Bathinda news: ਬਠਿੰਡਾ ਵਿਖੇ ਪੰਜਾਬ ਵਿਜੀਲੈਂਸ ਬਿਊਰੋ ਨੇ ਮਾਲ ਪਟਵਾਰੀ ਦੇ ਸਹਾਇਕ-ਕਮ ਡਰਾਈਵਰ ਸੁਖਵਿੰਦਰ ਸਿੰਘ ਨੂੰ 10,000 ਰੁਪਏ ਰਿਸ਼ਵਤ ਮੰਗਣ ਦੇ ਦੋਸ਼ ਹੇਠ ਗ੍ਰਿਫਤਾਰ ਕੀਤਾ ਹੈ।


ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਮੁਲਜ਼ਮ ਵਿਰੁੱਧ ਇਹ ਮੁਕੱਦਮਾ ਬਠਿੰਡਾ ਜ਼ਿਲ੍ਹੇ ਦੇ ਪਿੰਡ ਮਾਨਸਾ ਕਲਾਂ ਦੇ ਵਸਨੀਕ ਕੇਵਲ ਸਿੰਘ ਵੱਲੋਂ ਮੁੱਖ ਮੰਤਰੀ ਭ੍ਰਿਸ਼ਟਾਚਾਰ ਵਿਰੋਧੀ ਐਕਸ਼ਨ ਲਾਈਨ ਵਿਖੇ ਦਰਜ ਕਰਵਾਈ ਗਈ ਸ਼ਿਕਾਇਤ ਦੇ ਆਧਾਰ ’ਤੇ ਦਰਜ ਕੀਤਾ ਗਿਆ ਹੈ।


ਇਸ ਸਬੰਧੀ ਵੇਰਵੇ ਦਿੰਦਿਆਂ ਉਨ੍ਹਾਂ ਦੱਸਿਆ ਕਿ ਸ਼ਿਕਾਇਤਕਰਤਾ ਨੇ ਆਪਣੀ ਸ਼ਿਕਾਇਤ ਵਿੱਚ ਦੋਸ਼ ਲਾਇਆ ਹੈ ਕਿ ਉਸ ਨੇ ਹਲਕਾ ਪਟਵਾਰੀ ਗੁਰਚਰਨ ਸਿੰਘ ਕੋਲ ਪਹੁੰਚ ਕੀਤੀ ਸੀ ਜਿੱਥੇ ਉਸ ਦੇ ਡਰਾਈਵਰ ਨੇ ਸ਼ਿਕਾਇਤਕਰਤਾ ਦੀ ਜ਼ਮੀਨ ਦੇ ਕਬਜ਼ਾ ਵਾਰੰਟ ਦੀ ਰਿਪੋਰਟ ਜਾਰੀ ਕਰਨ ਬਦਲੇ 10,000 ਰੁਪਏ ਰਿਸ਼ਵਤ ਦੀ ਮੰਗ ਕੀਤੀ।


ਇਹ ਵੀ ਪੜ੍ਹੋ: Arvind kejriwal arrest: ਅਰਵਿੰਦ ਕੇਜਰੀਵਾਲ ਦੀ ਗ੍ਰਿਫ਼ਤਾਰੀ ਤੋਂ ਬਾਅਦ ਪਤਨੀ ਨੇ ਕੱਢਿਆ ਗੁਬਾਰ, ਕਿਹਾ- PM ਮੋਦੀ ਨੇ CM ਨੂੰ ਸੱਤਾ ਦੇ ਅਹੰਕਾਰ ‘ਚ ਕਰਵਾਇਆ ਗ੍ਰਿਫ਼ਤਾਰ


ਸ਼ਿਕਾਇਤਕਰਤਾ ਨੇ ਰਿਸ਼ਵਤ ਦੀ ਮੰਗ ਕਰ ਰਹੇ ਮੁਲਜ਼ਮ ਦੀ ਸਾਰੀ ਗੱਲਬਾਤ ਰਿਕਾਰਡ ਕਰ ਲਈ ਸੀ। ਬੁਲਾਰੇ ਨੇ ਅੱਗੇ ਦੱਸਿਆ ਕਿ ਇਸ ਸ਼ਿਕਾਇਤ ਦੀ ਪੜਤਾਲ ਦੌਰਾਨ ਸ਼ਿਕਾਇਤਕਰਤਾ ਵੱਲੋਂ ਲਗਾਏ ਗਏ ਦੋਸ਼ ਸਹੀ-ਵ-ਦਰੁਸਤ ਪਾਏ ਗਏ ਕਿ ਉਕਤ ਮੁਲਜ਼ਮ ਨੇ ਸ਼ਿਕਾਇਤਕਰਤਾ ਤੋਂ ਉਕਤ ਉਦੇਸ਼ ਲਈ 10,000 ਰੁਪਏ ਦੀ ਮੰਗ ਕੀਤੀ ਸੀ।


ਇਸ ਸਬੰਧੀ ਉਕਤ ਮੁਲਜ਼ਮ ਵਿਰੁੱਧ ਵਿਜੀਲੈਂਸ ਬਿਊਰੋ ਦੇ ਥਾਣਾ ਬਠਿੰਡਾ ਰੇਂਜ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ ਅਤੇ ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।


ਇਹ ਵੀ ਪੜ੍ਹੋ: Sidhu Moosewala Murder Case: ਸਿੱਧੂ ਮੂਸੇਵਾਲਾ ਦੇ ਕਤਲ ਦਾ ਇਨਸਾਫ ਮਿਲਣ ਦੀ ਕੋਈ ਉਮੀਦ ਨਹੀਂ: ਬਲਕੌਰ ਸਿੰਘ


ਨੋਟ  : -  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।