Punjab News: ਨਸ਼ਿਆਂ ਦੀ ਵਿਕਰੀ 'ਤੇ 'ਆਪ' ਲੀਡਰਾਂ ਤੇ ਵਿਧਾਇਕਾਂ ਨੂੰ ਲੋਕ ਵਿਖਾਉਣ ਲੱਗੇ ਸ਼ੀਸ਼ਾ, ਵੀਡੀਓ ਵਾਇਰਲ ਹੋਣ ਮਗਰੋਂ ਬੋਲੇ ਖਹਿਰਾ
Punjab News: ਸੁਖਪਾਲ ਖਹਿਰਾ ਨੇ ਟਵੀਟ ਕਰਦਿਆਂ ਲਿਖਿਆ ਕਿ ਲੋਕਾਂ ਨੇ ਨਸ਼ਿਆਂ ਵਰਗੇ ਭਖਦੇ ਮੁੱਦੇ 'ਤੇ ਆਮ ਆਦਮੀ ਪਾਰਟੀ ਦੇ ਆਗੂਆਂ ਤੇ ਵਿਧਾਇਕਾਂ ਨੂੰ ਸ਼ੀਸ਼ਾ ਦਿਖਾਉਣਾ ਸ਼ੁਰੂ ਕਰ ਦਿੱਤਾ ਹੈ।
Punjab News: ਹਲਕਾ ਭਦੌੜ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਲਾਭ ਸਿੰਘ ਉਗੋਕੇ ਨੂੰ ਲੋਕਾਂ ਵੱਲੋਂ ਨਸ਼ਿਆਂ ਦੀ ਵਿਕਰੀ 'ਤੇ ਘੇਰਨ ਦੀ ਵੀਡੀਓ ਵਾਇਰਲ ਹੋਣ ਮਗਰੋਂ ਕਾਂਗਰਸੀ ਲੀਡਰ ਨੇ ਆਮ ਆਦਮੀ ਪਾਰਟੀ ਨੂੰ ਘੇਰਿਆ ਹੈ। ਸੁਖਪਾਲ ਖਹਿਰਾ ਨੇ ਕਿਹਾ ਹੈ ਕਿ ਆਪ ਸੁਪਰੀਮੋ ਅਰਵਿੰਦ ਕੇਜਰੀਵਾਲ ਤੇ ਸੀਐਮ ਭਗਵੰਤ ਮਾਨ ਦੂਜੇ ਰਾਜਾਂ ਵਿੱਚ ਲੋਕਾਂ ਨੂੰ ਭ੍ਰਿਸ਼ਟਾਚਾਰ ਤੇ ਨਸ਼ਾ ਮੁਕਤ ਪੰਜਾਬ ਬਾਰੇ ਝੂਠ ਬੋਲ ਰਹੇ ਹਨ ਪਰ ਲੋਕ ਸ਼ੀਸ਼ਾ ਵਿਖਾ ਰਹੇ ਹਨ।
ਸੁਖਪਾਲ ਖਹਿਰਾ ਨੇ ਟਵੀਟ ਕਰਦਿਆਂ ਲਿਖਿਆ ਕਿ ਲੋਕਾਂ ਨੇ ਨਸ਼ਿਆਂ ਵਰਗੇ ਭਖਦੇ ਮੁੱਦੇ 'ਤੇ ਆਮ ਆਦਮੀ ਪਾਰਟੀ ਦੇ ਆਗੂਆਂ ਤੇ ਵਿਧਾਇਕਾਂ ਨੂੰ ਸ਼ੀਸ਼ਾ ਦਿਖਾਉਣਾ ਸ਼ੁਰੂ ਕਰ ਦਿੱਤਾ ਹੈ। ਹੇਠਲੀ ਵੀਡੀਓ ਵਿੱਚ ਦਿੱਸ ਰਿਹਾ ਹੈ ਕਿ ਕਿਵੇਂ ਬਰਨਾਲਾ ਜ਼ਿਲ੍ਹੇ ਵਿੱਚ ਨਸ਼ਿਆਂ ਦੀ ਸ਼ਰੇਆਮ ਵਿਕਰੀ ਬਾਰੇ ਲੋਕ ਵਿਧਾਇਕ ਲਾਭ ਸਿੰਘ ਉਗੋਕੇ ਨੂੰ ਦੱਸ ਰਹੇ ਹਨ ਜਦੋਂਕਿ ਅਰਵਿੰਦ ਕੇਜਰੀਵਾਲ ਤੇ ਭਗਵੰਤ ਮਾਨ ਦੂਜੇ ਰਾਜਾਂ ਵਿੱਚ ਲੋਕਾਂ ਨੂੰ ਭ੍ਰਿਸ਼ਟਾਚਾਰ ਤੇ ਨਸ਼ਾ ਮੁਕਤ ਪੰਜਾਬ ਬਾਰੇ ਝੂਠ ਬੋਲ ਰਹੇ ਹਨ।
People have started to show the mirror to @AamAadmiParty leaders & Mla’s on burning issues like drugs! Below video shows how Mla @labhsinghugoke is being told about blatant sale of drugs in Barnala district while @ArvindKejriwal & @BhagwantMann are lying to people in other states… pic.twitter.com/muRMdan6Re
— Sukhpal Singh Khaira (@SukhpalKhaira) September 5, 2023
ਦੱਸ ਦਈਏ ਕਿ ਹੁਣ ਹਲਕਾ ਭਦੌੜ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਲਾਭ ਸਿੰਘ ਉਗੋਕੇ ਨੂੰ ਲੋਕਾਂ ਦੇ ਸਵਾਲਾਂ ਦਾ ਸਾਹਮਣਾ ਕਰਨਾ ਪਿਆ। ਉਨ੍ਹਾਂ ਨਾਲ ਪਿੰਡ ਵਾਸੀਆਂ ਦੀ ਬਹਿਸ ਦੀ ਵੀਡੀਓ ਵਾਇਰਲ ਹੋ ਰਹੀ ਹੈ। ਵਿਧਾਇਕ ਲਾਭ ਸਿੰਘ ਉਗੋਕੇ ਨਸ਼ਿਆਂ ਖਿਲਾਫ ਜਾਗਰੂਕ ਕਰ ਰਹੇ ਸੀ ਕਿ ਕੁਝ ਲੋਕਾਂ ਨੇ ਸਵਾਲ ਉਠਾਏ ਕਿ ਨਸ਼ਾ ਤਾਂ ਧੜੱਲੇ ਨਾਲ ਵਿਕ ਰਿਹਾ ਹੈ। ਇਸ ਦੌਰਾਨ ਕਾਫੀ ਬਹਿਸ ਹੋਈ।
ਹਾਸਲ ਜਾਣਕਾਰੀ ਮੁਤਾਬਕ ਜ਼ਿਲ੍ਹਾ ਬਰਨਾਲਾ ਦੇ ਹਲਕਾ ਭਦੌੜ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਲਾਭ ਸਿੰਘ ਉਗੋਕੇ ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਦੀ ਮੁਹਿੰਮ ਤਹਿਤ ਆਪਣੇ ਹਲਕੇ ਦੇ ਇੱਕ ਪਿੰਡ ਵਿੱਚ ਨਸ਼ਿਆਂ ਵਿਰੁੱਧ ਲੋਕਾਂ ਨੂੰ ਜਾਗਰੂਕ ਕਰ ਰਹੇ ਸਨ। ਇਸ ਦੌਰਾਨ ਕੁਝ ਲੋਕਾਂ ਨੇ ਵਿਧਾਇਕ ਉਗੋਕੇ ਨਾਲ ਬਹਿਸ ਸ਼ੁਰੂ ਕਰ ਦਿੱਤੀ। ਪਿੰਡ ਉਗੋਕੇ ਨਾਲ ਬਹਿਸ ਕਰਦਿਆਂ ਕਿਹਾ ਕਿ ਤੁਸੀਂ ਨਸ਼ੇ ਰੋਕਣ ਦੀ ਗੱਲ ਕਰ ਰਹੇ ਹੋ ਪਰ ਖੁੱਲ੍ਹੇਆਮ ਹਰ ਜਗ੍ਹਾ ਨਸ਼ੇ ਵਿਕ ਰਹੇ ਹਨ।