ਪੜਚੋਲ ਕਰੋ

Punjab News: ਮੋਦੀ ਦੀ ਗਰੰਟੀ ’ਤੇ ਲੋਕਾਂ ਨੂੰ ਅਟੁੱਟ ਵਿਸ਼ਵਾਸ, PM ਨੇ ਪੰਜਾਬ ਨੂੰ ਦਿੱਤੀ 1864.54 ਕਰੋੜ ਰੁਪਏ ਦੀ ਸੌਗ਼ਾਤ

Punjab News-ਮਾਣਯੋਗ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਵੱਲੋਂ ਦੇਸ਼ ਦੀਆਂ ਸਿਹਤ ਸੇਵਾਵਾਂ ਦੇ ਪੱਧਰ ਨੂੰ ਹੋਰ ਉੱਚਾ ਚੁੱਕਣ ਅਤੇ ਵਿਕਸਿਤ ਭਾਰਤ ਦੀ ਦਿਸ਼ਾ ਵੱਲ ਪੁਲਾਂਘ ਪੁਟਦੇ ਹੋਏ ਪੰਜਾਬ ਨੂੰ 1864.54 ਕਰੋੜ ਰੁਪਏ ਦੀ ਸੌਗ਼ਾਤ ਦਿੱਤੀ ਹੈ।

ਮਾਣਯੋਗ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਵੱਲੋਂ ਦੇਸ਼ ਦੀਆਂ ਸਿਹਤ ਸੇਵਾਵਾਂ ਦੇ ਪੱਧਰ ਨੂੰ ਹੋਰ ਉੱਚਾ ਚੁੱਕਣ ਅਤੇ ਵਿਕਸਿਤ ਭਾਰਤ ਦੀ ਦਿਸ਼ਾ ਵੱਲ ਪੁਲਾਂਘ ਪੁਟਦੇ ਹੋਏ ਪੰਜਾਬ ਨੂੰ 1864.54 ਕਰੋੜ ਰੁਪਏ ਦੀ ਸੌਗ਼ਾਤ ਦਿੱਤੀ ਹੈ। ਏਮਜ਼ ਬਠਿੰਡਾ ਵਿਖੇ ਹੋਏ ਸਮਾਗਮ ਦੌਰਾਨ ਮਾਣਯੋਗ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਵੱਲੋਂ ਜਿੱਥੇ 925 ਕਰੋੜ ਰੁਪਏ ਦੀ ਲਾਗਤ ਵਾਲਾ ਏਮਜ਼ ਬਠਿੰਡਾ ਅਤੇ 449 ਕਰੋੜ ਰੁਪਏ ਦੀ ਲਾਗਤ ਵਾਲਾ ਪੀਜੀਆਈਐੱਮਈਆਰ ਸੈਟੇਲਾਈਟ ਸੈਂਟਰ ਸੰਗਰੂਰ ਰਾਸ਼ਟਰ ਨੂੰ ਸਮਰਪਿਤ ਕੀਤਾ ਗਿਆ, ਉੱਥੇ 490.54 ਕਰੋੜ ਦੀ ਲਾਗਤ ਦੇ ਪੀਜੀਆਈਐੱਮਈਆਰ ਸੈਟੇਲਾਈਟ ਸੈਂਟਰ, ਫਿਰੋਜ਼ਪੁਰ ਦਾ ਨੀਂਹ ਪੱਥਰ ਵੀ ਰੱਖਿਆ ਗਿਆ।

ਇਸ ਮੌਕੇ ਰਾਜਕੋਟ, ਗੁਜਰਾਤ ਤੋਂ ਵਰਚੂਅਲ ਤੌਰ ’ਤੇ ਮੁਖ਼ਾਤਿਬ ਹੁੰਦੇ ਹੋਏ ਮਾਣਯੋਗ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨੇ ਕਿਹਾ ਕਿ ਅੱਜ ਦਾ ਦਿਨ ਸਿਰਫ਼ ਰਾਜਕੋਟ ਲਈ ਹੀ ਨਹੀਂ ਸਗੋਂ ਪੂਰੇ ਦੇਸ਼ ਲਈ ਯਾਦਗਾਰ ਹੈ, ਕਿਉਂਕਿ ਅੱਜ ਪੂਰੇ ਦੇਸ਼ ਨੂੰ ਪੰਜ ਏਮਜ਼ ਸਮਰਪਿਤ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਅੱਜ ਪੂਰੇ ਦੇਸ਼ ਦੇ ਨਾਗਰਿਕਾਂ ਨੂੰ ਮੋਦੀ ਦੀ ਗਰੰਟੀ ’ਤੇ ਅਟੁੱਟ ਵਿਸ਼ਵਾਸ ਹੈ ਅਤੇ ਜਿੱਥੇ ਲੋਕਾਂ ਦੀ ਦੂਜਿਆਂ ਤੋਂ ਊਮੀਦ ਖ਼ਤਮ ਹੋ ਜਾਂਦੀ ਹੈ, ਉੱਥੇ ਮੋਦੀ ਦੀ ਗਰੰਟੀ ਸ਼ੁਰੂ ਹੁੰਦੀ ਹੈ। ਮੈਂ ਪੰਜਾਬ ਨੂੰ ਏਮਜ਼ ਦੀ ਗਰੰਟੀ ਦਿੱਤੀ ਸੀ ਜਿਸਦਾ ਨੀਂਹ ਪੱਥਰ ਮੇਰੇ ਵੱਲੋਂ ਰੱਖਿਆ ਗਿਆ ਅਤੇ ਅੱਜ ਇਸ ਦਾ ਲੋਕਅਰਪਣ ਵੀ ਮੇਰੇ ਵੱਲੋਂ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਪਿਛਲੇ ਦਸ ਸਾਲਾਂ ਵਿੱਚ ਦੇਸ਼ ਦਾ ਹੈਲਥ ਸਿਸਟਮ ਬਹੁਤ ਬਦਲਿਆ ਹੈ। ਅੱਜ ਦੇਸ਼ ਵਿੱਚ 706 ਮੈਡੀਕਲ ਕਾਲਜ ਹਨ। ਜਿੱਥੇ ਦੱਸ ਸਾਲ ਪਹਿਲਾਂ ਐੱਮਬੀਬੀਐੱਸ ਦੀਆਂ 50 ਹਜ਼ਾਰ ਦੇ ਕਰੀਬ ਸੀਟਾਂ ਸਨ ਉਹ ਅੱਜ ਇਨ੍ਹਾਂ ਦੀ ਗਿਣਤੀ 1 ਲੱਖ ਤੋਂ ਵੱਧ ਹੈ। ਦਸ ਸਾਲ ਪਹਿਲਾਂ ਜੋ 30 ਹਜ਼ਾਰ ਪੀਜੀ ਦੀਆਂ ਸੀਟਾਂ ਸਨ, ਉਨ੍ਹਾਂ ਦੀ ਗਿਣਤੀ ਅੱਜ 70 ਹਜ਼ਾਰ ਤੋਂ ਵੱਧ ਹੋ ਗਈ ਹੈ। ਸ੍ਰੀ ਮੋਦੀ ਨੇ ਕਿਹਾ ਕਿ ਗ਼ਰੀਬ ਹੋਵੇ ਜਾਂ ਮੱਧਮ ਵਰਗ ਸਾਡੀ ਕੋਸ਼ਿਸ਼ ਹੈ ਕਿ ਹਰ ਇੱਕ ਨੂੰ ਵਧੀਆ ਇਲਾਜ ਸਹੂਲਤਾਂ ਮਿਲਣ। ਉਨ੍ਹਾਂ ਕਿਹਾ ਕਿ ਅੱਜ ਦੇਸ਼ ਵਿੱਚ 1.5 ਲੱਖ ਤੋਂ ਜ਼ਿਆਦਾ ਆਯੂਸ਼ਮਾਨ ਅਰੋਗਿਆ ਮੰਦਿਰ ਹਨ ਅਤੇ ਪੀਐੱਮ ਜਨ ਔਸ਼ਧੀ ਕੇਂਦਰਾਂ ਸਦਕਾ ਦੇਸ਼ ਦੇ ਮਰੀਜ਼ਾਂ ਨੇ ਕੁੱਲ 30,000 ਕਰੋੜ ਰੁਪਏ ਦੀ ਬਚਤ ਕੀਤੀ ਹੈ। ਉਨ੍ਹਾਂ ਕਿਹਾ ਕਿ ਅਸੀਂ ਸਿਰਫ਼ ਇਲਾਜ ਲਈ ਹੀ ਨਹੀਂ ਸਗੋਂ ਬਿਮਾਰੀਆਂ ਨਾਲ ਲੜਨ ਦੀ ਸਮਰੱਥਾ ਵਧਾਉਣ ’ਤੇ ਵੀ ਕੰਮ ਕੀਤਾ ਹੈ ਜਿਸ ਤਹਿਤ ਯੋਗ ’ਤੇ ਬਲ ਦਿੱਤਾ ਜਾ ਰਿਹਾ ਹੈ ਤਾਂ ਜੋ ਬਿਮਾਰੀਆਂ ਤੋਂ ਬਚਿਆ ਜਾ ਸਕੇ।

ਸਮਾਗਮ ਦੌਰਾਨ ਵਿਸ਼ੇਸ਼ ਤੌਰ ’ਤੇ ਸ਼ਾਮਲ ਹੋਏ ਪੰਜਾਬ ਦੇ ਰਾਜਪਾਲ ਅਤੇ ਕੇਂਦਰ ਸ਼ਾਸਿਤ ਪ੍ਰਦੇਸ਼ ਚੰਡੀਗੜ੍ਹ ਦੇ ਪ੍ਰਸ਼ਾਸਕ  ਬਨਵਾਰੀਲਾਲ ਪੁਰੋਹਿਤ ਨੇ ਮਾਣਯੋਗ ਪ੍ਰਧਾਨ ਮੰਤਰੀ ਵੱਲੋਂ ਪੰਜਾਬ ਨੂੰ ਸਿਹਤ ਸਹੂਲਤਾਂ ਦੇ ਦਿੱਤੇ ਤੋਹਫ਼ੇ ਲਈ ਸਮੁੱਚੇ ਨਾਗਰਿਕਾਂ ਨੂੰ ਵਧਾਈ ਦਿੰਦੇ ਹੋਏ ਕਿਹਾ ਕਿ ਇਹ ਸਿਹਤ ਸੰਸਥਾਵਾਂ ਪੰਜਾਬ ਦੇ ਲੋਕਾਂ ਦੇ ਨਾਲ-ਨਾਲ ਨੇੜੇ-ਤੇੜੇ ਦੇ ਲੋਕਾਂ ਲਈ ਬਹੁਤ ਲਾਹੇਵੰਦ ਸਿੱਧ ਹੋਣਗੀਆ।

ਜ਼ਿਕਰਯੋਗ ਹੈ ਕਿ 179 ਏਕੜ ਵਿੱਚ ਫੈਲੇ ਏਮਜ਼ ਬਠਿੰਡਾ ਵਿੱਚ 750 ਬਿਸਤਰਿਆਂ ਵਾਲਾ ਕੰਪਲੈਕਸ ਹੈ, ਜਿਸ ਵਿੱਚ 30 ਐਮਰਜੈਂਸੀ ਤੇ ਟਰੋਮਾ, ਆਈਸੀਯੂ ਅਤੇ ਸੂਪਰ ਸਪੈਸਲਿਟੀ ਬੈਡਜ਼ ਦੀ ਸਹੂਲਤ ਹੈ। ਇਸ ਦੇ ਨਾਲ ਹੀ ਏਮਜ਼ ਬਠਿੰਡਾ ਭਵਿੱਖ ਦੇ ਮੈਡੀਕਲ ਪੇਸ਼ੇਵਰਾਂ ਨੂੰ ਸਿਖਲਾਈ ਦੇਣ ਲਈ ਵੀ ਵਚਨਬੱਧ ਹੈ। ਇਸ ਵੱਲੋਂ ਸਲਾਨਾ 100 ਮੈਡੀਕਲ ਕਾਲਜ ਸੀਟਾਂ ਅਤੇ 60 ਨਰਸਿੰਗ ਕਾਲਜ ਸੀਟਾਂ ਦੀ ਪੇਸ਼ਕਸ਼ ਕੀਤੀ ਜਾਂਦੀ ਹੈ। ਏਮਜ਼ ਬਠਿੰਡਾ ਤੋਂ ਇਲਾਵਾ ਕੇਂਦਰ ਸਰਕਾਰ ਵੱਲੋਂ ਜਿੱਥੇ 25 ਏਕੜ ਰਕਬੇ ਵਿੱਚ ਫੈਲਿਆ 300 ਬੈਡਜ਼ ਵਾਲਾ ਪੀਜੀਆਈਐੱਮਈਆਰ ਸੈਟੇਲਾਈਟ ਸੈਂਟਰ, ਸੰਗਰੂਰ ਰਾਸ਼ਟਰ ਨੂੰ ਸਮਰਪਿਤ ਕੀਤਾ ਗਿਆ ਹੈ, ਉੱਥੇ ਨੀਂਹ ਪੱਥਰ ਰੱਖੇ ਗਏ 100 ਬੈਡਜ਼ ਵਾਲੇ ਪੀਜੀਆਈ ਐੱਮਈਆਰ ਸੈਟੇਲਾਈਟ ਸੈਂਟਰ, ਫਿਰੋਜ਼ਪੁਰ ਅਤਿ-ਆਧੁਨਿਕ ਸਹੂਲਤਾਂ ਨਾਲ ਲੈਸ ਹਨ। ਇਨ੍ਹਾਂ ਸੈਂਟਰਾਂ ਦੇ ਕਾਰਜਸ਼ੀਲ ਹੋਣ ਨਾਲ ਜਿਹੜੇ ਮਰੀਜ਼ ਆਪਣੇ ਇਲਾਜ ਲਈ ਪੀਜੀਆਈ ਚੰਡੀਗੜ੍ਹ ਜਾਂਦੇ ਹਨ ਉਨ੍ਹਾਂ ਦਾ ਇਲਾਜ ਹੁਣ ਸੰਗਰੂਰ ਅਤੇ ਫ਼ਿਰੋਜ਼ਪੁਰ ਵਿੱਚ ਹੋ ਸਕੇਗਾ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Punjab News: ਪੰਜਾਬ ਬਿਜਲੀ ਵਿਭਾਗ ਦੀ ਵੱਡੀ ਕਾਰਵਾਈ, ਮੱਚ ਗਈ ਤਰਥੱਲੀ, ਲੋਕਾਂ ਨੂੰ ਭੇਜੇ ਜਾ ਰਹੇ ਸੰਮਨ
Punjab News: ਪੰਜਾਬ ਬਿਜਲੀ ਵਿਭਾਗ ਦੀ ਵੱਡੀ ਕਾਰਵਾਈ, ਮੱਚ ਗਈ ਤਰਥੱਲੀ, ਲੋਕਾਂ ਨੂੰ ਭੇਜੇ ਜਾ ਰਹੇ ਸੰਮਨ
Ranjeet Singh Neeta: ਕੌਣ ਹੈ ਖਾਲਿਸਤਾਨੀ ਰਣਜੀਤ ਸਿੰਘ ਨੀਟਾ? ਕਈ ਮੁਲਕਾਂ 'ਚ ਫੈਲਾਈਆਂ ਜੜ੍ਹਾਂ, ਵਿਦੇਸ਼ਾਂ 'ਚੋਂ ਹੀ ਕਰਵਾ ਰਿਹਾ ਬਲਾਸਟ
ਕੌਣ ਹੈ ਖਾਲਿਸਤਾਨੀ ਰਣਜੀਤ ਸਿੰਘ ਨੀਟਾ? ਕਈ ਮੁਲਕਾਂ 'ਚ ਫੈਲਾਈਆਂ ਜੜ੍ਹਾਂ, ਵਿਦੇਸ਼ਾਂ 'ਚੋਂ ਹੀ ਕਰਵਾ ਰਿਹਾ ਬਲਾਸਟ
ਡੱਲੇਵਾਲ ਦਾ ਇਲਾਜ ਕਰ ਰਹੀ ਸਿਹਤ ਵਿਭਾਗ ਦੀ ਟੀਮ ਨਾਲ ਵਾਪਰਿਆ ਹਾਦਸਾ, ਡਾਕਟਰ ਹੋਏ ਜ਼ਖ਼ਮੀ
ਡੱਲੇਵਾਲ ਦਾ ਇਲਾਜ ਕਰ ਰਹੀ ਸਿਹਤ ਵਿਭਾਗ ਦੀ ਟੀਮ ਨਾਲ ਵਾਪਰਿਆ ਹਾਦਸਾ, ਡਾਕਟਰ ਹੋਏ ਜ਼ਖ਼ਮੀ
ਕੀ ਹੈ ਕ੍ਰਿਸਮਿਸ ਦਾ ਇਤਿਹਾਸ? 25 ਦਸੰਬਰ ਨੂੰ ਹੀ ਕਿਉਂ ਮਨਾਉਂਦੇ ਆਹ ਤਿਉਹਾਰ
ਕੀ ਹੈ ਕ੍ਰਿਸਮਿਸ ਦਾ ਇਤਿਹਾਸ? 25 ਦਸੰਬਰ ਨੂੰ ਹੀ ਕਿਉਂ ਮਨਾਉਂਦੇ ਆਹ ਤਿਉਹਾਰ
Advertisement
ABP Premium

ਵੀਡੀਓਜ਼

ਦਿਲਜੀਤ ਦੋਸਾਂਝ ਦਾ ਲੁਧਿਆਣਾ 'ਚ ਗ੍ਰੈਂਡ ਸ਼ੋਅ , ਪੰਜਾਬੀ ਘਰ ਆ ਗਏ ਓਏਦੋਸਾਂਝਾਵਾਲੇ ਵਾਲੇ ਦਾ ਇੱਕ ਹੋਰ ਟੈਲੇੰਟ , ਬੱਲੇ ਓਏ ਦਿਲਜੀਤ ਹੈ ਪੱਕਾ ਪੰਜਾਬੀਛੋਟੇ ਸਾਹਿਬਜ਼ਾਦਿਆਂ ਲਈ ਦਿਲਜੀਤ ਦੇ ਬੋਲ , ਦਿਲ ਛੂਹ ਜਾਏਗੀ ਦੋਸਾਂਝਾਵਾਲੇ ਦੀ ਗਾਇਕੀਦਿਲਜੀਤ ਨੇ ਕੀਤਾ ਲੁਧਿਆਣਾ ਸ਼ੋਅ ਦਾ ਐਲਾਨ ,  ਮਿੰਟਾ 'ਚ ਹੀ ਵੇਖੋ ਆਖ਼ਰ ਕੀ ਹੋ ਗਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਬਿਜਲੀ ਵਿਭਾਗ ਦੀ ਵੱਡੀ ਕਾਰਵਾਈ, ਮੱਚ ਗਈ ਤਰਥੱਲੀ, ਲੋਕਾਂ ਨੂੰ ਭੇਜੇ ਜਾ ਰਹੇ ਸੰਮਨ
Punjab News: ਪੰਜਾਬ ਬਿਜਲੀ ਵਿਭਾਗ ਦੀ ਵੱਡੀ ਕਾਰਵਾਈ, ਮੱਚ ਗਈ ਤਰਥੱਲੀ, ਲੋਕਾਂ ਨੂੰ ਭੇਜੇ ਜਾ ਰਹੇ ਸੰਮਨ
Ranjeet Singh Neeta: ਕੌਣ ਹੈ ਖਾਲਿਸਤਾਨੀ ਰਣਜੀਤ ਸਿੰਘ ਨੀਟਾ? ਕਈ ਮੁਲਕਾਂ 'ਚ ਫੈਲਾਈਆਂ ਜੜ੍ਹਾਂ, ਵਿਦੇਸ਼ਾਂ 'ਚੋਂ ਹੀ ਕਰਵਾ ਰਿਹਾ ਬਲਾਸਟ
ਕੌਣ ਹੈ ਖਾਲਿਸਤਾਨੀ ਰਣਜੀਤ ਸਿੰਘ ਨੀਟਾ? ਕਈ ਮੁਲਕਾਂ 'ਚ ਫੈਲਾਈਆਂ ਜੜ੍ਹਾਂ, ਵਿਦੇਸ਼ਾਂ 'ਚੋਂ ਹੀ ਕਰਵਾ ਰਿਹਾ ਬਲਾਸਟ
ਡੱਲੇਵਾਲ ਦਾ ਇਲਾਜ ਕਰ ਰਹੀ ਸਿਹਤ ਵਿਭਾਗ ਦੀ ਟੀਮ ਨਾਲ ਵਾਪਰਿਆ ਹਾਦਸਾ, ਡਾਕਟਰ ਹੋਏ ਜ਼ਖ਼ਮੀ
ਡੱਲੇਵਾਲ ਦਾ ਇਲਾਜ ਕਰ ਰਹੀ ਸਿਹਤ ਵਿਭਾਗ ਦੀ ਟੀਮ ਨਾਲ ਵਾਪਰਿਆ ਹਾਦਸਾ, ਡਾਕਟਰ ਹੋਏ ਜ਼ਖ਼ਮੀ
ਕੀ ਹੈ ਕ੍ਰਿਸਮਿਸ ਦਾ ਇਤਿਹਾਸ? 25 ਦਸੰਬਰ ਨੂੰ ਹੀ ਕਿਉਂ ਮਨਾਉਂਦੇ ਆਹ ਤਿਉਹਾਰ
ਕੀ ਹੈ ਕ੍ਰਿਸਮਿਸ ਦਾ ਇਤਿਹਾਸ? 25 ਦਸੰਬਰ ਨੂੰ ਹੀ ਕਿਉਂ ਮਨਾਉਂਦੇ ਆਹ ਤਿਉਹਾਰ
ਰਾਤੋਰਾਤ ਪਾਕਿਸਤਾਨ ਨੇ ਅਫ਼ਗਾਨਿਸਤਾਨ 'ਚ ਕੀਤਾ ਵੱਡਾ ਹਵਾਈ ਹਮਲਾ, 15 ਲੋਕਾਂ ਦੀ ਮੌਤ
ਰਾਤੋਰਾਤ ਪਾਕਿਸਤਾਨ ਨੇ ਅਫ਼ਗਾਨਿਸਤਾਨ 'ਚ ਕੀਤਾ ਵੱਡਾ ਹਵਾਈ ਹਮਲਾ, 15 ਲੋਕਾਂ ਦੀ ਮੌਤ
Punjab News: ਪੰਜਾਬਵਾਸੀਆਂ ਨੂੰ 21 ਦਿਨਾਂ ਤੱਕ ਕਰਨਾ ਪਏਗਾ ਮੁਸ਼ਕਿਲਾਂ ਦਾ ਸਾਹਮਣਾ, ਸਵੇਰੇ 9 ਤੋਂ ਸ਼ਾਮ 4 ਵਜੇ ਤੱਕ...
ਪੰਜਾਬਵਾਸੀਆਂ ਨੂੰ 21 ਦਿਨਾਂ ਤੱਕ ਕਰਨਾ ਪਏਗਾ ਮੁਸ਼ਕਿਲਾਂ ਦਾ ਸਾਹਮਣਾ, ਸਵੇਰੇ 9 ਤੋਂ ਸ਼ਾਮ 4 ਵਜੇ ਤੱਕ...
Punjab News: ਨਵੇਂ ਸਾਲ ਤੋਂ ਪਹਿਲਾਂ ਪੰਜਾਬ ਵਾਸੀਆਂ ਦੀ ਇਹ ਸਮੱਸਿਆ ਹੋਈ ਹੱਲ, ਲਾਈਨਾਂ 'ਚ ਨਹੀਂ ਪਏਗਾ ਖੜ੍ਹਨਾ...
Punjab News: ਨਵੇਂ ਸਾਲ ਤੋਂ ਪਹਿਲਾਂ ਪੰਜਾਬ ਵਾਸੀਆਂ ਦੀ ਇਹ ਸਮੱਸਿਆ ਹੋਈ ਹੱਲ, ਲਾਈਨਾਂ 'ਚ ਨਹੀਂ ਪਏਗਾ ਖੜ੍ਹਨਾ...
ਸਰਦੀਆਂ 'ਚ ਲਗਾਤਾਰ ਵੱਧ ਰਿਹਾ ਪ੍ਰਦੂਸ਼ਣ ਦਾ ਪੱਧਰ, ਇਦਾਂ ਰੱਖੋ ਆਪਣੇ ਫੇਫੜਿਆਂ ਦਾ ਖਿਆਲ
ਸਰਦੀਆਂ 'ਚ ਲਗਾਤਾਰ ਵੱਧ ਰਿਹਾ ਪ੍ਰਦੂਸ਼ਣ ਦਾ ਪੱਧਰ, ਇਦਾਂ ਰੱਖੋ ਆਪਣੇ ਫੇਫੜਿਆਂ ਦਾ ਖਿਆਲ
Embed widget