Ferozpur news: ਫਿਰੋਜ਼ਪੁਰ ਦੇ ਪਿੰਡ ਨਾਜੁ ਸ਼ਾਹ ਵਾਲਾ ਵਿਖੇ ਇਕ ਵਿਅਕਤੀ ਦੀ ਨਸ਼ੇ ਦੀ ਓਵਰਡੋਜ਼ ਲੈਣ ਨਾਲ ਮੌਤ ਹੋਣ ਦੀ ਖ਼ਬਰ ਸਾਹਮਣੇ ਆਈ ਹੈ।
ਨਸ਼ਾ ਕਰਨ ਦਾ ਆਦੀ ਸੀ ਵਿਅਕਤੀ, ਨੇੜੇ ਦੇ ਪਿੰਡਾਂ ਤੋਂ ਖਰੀਦਦਾ ਸੀ ਨਸ਼ਾ
ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਤੋਂ ਪ੍ਰਾਪਤ ਜਾਣਕਾਰੀ ਅਨੁਸਾਰ ਵਰਜਿੰਦਰ ਸਿੰਘ ਉਰਫ ਬਿੱਲਾ ਪੁੱਤਰ ਰੇਸ਼ਮ ਸਿੰਘ ਪਿੰਡ ਨਾਜੂ ਸਾਹ ਵਾਲਾ ਪਿਛਲੇ ਕਾਫੀ ਸਮੇਂ ਤੋਂ ਨਸ਼ੇ ਕਰਨ ਦਾ ਆਦੀ ਸੀ।
ਇਹ ਵੀ ਪੜ੍ਹੋ: ਮੰਤਰੀ ਅਨਮੋਲ ਗਗਨ ਮਾਨ ਨੇ ਉਸਾਰੀ ਕਿਰਤੀਆਂ ਨੂੰ ਪੰਜਾਬ ਸਰਕਾਰ ਦੀਆਂ ਕਿਰਤੀ ਭਲਾਈ ਸਕੀਮਾਂ ਦਾ ਲਾਭ ਲੈਣ ਦਾ ਦਿੱਤਾ ਸੁਨੇਹਾ
ਨਸ਼ਾ ਕਰਨ ਤੋਂ ਕਾਫੀ ਰੋਕਦਾ ਸੀ ਪਰਿਵਾਰ, ਪਰ ਫਿਰ ਵੀ ਖਰੀਦ ਲੈਂਦਾ ਸੀ ਨਸ਼ਾ
ਉਸ ਦੀ ਮ੍ਰਿਤਕ ਦੇਹ ਬੀਤੀ ਸ਼ਾਮ ਪਿੰਡ ਸ਼ੇਰ ਖਾਂ ਕੋਲੋਂ ਮਿਲੀ ਹੈ ਮ੍ਰਿਤਕ ਦੀ ਪਤਨੀ ਛਿੰਦਰ ਕੌਰ ਨੇ ਦੱਸਿਆ ਕਿ ਅਸੀਂ ਉਸ ਨੂੰ ਨਸ਼ੇ ਕਰਨ ਤੋਂ ਕਾਫ਼ੀ ਰੋਕਦੇ ਸੀ, ਪਰ ਨਸ਼ਾ ਨੇੜੇ ਦੇ ਪਿੰਡਾਂ ਤੋਂ ਆਸਾਨੀ ਨਾਲ ਮਿਲਣ ਕਰਕੇ ਉਹ ਨਸ਼ਾ ਖ਼ਰੀਦ ਲੈਂਦਾ ਸੀ ਅਤੇ ਨਸ਼ਾ ਕਰਨ ਤੋਂ ਨਹੀਂ ਹਟਦਾ ਸੀ। ਉਸ ਦੇ ਪਰਿਵਾਰ ਨੇ ਉਸ ਨੂੰ ਕਈ ਵਾਰ ਨਸ਼ਾ ਕਰਨ ਤੋਂ ਰੋਕਦਾ ਸੀ ਪਰ ਉਹ ਕਿਸੇ ਦੀ ਨਹੀਂ ਸੁਣਦਾ ਸੀ।
ਦੱਸ ਦਈਏ ਕਿ ਸਰਕਾਰ ਨਸ਼ੇ ‘ਤੇ ਠੱਲ੍ਹ ਪਾਉਣ ਲਈ ਕਈ ਉਪਰਾਲੇ ਕਰ ਰਹੀ ਹੈ, ਨਸ਼ਾ ਛਡਾਊ ਕੇਂਦਰ ਖੋਲ੍ਹੇ ਗਏ ਹਨ ਤਾਂ ਕਿ ਨਸ਼ੇ ਦੇ ਆਦੀ ਲੋਕਾਂ ਨੂੰ ਨਸ਼ੇ ਤੋਂ ਦੂਰ ਕੀਤਾ ਜਾ ਸਕੇ। ਇਸ ਦੇ ਬਾਵਜੂਦ ਕਈ ਲੋਕ ਅਜਿਹੇ ਹਨ, ਜੋ ਕਿ ਨਸ਼ੇ ਦੇ ਆਦੀ ਹਨ ਤੇ ਨਸ਼ੇ ਦੀ ਓਵਰਡੋਜ਼ ਨਾਲ ਆਪਣੀ ਜਾਨ ਗੁਆ ਰਹੇ ਹਨ।
ਇਹ ਵੀ ਪੜ੍ਹੋ: Accident in Barnala: ਤਪਾ ਮੰਡੀ ਨੇੜੇ ਦਰਦਨਾਕ ਹਾਦਸਾ, ਪਤੀ, ਪਤਨੀ ਤੇ ਬੱਚੇ ਸਣੇ ਚਾਰ ਲੋਕਾਂ ਦੀ ਮੌਤ
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।