ਚੰਡੀਗੜ੍ਹ: ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਦਾ ਦਾਅਵਾ ਹੈ ਕਿ ਕਾਂਗਰਸ, 'ਆਪ' ਤੇ ਬੀਜੇਪੀ ਤਿੰਨੇ ਪਾਰਟੀਆਂ ’ਤੇ ਹੁਣ ਲੋਕਾਂ ਨੂੰ ਭਰੋਸਾ ਨਹੀਂ ਰਿਹਾ। ਸੁਖਬੀਰ ਬਾਦਲ ਨੇ ਕਿਹਾ ਕਿ ‘ਆਪ’ ਭਰੋਸੇਯੋਗਤਾ ਗੁਆ ਚੁੱਕੀ ਹੈ। ਭਾਜਪਾ ਪਹਿਲਾਂ ਹੀ ਜਨਤਕ ਰੋਹ ਦਾ ਸਾਹਮਣਾ ਕਰ ਰਹੀ ਹੈ। ਅਜਿਹੀ ਸਥਿਤੀ ਵਿੱਚ ਲੋਕਾਂ ਲਈ ਇੱਕੋ ਇੱਕ ਵਿਕਲਪ ਹੈ ਅਕਾਲੀ-ਬਸਪਾ ਦਾ ਗਠਜੋੜ। ਇਹ ਸਫਲ ਹੋਏਗਾ ਕਿਉਂਕਿ ਸ਼੍ਰੋਮਣੀ ਅਕਾਲੀ ਦਲ ਦੀ ਆਪਣੀ ਇੱਕ ਭਰੋਸੇਯੋਗਤਾ ਹੈ।


ਸੁਖਬੀਰ ਬਾਦਲ ਨੇ ‘ਹਿੰਦੁਸਤਾਨ ਟਾਈਮਜ਼’ ਨੂੰ ਦਿੱਤੀ ਇੰਟਰਵਿਊ ਵਿੱਚ ਕਿਹਾ ਹੈ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਖੇਤੀ ਕਾਨੂੰਨਾਂ ਦੇ ਹੱਲ ਲਈ ਪਹਿਲ ਕਰਨੀ ਪਏਗੀ। ਕਿਸਾਨਾਂ ਦੇ ਅੰਦੋਲਨ ਦੇ ਹੱਲ ਲਈ ਬਾਦਲ ਨੇ ਕਿਹਾ ਕਿ ਪ੍ਰਧਾਨ ਮੰਤਰੀ ਮੋਦੀ ਨੂੰ ਪਹਿਲ ਕਰਨੀ ਪਏਗੀ। ਪ੍ਰਧਾਨ ਮੰਤਰੀ ਮੋਦੀ ਨੂੰ ਤੁਰੰਤ ਖੇਤੀ ਕਾਨੂੰਨਾਂ ਨੂੰ ਵਾਪਸ ਲੈਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਜੇਕਰ ਸਰਕਾਰ ਇਨ੍ਹਾਂ ਕਾਨੂੰਨਾਂ ਨੂੰ ਵਾਪਸ ਨਹੀਂ ਲੈਂਦੀ ਤਾਂ ਇਹ ਅੰਦੋਲਨ ਜਾਰੀ ਰਹੇਗਾ। ਭਾਵੇਂ ਇੱਕ ਸਾਲ ਜਾਂ ਦੋ ਸਾਲ।


ਖੇਤੀਬਾੜੀ ਕਾਨੂੰਨਾਂ ਵਿਰੁੱਧ ਚੱਲ ਰਹੇ ਅੰਦੋਲਨ ਬਾਰੇ, ਉਨ੍ਹਾਂ ਕਿਹਾ ਕਿ ਉਹ ਕਦੇ ਨਹੀਂ ਚਾਹੁੰਦੇ ਕਿ ਉਨ੍ਹਾਂ ਦੇ ਅੰਦੋਲਨ ਨੂੰ ਰਾਜਨੀਤਕ ਸਮਰਥਨ ਮਿਲੇ ਕਿਉਂਕਿ ਇਸ ਨਾਲ ਨਰਿੰਦਰ ਮੋਦੀ ਸਰਕਾਰ ਨੂੰ ਉਨ੍ਹਾਂ ਦੇ ਅੰਦੋਲਨ ਨੂੰ ਰਾਜਨੀਤਕ ਖੇਡ ਵਜੋਂ ਪੇਸ਼ ਕਰਨ ਦਾ ਬਹਾਨਾ ਮਿਲ ਜਾਣਾ ਸੀ। ਇਸ ਲਈ, ਨਾ ਤਾਂ ਅਸੀਂ, ਨਾ ਕਾਂਗਰਸ ਤੇ ਨਾ ਹੀ ਆਮ ਆਦਮੀ ਪਾਰਟੀ ਇਸ ਦਾ ਹਿੱਸਾ ਹੈ ਪਰ, ਵਿਰੋਧ ਪ੍ਰਦਰਸ਼ਨ ਸਥਾਨਾਂ 'ਤੇ ਬੈਠੇ 80% ਲੋਕ ਅਕਾਲੀ ਦਲ ਦੇ ਹੀ ਹਨ।


ਸੁਖਬੀਰ ਬਾਦਲ ਨੇ ਕਿਹਾ ਕਿ ਉਹ ਗੱਠਜੋੜ ਕਾਰਨ ਇਸ ਜਾਲ ਵਿੱਚ ਫਸ ਗਏ ਸਨ। ਜਦੋਂ ਕੇਂਦਰ ਨੇ ਸੰਸਦ ਵਿੱਚ ਖੇਤੀਬਾੜੀ ਕਾਨੂੰਨਾਂ 'ਤੇ ਜ਼ੋਰ ਦਿੱਤਾ ਤਾਂ ਕੇਂਦਰੀ ਮੰਤਰੀ ਮੰਡਲ ਵਿੱਚ ਇਕਲੌਤੀ ਅਕਾਲੀ ਮੰਤਰੀ ਹਰਸਿਮਰਤ ਬਾਦਲ ਨੇ ਅਸਤੀਫਾ ਦੇ ਦਿੱਤਾ ਤੇ ਅਸੀਂ ਐਨਡੀਏ ਤੋਂ ਬਾਹਰ ਹੋ ਗਏ। ਇਸੇ ਲਈ ਅਕਾਲੀ ਦਲ ਕਿਸਾਨਾਂ ਦੇ ਨਾਲ ਖੜ੍ਹਾ ਹੈ।


2015 ਦੇ ਪੁਲਿਸ ਫਾਇਰਿੰਗ ਮਾਮਲਿਆਂ ਦੀ ਜਾਂਚ ਲਈ ਬਣਾਈ ਨਵੀਂ ਵਿਸ਼ੇਸ਼ ਜਾਂਚ ਟੀਮ (ਐਸਆਈਟੀ SIT) ਬਾਰੇ ਸੁਖਬੀਰ ਬਾਦਲ ਨੇ ਕਿਹਾ ਕਿ ਐਸਆਈਟੀ ਦਾ ਗਠਨ ਕਿਸੇ ਦੋਸ਼ੀ ਨੂੰ ਲੱਭਣ ਦੇ ਇਰਾਦੇ ਨਾਲ ਨਹੀਂ, ਬਲਕਿ ਇੱਕ ਸਿਆਸੀ ਮਨੋਰਥ ਨਾਲ ਕੀਤਾ ਗਿਆ ਸੀ। ਹੁਣ ਵੀ ਇਰਾਦਾ ਇਨਸਾਫ ਦੇਣਾ ਨਹੀਂ ਹੈ। ਉਨ੍ਹਾਂ ਕਿਹਾ ਕਿ ਉਹ ਨਵੀਂ ਐਸਆਈਟੀ ਨੂੰ ਰਾਜਨੀਤੀ ਤੋਂ ਉਪਰ ਉੱਠਣ ਦੀ ਅਪੀਲ ਕਰਦੇ ਹਨ।


ਸੁਖਬੀਰ ਬਾਦਲ ਨੇ ਕਿਹਾ ਕਿ ਉਨ੍ਹਾਂ ਦੀ ਪਾਰਟੀ ਦੀਆਂ ਖੇਤਰੀ ਪਾਰਟੀਆਂ ਨੇ ਚੋਣਾਂ ਜਿੱਤਣੀਆਂ ਸ਼ੁਰੂ ਕਰ ਦਿੱਤੀਆਂ ਹਨ। ਪੱਛਮੀ ਬੰਗਾਲ ਵਿੱਚ ਤ੍ਰਿਣਮੂਲ ਕਾਂਗਰਸ ਤੇ ਤਾਮਿਲਨਾਡੂ ਵਿੱਚ ਡੀਐਮਕੇ। ਸਾਲ 2024 ਦੀਆਂ ਆਮ ਚੋਣਾਂ ਵੇਲੇ ਤੱਕ ਸਾਰੀਆਂ ਖੇਤਰੀ ਪਾਰਟੀਆਂ ਇੱਕੋ ਮੰਚ ਉੱਤੇ ਆ ਜਾਣਗੀਆਂ।


ਇਹ ਵੀ ਪੜ੍ਹੋ: Tokyo Olympics ਲਈ Indian Hockey Team ਦਾ ਐਲਾਨ, 8 ਖਿਡਾਰੀ ਪੰਜਾਬੀ


ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:


https://play.google.com/store/apps/details?id=com.winit.starnews.hin


https://apps.apple.com/in/app/abp-live-news/id811114904