Punjab News : ਪੰਜਾਬ ਵਿਜੀਲੈਂਸ ਬਿਊਰੋ ਨੇ ਆਪਣੀ ਭ੍ਰਿਸ਼ਟਾਚਾਰ ਵਿਰੋਧੀ ਮੁਹਿੰਮ ਦੌਰਾਨ ਮਾਲ ਹਲਕਾ ਨਵਾਂਸ਼ਹਿਰ, ਜ਼ਿਲ੍ਹਾ ਐਸ.ਬੀ.ਐਸ. ਨਗਰ ਵਿਖੇ ਤਾਇਨਾਤ ਪਟਵਾਰੀ ਪ੍ਰੇਮ ਕੁਮਾਰ ਨੂੰ 24,000 ਰੁਪਏ ਰਿਸ਼ਵਤ ਹਾਸਲ ਕਰਨ ਦੇ ਦੋਸ਼ ਹੇਠ ਕਾਬੂ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਮੁੱਖ ਮੰਤਰੀ ਭ੍ਰਿਸ਼ਟਾਚਾਰ ਵਿਰੋਧੀ ਐਕਸ਼ਨ ਲਾਈਨ ‘ਤੇ ਦਰਜ ਕਰਵਾਈ ਆਨਲਾਈਨ ਸ਼ਿਕਾਇਤ ਦੀ ਜਾਂਚ ਉਪਰੰਤ ਉਕਤ ਮਾਲ ਕਰਮਚਾਰੀ ਵਿਰੁੱਧ ਇਹ ਮਾਮਲਾ ਦਰਜ ਕੀਤਾ ਗਿਆ ਹੈ।
ਹੋਰ ਜਾਣਕਾਰੀ ਦਿੰਦਿਆਂ ਉਨ੍ਹਾਂ ਦੱਸਿਆ ਕਿ ਸ਼ਿਕਾਇਤਕਰਤਾ ਅਮਰਜੀਤ ਸਿੰਘ ਵਾਸੀ ਕਰਨਾਣਾ, ਤਹਿਸੀਲ ਬੰਗਾ ਨੇ ਦੋਸ਼ ਲਗਾਇਆ ਹੈ ਕਿ ਉਕਤ ਪਟਵਾਰੀ ਨੇ ਉਸ ਦੇ ਪਿਤਾ ਅਤੇ ਉਸ ਦੇ ਚਾਚੇ ਦੀ ਜ਼ਮੀਨ ਦਾ ਇੰਤਕਾਲ ਦਰਜ ਕਰਨ ਬਦਲੇ ਕਿਸ਼ਤਾਂ 'ਚ 24,000 ਰੁਪਏ ਰਿਸ਼ਵਤ ਵਜੋਂ ਲਏ ਹਨ। ਉਨ੍ਹਾਂ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਸਾਰੀ ਗੱਲਬਾਤ ਆਪਣੇ ਮੋਬਾਈਲ 'ਤੇ ਰਿਕਾਰਡ ਕਰ ਲਈ ਹੈ ਜਦੋਂ ਦੋਸ਼ੀ ਪਟਵਾਰੀ ਰਿਸ਼ਵਤ ਦੀ ਮੰਗ ਕਰ ਰਿਹਾ ਸੀ।
ਇਹ ਵੀ ਪੜ੍ਹੋ : ਬਾਰਸ਼ ਤੇ ਗੜੇਮਾਰੀ ਕਾਰਨ ਨੁਕਸਾਨ ਦੇ ਮੁਆਵਜ਼ੇ ਸਬੰਧੀ ਬਦਲਾਅ, ਸੀਐਮ ਮਾਨ ਵੱਲੋਂ ਹਰ ਨੁਕਸਾਨ ਦੀ ਭਰਪਾਈ ਦਾ ਐਲਾਨ
ਬੁਲਾਰੇ ਨੇ ਅੱਗੇ ਕਿਹਾ ਕਿ ਜਲੰਧਰ ਰੇਂਜ ਦੀ ਵਿਜੀਲੈਂਸ ਯੂਨਿਟ ਨੇ ਉਕਤ ਸ਼ਿਕਾਇਤ ਵਿੱਚ ਲਗਾਏ ਦੋਸ਼ਾਂ ਦੀ ਜਾਂਚ ਕੀਤੀ ਅਤੇ ਰਿਸ਼ਵਤ ਮੰਗਣ ਤੇ ਲੈਣ ਦੇ ਦੋਸ਼ੀ ਪਾਏ ਜਾਣ ਉਪਰੰਤ ਉਪਰੋਕਤ ਮਾਲ ਮਹਿਕਮੇ ਦੇ ਕਰਮਚਾਰੀ ਵਿਰੁੱਧ ਵਿਜੀਲੈਂਸ ਬਿਊਰੋ ਥਾਣਾ ਜਲੰਧਰ ਵਿਖੇ ਭ੍ਰਿਸ਼ਟਾਚਾਰ ਸਬੰਧੀ ਮੁਕੱਦਮਾ ਦਰਜ ਕੀਤਾ ਹੈ ਅਤੇ ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।
ਦੱਸ ਦੇਈਏ ਕਿ ਇਸ ਤੋਂ ਕੁੱਝ ਦਿਨ ਪਹਿਲਾਂ ਚੰਡੀਗੜ੍ਹ ਪੁਲਿਸ ਦੇ ਏਐਸਆਈ ਤੇ ਹੈਡ ਕਾਂਸਟੇਬਲ ਨੂੰ ਰਿਸ਼ਵਤ ਲੈਣ ਦੇ ਦੋਸ਼ 'ਚ ਰੰਗੇ ਹੱਥੀਂ ਕਾਬੂ ਕੀਤਾ ਗਿਆ ਸੀ। ਚੰਡੀਗੜ੍ਹ ਦੇ ਸੈਕਟਰ 11 ਥਾਣੇ ਵਿੱਚ ਤੈਨਾਤ ਏਐਸਆਈ ਰਵਿੰਦਰ ਰਾਣਾ ਅਤੇ ਹੈਡ ਕਾਂਸਟੇਬਲ ਰਣਦੀਪ ਸਿੰਘ ਨੂੰ ਸੀਬੀਆਈ ਨੇ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਗ੍ਰਿਫਤਾਰ ਕੀਤਾ ਸੀ।
ਨੋਟ : ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।