ਸੰਗਰੂਰ: ਕੈਬਨਿਟ ਮੰਤਰੀ ਬ੍ਰਹਮ ਸ਼ੰਕਰ ਜਿੰਪਾ ਨੇ ਕਿਹਾ ਹੈ ਕਿ ਲੋਕ 70 ਦਿਨ ਦੀ ਸਰਕਾਰ ਤੋਂ ਬਹੁਤ ਖੁਸ਼ ਹਨ। ਉਨ੍ਹਾਂ ਕਿਹਾ ਕਿ ਸੂਬੇ ਦੀ ਕਾਨੂੰਨ ਵਿਵਸਥਾ ਦਾ ਸਵਾਲ ਚੁੱਕਿਆ ਜਾਂਦਾ ਹੈ ਪਰ ਪੰਜਾਬ ਵਿੱਚ ਗੈਂਗਸਟਰਵਾਦ ਕੌਣ ਲਏ ਕੇ ਆਇਆ? ਜੇਲ੍ਹਾਂ ਵਿੱਚ ਮੋਬਾਈਲ ਕਿਸੇ ਨੇ ਪਹੁੰਚਾਏ।
ਪੰਜਾਬੀ ਗਾਇਕ ਸਿੱਧੂ ਮੁਸੇਵਾਲਾ ਦੇ ਕਤਲ ਬਾਰੇ ਗੱਲ ਕਰਦਿਆਂ ਉਨ੍ਹਾਂ ਕਿਹਾ ਕਿ ਉਹ ਪੰਜਾਬ ਦਾ ਹੋਣਹਾਰ ਨੌਜਵਾਨ ਸੀ। ਮੁੱਖ ਮੰਤਰੀ ਭਗਵੰਤ ਮਾਨ ਨੇ ਸਿੱਧੂ ਮੂਸੇਵਾਲਾ ਦੇ ਘਰ ਜਾ ਕੇ ਪ੍ਰਣ ਲਿਆ ਸੀ। ਉਨ੍ਹਾਂ ਕਿਹਾ ਸੀ ਕਿ ਜਿਨ੍ਹਾਂ ਨੇ ਸਿੱਧੂ ਮੂਸੇਵਾਲਾ ਦਾ ਕਤਲ ਕੀਤਾ ਹੈ, ਉਨ੍ਹਾਂ ਨੂੰ ਬਖਸ਼ਾਂਗੇ ਨਹੀਂ। ਮੰਤਰੀ ਜਿੰਪਾ ਨੇ ਕਿਹਾ ਕਿ ਗੈਂਗਸਟਰਾਂ ਨੇ ਬੜੀ ਬਚਣ ਦੀ ਕੋਸ਼ਿਸ ਕੀਤੀ ਪਰ ਬਿਸ਼ਨੋਈ ਦੀ ਕਸਟਡੀ ਪੰਜਾਬ ਪੁਲਿਸ ਨੂੰ ਮਿਲ ਗਈ ਹੈ।
ਉਨ੍ਹਾਂ ਕਿਹਾ ਕਿ ਸੰਗਰੂਰ ਤੋਂ ਭਗਵੰਤ ਮਾਨ ਲਗਾਤਾਰ ਦੋ ਵਾਰ ਸੰਸਦ ਮੈਂਬਰ ਰਹੇ ਹਨ। ਹੁਣ ਸੀਟ ਖਾਲੀ ਹੋਣ 'ਤੇ ਇੱਕ ਸਰਪੰਚ ਨੂੰ ਚੋਣ ਮੈਦਾਨ ਵਿੱਚ ਉਤਾਰਿਆ ਹੈ। ਗੁਰਮੇਲ ਸਿੰਘ ਘਰਾਚੋਂ ਨੂੰ ਚੋਣ ਮੈਦਾਨ ਵਿੱਚ ਉਤਾਰਿਆ ਹੈ ਜੋ ਸਸੰਦ ਵਿੱਚ ਆਵਾਜ਼ ਬੁਲੰਦ ਕਰਨਗੇ। ਉਨ੍ਹਾਂ ਕਿਹਾ ਕਿ ਭਗਵੰਤ ਮਾਨ ਤੋਂ ਬਾਅਦ ਗੁਰਮੇਲ ਸਿੰਘ ਦੀ ਆਵਾਜ਼ ਸੰਸਦ ਤੱਕ ਪੁੱਜੇਗੀ।
ਇਹ ਵੀ ਪੜ੍ਹੋ: Goat Price: ਮੌਲਵੀ ਨੇ ਕਹੀ ਐਸੀ ਗੱਲ ਕਿ ਰਾਤੋ-ਰਾਤ ਬੱਕਰੇ ਦੀ ਕੀਮਤ 16 ਹਜ਼ਾਰ ਤੋਂ 25 ਲੱਖ ਰੁਪਏ ਹੋਈ, ਜਾਣੋ ਪੂਰਾ ਮਾਮਲਾ
ਇਹ ਵੀ ਪੜ੍ਹੋ: ਹੈਰਾਨੀਜਨਕ! ਇਸ ਦੇਸ਼ ਦੀ ਧਰਤੀ ਹਮੇਸ਼ਾ ਚਲਦੀ ਰਹਿੰਦੀ, 1500 ਕਿਲੋਮੀਟਰ ਹੋਰ ਅੱਗੇ ਵਧੇਗੀ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :