ਪੜਚੋਲ ਕਰੋ

Punjab News: ਪੰਜਾਬ 'ਚ ਵੱਡੇ ਨਿਵੇਸ਼ ਪ੍ਰਾਜੈਕਟਾਂ ਲਈ ਰਾਹ ਪੱਧਰਾ, ਸੀਐਮ ਭਗਵੰਤ ਮਾਨ ਵੱਲੋਂ ਮੁੰਬਈ 'ਚ ਸਨਅਤਕਾਰਾਂ ਨਾਲ ਮੁਲਾਕਾਤ

ਮੁੱਖ ਮੰਤਰੀ ਨੇ ਕਿਹਾ ਕਿ ਇਹ ਚੰਗੀ ਤਰ੍ਹਾਂ ਜਾਣਦੇ ਹੋਏ ਕਿ ਬਿਜਲੀ ਵਿਕਾਸ ਦੇ ਇੰਜਣ ਵਜੋਂ ਕੰਮ ਕਰਦੀ ਹੈ, ਪੰਜਾਬ ਸਰਕਾਰ ਵੱਲੋਂ ਰਿਹਾਇਸ਼ੀ, ਵਪਾਰਕ ਜਾਂ ਖੇਤੀਬਾੜੀ ਸਮੇਤ ਹਰ ਖੇਤਰ ਨੂੰ ਨਿਰਵਿਘਨ ਬਿਜਲੀ ਮੁਹੱਈਆ ਕਰਵਾਈ ਜਾ ਰਹੀ ਹੈ। ਉਨ੍ਹਾਂ ਨੇ

Punjab News: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸੂਬੇ ਲਈ ਵੱਡੇ ਨਿਵੇਸ਼ ਪ੍ਰਾਜੈਕਟਾਂ ਲਈ ਰਾਹ ਪੱਧਰਾ ਹੋਇਆ ਹੈ ਕਿਉਂਕਿ ਸਨ ਫਾਰਮਾਸਿਊਟੀਕਲ ਇੰਡਸਟਰੀਜ਼ ਲਿਮਟਿਡ, ਆਰਪੀਜੀ, ਸਿਫੀ ਟੈਕਨਾਲੋਜੀਜ਼ ਤੇ ਜੇਐਸਡਬਲਯੂ ਗਰੁੱਪ ਵਰਗੀਆਂ ਪ੍ਰਮੁੱਖ ਕੰਪਨੀਆਂ ਵੱਲੋਂ ਸੂਬੇ ਵਿੱਚ ਨਿਵੇਸ਼ ਕਰਨ ਦੀ ਇੱਛਾ ਜ਼ਾਹਰ ਕੀਤੀ ਗਈ ਹੈ।

ਇਨ੍ਹਾਂ ਉਦਯੋਗਾਂ ਦੇ ਮੁਖੀਆਂ ਨਾਲ ਮੀਟਿੰਗ ਦੌਰਾਨ ਮੁੱਖ ਮੰਤਰੀ ਨੇ ਪੰਜਾਬ ਵਿੱਚ ਨਿਵੇਸ਼ ਦੇ ਵਿਆਪਕ ਮੌਕਿਆਂ ਨੂੰ ਉਜਾਗਰ ਕੀਤਾ ਤੇ ਸੂਬੇ ਵਿੱਚ ਨਿਵੇਸ਼ ਕਰਨ ਦਾ ਸੱਦਾ ਦਿੱਤਾ। ਉਨ੍ਹਾਂ ਕਿਹਾ ਕਿ ਦੇਸ਼ ਦੇ ਉਦਯੋਗਿਕ ਧੁਰੇ ਵਜੋਂ ਤੇਜ਼ੀ ਨਾਲ ਉਭਰ ਰਹੇ ਸੂਬੇ ਵਿੱਚ ਨਿਵੇਸ਼ ਕਰਨ ਨਾਲ ਉੱਦਮੀਆਂ ਨੂੰ ਬਹੁਤ ਲਾਭ ਹੋਵੇਗਾ। ਸੀਐਮ ਮਾਨ ਨੇ ਕਿਹਾ ਕਿ ਪੰਜਾਬ ਵਿੱਚ ਸੰਪੂਰਨ ਭਾਈਚਾਰਕ ਸਾਂਝ, ਸ਼ਾਂਤੀ ਤੇ ਸਦਭਾਵਨਾ ਹੈ, ਜੋ ਸੂਬੇ ਦੇ ਸਰਵਪੱਖੀ ਵਿਕਾਸ ਤੇ ਖੁਸ਼ਹਾਲੀ ਵਿੱਚ ਅਹਿਮ ਭੂਮਿਕਾ ਰੱਖਦੇ ਹਨ।

ਮੁੱਖ ਮੰਤਰੀ ਨੇ ਕਿਹਾ ਕਿ ਇਹ ਚੰਗੀ ਤਰ੍ਹਾਂ ਜਾਣਦੇ ਹੋਏ ਕਿ ਬਿਜਲੀ ਵਿਕਾਸ ਦੇ ਇੰਜਣ ਵਜੋਂ ਕੰਮ ਕਰਦੀ ਹੈ, ਪੰਜਾਬ ਸਰਕਾਰ ਵੱਲੋਂ ਰਿਹਾਇਸ਼ੀ, ਵਪਾਰਕ ਜਾਂ ਖੇਤੀਬਾੜੀ ਸਮੇਤ ਹਰ ਖੇਤਰ ਨੂੰ ਨਿਰਵਿਘਨ ਬਿਜਲੀ ਮੁਹੱਈਆ ਕਰਵਾਈ ਜਾ ਰਹੀ ਹੈ। ਉਨ੍ਹਾਂ ਨੇ ਕੰਪਨੀ ਦੇ ਨੁਮਾਇੰਦਿਆਂ ਨੂੰ ਆਪਣੇ ਕਾਰੋਬਾਰ ਦੇ ਵਿਸਥਾਰ ਲਈ ਸੂਬੇ ਦੇ ਇਸ ਉਦਯੋਗ ਪੱਖੀ ਮਾਹੌਲ ਦਾ ਵੱਧ ਤੋਂ ਵੱਧ ਲਾਭ ਲੈਣ ਦੀ ਅਪੀਲ ਕੀਤੀ, ਜਿਸ ਵਿੱਚ ਬੁਨਿਆਦੀ ਢਾਂਚਾ, ਨਿਰਵਿਘਨ ਬਿਜਲੀ, ਹੁਨਰਮੰਦ ਮਨੁੱਖੀ ਵਸੀਲੇ ਤੇ ਬਿਹਤਰ ਉਦਯੋਗਿਕ ਅਤੇ ਕੰਮਕਾਜੀ ਮਾਹੌਲ ਸ਼ਾਮਲ ਹੈ। ਸਨਅਤਕਾਰਾਂ ਨੂੰ ਪੰਜਾਬ ਵਿੱਚ ਨਿਵੇਸ਼ ਕਰਨ ਵਾਸਤੇ ਸੱਦਾ ਦਿੰਦਿਆਂ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਪੰਜਾਬ ਦੇ ਉਦਯੋਗਿਕ ਵਿਕਾਸ ਨੂੰ ਹੁਲਾਰਾ ਦੇਣ ਲਈ ਨਵੇਂ ਵਿਚਾਰਾਂ ਅਤੇ ਕਾਢਾਂ ਲਈ ਹਮੇਸ਼ਾ ਤਿਆਰ ਹੈ।

ਮੁੱਖ ਮੰਤਰੀ ਨਾਲ ਮੀਟਿੰਗ ਦੌਰਾਨ ਸਨ ਫਾਰਮਾਸਿਊਟੀਕਲ ਇੰਡਸਟਰੀਜ਼ ਲਿਮਟਿਡ ਦੇ ਸੀਈਓ ਦਾਮੋਦਰਨ ਸਤਗੋਪਨ ਨੇ ਸੂਬੇ ਦੇ ਉਦਯੋਗ ਪੱਖੀ ਮਾਹੌਲ ਅਤੇ ਬਿਹਤਰ ਪ੍ਰਸ਼ਾਸਨ ਦਾ ਹਵਾਲਾ ਦਿੰਦਿਆਂ ਪੰਜਾਬ ਵਿੱਚ ਮਹੱਤਵਪੂਰਨ ਨਿਵੇਸ਼ ਕਰਨ ਸਬੰਧੀ ਆਪਣੀ ਕੰਪਨੀ ਦੀ ਡੂੰਘੀ ਦਿਲਚਸਪੀ ਜ਼ਾਹਰ ਕੀਤੀ। ਉਨ੍ਹਾਂ ਨੇ ਪੰਜਾਬ ਦੇ ਰਣਨੀਤਕ ਲਾਭਾਂ, ਹੁਨਰਮੰਦ ਮਨੁੱਖੀ ਵਸੀਲਿਆਂ, ਬੁਨਿਆਦੀ ਢਾਂਚਾ, ਨੌਕਰਸ਼ਾਹੀ ਦੇ ਪੇਸ਼ੇਵਰ ਵਿਹਾਰ ਨੂੰ ਉਜਾਗਰ ਕੀਤਾ, ਜੋ ਸੂਬੇ ਨੂੰ ਫਾਰਮਾਸਿਊਟੀਕਲ ਉਦਯੋਗਾਂ ਲਈ ਇੱਕ ਤਰਜੀਹੀ ਸਥਾਨ ਬਣਾਉਂਦਾ ਹੈ। 

ਉਨ੍ਹਾਂ ਕਿਹਾ ਕਿ ਇਹ ਮੀਟਿੰਗ ਇੱਕ ਵੱਡੀ ਭਾਈਵਾਲੀ ਦੀ ਸ਼ੁਰੂਆਤ ਹੈ, ਜਿਸ ਨਾਲ ਪੰਜਾਬ ਦੀ ਆਰਥਿਕਤਾ ਨੂੰ ਹੁਲਾਰਾ ਮਿਲੇਗਾ ਅਤੇ ਨਵੇਂ ਮੌਕੇ ਪੈਦਾ ਹੋਣਗੇ। ਕੰਪਨੀ ਨੇ ਸੂਬਾ ਸਰਕਾਰ ਦੀਆਂ ਉਦਯੋਗ ਪੱਖੀ ਨੀਤੀਆਂ ਸਦਕਾ ਆਪਣੇ ਮੌਜੂਦਾ ਟੌਂਸਾ ਪ੍ਰਾਜੈਕਟ ਦਾ ਵਿਸਥਾਰ ਕਰਨ ਵਿੱਚ ਦਿਲਚਸਪੀ ਪ੍ਰਗਟ ਕੀਤੀ।

ਇਸ ਤੋਂ ਪਹਿਲਾਂ, ਦਾਮੋਦਰਨ ਸਤਗੋਪਨ ਨੇ ਮੁੱਖ ਮੰਤਰੀ ਨੂੰ ਦੱਸਿਆ ਕਿ ਫਾਰਮਾ ਕੰਪਨੀ ਦਾ ਸਲਾਨਾ ਟਰਨਓਵਰ 48,496 ਕਰੋੜ ਰੁਪਏ ਹੈ ਅਤੇ ਮੌਜੂਦਾ ਸਮੇਂ ਟੌਂਸਾ, ਬਲਾਚੌਰ (ਐਸ.ਬੀ.ਐਸ. ਨਗਰ) ਅਤੇ ਮੁਹਾਲੀ (ਐਸ.ਏ.ਐਸ. ਨਗਰ) ਵਿੱਚ ਪ੍ਰਾਜੈਕਟ ਕਾਰਜਸ਼ੀਲ ਹੈ। ਉਨ੍ਹਾਂ ਕਿਹਾ ਕਿ ਸਨ ਫਾਰਮਾ ਬ੍ਰਾਂਡਡ ਉਤਪਾਦਾਂ ਲਈ ਇਨ-ਲਾਇਸੈਂਸਿੰਗ, ਐਮ ਐਂਡ ਏ ਅਤੇ ਆਊਟ ਲਾਇਸੈਂਸਿੰਗ ਗਤੀਵਿਧੀਆਂ ਰਾਹੀਂ ਕਾਰੋਬਾਰ ਦਾ ਵਿਸਥਾਰ ਕਰਨ ਦੀ ਇਛੁੱਕ ਹੈ। ਉਨ੍ਹਾਂ ਕਿਹਾ ਕਿ ਸਨ ਫਾਰਮਾ ਵਿਸ਼ਵ ਪ੍ਰਸਿੱਧ ਅਕਾਦਮੀਆਂ ਅਤੇ ਸੰਸਥਾਵਾਂ ਨਾਲ ਸਾਂਝੇ ਉੱਦਮ ਅਤੇ ਖੋਜ ਸਬੰਧੀ ਭਾਈਵਾਲੀ ਵੀ ਸਥਾਪਤ ਕਰਨਾ ਚਾਹੁੰਦੀ ਹੈ।

ਇਸ ਦੌਰਾਨ ਆਰ.ਪੀ.ਜੀ. ਗਰੁੱਪ ਦੇ ਵਾਈਸ ਚੇਅਰਮੈਨ ਅਨੰਤ ਗੋਇਨਕਾ ਨੇ ਆਪਣੇ ਗਰੁੱਪ ਵੱਲੋਂ ਸੂਬੇ ਵਿੱਚ ਨਿਵੇਸ਼ ਕਰਨ ਦੀ ਇੱਛਾ ਜ਼ਾਹਰ ਕਰਦਿਆਂ ਉਦਯੋਗਪਤੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦੇ ਹੱਲ ਲਈ ਪੰਜਾਬ ਵਿੱਚ ਬਣਾਏ ਸਿੰਗਲ ਵਿੰਡੋ ਸਿਸਟਮ ਦੀ ਸ਼ਲਾਘਾ ਕੀਤੀ। ਪੰਜਾਬ ਵਿੱਚ ਵੱਡੇ ਪੱਧਰ 'ਤੇ ਨਿਵੇਸ਼ ਕਰਨ ਦੀ ਇੱਛਾ ਜ਼ਾਹਰ ਕਰਦਿਆਂ ਉਨ੍ਹਾਂ ਕਿਹਾ ਕਿ ਸੀਏਟ ਨੇ ਪੰਜਾਬ ਵਿੱਚ ਵੱਡੇ ਪੱਧਰ ‘ਤੇ ਵਿਸਥਾਰ ਕਰਨ ਸਬੰਧੀ ਯੋਜਨਾਵਾਂ ਉਲੀਕੀਆਂ ਹਨ ਕਿਉਂਕਿ ਸੂਬਾ ਸੀਏਟ ਦੇ ਵਿਕਾਸ ਲਈ ਇੱਕ ਆਦਰਸ਼ ਸਥਾਨ ਹੈ। ਉਨ੍ਹਾਂ ਕਿਹਾ ਕਿ ਗਰੁੱਪ ਵੱਲੋਂ ਪਹਿਲਾਂ ਹੀ ਦੱਖਣ ਅਤੇ ਪੱਛਮ ਵਿੱਚ ਵੱਡੇ ਪੱਧਰ 'ਤੇ ਨਿਵੇਸ਼ ਕੀਤਾ ਗਿਆ ਹੈ ਅਤੇ ਹੁਣ ਪੰਜਾਬ ਦੀ ਵਾਰੀ ਹੈ।

ਸਿਫੀ ਟੈਕਨਾਲੋਜੀਜ਼ ਲਿਮਟਿਡ ਦੇ ਪ੍ਰਧਾਨ ਦਲੀਪ ਕੌਲ ਨੇ ਕਿਹਾ ਕਿ ਸਿਫੀ ਟੈਕਨਾਲੋਜੀਜ਼ ਨੇ ਪਹਿਲੇ ਪੜਾਅ ਵਿੱਚ ਮੋਹਾਲੀ ਵਿੱਚ ਇੱਕ ਸਮਰਪਿਤ/ਕੈਪਟਿਵ ਡੇਟਾ ਸੈਂਟਰ ਸਥਾਪਤ ਕਰਨ ਅਤੇ ਪੰਜਾਬ ਵਿੱਚ ਆਰਟੀਫੀਸ਼ੀਅਲ ਇੰਟੈਲੀਜੈਂਸ (ਏ.ਆਈ.) ਆਧਾਰਤ ਹੌਰੀਜ਼ੋਂਟਲ ਡੇਟਾ ਸੈਂਟਰ ਵਿੱਚ 1500 ਕਰੋੜ ਰੁਪਏ ਦਾ ਨਿਵੇਸ਼ ਕਰਨ ਦਾ ਫੈਸਲਾ ਕੀਤਾ ਹੈ।

ਇਸ ਦੌਰਾਨ ਜੇ.ਐਸ.ਡਬਲਯੂ. ਗਰੁੱਪ ਨੇ ਸੂਬੇ ਵਿੱਚ ਜੇ.ਐਸ.ਡਬਲਯੂ ਸਟੀਲ ਕੋਟਿੰਗ ਉਤਪਾਦਾਂ ਸਮੇਤ 1600 ਕਰੋੜ ਰੁਪਏ ਦਾ ਹੋਰ ਨਿਵੇਸ਼ ਕਰਨ ਲਈ ਸਹਿਮਤੀ ਪ੍ਰਗਟਾਈ ਹੈ। ਜੇ.ਐਸ.ਡਬਲਯੂ ਸਟੀਲ ਕੋਟੇਡ ਪ੍ਰੋਡਕਟਸ ਲਿਮਟਿਡ ਦੇ ਕਾਰੋਬਾਰੀ ਮੁਖੀ ਅਮਰਜੀਤ ਸਿੰਘ ਦਹੀਆ ਅਤੇ ਅਸ਼ਵਨੀ ਕੁਮਾਰ ਸ਼ਰਮਾ ਨੇ ਮੁੱਖ ਮੰਤਰੀ ਨੂੰ ਦੱਸਿਆ ਕਿ ਜੇ.ਐਸ.ਡਬਲਯੂ. ਸਟੀਲ ਕੋਟਿੰਗ ਪ੍ਰੋਡਕਟਸ ਲਿਮ. ਨੇ ਵਿਸਥਾਰ ਲਈ 1600 ਕਰੋੜ ਰੁਪਏ ਦੀ ਲਾਗਤ ਨਾਲ ਰਾਜਪੁਰਾ ਵਿੱਚ ਮੌਜੂਦਾ ਪਲਾਂਟ ਦੇ ਨਾਲ ਲੱਗਦੀ 28.17 ਏਕੜ ਜ਼ਮੀਨ ਖਰੀਦੀ ਹੈ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਦਿੱਲੀ ਦੀ CM ਆਤਿਸ਼ੀ ਦੇ ਸਹੁੰ ਚੁੱਕ ਸਮਾਗਮ ਤੋਂ ਹਟਿਆ ਸਸਪੈਂਸ, LG ਦਫਤਰ ਨੇ ਤੈਅ ਕੀਤਾ ਸਮਾਂ
ਦਿੱਲੀ ਦੀ CM ਆਤਿਸ਼ੀ ਦੇ ਸਹੁੰ ਚੁੱਕ ਸਮਾਗਮ ਤੋਂ ਹਟਿਆ ਸਸਪੈਂਸ, LG ਦਫਤਰ ਨੇ ਤੈਅ ਕੀਤਾ ਸਮਾਂ
NIA Action On Pannun: ਗੁਰਪਤਵੰਤ ਪੰਨੂ ਖਿਲਾਫ NIA ਦੀ ਕਾਰਵਾਈ, ਪੰਜਾਬ 'ਚ ਚਾਰ ਥਾਵਾਂ ਤੋਂ ਮਿਲੇ ਡਿਜ਼ੀਟਲ ਡਿਵਾਈਸ
NIA Action On Pannun: ਗੁਰਪਤਵੰਤ ਪੰਨੂ ਖਿਲਾਫ NIA ਦੀ ਕਾਰਵਾਈ, ਪੰਜਾਬ 'ਚ ਚਾਰ ਥਾਵਾਂ ਤੋਂ ਮਿਲੇ ਡਿਜ਼ੀਟਲ ਡਿਵਾਈਸ
Virat Kohli: ਵਿਰਾਟ ਦੇ ਆਊਟ ਅਤੇ ਨਾਟ ਆਊਟ 'ਤੇ ਛਿੜੀ ਬਹਿਸ, ਸ਼ੁਭਮਨ ਅਤੇ ਕੋਹਲੀ ਵਿਚਾਲੇ ਕਿਸ ਦੀ ਗਲਤੀ?
Virat Kohli: ਵਿਰਾਟ ਦੇ ਆਊਟ ਅਤੇ ਨਾਟ ਆਊਟ 'ਤੇ ਛਿੜੀ ਬਹਿਸ, ਸ਼ੁਭਮਨ ਅਤੇ ਕੋਹਲੀ ਵਿਚਾਲੇ ਕਿਸ ਦੀ ਗਲਤੀ?
Men Health News: ਪਿਸ਼ਾਬ ਕਰਨ ਸਮੇਂ ਪੁਰਸ਼ ਕਰ ਰਹੇ ਨੇ ਇਹ ਗਲਤੀ! ਇਸ ਰਿਪੋਰਟ 'ਚ ਹੋਇਆ ਖੁਲਾਸਾ, ਜਾਣੋ ਸਹੀ ਤਰੀਕਾ
Men Health News: ਪਿਸ਼ਾਬ ਕਰਨ ਸਮੇਂ ਪੁਰਸ਼ ਕਰ ਰਹੇ ਨੇ ਇਹ ਗਲਤੀ! ਇਸ ਰਿਪੋਰਟ 'ਚ ਹੋਇਆ ਖੁਲਾਸਾ, ਜਾਣੋ ਸਹੀ ਤਰੀਕਾ
Advertisement
ABP Premium

ਵੀਡੀਓਜ਼

ਸਾਲ 'ਚ 2 ਵਾਰ ਸਿਰਫ ਪੰਛੀਆਂ ਲਈ ਖੇਤ 'ਚ ਬਾਜਰਾ ਬੀਜਦਾ ਹੈ ਇਹ ਕਿਸਾਨ..|abp sanjha|ਕੁੱਟਮਾਰ ਦਾ ਸ਼ਿਕਾਰ ਹੋਏ ਸਿਹਤ ਵਿਭਾਗ ਦੇ ਕਰਮਚਾਰੀ ਆਏ ਸਾਹਮਣੇ |abp sanjha|ਘਰਵਾਲੀ ਨੂੰ ਘਰੋਂ ਕੱਢਿਆ, ਸੜਕ 'ਤੇ ਹੋਇਆ ਹਾਈ ਵੋਲਟੇਜ ਡਰਾਮਾਬਠਿੰਡਾ 'ਚ NIA ਦੀ ਛਾਪੇਮਾਰੀ, ਟਿੱਪਰ ਚਾਲਕ ਘਰ ਪਹੁੰਚੀ ਟੀਮ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਦਿੱਲੀ ਦੀ CM ਆਤਿਸ਼ੀ ਦੇ ਸਹੁੰ ਚੁੱਕ ਸਮਾਗਮ ਤੋਂ ਹਟਿਆ ਸਸਪੈਂਸ, LG ਦਫਤਰ ਨੇ ਤੈਅ ਕੀਤਾ ਸਮਾਂ
ਦਿੱਲੀ ਦੀ CM ਆਤਿਸ਼ੀ ਦੇ ਸਹੁੰ ਚੁੱਕ ਸਮਾਗਮ ਤੋਂ ਹਟਿਆ ਸਸਪੈਂਸ, LG ਦਫਤਰ ਨੇ ਤੈਅ ਕੀਤਾ ਸਮਾਂ
NIA Action On Pannun: ਗੁਰਪਤਵੰਤ ਪੰਨੂ ਖਿਲਾਫ NIA ਦੀ ਕਾਰਵਾਈ, ਪੰਜਾਬ 'ਚ ਚਾਰ ਥਾਵਾਂ ਤੋਂ ਮਿਲੇ ਡਿਜ਼ੀਟਲ ਡਿਵਾਈਸ
NIA Action On Pannun: ਗੁਰਪਤਵੰਤ ਪੰਨੂ ਖਿਲਾਫ NIA ਦੀ ਕਾਰਵਾਈ, ਪੰਜਾਬ 'ਚ ਚਾਰ ਥਾਵਾਂ ਤੋਂ ਮਿਲੇ ਡਿਜ਼ੀਟਲ ਡਿਵਾਈਸ
Virat Kohli: ਵਿਰਾਟ ਦੇ ਆਊਟ ਅਤੇ ਨਾਟ ਆਊਟ 'ਤੇ ਛਿੜੀ ਬਹਿਸ, ਸ਼ੁਭਮਨ ਅਤੇ ਕੋਹਲੀ ਵਿਚਾਲੇ ਕਿਸ ਦੀ ਗਲਤੀ?
Virat Kohli: ਵਿਰਾਟ ਦੇ ਆਊਟ ਅਤੇ ਨਾਟ ਆਊਟ 'ਤੇ ਛਿੜੀ ਬਹਿਸ, ਸ਼ੁਭਮਨ ਅਤੇ ਕੋਹਲੀ ਵਿਚਾਲੇ ਕਿਸ ਦੀ ਗਲਤੀ?
Men Health News: ਪਿਸ਼ਾਬ ਕਰਨ ਸਮੇਂ ਪੁਰਸ਼ ਕਰ ਰਹੇ ਨੇ ਇਹ ਗਲਤੀ! ਇਸ ਰਿਪੋਰਟ 'ਚ ਹੋਇਆ ਖੁਲਾਸਾ, ਜਾਣੋ ਸਹੀ ਤਰੀਕਾ
Men Health News: ਪਿਸ਼ਾਬ ਕਰਨ ਸਮੇਂ ਪੁਰਸ਼ ਕਰ ਰਹੇ ਨੇ ਇਹ ਗਲਤੀ! ਇਸ ਰਿਪੋਰਟ 'ਚ ਹੋਇਆ ਖੁਲਾਸਾ, ਜਾਣੋ ਸਹੀ ਤਰੀਕਾ
SGPC ਚੋਣਾਂ ਲਈ ਵੋਟਾਂ ਬਣਾਉਣ ਵਾਲਿਆਂ ਲਈ ਜ਼ਰੂਰੀ ਸੂਚਨਾ, ਅਗਲੇ ਦੋ ਦਿਨ ਅੰਮ੍ਰਿਤਸਰ 'ਚ ਲੱਗਣ ਜਾ ਰਹੇ ਵੱਡੇ ਕੈਂਪ
SGPC ਚੋਣਾਂ ਲਈ ਵੋਟਾਂ ਬਣਾਉਣ ਵਾਲਿਆਂ ਲਈ ਜ਼ਰੂਰੀ ਸੂਚਨਾ, ਅਗਲੇ ਦੋ ਦਿਨ ਅੰਮ੍ਰਿਤਸਰ 'ਚ ਲੱਗਣ ਜਾ ਰਹੇ ਵੱਡੇ ਕੈਂਪ
Star Health Insurance: ਸਟਾਰ ਹੈਲਥ ਇੰਸ਼ੋਰੈਂਸ ਦੇ ਗਾਹਕ ਸਾਵਧਾਨ, ਕਰੋੜਾਂ ਲੋਕਾਂ ਦਾ ਡਾਟਾ ਹੋਇਆ ਲੀਕ!
Star Health Insurance: ਸਟਾਰ ਹੈਲਥ ਇੰਸ਼ੋਰੈਂਸ ਦੇ ਗਾਹਕ ਸਾਵਧਾਨ, ਕਰੋੜਾਂ ਲੋਕਾਂ ਦਾ ਡਾਟਾ ਹੋਇਆ ਲੀਕ!
Jobs 2024: 10 ਪਾਸ ਲਈ ਸੁਨਹਿਰੀ ਮੌਕਾ! CRPF ਵਿੱਚ ਬੰਪਰ ਨੌਕਰੀਆਂ, 11 ਹਜ਼ਾਰ ਤੋਂ ਵੱਧ ਅਸਾਮੀਆਂ ਭਰੀਆਂ ਜਾਣਗੀਆਂ, ਮਿਲੇਗੀ ਮੋਟੀ ਤਨਖਾਹ
Jobs 2024: 10 ਪਾਸ ਲਈ ਸੁਨਹਿਰੀ ਮੌਕਾ! CRPF ਵਿੱਚ ਬੰਪਰ ਨੌਕਰੀਆਂ, 11 ਹਜ਼ਾਰ ਤੋਂ ਵੱਧ ਅਸਾਮੀਆਂ ਭਰੀਆਂ ਜਾਣਗੀਆਂ, ਮਿਲੇਗੀ ਮੋਟੀ ਤਨਖਾਹ
ਕਸ਼ਮੀਰ ਦੇ ਬੜਗਾਮ 'ਚ BSF ਜਵਾਨਾਂ ਨਾਲ ਭਰੀ ਬੱਸ ਖਾਈ 'ਚ ਡਿੱਗੀ, 3 ਸ਼ਹੀਦ, 27 ਦੀ ਹਾਲਤ ਗੰਭੀਰ
ਕਸ਼ਮੀਰ ਦੇ ਬੜਗਾਮ 'ਚ BSF ਜਵਾਨਾਂ ਨਾਲ ਭਰੀ ਬੱਸ ਖਾਈ 'ਚ ਡਿੱਗੀ, 3 ਸ਼ਹੀਦ, 27 ਦੀ ਹਾਲਤ ਗੰਭੀਰ
Embed widget