ਚੇਅਰਮੈਨ ਬਣਨ ਮਗਰੋਂ ਮੱਥਾ ਟੇਕਣ ਆਏ ਵਿਜੇ ਸਾਂਪਲਾ ਦਾ ਵਿਰੋਧ
ਵਿਰੋਧ ਪ੍ਰਦਰਸ਼ਨ ਕਰ ਰਹੇ ਲੋਕਾਂ ਨੇ ਕਿਹਾ ਵਿਜੇ ਸਾਂਪਲਾ ਨੂੰ ਭਾਜਪਾ ਵੱਲੋਂ ਚੇਅਰਮੈਨ ਦਾ ਅਹੁਦਾ ਨਾ ਲੈ ਕੇ ਕਿਸਾਨਾਂ ਦੇ ਹੱਕ ਵਿੱਚ ਖੜ੍ਹਨਾ ਚਾਹੀਦਾ ਸੀ ਪਰ ਇਹ ਕਿਸਾਨਾਂ ਦੇ ਹੱਕ ਵਿੱਚ ਨਾ ਖੜਕੇ ਭਾਜਪਾ ਤੇ ਆਰਐਸਐਸ ਦਾ ਹੱਥ ਠੋਕਾ ਬਣਿਆ ਹੋਇਆ ਹੈ।
ਹੁਸ਼ਿਆਰਪੁਰ: ਕੇਂਦਰ ਦੀ ਬੀਜੇਪੀ ਸਰਕਾਰ ਵੱਲੋਂ ਪਾਸ ਕੀਤੇ ਗਏ ਤਿੰਨ ਖੇਤੀਬਾੜੀ ਬਿੱਲਾਂ ਦੇ ਵਿਰੋਧ ਵਿੱਚ ਜਿੱਥੇ ਭਾਜਪਾ ਵਰਕਰਾਂ ਦਾ ਵਿਰੋਧ ਲਗਾਤਾਰ ਜਾਰੀ ਹੈ, ਉੱਥੇ ਹੀ ਸ੍ਰੀ ਖੁਰਾਲਗੜ੍ਹ ਸਾਹਿਬ ਵਿਖੇ ਮੱਥਾ ਟੇਕਣ ਆਏ ਨਵ ਨਿਯੁਕਤ ਐਸਸੀ ਕਮਿਸ਼ਨ ਦੇ ਚੇਅਰਮੈਨ ਵਿਜੇ ਸਾਂਪਲਾ ਦਾ ਕਿਸਾਨ ਜਥੇਬੰਦੀਆਂ ਤੇ ਸਥਾਨਕ ਲੋਕਾਂ ਵੱਲੋਂ ਕਾਲੀਆਂ ਝੰਡੀਆਂ ਦਿਖਾ ਕੇ ਵਿਰੋਧ ਕੀਤਾ ਗਿਆ।
ਵਿਰੋਧ ਪ੍ਰਦਰਸ਼ਨ ਕਰ ਰਹੇ ਲੋਕਾਂ ਨੇ ਕਿਹਾ ਵਿਜੇ ਸਾਂਪਲਾ ਨੂੰ ਭਾਜਪਾ ਵੱਲੋਂ ਚੇਅਰਮੈਨ ਦਾ ਅਹੁਦਾ ਨਾ ਲੈ ਕੇ ਕਿਸਾਨਾਂ ਦੇ ਹੱਕ ਵਿੱਚ ਖੜ੍ਹਨਾ ਚਾਹੀਦਾ ਸੀ ਪਰ ਇਹ ਕਿਸਾਨਾਂ ਦੇ ਹੱਕ ਵਿੱਚ ਨਾ ਖੜਕੇ ਭਾਜਪਾ ਤੇ ਆਰਐਸਐਸ ਦਾ ਹੱਥ ਠੋਕਾ ਬਣਿਆ ਹੋਇਆ ਹੈ। ਉਨ੍ਹਾਂ ਕਿਹਾ ਕਿ ਬੀਜੇਪੀ ਸਰਕਾਰ ਨੇ ਤਿੰਨ ਖੇਤੀਬਾੜੀ ਬਿੱਲ ਪਾਸ ਕਰਕੇ ਕਿਸਾਨਾਂ ਨੂੰ ਸੜਕਾਂ 'ਤੇ ਧਰਨੇ ਲਾਉਣ ਲਈ ਮਜਬੂਰ ਕਰ ਦਿੱਤਾ ਹੈ।
ਉੱਧਰ ਦੂਜੇ ਪਾਸੇ ਐਸਸੀ ਕਮਿਸ਼ਨ ਦੇ ਚੇਅਰਮੈਨ ਵਿਜੇ ਸਾਂਪਲਾ ਨੇ ਉਨ੍ਹਾਂ ਦੇ ਵਿਰੋਧ ਨੂੰ ਮੰਦਭਾਗਾ ਦੱਸਿਆ ਤੇ ਕਿਹਾ ਕਿ ਉਹ ਚੇਅਰਮੈਨ ਐਸਸੀ ਕਮਿਸ਼ਨ ਬਣਨ ਤੇ ਮੱਥਾ ਟੇਕਣ ਆਇਆ ਸੀ ਨਾ ਕਿ ਭਾਜਪਾ ਦਾ ਲੀਡਰ ਬਣਕੇ ਆਇਆ ਸੀ।