ਚੰਡੀਗੜ੍ਹ : ਪੰਜਾਬ ਦੇ ਪ੍ਰਸਿੱਧ ਗਾਇਕ ਸਿੱਧੂ ਮੂਸੇ ਵਾਲੇ ਦੇ ਕਤਲ ਨੂੰ ਕਾਫੀ ਸਮਾਂ ਬੀਤ ਗਿਆ ਹੈ ਪਰ ਪੁਲਿਸ ਪ੍ਰਸ਼ਾਸਨ ਹਾਲੇ ਵੀ ਸਿੱਧੂ ਮੂਸੇਵਾਲੇ ਦੇ ਕਾਤਲਾਂ ਨੂੰ ਫੜਨ ਵਿੱਚ ਕਿਤੇ ਨਾ ਕਿਤੇ ਨਾਕਾਮ ਸਾਬਤ ਹੋ ਰਹੀ ਹੈ। ਜਿਸ ਦੇ ਚਲਦਿਆਂ  ਜਨਤਾ ਦੇ ਵਿੱਚ ਵੀ ਇਸ ਦਾ ਕਾਫ਼ੀ ਰੋਸ ਦੇਖਣ ਨੂੰ ਮਿਲ ਰਿਹਾ ਹੈ। ਸਿੱਧੂ ਮੂਸੇਵਾਲੇ ਨੂੰ ਇਨਸਾਫ ਦਿਵਾਉਣ ਲਈ ਲੋਕ ਸੜਕਾਂ 'ਤੇ ਵੀ ਉਤਰ ਰਹੇ ਹਨ।

 

ਸਿੱਧੂ ਮੂਸੇ ਵਾਲੇ ਦੇ ਪਿਤਾ ਦੇ ਕਹੇ ਮੁਤਾਬਕ 25 ਅਗਸਤ ਨੂੰ ਅੱਜ ਪੂਰੇ ਪੰਜਾਬ ਵਿਚ ਸਿੱਧੂ ਮੂਸੇਵਾਲੇ ਨੂੰ ਇਨਸਾਫ ਦਿਵਾਉਣ ਲਈ ਕੈਂਡਲ ਮਾਰਚ ਕੱਢਿਆ ਜਾ ਰਿਹਾ ਹੈ। ਉੱਥੇ ਹੀ ਜਲੰਧਰ ਦੇ ਗੁਰੂ ਨਾਨਕ ਮਿਸ਼ਨ ਚੌਕ ਵਿਖੇ ਨੌਜਵਾਨਾਂ ਵੱਲੋਂ ਸਿੱਧੂ ਮੂਸੇਵਾਲੇ ਨੂੰ ਇਨਸਾਫ ਦੁਆਉਣ ਸਬੰਧਿਤ ਕੈਂਡਲ ਮਾਰਚ ਕੱਢਿਆ ਅਤੇ ਸੰਬੰਧੀ ਜਾਣਕਾਰੀ ਦਿੰਦੇ ਹੋਏ। ਉਨ੍ਹਾਂ ਵੱਲੋਂ ਕਿਹਾ ਗਿਆ ਹੈ ਕਿ  ਪੰਜਾਬ ਦਾ ਪ੍ਰਸਿੱਧ ਗਾਇਕ ਸਿੱਧੂ ਮੂਸੇ ਵਾਲਾ ਜਿਸ ਨੂੰ ਕਿ ਬੇਵਜ੍ਹਾ ਹੀ ਜਾਨੋਂ ਮਾਰ ਦਿੱਤਾ। ਉਨ੍ਹਾਂ ਵਿੱਚ ਕਾਫੀ ਰੋਸ ਹੈ ਤੇ ਉਨ੍ਹਾਂ ਵੱਲੋਂ ਪੁਲਿਸ ਪ੍ਰਸ਼ਾਸਨ ਨੂੰ ਹਰ ਵਾਰ ਇਹੀ ਬੇਨਤੀ ਕੀਤੀ ਜਾਂਦੀ ਹੈ।

ਜਲਦ ਤੋਂ ਜਲਦ ਕਾਤਲਾਂ ਨੂੰ ਫੜਿਆ ਜਾਵੇ ਅਤੇ ਉਨ੍ਹਾਂ ਨੂੰ ਸਖਤ ਤੋਂ ਸਖਤ ਸਜ਼ਾ ਦਿਵਾਈ ਜਾਵੇ। ਹਾਲੇ ਵੀ ਪੁਲਿਸ ਇਨ੍ਹਾਂ ਕਾਤਲਾਂ ਨੂੰ ਫੜਨ ਵਿਚ ਨਾਕਾਮ ਸਾਬਤ ਹੋ ਰਹੀ ਹੈ ਜਿਸ ਕਾਰਨ ਉਨ੍ਹਾਂ ਵੱਲੋਂ ਇਹ ਕੈਂਡਲ ਮਾਰਚ ਕੱਢਿਆ ਜਾ ਰਿਹਾ ਹੈ। ਇਸ ਨਾਲ ਹੀ ਉਨ੍ਹਾਂ ਨੇ ਕਿਹਾ ਹੈ ਕਿ ਪੂਰਾ ਪੰਜਾਬ ਸਿੱਧੂ ਮੂਸੇਵਾਲੇ ਦੇ ਮਾਤਾ ਪਿਤਾ ਦੇ ਨਾਲ ਖੜ੍ਹਾ ਹੈ। ਇਸ ਦੌਰਾਨ ਫੈਨਜ਼ ਨੇ ਕਿਹਾ ਕਿ ਮੁੱਖ ਮੰਤਰੀ ਸਰਦਾਰ ਭਗਵੰਤ ਮਾਨ ਦੀ ਕੋਠੀ ਦਾ ਘਿਰਾਓ ਕਰਨਗੇ ਤੇ ਪੂਰਾ ਪੰਜਾਬ ਉਨ੍ਹਾਂ ਦੇ ਨਾਲ ਖੜ੍ਹਾ ਹੈ। 

 

 

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।