CBI ਦੀ ਛਾਪੇਮਾਰੀ ਤੋਂ ਬਾਅਦ ਪੰਜਾਬ ਦੇ ਕਈ ਵੱਡੇ ਅਧਿਕਾਰੀਆਂ ਦਾ ਹੋ ਸਕਦਾ Transfer! ਛਿੜੀ ਚਰਚਾ
ਪੀਸੀਐਸ ਅਧਿਕਾਰੀਆਂ ਦੇ 11, 12 ਅਤੇ 13 ਅਕਤੂਬਰ ਨੂੰ ਲਗਾਤਾਰ ਤਿੰਨ ਦਿਨਾਂ ਲਈ ਤਬਾਦਲੇ ਕੀਤੇ ਜਾਣਗੇ। ਇਨ੍ਹਾਂ ਚੱਲ ਰਹੇ ਤਬਾਦਲਿਆਂ ਨੂੰ ਲੈ ਕੇ ਪ੍ਰਸ਼ਾਸਨਿਕ ਹਲਕਿਆਂ ਵਿੱਚ ਵੀ ਕਈ ਤਰ੍ਹਾਂ ਦੀਆਂ ਚਰਚਾਵਾਂ ਚੱਲ ਰਹੀਆਂ ਹਨ।

Punjab News: ਪੰਜਾਬ ਵਿੱਚ ਚੋਣਾਂ ਤੋਂ ਪਹਿਲਾਂ ਸਿਆਸਤ ਕਾਫੀ ਭਖੀ ਹੋਈ ਹੈ। ਜਿੱਥੇ ਹਰੇਕ ਪਾਰਟੀ ਅਗਲੀਆਂ ਚੋਣਾਂ ਵਿੱਚ ਸੱਤਾ ਹਾਸਲ ਕਰਨ ਲਈ ਪੂਰਾ ਜੋਰ ਲਾ ਰਹੀ ਹੈ, ਉੱਥੇ ਹੀ ਕਿਸੇ ਪਾਰਟੀ ਵਿੱਚ ਕਾਟੋਕਲੇਸ਼ ਪਿਆ ਹੋਇਆ ਹੈ ਅਤੇ ਕਿਤੇ ਰੇਡ ਨਾਲ ਸਿਆਸੀ ਘਮਾਸਾਣ ਮੱਚਿਆ ਹੋਇਆ ਹੈ। ਪਿਛਲੇ ਦਿਨੀਂ ਜਿੱਥੇ ਮੁੱਖ ਮੰਤਰੀ ਮਾਨ ਦੇ ਕੈਂਪ ਦਫਤਰ ਵਿੱਚ ਰੇਡ ਪਈ, ਉੱਥੇ ਹੀ ਮੁੱਖ ਮੰਤਰੀ ਮਾਨ ਦੇ ਓਐਸਡੀ ਨੂੰ ਅੱਜ CBI ਵਲੋਂ ਸੰਮਨ ਜਾਰੀ ਕੀਤਾ ਗਿਆ ਹੈ।
ਉੱਥੇ ਹੀ ਪੰਜਾਬ ਵਿੱਚ ਪੀਸੀਐਸ ਅਧਿਕਾਰੀਆਂ ਦੇ ਤਬਾਦਲਿਆਂ ਨੂੰ ਲੈ ਕੇ ਇੱਕ ਵਾਰ ਫਿਰ ਚਰਚਾਵਾਂ ਸ਼ੁਰੂ ਹੋ ਗਈਆਂ ਹਨ। ਸੀਬੀਆਈ ਦੀ ਕਾਰਵਾਈ ਤੋਂ ਬਾਅਦ, ਹੁਣ ਸਰਕਾਰ ਵੱਲੋਂ ਪੀਸੀਐਸ ਅਧਿਕਾਰੀਆਂ ਦੇ ਵੱਡੇ ਪੱਧਰ 'ਤੇ ਤਬਾਦਲੇ ਕੀਤੇ ਜਾਣ ਦੀ ਸੰਭਾਵਨਾ 'ਤੇ ਸਵਾਲ ਚੁੱਕੇ ਜਾ ਰਹੇ ਹਨ। ਦੱਸਿਆ ਜਾ ਰਿਹਾ ਹੈ ਕਿ ਪੀਸੀਐਸ ਅਧਿਕਾਰੀਆਂ ਦੇ 11, 12 ਅਤੇ 13 ਅਕਤੂਬਰ ਨੂੰ ਲਗਾਤਾਰ ਤਿੰਨ ਦਿਨਾਂ ਲਈ ਤਬਾਦਲੇ ਕੀਤੇ ਜਾਣਗੇ। ਇਨ੍ਹਾਂ ਚੱਲ ਰਹੇ ਤਬਾਦਲਿਆਂ ਨੂੰ ਲੈ ਕੇ ਪ੍ਰਸ਼ਾਸਨਿਕ ਹਲਕਿਆਂ ਵਿੱਚ ਵੀ ਕਈ ਤਰ੍ਹਾਂ ਦੀਆਂ ਚਰਚਾਵਾਂ ਚੱਲ ਰਹੀਆਂ ਹਨ।
ਇਸ ਦੇ ਨਾਲ ਹੀ, ਕਈ ਲੋਕਾਂ ਨੇ ਦੋਸ਼ ਲਾਇਆ ਹੈ ਕਿ ਕੁਝ ਪੀਸੀਐਸ ਅਧਿਕਾਰੀ ਕਥਿਤ ਤੌਰ 'ਤੇ ਆਪਣੀ ਪਹੁੰਚ ਅਤੇ ਸਬੰਧਾਂ ਦੀ ਵਰਤੋਂ ਕਰਕੇ ਪਸੰਦੀਦਾ ਜ਼ਿਲ੍ਹਿਆਂ ਵਿੱਚ ਪੋਸਟਿੰਗ ਕਰਵਾਉਣ ਦੀ ਕੋਸ਼ਿਸ਼ ਕਰ ਰਹੇ ਹਨ। ਇਹ ਤੋਂ ਇਹ ਸਵਾਲ ਖੜ੍ਹਾ ਹੁੰਦਾ ਹੈ ਕਿ ਤਬਾਦਲਿਆਂ ਨੂੰ ਲੈਕੇ ਪਾਰਦਰਸ਼ੀ ਨੀਤੀ ਅਪਨਾਈ ਜਾ ਰਹੀ ਹੈ ਜਾਂ ਕੁਝ ਅਧਿਕਾਰੀਆਂ ਨੂੰ ਉਨ੍ਹਾਂ ਦੀ ਪਸੰਦੀਦਾ ਜਗ੍ਹਾ ਮਿਲ ਰਹੀ ਹੈ।
ਸੀਬੀਆਈ ਦੀ ਕਾਰਵਾਈ ਤੋਂ ਬਾਅਦ ਹੁਣ ਪ੍ਰਸ਼ਾਸਨਿਕ ਵਿਭਾਗ ਵਿੱਚ ਹੋਣ ਵਾਲੇ ਤਬਾਦਲਿਆਂ ਨੂੰ ਲੈਕੇ ਸਾਰਿਆਂ ਦੀਆਂ ਨਜ਼ਰਾਂ ਟਿਕੀਆਂ ਹੋਈਆਂ ਹਨ। ਉੱਥੇ ਹੀ ਮੰਗ ਕੀਤੀ ਜਾ ਰਹੀ ਹੈ ਕਿ ਜੇਕਰ ਤਬਾਦਲੇ ਹੋ ਰਹੇ ਹਨ ਤਾਂ ਸਰਕਾਰ ਇਨ੍ਹਾਂ ਦੇ ਕਾਰਨਾਂ ਅਤੇ ਪੋਸਟਿੰਗ ਦੀ ਪ੍ਰਕਿਰਿਆ ਨੂੰ ਪਬਲਿਕ ਕਰੇ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
ਟ੍ਰੈਂਡਿੰਗ ਟੌਪਿਕ















