Bathinda News : ਭਗਵੰਤ ਮਾਨ ਸਰਕਾਰ ਵੱਲੋਂ ਸੂਬੇ ਵਿੱਚ ਰਾਸ਼ਨ ਕਾਰਡਾਂ ਦੀ ਵੈਰੀਫਿਕੇਸ਼ਨ ਕਰਵਾਈ ਗਈ ਹੈ, ਜਿਸ ਕਰਕੇ ਆਟਾ ਦਾਲ ਸਕੀਮ ਨਾ ਮਿਲਣ ਕਰਕੇ ਹਜ਼ਾਰਾਂ ਦੇ ਰਾਸ਼ਨ ਕਾਰਡ ਕੱਟੇ ਗਏ ਹਨ ,ਜਿਸ ਵਿੱਚ ਲੋੜਵੰਦ ਪਰਿਵਾਰ ਵੀ ਸ਼ਾਮਲ ਹਨ, ਜਿਸ ਕਰਕੇ ਪੰਜਾਬ ਵਿੱਚ ਸਰਕਾਰ ਖਿਲਾਫ਼ ਲੋਕਾਂ ਵਿੱਚ ਰੋਸ ਪੈਦਾ ਹੋਇਆ ਨਜ਼ਰ ਆ ਰਿਹਾ ਹੈ। ਇਸ ਨੂੰ ਲੈ ਕੇ ਅੱਜ ਰਾਸ਼ਨ ਕਾਰਡ ਕੱਟੇ ਜਾਣ ਦੇ ਰੋਸ ਵਜੋਂ ਲੋਕਾਂ ਨੇ ਬਠਿੰਡਾ - ਅੰਮ੍ਰਿਤਸਰ ਨੈਸ਼ਨਲ ਹਾਈਵੇ ਜਾਮ ਕੀਤਾ ਹੈ।
ਇਸ ਦੌਰਾਨ ਡੀਪੂ ਹੋਲਡਰਾਂ ਦੀਆਂ ਮਨਮਾਨੀਆਂ ਤੋਂ ਪ੍ਰੇਸ਼ਾਨ ਲੋਕਾਂ ਨੇ ਹਾਈਵੇ ਜਾਮ ਕੀਤਾ ਹੈ। ਇਸ ਮੌਕੇ 'ਤੇ ਪੁਲਿਸ ਪ੍ਰਸ਼ਾਸਨ ਪਹੁੰਚ ਗਿਆ ਹੈ, ਲੋਕਾਂ ਨਾਲ ਗੱਲਬਾਤ ਕੀਤੀ ਜਾ ਰਹੀ ਹੈ। ਉਨ੍ਹਾਂ ਮੰਗ ਕੀਤੀ ਹੈ ਕਿ ਨਿਰਪੱਖ ਜਾਂਚ ਕਰਵਾ ਕੇ ਵੈਰੀਫਿਕੇਸ਼ਨ ਦੁਬਾਰਾ ਕਰਵਾ ਕੇ ਲੋੜਵੰਦਾਂ ਦੇ ਕਾਰਡ ਬਹਾਲ ਕੀਤੇ ਜਾਣ ਅਤੇ ਉਲੰਘਣਾ ਕਰਕੇ ਬਣਾਏ ਕਾਰਡ ਕੱਟੇ ਜਾਣ ਤਾਂ ਜੋ ਲੋੜਵੰਦ ਲੋਕਾਂ ਨੂੰ ਸਰਕਾਰ ਦੀਆਂ ਸਕੀਮਾਂ ਦਾ ਲਾਭ ਮਿਲ ਸਕੇ।
ਇਹ ਵੀ ਪੜ੍ਹੋ : ਕੰਵਰਦੀਪ ਕੌਰ ਚੰਡੀਗੜ੍ਹ ਦੀ ਨਵੀਂ SSP ਨਿਯੁਕਤ , ਗ੍ਰਹਿ ਮੰਤਰਾਲੇ ਵੱਲੋਂ ਹੁਕਮ ਜਾਰੀ , ਬਣੀ ਚੰਡੀਗੜ੍ਹ ਦੀ ਦੂਜੀ ਮਹਿਲਾ ਐਸਐਸਪੀ
ਇਸ ਤੋਂ ਪਹਿਲਾਂ ਬਠਿੰਡਾ ਵਿੱਚ ਵੱਡੀ ਪੱਧਰ 'ਤੇ ਗਰੀਬਾਂ ਦੇ ਰਾਸ਼ਨ ਕਾਰਡ ਕੱਟੇ ਜਾਣ ਤੋਂ ਬਾਅਦ ਲਾਭਪਾਤਰੀਆਂ ਨੇ ਰੋਸ ਪ੍ਰਦਰਸ਼ਨ ਕੀਤਾ ਸੀ। ਪ੍ਰਦਰਸ਼ਨਕਾਰੀਆਂ ਨੇ ਦੋਸ਼ ਲਗਾਇਆ ਸੀ ਕਿ ਭਗਵੰਤ ਮਾਨ ਸਰਕਾਰ ਦੋ ਡੰਗ ਦੀ ਰੋਟੀ ਤੋਂ ਵੀ ਮੁਥਾਜ ਕਰਨ 'ਤੇ ਤੁਲੀ ਹੈ। ਜਿਸ ਕਾਰਨ ਉਨ੍ਹਾਂ ਨੂੰ ਦੋ ਡੰਗ ਦੀ ਰੋਟੀ ਵੀ ਹੁਣ ਨਸੀਬ ਹੁੰਦੀ ਨਜ਼ਰ ਨਹੀਂ ਆ ਰਹੀ ਹੈ। ਉਨ੍ਹਾਂ ਕਿਹਾ ਕੇ ਭਗਵੰਤ ਮਾਨ ਸਰਕਾਰ ਵੱਲੋਂ ਵੈਰੀਫਿਕੇਸ਼ਨ ਕਰਾਏ ਜਾਣ ਦੇ ਬਾਵਜੂਦ ਡਿਪੂ ਹੋਲਡਰਾਂ ਵੱਲੋਂ ਉਹਨਾਂ ਦੇ ਰਾਸ਼ਨ ਕਾਰਡ ਕੱਟੇ ਜਾਣ ਦੀ ਗੱਲ ਆਖੀ ਜਾ ਰਹੀ ਹੈ।
ਨੋਟ : ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।