ਜਲੰਧਰ: ਪੰਜਾਬ ਵਿੱਚ ਕਸ਼ਮੀਰੀ ਵਿਦਿਆਰਥੀਆਂ ਨੂੰ ਸੁਰੱਖਿਅਤ ਰੱਖਣ ਲਈ ਜਲੰਧਰ ਪ੍ਰਸ਼ਾਸਨ ਨੇ ਮੰਗਲਵਾਰ ਨੂੰ ਮੀਟਿੰਗ ਕੀਤੀ। ਪੀਸ ਕਮੇਟੀ ਵਿੱਚ ਜ਼ਿਲ੍ਹੇ ਦੀਆਂ ਵੱਖ-ਵੱਖ ਜਥੇਬੰਦੀਆਂ ਦੇ ਆਗੂ ਮੌਜੂਦ ਸਨ। ਮੀਟਿੰਗ ਵਿੱਚ ਜਲੰਧਰ ਦੇ ਡਿਪਟੀ ਕਮਿਸ਼ਨਰ ਵਰਿੰਦਰ ਕੁਮਾਰ ਸ਼ਰਮਾ ਨੇ ਦੱਸਿਆ ਕਿ ਜਲੰਧਰ ਐਜੂਕੇਸ਼ਨਲ ਹੱਬ ਹੈ ਤੇ ਇੱਥੇ 1200 ਤੋਂ ਵੱਧ ਕਸ਼ਮੀਰੀ ਵਿਦਿਆਰਥੀ ਪੜ੍ਹਦੇ ਹਨ।
ਉਨ੍ਹਾਂ ਕਿਹਾ ਕਿ ਸਾਡੇ ਸਾਰਿਆਂ ਦਾ ਫਰਜ਼ ਹੈ ਕਿ ਧਾਰਾ 370 ਨੂੰ ਰੱਦ ਕੀਤੇ ਜਾਣ ਤੋਂ ਬਾਅਦ ਕਸ਼ਮੀਰੀ ਵਿਦਿਆਰਥੀਆਂ ਨੂੰ ਕੋਈ ਪ੍ਰੇਸ਼ਾਨੀ ਨਾ ਆਵੇ। ਆਈਜੀ ਜਸਕਰਨ ਸਿੰਘ ਨੇ ਕਿਹਾ ਕਿ ਜੇ ਕਿਸੇ ਨੇ ਅਜਿਹਾ ਕੁਝ ਕਰਨ ਦੀ ਕੋਸ਼ਿਸ਼ ਕੀਤੀ ਤਾਂ ਕਾਨੂੰਨ ਉਨ੍ਹਾਂ ਨਾਲ ਸਖ਼ਤੀ ਨਾਲ ਪੇਸ਼ ਆਵੇਗਾ।
ਉਨ੍ਹਾਂ ਕਿਹਾ ਕਿ ਸਾਰੇ ਦੇਸ਼ ਵਾਸੀਆਂ ਨੂੰ ਬਰਾਬਰ ਦੇ ਹੱਕ ਹਨ। ਪੀਸ ਕਮੇਟੀ ਸਮਾਜ ਦੇ ਵੱਖ-ਵੱਖ ਵਰਗਾਂ ਵਿੱਚ ਜਾ ਕੇ ਇਹ ਪੱਕਾ ਕਰੇਗੀ ਕਿ ਅਜਿਹਾ ਕੁਝ ਨਾ ਹੋਵੇ।