ਪੜਚੋਲ ਕਰੋ

Corruption: 10,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ

ਪਟਵਾਰੀ ਜਗਜੀਤ ਸਿੰਘ ਅਤੇ ਉਸਦੇ ਪ੍ਰਾਈਵੇਟ ਸਹਾਇਕ ਬੇਅੰਤ ਸਿੰਘ ਨੇ ਇਹ ਕੰਮ ਕਰਨ ਬਦਲੇ ਮੁੱਦਈ ਕੁਲਦੀਪ ਸਿੰਘ ਪਾਸੋਂ 12,000 ਰੁਪਏ ਰਿਸ਼ਵਤ ਦੀ ਮੰਗ ਕੀਤੀ ਪਰ ਜ਼ੋਰ ਪਾਉਣ ਪਿੱਛੋਂ ਸੌਦਾ 10,000 ਰੁਪਏ ਵਿੱਚ ਹੋ ਗਿਆ।

Punjab news: ਪੰਜਾਬ ਵਿਜੀਲੈਂਸ ਬਿਉਰੋ ਵੱਲੋਂ ਰਿਸ਼ਵਤਖੋਰੀ ਵਿਰੁੱਧ ਜਾਰੀ ਮੁਹਿੰਮ ਦੌਰਾਨ ਅੱਜ ਪਟਵਾਰੀ ਜਗਜੀਤ ਸਿੰਘ, ਮਾਲ ਹਲਕਾ ਕਲਿਆਣ ਸੁੱਖਾ, ਜਿਲ੍ਹਾ ਬਠਿੰਡਾ ਨੂੰ 10,000 ਰੁਪਏ ਰਿਸ਼ਵਤ ਲੈਦਿਆਂ ਰੰਗੇ ਹੱਥੀ ਗ੍ਰਿਫਤਾਰ ਕਰ ਲਿਆ ਗਿਆ। ਇਹ ਜਾਣਕਾਰੀ ਦਿੰਦੇ ਹੋਏ ਵਿਜੀਲੈਂਸ ਬਿਊਰੋ ਦੇ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਉਪਰੋਕਤ ਮੁਲਜ਼ਮ ਨੂੰ ਕੁਲਦੀਪ ਸਿੰਘ, ਵਾਸੀ ਪਿੰਡ ਕਲਿਆਣ ਸੁੱਖਾ, ਜਿਲ੍ਹਾ ਬਠਿੰਡਾ ਵੱਲੋਂ ਕੀਤੀ ਸ਼ਿਕਾਇਤ ਦੇ ਆਧਾਰ ਤੇ ਗ੍ਰਿਫਤਾਰ ਕੀਤਾ ਗਿਆ ਹੈ।

ਉਨ੍ਹਾਂ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਕੋਲ ਪਹੁੰਚ ਕਰਕੇ ਦੋਸ਼ ਲਾਇਆ ਕਿ ਪਿੰਡ ਕਲਿਆਣ ਸੁੱਖਾ ਵਿਖੇ ਕਰੀਬ 6 ਏਕੜ ਵਾਹੀਯੋਗ ਜਮੀਨ ਸਾਂਝੇ ਖਾਤੇ ਦੀ ਹੈ ਅਤੇ ਉਹ ਆਪਣੇ ਹਿੱਸੇ ਆਉਂਦੀ ਇਸ ਜਮੀਨ ਵਿੱਚੋਂ 2 ਕਨਾਲਾਂ ਜਮੀਨ ਦਾ ਤਬਾਦਲਾ ਦੂਸਰੀ ਧਿਰ ਨਾਲ ਕਰਵਾਉਣਾ ਚਾਹੁੰਦਾ ਸੀ। ਜਿਸ ਸੰਬੰਧੀ ਪਟਵਾਰੀ ਜਗਜੀਤ ਸਿੰਘ ਅਤੇ ਉਸਦੇ ਪ੍ਰਾਈਵੇਟ ਸਹਾਇਕ ਬੇਅੰਤ ਸਿੰਘ ਨੇ ਇਹ ਕੰਮ ਕਰਨ ਬਦਲੇ ਮੁੱਦਈ ਕੁਲਦੀਪ ਸਿੰਘ ਪਾਸੋਂ 12,000 ਰੁਪਏ ਰਿਸ਼ਵਤ ਦੀ ਮੰਗ ਕੀਤੀ ਪਰ ਜ਼ੋਰ ਪਾਉਣ ਪਿੱਛੋਂ ਸੌਦਾ 10,000 ਰੁਪਏ ਵਿੱਚ ਹੋ ਗਿਆ। ਸ਼ਿਕਾਇਤਕਰਤਾ ਨੇ ਇਹ ਵੀ ਦੱਸਿਆ ਕੁੱਝ ਦਿਨ ਪਹਿਲਾਂ ਇਹੀ ਪਟਵਾਰੀ ਇਸੇ ਜਮੀਨ ਤੇ ਬੈਂਕ ਲਿਮਟ ਨੂੰ ਫੱਕ ਕਰਨ ਬਦਲੇ ਉਸ ਕੋਲੋਂ 10,000 ਰੁਪਏ ਰਿਸ਼ਵਤ ਹਾਸਲ ਕਰ ਚੁੱਕਾ ਹੈ।

ਬੁਲਾਰੇ ਨੇ ਦੱਸਿਆ ਇਸ ਸ਼ਿਕਾਇਤ ਦੀ ਮੁੱਢਲੀ ਪੜਤਾਲ ਕਰਨ ਉਪਰੰਤ ਵਿਜੀਲੈਂਸ ਬਿਊਰੋ ਯੂਨਿਟ ਬਠਿੰਡਾ ਨੇ ਜਾਲ ਵਿਛਾਇਆ ਤੇ ਪਟਵਾਰੀ ਜਗਜੀਤ ਸਿੰਘ ਨੂੰ ਸ਼ਿਕਾਇਤਕਰਤਾ ਪਾਸੋਂ 10,000 ਰੁਪਏ ਰਿਸ਼ਵਤ ਲੈਂਦਿਆਂ ਦੋ ਸਰਕਾਰੀ ਗਵਾਹਾਂ ਦੀ ਹਾਜਰੀ ਵਿੱਚ ਮੌਕੇ ਤੇ ਰੰਗੇ ਹੱਥੀਂ ਗ੍ਰਿਫਤਾਰ ਕਰ ਲਿਆ। ਇਸ ਪਟਵਾਰੀ ਦੇ ਪ੍ਰਾਈਵੇਟ ਸਹਾਇਕ ਬੇਅੰਤ ਸਿੰਘ ਦੀ ਗ੍ਰਿਫਤਾਰੀ ਲਈ ਯਤਨ ਕੀਤੇ ਜਾ ਰਹੇ ਹਨ। ਇਸ ਕੇਸ ਵਿੱਚ ਉੱਕਤ ਦੋਵਾਂ ਮੁਲਜਮਾਂ ਖਿਲਾਫ ਥਾਣਾ ਵਿਜੀਲੈਂਸ ਬਿਊਰੋ, ਬਠਿੰਡਾ ਰੇਂਜ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਮੁਕੱਦਮਾ ਦਰਜ ਕਰਕੇ ਅਗਲੇਰੀ ਕਾਰਵਾਈ ਆਰੰਭ ਕਰ ਦਿੱਤੀ ਹੈ।

ਨੋਟ  : -  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।

ਟਾਪ ਹੈਡਲਾਈਨ

Punjab News: ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?
ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?
Punjab Bandh: ਪੰਜਾਬ ਤੋਂ ਵੱਡੀ ਖਬਰ, 21 ਅਗਸਤ ਨੂੰ ਪੰਜਾਬ ਬੰਦ ਦਾ ਐਲਾਨ, ਪੜ੍ਹੋ ਪੂਰੀ ਖਬਰ...
Punjab Bandh: ਪੰਜਾਬ ਤੋਂ ਵੱਡੀ ਖਬਰ, 21 ਅਗਸਤ ਨੂੰ ਪੰਜਾਬ ਬੰਦ ਦਾ ਐਲਾਨ, ਪੜ੍ਹੋ ਪੂਰੀ ਖਬਰ...
Sukhbir Badal Attacked: ਸੁਖਬੀਰ ਬਾਦਲ 'ਤੇ ਹਮਲੇ ਦੇ ਮਾਮਲੇ ਨੂੰ ਲੈ ਵੱਡਾ ਅਪਡੇਟ, ਮਜੀਠੀਆ ਬੋਲੇ- ਹੱਥ 'ਤੇ 150 ਟਾਂਕੇ, ਹੱਡੀ ਹੋਈ ਫ੍ਰੈਕਚਰ; ਨਿਹੰਗ ਦਾ ਦਾਅਵਾ- ਵਾਹਿਗੁਰੂ ਦੇ ਹੁਕਮ 'ਤੇ...
ਸੁਖਬੀਰ ਬਾਦਲ 'ਤੇ ਹਮਲੇ ਦੇ ਮਾਮਲੇ ਨੂੰ ਲੈ ਵੱਡਾ ਅਪਡੇਟ, ਮਜੀਠੀਆ ਬੋਲੇ- ਹੱਥ 'ਤੇ 150 ਟਾਂਕੇ, ਹੱਡੀ ਹੋਈ ਫ੍ਰੈਕਚਰ; ਨਿਹੰਗ ਦਾ ਦਾਅਵਾ- ਵਾਹਿਗੁਰੂ ਦੇ ਹੁਕਮ 'ਤੇ...
Punjab Weather: ਪੰਜਾਬ ਸਣੇ ਇਨ੍ਹਾਂ ਸੂਬਿਆਂ 'ਚ ਛਮ-ਛਮ ਵਰ੍ਹੇਗਾ ਮੀਂਹ, ਅਗਲੇ 5 ਦਿਨਾਂ 'ਚ ਮੱਚੇਗੀ ਤਬਾਹੀ! ਜਾਣੋ ਕਿੱਥੇ ਅਤੇ ਕਦੋਂ ਹੋਏਗੀ ਬਾਰਿਸ਼; ਮੌਸਮ ਵਿਭਾਗ ਵੱਲੋਂ ਵੱਡੀ ਭਵਿੱਖਬਾਣੀ...
ਪੰਜਾਬ ਸਣੇ ਇਨ੍ਹਾਂ ਸੂਬਿਆਂ 'ਚ ਛਮ-ਛਮ ਵਰ੍ਹੇਗਾ ਮੀਂਹ, ਅਗਲੇ 5 ਦਿਨਾਂ 'ਚ ਮੱਚੇਗੀ ਤਬਾਹੀ! ਜਾਣੋ ਕਿੱਥੇ ਅਤੇ ਕਦੋਂ ਹੋਏਗੀ ਬਾਰਿਸ਼; ਮੌਸਮ ਵਿਭਾਗ ਵੱਲੋਂ ਵੱਡੀ ਭਵਿੱਖਬਾਣੀ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?
ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, ਕਿਹਾ- ਪੰਜਾਬ ਤੋੜਨ ਦੇ ਮਨਸੂਬੇ ਕਦੇ ਸਫਲ ਨਹੀਂ ਹੋਣਗੇ...
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, ਕਿਹਾ- ਪੰਜਾਬ ਤੋੜਨ ਦੇ ਮਨਸੂਬੇ ਕਦੇ ਸਫਲ ਨਹੀਂ ਹੋਣਗੇ...
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ
ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ
ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ
ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ
Embed widget