ਲੁਧਿਆਣਾ : ਮਾਲ ਪਟਵਾਰ ਯੂਨੀਅਨ ਪੰਜਾਬ ਅਤੇ ਰੈਵੀਨਿਊ ਕਾਨੂੰਗੋ ਐਸੋਸੀਏਸ਼ਨ ਪੰਜਾਬ ਦੀ ਸਾਂਝੀ ਤਾਲਮੇਲ ਕਮੇਟੀ ਦੀ ਇਕ ਅਹਿਮ ਮੀਟਿੰਗ ਅੱਜ ਗੁਰੂ ਨਾਨਕ ਭਵਨ ਲੁਧਿਆਣਾ ਵਿਖੇ ਹੋਈ ਹੈ। ਸਰਕਾਰ ਨਾਲ 9 ਸਤੰਬਰ ਨੂੰ ਹੋਈ ਮੀਟਿੰਗ ਵਿੱਚ ਸਰਕਾਰ ਨੇ ਸਾਰੀਆਂ ਮੰਗਾਂ ਮੰਨਣ ਦਾ ਭਰੋਸਾ ਦਿੱਤਾ ਸੀ।ਜਿਸ ਤੋਂ ਬਾਅਦ  ਤਾਲਮੇਲ ਕਮੇਟੀ ਪੰਜਾਬ ਵੱਲੋਂ 15 ਸਤੰਬਰ ਨੂੰ ਸੰਗਰੂਰ ਵਿੱਚ ਮੁੱਖ ਮੰਤਰੀ ਖ਼ਿਲਾਫ਼ ਕੀਤੀ ਜਾਣ ਵਾਲੀ ਰੈਲੀ ਇੱਕ ਮਹੀਨੇ ਲਈ ਮੁਲਤਵੀ ਕਰ ਦਿੱਤੀ ਗਈ ਹੈ।


 ਇਹ ਵੀ ਪੜ੍ਹੋ : ਵਿਜੀਲੈਂਸ ਨੇ ਪੰਜਾਬ ਰੋਡਵੇਜ਼ ਦੇ 2 ਸੇਵਾਮੁਕਤ ਇੰਸਪੈਕਟਰਾਂ ਨੂੰ ਕੀਤਾ ਕਾਬੂ , ਪੈਸਿਆਂ ਲਈ ਪ੍ਰਾਈਵੇਟ ਬੱਸਾਂ ਨੂੰ ਵੇਚਦੇ ਸੀ ਸਰਕਾਰੀ ਬੱਸਾਂ ਦਾ ਟਾਈਮ


 

ਇਸ ਭਰੋਸੇ ਅਤੇ ਲੋਕ ਹਿੱਤਾਂ ਨੂੰ ਮੁੱਖ ਰੱਖਦਿਆਂ ਸਮੂਹ ਪਟਵਾਰੀਆਂ ਨੇ 12 ਸਤੰਬਰ ਤੋਂ ਪੰਜਾਬ ਭਰ ਵਿੱਚ ਵਾਧੂ ਪਟਵਾਰ ਸਰਕਲ ਸ਼ੁਰੂ ਕਰਨ ਦਾ ਫੈਸਲਾ ਕੀਤਾ ਹੈ।  ਉਨ੍ਹਾਂ ਕਿਹਾ ਕਿ ਜੇਕਰ ਸਰਕਾਰ ਨੇ 30 ਸਤੰਬਰ ਤੱਕ ਮੰਨੀਆਂ ਮੰਗਾਂ ਨੂੰ ਲਾਗੂ ਨਾ ਕੀਤਾ ਤਾਂ 1 ਅਕਤੂਬਰ ਤੋਂ  ਵਾਧੂ ਪਟਵਾਰ ਜ਼ੋਨਾਂ ਦੀ ਸਾਉਣੀ ਦੀ ਗਿਰਦਾਵਰੀ ਨਹੀਂ ਕਰਵਾਈ ਜਾਵੇਗੀ।

ਜਿਸ ਵਿੱਚ ਮਾਲ ਮੰਤਰੀ ਪੰਜਾਬ, ਵਿੱਤ ਮੰਤਰੀ ਪੰਜਾਬ, ਕੈਪ ਸਿਨਹਾ ਆਈ.ਏ.ਐਸ. ਵਿੱਤ ਕਮਿਸ਼ਨਰ ਮਾਲ, ਗੁਰਪ੍ਰੀਤ ਕੌਰ ਸੁਪਰਾ ਆਈ.ਏ.ਐਸ ਸਕੱਤਰ ਵਿੱਤ ਨਾਲ , ਹਰਵੀਰ ਸਿੰਘ ਢੀਂਡਸਾ ਸੂਬਾ ਪ੍ਰਧਾਨ ਮਾਲ ਪਟਵਾਰ ਯੂਨੀਅਨ ਪੰਜਾਬ, ਰੁਪਿੰਦਰ ਸਿੰਘ ਗਰੇਵਾਲ ਸੂਬਾ ਪ੍ਰਧਾਨ ਰੈਵੀਨਿਊ ਪਟਵਾਰ ਯੂਨੀਅਨ ਪੰਜਾਬ, ਰੈਵੀਨਿਊ ਪਟਵਾਰ ਯੂਨੀਅਨ ਪੰਜਾਬ ਦੀ ਅਗਵਾਈ ਹੇਠ 9 ਸਤੰਬਰ ਨੂੰ ਹੋਈ ਤਾਲਮੇਲ ਕਮੇਟੀ ਦੀ ਮੀਟਿੰਗ ਵਿੱਚ ਇਹ ਫੈਸਲਾ ਲਿਆ ਗਿਆ।

ਉਨ੍ਹਾਂ ਮੰਗ ਕੀਤੀ ਹੈ ਕਿ ਪਟਵਾਰੀਆਂ ਅਤੇ ਕਾਨੂੰਗੋ ਦੀਆਂ 1056 ਰੱਦ ਕੀਤੀਆਂ ਅਸਾਮੀਆਂ ਬਹਾਲ ਕੀਤੀਆਂ ਜਾਣ, 01 ਜਨਵਰੀ 1986 ਤੋਂ 31 ਦਿਸੰਬਰ 1995 ਤੱਕ ਭਰਤੀ ਪਟਵਾਰੀਆਂ ਦੀ ਤਨਖਾਹ ਬਰਾਬਰ ਕੀਤੀ ਜਾਵੇ ,ਪਟਵਾਰੀਆਂ ਦੇ ਪ੍ਰੋਬੇਸ਼ਨਰੀ ਪੀਰੀਅਡ ਨੂੰ ਟਰੇਨਿੰਗ ਵਜੋਂ ਗਿਣਨਾ, 3000 ਹੋਰ ਪਟਵਾਰੀਆਂ ਦੀ ਨਵੀਂ ਭਰਤੀ, ਪਟਵਾਰੀਆਂ ਦੇ ਭੱਤਿਆਂ ਵਿੱਚ ਵਾਧਾ ਆਦਿ ਮੁੱਖ ਮੰਗਾਂ ਹਨ।

 

ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।