ਪੜਚੋਲ ਕਰੋ
Advertisement
ਵੱਧ ਰਹੀ ਤਪਸ਼ ਤੋਂ ਬਚਣ ਲਈ ਲੋਕ 12 ਤੋਂ 3 ਵਜੇ ਤੱਕ ਹੀ ਘਰੋਂ ਨਿਕਲਣ ਤੇ ਲੂ ਤੋਂ ਬਚੋਂ : ਸਿਵਲ ਸਰਜਨ ਅੰਮ੍ਰਿਤਸਰ
ਧ ਰਹੀ ਤਪਸ਼ ਤੋਂ ਬਚਣ ਲਈ ਸਿਵਲ ਸਰਜਨ ਦਫ਼ਤਰ ਵਲੋਂ ਕੁਝ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ। ਇਸ ਸਬੰਧੀ ਡਾ. ਚਰਨਜੀਤ ਸਿੰਘ, ਸਿਵਲ ਸਰਜਨ ਅੰਮ੍ਰਿਤਸਰ ਨੇ ਦੱਸਿਆ ਕਿ ਵੱਧ ਰਹੀ ਤਪਸ਼ ਤੋਂ ਬਚਣ ਲਈ ਕਿੱਧਰੇ ਵੀ ਬਾਹਰ ਜਾਣ ਤੋਂ ਪਹਿਲਾਂ ਪਾਣੀ ਪੀ ਕੇ ਘਰੋਂ ਨਿਕਲਣਾ ਚਾਹੀਦਾ ਹੈ।
ਅੰਮ੍ਰਿਤਸਰ : ਵੱਧ ਰਹੀ ਤਪਸ਼ ਤੋਂ ਬਚਣ ਲਈ ਸਿਵਲ ਸਰਜਨ ਦਫ਼ਤਰ ਵਲੋਂ ਕੁਝ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ। ਇਸ ਸਬੰਧੀ ਡਾ. ਚਰਨਜੀਤ ਸਿੰਘ, ਸਿਵਲ ਸਰਜਨ ਅੰਮ੍ਰਿਤਸਰ ਨੇ ਦੱਸਿਆ ਕਿ ਵੱਧ ਰਹੀ ਤਪਸ਼ ਤੋਂ ਬਚਣ ਲਈ ਕਿੱਧਰੇ ਵੀ ਬਾਹਰ ਜਾਣ ਤੋਂ ਪਹਿਲਾਂ ਪਾਣੀ ਪੀ ਕੇ ਘਰੋਂ ਨਿਕਲਣਾ ਚਾਹੀਦਾ ਹੈ। ਸਿਵਲ ਸਰਜਨ ਨੇ ਦੱਸਿਆ ਕਿ ਗਰਮੀ ਤੋਂ ਆਪਣੇ ਆਪ ਨੂੰ ਬਚਾਉਣ ਲਈ ਘਰ ਤੋਂ ਬਾਹਰ ਨਿਕਲਣ ਤੋਂ ਪਹਿਲਾਂ ਤਰਲ ਪਦਾਰਥ ਜਿਵੇਂ ਕਿ ਲੱਸੀ, ਪਾਣੀ, ਨਿੰਬੂ ਪਾਣੀ ਪੀ ਕੇ ਹੀ ਨਿਕਲਣਾ ਚਾਹੀਦਾ ਹੈ ਅਤੇ ਕੋਸ਼ਿਸ ਕਰੋ ਕਿ ਦੁਪਹਿਰ ਵੇਲੇ ਘਰ ਤੋਂ ਬਾਹਰ ਘੱਟ ਨਿਕਲਿਆ ਜਾਵੇ।
ਸਿਵਲ ਸਰਜਨ ਨੇ ਦੱਸਿਆ ਕਿ ਜੇਕਰ ਜ਼ਰੂਰਤ ਅਨੂਸਾਰ ਬਾਹਰ ਨਿਕਲਣਾ ਵੀ ਪੈਂਦਾ ਹੈ ਤਾਂ ਕੋਸ਼ਿਸ ਕਰੋ ਕਿ ਬੈਠਣ ਲਈ ਥਾਂ ਠੰਢੀ ਹੋਵੇ। ਉਨਾਂ ਕਿਹਾ ਕਿ ਜ਼ਿਆਦਾ ਪਾਣੀ ਦਾ ਸੇਵਨ ਕਰਨਾ ਪਰ ਕੋਲਡਰਿੰਕਸ ਪੀਣ ਤੋਂ ਬਚਣਾ ਚਾਹੀਦਾ ਹੈ ਅਤੇ ਹਲਕੇ ਰੰਗ ਦੇ ਕੱਪੜੇ ਪਹਿਨਣੇ ਚਾਹੀਦੇ ਹਨ। ਉਨ੍ਹਾਂ ਕਿਹਾ ਕਿ ਸਟੀਕ ਘੰਟੇ 12 ਤੋਂ 3 ਵਜੇ ਤੱਕ ਘਰੋਂ ਬਾਹਰ ਨਿਕਲਣ ਤੋਂ ਗੁਰੇਜ ਕਰਨਾ ਚਾਹੀਦਾ ਹੈ ਕਿਉਂਕਿ ਇਸ ਸਮੇਂ ਲੂ ਆਪਣੀ ਪੂਰੇ ਜੋਰਾਂ ਤੇ ਹੁੰਦੀ ਹੈ। ਸਿਵਲ ਸਰਜਨ ਨੇ ਵੱਖ ਵੱਖ ਵਿਭਾਗਾਂ ਨੂੰ ਹਦਾਇਤਾਂ ਜਾਰੀ ਕਰਦਿਆਂ ਕਿਹਾ ਕਿ ਸਕੂਲਾਂ ਵਿੱਚ ਬੱਚਿਆਂ ਦੇ ਪੀਣ ਲਈ ਠੰਡਾ ਪਾਣੀ ਕਾਫੀ ਮਾਤਰਾ ਵਿੱਚ ਹੋਣਾ ਚਾਹੀਦਾ ਹੈ ਅਤੇ ਟਰਾਂਸਪੋਰਟ ਅਧਿਕਾਰੀਆਂ ਨੂੰ ਬੱਸਾਂ ਵਿੱਚ ਯਾਤਰੀਆਂ ਦੀ ਸਹੂਲਤ ਲਈ ਫਸਟ ਏਡ ਬਾਕਸ ਅਤੇ ਪੀਣ ਵਾਲੇ ਦਾ ਇੰਤਜਾਮ ਰੱਖਣਾ ਚਾਹੀਦਾ ਹੈ।
ਸਿਵਲ ਸਰਜਨ ਨੇ ਕਿਸਾਨਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਵੱਧ ਰਹੀ ਤਪਸ਼ ਕਾਰਨ ਆਪਣੇ ਪਸ਼ੂਆਂ ਦਾ ਧਿਆਨ ਰੱਖਣ ਅਤੇ ਉਨ੍ਹਾਂ ਲਈ ਪੀਣ ਵਾਲੇ ਪਾਣੀ ਦਾ ਖਾਸ ਧਿਆਨ ਦੇਣ। ਉਨਾਂ ਨੇ ਦੱਸਿਆ ਕਿ ਲੂ ਦੇ ਲੱਛਣ ਜਿਵੇਂ ਕਿ ਚੱਕਰ ਆਉਣਾ, ਬਹੁਤ ਪਸੀਨਾ ਆਉਣਾ, ਥਕਾਨ ਹੋਣਾ, ਸਿਰ ਦਰਦ, ਉਲਟੀਆਂ, ਲਾਲ ਗਰਮ ਤੇ ਖੁਸ਼ਕ ਚੱਮੜੀ ਮਾਂਸਪੇਸ਼ਿਆਂ ਵਿਚ ਕਮਜ਼ੋਰੀ ਹੋਣਾ ਆਦਿ ਹਨ। ਉਨ੍ਹਾਂ ਦੱਸਿਆ ਕਿ ਬੱਚਿਆਂ, ਬਜੁਰਗਾਂ ਅਤੇ ਗਰਭਵਤੀ ਔਰਤਾਂ ਨੂੰ ਰਗਮੀ ਲੱਗਣ ਦਾ ਖ਼ਤਰਾ ਜ਼ਿਆਦਾ ਹੁੰਦਾ ਹੈ। ਸਿਵਲ ਸਰਜਨ ਨੇ ਦੱਸਿਆ ਕਿ ਜ਼ਰੂਰਤ ਪੈਣ ਤੇ ਮੁਫ਼ਤ ਐਂਬੂਲੈਂਸ ਸੇਵਾ ਲਈ ਟੋਲ ਫ੍ਰੀ ਨੰਬਰ 108 ਅਤੇ ਸਿਹਤ ਸਬੰਧੀ ਜਾਣਕਾਰੀ ਲੈਣ ਲਈ ਟੋਲ ਫ੍ਰੀ ਨੰਬਰ 104 ’ਤੇ ਕਾਲ ਕੀਤੀ ਜਾ ਸਕਦੀ ਹੈ।
Follow Breaking News on abp LIVE for more latest stories and trending topics. Watch breaking news and top headlines online on abp sanjha LIVE TV
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਪੰਜਾਬ
ਸਿਹਤ
ਲਾਈਫਸਟਾਈਲ
ਤਕਨਾਲੌਜੀ
Advertisement