Barnala news: ਬਰਨਾਲਾ ਦੇ ਵਾਰਡ ਨੰਬਰ 20 ਵਿੱਚ ਸੀਵਰੇਜ ਦੀ ਸਮੱਸਿਆ ਤੋਂ ਲੋਕ ਪ੍ਰੇਸ਼ਾਨ ਹਨ। ਸੀਵਰੇਜ ਦੀ ਸਮੱਸਿਆ ਦਾ ਹੱਲ ਨਾ ਹੋਣ 'ਤੇ ਗੁੱਸੇ 'ਚ ਆਏ ਵਾਰਡ ਦੇ ਕੌਂਸਲਰ ਨੇ ਸੀਵਰੇਜ ਵਿਭਾਗ ਖਿਲਾਫ ਰੋਸ ਪ੍ਰਦਰਸ਼ਨ ਕਰਦੇ ਹੋਏ ਗੰਦੇ ਪਾਣੀ 'ਚ ਧਰਨਾ ਦਿੱਤਾ।


ਇਸ ਮੌਕੇ ਗੱਲਬਾਤ ਕਰਦਿਆਂ ਕੌਂਸਲਰ ਜਗਰਾਜ ਸਿੰਘ ਪੰਡੋਰੀ ਨੇ ਕਿਹਾ ਕਿ ਉਹ ਵਾਰਡ ਨੰਬਰ 20 ਦੇ ਕੌਂਸਲਰ ਹਨ। ਮੇਰੇ ਵਾਰਡ ਵਿੱਚ ਸੇਖਾ ਰੋਡ ’ਤੇ ਗਲੀ ਨੰਬਰ 5 ਵਿੱਚ 3 ਮਹੀਨਿਆਂ ਤੋਂ ਸੀਵਰੇਜ ਦੀ ਸਮੱਸਿਆ ਹੈ।


ਇਸ ਸਮੱਸਿਆ ਸਬੰਧੀ ਅਸੀਂ ਕਈ ਵਾਰ ਸੀਵਰੇਜ ਵਿਭਾਗ ਦੇ ਅਧਿਕਾਰੀਆਂ ਨਾਲ ਗੱਲ ਕਰ ਚੁੱਕੇ ਹਾਂ ਪਰ ਕੋਈ ਸੁਣਵਾਈ ਨਹੀਂ ਹੋ ਰਹੀ। ਵਿਭਾਗ ਦੇ ਐਸ.ਡੀ.ਓ ਦਾ ਗੱਲ ਕਰਨ ਦਾ ਤਰੀਕਾ ਬਹੁਤ ਗਲਤ ਹੈ।


ਉਨ੍ਹਾਂ ਕਿਹਾ ਕਿ ਇਸ ਮਾਮਲੇ ਸਬੰਧੀ ਸਥਾਨਕ ਵਿਧਾਇਕ ਤੇ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਐਕਸੀਅਨ ਦੀ ਡਿਊਟੀ ਲਾਈ ਹੈ। ਉਨ੍ਹਾਂ ਕਿਹਾ ਕਿ ਸਰਕਾਰ ਮਾੜੀ ਨਹੀਂ, ਪਰ ਅਫਸਰਸ਼ਾਹੀ ਕੋਈ ਕੰਮ ਕਰਨ ਨੂੰ ਤਿਆਰ ਨਹੀਂ।


ਉਨ੍ਹਾਂ ਕਿਹਾ ਕਿ ਇੱਕ ਹੋਰ ਕਰੋਨਾ ਵਾਇਰਸ ਦੀ ਬਿਮਾਰੀ ਸ਼ੁਰੂ ਹੋਣ ਵਾਲੀ ਹੈ, ਪਰ ਸਾਡੇ ਵਾਰਡ ਵਿੱਚ ਸੀਵਰੇਜ ਦਾ ਹੱਲ ਨਹੀਂ ਹੋ ਰਿਹਾ ਹੈ। ਉਨ੍ਹਾਂ ਕਿਹਾ ਕਿ ਇਸ ਸਮੱਸਿਆ ਨੂੰ ਲੈ ਕੇ ਮੈਂ ਸੀਵਰੇਜ ਦੇ ਪਾਣੀ ਵਿੱਚ ਰੋਸ ਧਰਨਾ ਦਿੱਤਾ ਹੈ। ਉਨ੍ਹਾਂ ਕਿਹਾ ਕਿ ਉਹ ਉਦੋਂ ਤੱਕ ਹੜਤਾਲ ਖਤਮ ਨਹੀਂ ਕਰਨਗੇ ਜਦੋਂ ਤੱਕ ਸਾਡੀ ਸਮੱਸਿਆ ਦਾ ਹੱਲ ਨਹੀਂ ਹੋ ਜਾਂਦਾ ਅਤੇ ਕੋਈ ਅਧਿਕਾਰੀ ਮੌਕੇ 'ਤੇ ਨਹੀਂ ਪਹੁੰਚਦਾ।


ਇਹ ਵੀ ਪੜ੍ਹੋ: MLA Aman Arora: ਮੰਤਰੀ ਅਮਨ ਅਰੋੜਾ ਦੀਆਂ ਵੱਧ ਸਕਦੀਆਂ ਮੁਸ਼ਕਲਾਂ ! ਖ਼ਤਮ ਹੋ ਸਕਦੀ ਵਿਧਾਨ ਸਭਾ ਦੀ ਮੈਬਰਸ਼ਿਪ, ਚੁੱਕਿਆ ਆਹ ਮੁੱਦਾ


ਉਨ੍ਹਾਂ ਕਿਹਾ ਕਿ ਵਿਭਾਗ ਨੇ ਸੀਵਰੇਜ ਦਾ ਕੰਮ ਪ੍ਰਾਈਵੇਟ ਕੰਪਨੀ ਨੂੰ ਦਿੱਤਾ ਹੋਇਆ ਹੈ, ਪਰ ਕੰਪਨੀ ਕੋਈ ਕੰਮ ਨਹੀਂ ਕਰ ਰਹੀ। ਉਨ੍ਹਾਂ ਕਿਹਾ ਕਿ ਜੇਕਰ ਸਾਡੀ ਸਮੱਸਿਆ ਦਾ ਹੱਲ ਨਾ ਹੋਇਆ ਤਾਂ ਉਹ ਸੰਘਰਸ਼ ਨੂੰ ਹੋਰ ਤੇਜ਼ ਕਰਨਗੇ ਅਤੇ ਜੇਕਰ ਲੋੜ ਪਈ ਤਾਂ ਉਹ ਲੋਕਾਂ ਨੂੰ ਨਾਲ ਲੈ ਕੇ ਰੋਡ ਜਾਮ ਵੀ ਕਰਨਗੇ।


ਇਸ ਮੌਕੇ ਵਾਰਡ ਵਾਸੀਆਂ ਨੇ ਕਿਹਾ ਕਿ ਇਹ ਪਹਿਲੀ ਵਾਰ ਨਹੀਂ ਹੈ ਕਿ ਉਨ੍ਹਾਂ ਦੇ ਇਲਾਕੇ ਵਿੱਚ ਸੀਵਰੇਜ ਦੀ ਸਮੱਸਿਆ ਪੈਦਾ ਹੋਈ ਹੈ, ਸਗੋਂ ਇਸ ਤੋਂ ਪਹਿਲਾਂ ਵੀ ਸੀਵਰੇਜ ਦਾ ਗੰਦਾ ਪਾਣੀ ਗਲੀਆਂ ਵਿੱਚ ਖੜ੍ਹਾ ਰਹਿੰਦਾ ਹੈ। ਜਿਸ ਕਾਰਨ ਲੋਕਾਂ ਨੂੰ ਆਉਣ-ਜਾਣ ਵਿੱਚ ਦਿੱਕਤ ਦਾ ਸਾਹਮਣਾ ਕਰਨਾ ਪੈਂਦਾ ਹੈ।


ਉਨ੍ਹਾਂ ਕਿਹਾ ਕਿ ਜਦੋਂ ਵਾਰਡ ਦੇ ਲੋਕ ਇਸ ਸਮੱਸਿਆ ਬਾਰੇ ਆਪਣੇ ਐਮਸੀ ਨੂੰ ਦੱਸਦੇ ਹਨ ਤਾਂ ਉਹ ਆਪਣੇ ਪੱਧਰ ’ਤੇ ਇਸ ਦੇ ਹੱਲ ਲਈ ਯਤਨ ਕਰਦੇ ਹਨ। ਉਨ੍ਹਾਂ ਕਿਹਾ ਕਿ ਬੱਚੇ ਅਤੇ ਬਜ਼ੁਰਗ ਵੀ ਇਸ ਗੰਦੇ ਪਾਣੀ ਵਿੱਚ ਡਿੱਗ ਜਾਂਦੇ ਹਨ। ਇਸ ਤੋਂ ਇਲਾਵਾ ਨੇੜੇ ਹੀ ਖੇਡ ਮੈਦਾਨ ਹੈ ਜੋ ਵੀ ਸੀਵਰੇਜ ਦੇ ਪਾਣੀ ਨਾਲ ਭਰਿਆ ਹੋਇਆ ਹੈ। ਉਨ੍ਹਾਂ ਕਿਹਾ ਕਿ ਮੌਜੂਦਾ 'ਆਪ' ਸਰਕਾਰ ਵੀ ਸਾਡੀ ਸਮੱਸਿਆ ਦਾ ਹੱਲ ਨਹੀਂ ਕਰ ਸਕੀ।ਉਨ੍ਹਾਂ ਕਿਹਾ ਕਿ ਇਸ ਸਮੱਸਿਆ ਦੇ ਹੱਲ ਲਈ ਉਹ ਆਪਣੇ ਵਾਰਡ ਦੇ ਕੌਂਸਲਰ ਦੇ ਨਾਲ ਹਨ ਅਤੇ ਜੇਕਰ ਲੋੜ ਪਈ ਤਾਂ ਸੰਘਰਸ਼ ਤੇਜ਼ ਕੀਤਾ ਜਾਵੇਗਾ।


ਦੂਜੇ ਪਾਸੇ ਵਿਭਾਗ ਦੇ ਐਸ.ਡੀ.ਓ ਨੇ ਕਿਹਾ ਕਿ ਉਨ੍ਹਾਂ ਦਾ ਵਿਭਾਗ ਸੀਵਰੇਜ ਦੀ ਸਮੱਸਿਆ ਦੇ ਹੱਲ ਲਈ ਲਗਾਤਾਰ ਯਤਨ ਕਰ ਰਿਹਾ ਹੈ। ਉਨ੍ਹਾਂ ਕਿਹਾ ਕਿ ਇਸ ਵਾਰਡ ਵਿੱਚ ਸੀਵਰੇਜ ਜਾਮ ਦੀ ਸਮੱਸਿਆ ਹੈ। ਉਨ੍ਹਾਂ ਇਸ ਦੇ ਹੱਲ ਲਈ ਨਗਰ ਕੌਂਸਲ ਬਰਨਾਲਾ ਨੂੰ ਵੀ ਪੱਤਰ ਲਿਖਿਆ ਹੈ। ਉਨ੍ਹਾਂ ਕਿਹਾ ਕਿ ਜਦੋਂ ਲੋਕ ਸੀਵਰੇਜ ਦਾ ਨਵਾਂ ਕੁਨੈਕਸ਼ਨ ਜੋੜਦੇ ਹਨ ਤਾਂ ਉਸ ਵਿੱਚ ਇੱਟਾਂ ਪੱਕੀਆਂ ਹੀ ਛੱਡ ਦਿੰਦੇ ਹਨ।


ਇਸ ਤੋਂ ਇਲਾਵਾ ਗਊਆਂ ਦਾ ਗੋਹਾ ਅਤੇ ਲਿਫ਼ਾਫ਼ੇ ਵੀ ਸੀਵਰੇਜ ਵਿੱਚ ਛੱਡੇ ਜਾਂਦੇ ਹਨ। ਜਿਸ ਕਾਰਨ ਇਹ ਰੁਕਾਵਟ ਪੈਦਾ ਹੋ ਰਹੀ ਹੈ। ਤਾਂ ਜੋ ਲੋਕ ਵੀ ਸੀਵਰੇਜ ਜਾਮ ਰੋਕਣ ਵਿੱਚ ਸਹਿਯੋਗ ਦੇਣ। ਉਨ੍ਹਾਂ ਕਿਹਾ ਕਿ ਇਸ ਵਾਰਡ ਵਿੱਚ ਸੀਵਰੇਜ ਦੇ ਬਲਾਕੇਜ ਨੂੰ ਜਲਦੀ ਹੀ ਠੀਕ ਕਰਵਾਇਆ ਜਾਵੇਗਾ।


ਇਹ ਵੀ ਪੜ੍ਹੋ: Sangrur news: ਡੀਪੀ ਯੂਨੀਅਨ ਪੰਜਾਬ ਵਲੋਂ ਸਰਕਾਰ ਵਿਰੁੱਧ ਪ੍ਰਦਰਸ਼ਨ, ਕਿਹਾ- ਮੰਗਾਂ ਨਾ ਪੂਰੀਆਂ ਹੋਈਆਂ ਤਾਂ ਵਿੱਢਾਂਗੇ ਪੱਕਾ ਸੰਘਰਸ਼