BSF: ਸਰਹੱਦੀ ਇਲਾਕਿਆਂ ਵਿੱਚ ਡਰੋਨ ਦੀਆ ਗਤੀਵਿਧੀਆਂ ਵਧਦੀਆਂ ਜਾ ਰਹੀਆਂ ਹਨ। ਆਏ ਦਿਨ ਸਰਹੱਦ ਨੇੜੇ ਡਰੋਨ ਵੇਖੇ ਜਾਂਦੇ ਹਨ, ਹਾਲਾਂਕਿ ਜ਼ਿਆਦਾਤਰ ਨੂੰ ਤਾਂ ਬੀਐਸਐਫ਼ ਵੱਲੋਂ ਨਸ਼ਟ ਕਰ ਦਿੱਤਾ ਜਾਂਦਾ ਹੈ ਜਿਨ੍ਹਾਂ ਵਿੱਚੋਂ ਹਥਿਆਰਾਂ ਤੇ ਨਸ਼ੇ ਦੀ ਸਪਲਾਈ ਕੀਤੀ ਜਾਂਦੀ ਹੈ।


ਇਸ ਮਾਮਲੇ ਨੂੰ ਲੈ ਕੇ ਬੀਐੱਸਐੱਫ ਦੇ ਡੀਆਈਜੀ ਪ੍ਰਭਾਕਰ ਜੋਸ਼ੀ ਨੇ ਮੀਡੀਆ ਨਾਲ ਗੱਲਬਾਤ ਕਰਦੇ ਹੋਏ ਕਿਹਾ ਕਿ ਡਰੋਨ ਗਤੀਵਿਧੀਆਂ ਨੂੰ ਰੋਕਣ ਦੇ ਲਈ ਸਰਹੱਦੀ ਇਲਾਕਿਆਂ ਦੇ ਲੋਕ ਬੀਐੱਸਐੱਫ ਦਾ ਸਾਥ ਦੇਣ ਤਾਂ ਜੋ ਪਾਕਿਸਤਾਨ ਵੱਲੋਂ ਕੀਤੀਆਂ ਜਾ ਰਹੀਆਂ ਨਾਪਾਕ ਹਰਕਤਾਂ ਨੂੰ ਰੋਕਿਆ ਜਾ ਸਕੇ। ਉਨ੍ਹਾਂ ਕਿਹਾ ਕਿ ਡਰੋਨ ਸਬੰਧੀ ਸੂਚਨਾ ਦੇਣ ਵਾਲੇ ਨੂੰ ਇੱਕ ਲੱਖ ਰੁਪਏ ਦਾ ਇਨਾਮ ਦਿੱਤਾ ਜਾਵੇਗਾ ਅਤੇ ਉਸ ਦੀ ਪਹਿਚਾਣ ਗੁਪਤ ਰੱਖੀ ਜਾਵੇਗੀ


ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ  ਡਰੋਨ ਦੀਆਂ ਗਤੀਵਿਧੀਆਂ ਨੂੰ ਰੋਕਣ ਦੇ ਲਈ ਬੀਐੱਸਐੱਫ ਵਲੋਂ ਭਾਰਤ ਸਰਹੱਦ ਉੱਪਰ ਹਾਈਟੈੱਕ ਐਂਟੀ ਡਰੋਨ ਸਿਸਟਮ ਲਗਾਏ ਗਏ ਹਨ ਉਨ੍ਹਾਂ ਦੱਸਿਆ ਕਿ ਬੀਐੱਸਐੱਫ ਦੇ ਜਵਾਨਾਂ ਵੱਲੋਂ ਸਰਹੱਦਾਂ ਦੇ ਉੱਪਰ ਪੂਰੀ ਚੌਕਸੀ ਵਰਤੀ ਜਾ ਰਹੀ ਹੈ ਅਤੇ ਉਨ੍ਹਾਂ ਨੇ ਪਾਕਿਸਤਾਨ ਵੱਲੋਂ ਡਰੋਨ ਰਾਹੀਂ ਵਾਰ ਵਾਰ ਭੇਜੀ ਗਈ ਨਸ਼ੇ ਦੀ ਖੇਪ ਨੂੰ ਫੜ ਕੇ ਪਾਕਿਸਤਾਨ ਦੇ ਮਨਸੂਬਿਆਂ ਤੇ ਪਾਣੀ ਫੇਰਿਆ ਹੈ ਅਤੇ ਇਸੇ ਤਰ੍ਹਾਂ ਪਾਕਿਸਤਾਨ ਦੇ ਵੱਲੋਂ ਭੇਜੀ ਗਈ ਵਿਸਫੋਟਕ ਸਮੱਗਰੀ ਨੂੰ ਵੀ ਫੜ ਕੇ ਜ਼ਬਤ ਕੀਤਾ ਹੈ 


ਉਨ੍ਹਾਂ ਕਿਹਾ ਕਿ ਫਿਰ ਵੀ ਪਾਕਿਸਤਾਨ ਆਪਣੇ ਮਨਸੂਬਿਆਂ ਤੋਂ ਬਾਜ਼ ਨਹੀਂ ਆ ਰਿਹਾ ਜਿਸ ਕਰਕੇ ਉਨ੍ਹਾਂ ਨੇ ਸਰਹੱਦੀ ਪਿੰਡਾਂ ਦੇ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਉਹ ਬੀਐਸਐਫ ਦਾ ਸਾਥ ਦੇਣ ਤਾਂ ਜੋ ਅਜਿਹੀ ਗਤੀਵਿਧੀਆਂ ਨੂੰ ਰੋਕਿਆ ਜਾ ਸਕੇ ਉਨ੍ਹਾਂ ਕਿਹਾ ਕਿ ਬੀਐੱਸਐੱਫ਼ ਨੂੰ ਸੂਚਨਾ ਦੇਣ ਵਾਲੇ ਨੂੰ ਇੱਕ ਲੱਖ ਰੁਪਿਆ ਇਨਾਮ ਵਜੋਂ ਦਿੱਤਾ ਜਾਵੇਗਾ ਅਤੇ ਉਸ ਦਾ ਨਾਮ ਵੀ ਗੁਪਤ ਰੱਖਿਆ ਜਾਵੇਗਾ


ਨੋਟ- ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।