ਕੈਨੇਡਾ 'ਚ ਤਿੰਨ ਪੰਜਾਬੀਆਂ ਦਾ ਸ਼ਰਮਨਾਕ ਕਾਰਾ, ਹੁਣ ਸਲਾਖਾਂ ਪਿੱਛੇ
ਰਿਪੋਰਟ ਵਿੱਚ ਕਿਹਾ ਗਿਆ ਹੈ ਕਿ 23 ਸਾਲਾ ਅੰਮ੍ਰਿਤਪਾਲ ਸਿੰਘ ਤੇ 22 ਸਾਲਾ ਹਰਕੁਵਰ ਸਿੰਘ 'ਤੇ 18 ਸਾਲ ਤੋਂ ਘੱਟ ਉਮਰ ਦੀ ਲੜਕੀ ਦੀ ਤਸਕਰੀ, 18 ਸਾਲ ਤੋਂ ਘੱਟ ਉਮਰ ਦੀ ਲੜਕੀ ਦਾ ਜਿਨਸੀ ਸੋਸ਼ਣ, ਕੈਦ ਕਰਨ ਤੇ ਕੁੱਟਮਾਰ ਕਰਨ ਦੇ ਦੋਸ਼ ਹਨ।
ਟੋਰਾਂਟੋ: ਕੈਨੇਡਾ 'ਚ ਤਿੰਨ ਪੰਜਾਬੀਆਂ ਦਾ ਸ਼ਰਮਨਾਕ ਕਾਰਾ ਸਾਹਮਣੇ ਆਇਆ ਹੈ। ਹੁਣ ਉਹ ਸਲਾਖਾਂ ਪਿੱਛੇ ਪਹੁੰਚ ਗਏ ਹੈ। ਪੀਲ ਰੀਜਨਲ ਪੁਲਿਸ ਨੇ ਮਨੁੱਖੀ ਤਸਕਰੀ ਦੇ ਦੋਸ਼ਾਂ ਤਹਿਤ ਤਿੰਨ ਪੰਜਾਬੀ ਨੌਜਵਾਨਾਂ ਨੂੰ ਗ੍ਰਿਫਤਾਰ ਕੀਤਾ ਹੈ। ਇਸ ਕੇਸ ਵਿੱਚ ਪੀੜਤ ਦੀ ਉਮਰ 18 ਸਾਲ ਤੋਂ ਘੱਟ ਹੈ। ਪੁਲਿਸ ਨੇ ਬਰੈਂਪਟਨ ਸ਼ਹਿਰ ਤੋਂ ਤਿੰਨ ਲੋਕਾਂ ਨੂੰ ਗ੍ਰਿਫਤਾਰ ਕੀਤਾ ਹੈ, ਜਦੋਂਕਿ ਚੌਥੇ ਦੀ ਭਾਲ ਜਾਰੀ ਹੈ, ਜੋ ਦੱਖਣੀ ਏਸ਼ੀਆ ਤੋਂ ਹੈ।
We believe the accused (below) may be responsible for victimizing others. A fourth suspect is outstanding.
— Deputy Chief Nick Milinovich (@DC_Milinovich) August 26, 2021
This is a shocking example of abuse of another person. Human trafficking will not be tolerated. We Please contact @PeelCrimeStopp or @PeelPolice with info. https://t.co/QNMmsNvOkY pic.twitter.com/qfHKVAupTr
ਇਹ ਮਾਮਲਾ 18 ਸਾਲ ਤੋਂ ਘੱਟ ਉਮਰ ਦੀ ਲੜਕੀ ਦੀ ਤਸਕਰੀ ਦੀ ਜਾਂਚ ਨਾਲ ਸਬੰਧਤ ਹੈ। ਮੁਲਜ਼ਾਮ ਉਸ ਨੂੰ ਦੇਹ ਵਪਾਰ ਕਰਨ ਲਈ ਮਜਬੂਰ ਕਰ ਰਹੇ ਸੀ। ਰਿਪੋਰਟ ਵਿੱਚ ਕਿਹਾ ਗਿਆ ਹੈ ਕਿ 23 ਸਾਲਾ ਅੰਮ੍ਰਿਤਪਾਲ ਸਿੰਘ ਤੇ 22 ਸਾਲਾ ਹਰਕੁਵਰ ਸਿੰਘ 'ਤੇ 18 ਸਾਲ ਤੋਂ ਘੱਟ ਉਮਰ ਦੀ ਲੜਕੀ ਦੀ ਤਸਕਰੀ, 18 ਸਾਲ ਤੋਂ ਘੱਟ ਉਮਰ ਦੀ ਲੜਕੀ ਦਾ ਜਿਨਸੀ ਸੋਸ਼ਣ, ਕੈਦ ਕਰਨ ਤੇ ਕੁੱਟਮਾਰ ਕਰਨ ਦੇ ਦੋਸ਼ ਹਨ।
ਰਿਪੋਰਟ ਮੁਤਾਬਕ 23 ਸਾਲਾ ਸੁਖਮਨਪ੍ਰੀਤ ਸਿੰਘ 'ਤੇ ਕੈਦ ਵਿੱਚ ਰੱਖਣ ਤੇ ਹਮਲੇ ਕਰਨ ਦੇ ਦੋਸ਼ ਹਨ। ਲੜਕੀ ਨੂੰ ਜ਼ਖ਼ਮੀ ਹਾਲਤ ਵਿੱਚ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ ਹੈ। ਮੁਲਜ਼ਮਾਂ ਨੂੰ ਅਦਾਲਤ ਵਿੱਚ ਬੀਤੇ ਦਿਨੀਂ ਪੇਸ਼ ਕੀਤਾ ਗਿਆ ਸੀ।
Charges Laid in Youth Human Trafficking Investigation - https://t.co/vnrGgI5p72 pic.twitter.com/7m0ICW0gjm
— Peel Regional Police (@PeelPolice) August 26, 2021