ਚੰਡੀਗੜ੍ਹ : ਪੰਜਾਬ ਵਿਜੀਲੈਂਸ ਬਿਊਰੋ ਨੇ ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹੇ ਦੇ ਮਾਲ ਹਲਕਾ ਭੁੱਲਰ ਵਿਖੇ ਤਾਇਨਾਤ ਪਟਵਾਰੀ ਗੁਰਪ੍ਰੀਤ ਸਿੰਘ ਅਤੇ ਉਸ ਦੇ ਨਿੱਜੀ ਸਹਾਇਕ ਕੁਲਦੀਪ ਸਿੰਘ ਨੂੰ 18,000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਕਾਬੂ ਕੀਤਾ ਹੈ। ਇਸ ਪਟਵਾਰੀ ਤੇ ਉਸਦੇ ਪੀ.ਏ. ਨੂੰ ਗੁਰਪਾਲ ਸਿੰਘ ਵਾਸੀ ਪਿੰਡ ਭੁੱਲਰ ਦੀ ਸ਼ਿਕਾਇਤ ’ਤੇ ਗ੍ਰਿਫ਼ਤਾਰ ਕੀਤਾ ਗਿਆ ਹੈ।


ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਸ਼ਿਕਾਇਤਕਰਤਾ ਗੁਰਪਾਲ ਸਿੰਘ ਨੇ ਵਿਜੀਲੈਂਸ ਬਿਊਰੋ ਬਠਿੰਡਾ ਰੇਂਜ ਦੇ ਸ੍ਰੀ ਮੁਕਤਸਰ ਸਾਹਿਬ ਯੂਨਿਟ ਕੋਲ ਸ਼ਿਕਾਇਤ ਦਰਜ ਕਰਵਾਈ ਸੀ ਕਿ ਪਟਵਾਰੀ ਨੇ ਉਸਦੇ ਪਿਤਾ ਦੀ ਮੌਤ ਤੋਂ ਬਾਅਦ ਜੱਦੀ ਜ਼ਮੀਨ ਗੁਰਪਾਲ ਸਿੰਘ (ਸ਼ਿਕਾਇਤਕਰਤਾ) ਅਤੇ ਉਸਦੇ ਭਰਾ ਦੇ ਨਾਮ ਤਬਦੀਲ ਕਰਨ ਬਦਲੇ 18,000 ਰੁਪਏ ਰਿਸ਼ਵਤ ਮੰਗੀ ਸੀ। ਪਟਵਾਰੀ ਨੇ ਇਹ ਕੰਮ ਕਰਵਾਉਣ ਲਈ ਉਕਤ ਰਕਮ ਆਪਣੇ ਨਿੱਜੀ ਸਹਾਇਕ ਕੁਲਦੀਪ ਸਿੰਘ ਨੂੰ ਸੌਂਪਣ ਲਈ ਕਿਹਾ ਸੀ।


ਬੁਲਾਰੇ ਨੇ ਦੱਸਿਆ ਕਿ ਇਸ ਸ਼ਿਕਾਇਤ ਦੀ ਮੁੱਢਲੀ ਜਾਂਚ ਤੋਂ ਬਾਅਦ ਵਿਜੀਲੈਂਸ ਬਿਊਰੋ ਦੀ ਟੀਮ ਨੇ ਜਾਲ ਵਿਛਾ ਕੇ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ 18,000 ਰੁਪਏ ਰਿਸ਼ਵਤ ਲੈਂਦਿਆਂ ਦੋਵੇਂ ਮੁਲਜ਼ਮਾਂ ਨੂੰ ਮੌਕੇ 'ਤੇ ਹੀ ਕਾਬੂ ਕਰ ਲਿਆ।


ਇਸ ਸਬੰਧੀ ਮੁਲਜ਼ਮ ਪਟਵਾਰੀ ਅਤੇ ਉਸ ਦੇ ਪੀ.ਏ. ਖ਼ਿਲਾਫ਼ ਥਾਣਾ ਵਿਜੀਲੈਂਸ, ਬਠਿੰਡਾ ਰੇਂਜ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਕੇਸ ਦਰਜ ਕਰ ਲਿਆ ਗਿਆ ਹੈ ਅਤੇ ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ। 


 


 


ਨੋਟ  : -  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।


Join Our Official Telegram Channel : - 
https://t.me/abpsanjhaofficial


ਇਹ ਵੀ ਪੜ੍ਹੋ : -  700 ਬੱਚਿਆਂ ਨੂੰ ਜਾਅਲੀ ਆਫਰ ਲੈਟਰ ਦੇ ਕੈਨੇਡਾ ਭੇਜਣ ਵਾਲਾ ਗ੍ਰਿਫ਼ਤਾਰ


- ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ


- ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :


- Android ਫੋਨ ਲਈ ਕਲਿਕ ਕਰੋ


- Iphone ਲਈ ਕਲਿਕ ਕਰੋ