ਕੁਰੂਕੁਸ਼ੇਤਰ: ਪਿਹੋਵਾ ਤੋਂ ਐਮਐਲਏ ਜਸਵਿੰਦਰ ਸੰਧੂ ਦੀ ਅੱਜ ਮੌਤ ਹੋ ਗਈ। ਉਹ ਪਿਛਲੇ ਕੁਝ ਮਹੀਨਿਆਂ ਤੋਂ ਕੈਂਸਰ ਦੀ ਬਿਮਾਰੀ ਨਾਲ ਪੀੜਤ ਸਨ। ਉਨ੍ਹਾਂ ਨੂੰ ਚੰਡੀਗੜ੍ਹ ਦੇ ਪੀਜੀਆਈ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਹੋਇਆ ਸੀ ਜਿੱਥੇ ਅੱਜ ਉਨ੍ਹਾਂ ਨੇ ਦਮ ਤੌੜ ਦਿੱਤਾ। ਇਨੈਲੋ ਦੇ ਸੂਬਾ ਪ੍ਰਧਾਨ ਨੇ ਉਨ੍ਹਾਂ ਦੀ ਮੌਤ ’ਤੇ ਅਫ਼ਸੋਸ ਜ਼ਾਹਰ ਕੀਤਾ ਹੈ।
63 ਸਾਲਾ ਵਿਧਾਇਕ ਸੰਧੂ ਚਾਰ ਵਾਰ (1991, 1996, 2000 ਤੇ 2014) ਵਿਧਾਨ ਸਭਾ ਤੋਂ ਵਿਧਾਇਕ ਚੁਣੇ ਗਏ ਸਨ। ਉਹ ਖੇਤੀਬਾੜੀ ਮੰਤਰੀ ਵੀ ਰਹਿ ਚੁੱਕੇ ਸਨ। ਗੁਮਥਲਾ ਘਰੂ ਨੇੜੇ ਉਨ੍ਹਾਂ ਦੇ ਪਿੰਡ ਪਿਹੋਵਾ ਵਿੱਚ ਕੱਲ੍ਹ ਨੂੰ ਉਨ੍ਹਾਂ ਦਾ ਸਸਕਾਰ ਕੀਤਾ ਜਾਏਗਾ।