ਬਰਨਾਲਾ: ਖੇਤੀ ਕਾਨੂੰਨ ਵਾਪਸੀ ਮਗਰੋਂ ਕਿਸਾਨਾਂ ਦੇ ਹੌਂਸਲੇ ਹੋਰ ਬੁਲੰਦ ਹੋ ਗਏ ਹਨ। ਕਿਸਾਨ ਲੀਡਰਾਂ ਦਾ ਕਹਿਣਾ ਹੈ ਕਿ ਉਨ੍ਹਾਂ ਨੂੰ ਲੋਕ ਟਿੱਚਰਾਂ ਕਰਦੇ ਸੀ ਕਿ ਧਰਨਿਆਂ ਵਿੱਚ ਲੰਗਰ ਖਾ ਕੇ ਮੁੜ ਆਉਂਦੇ ਹਨ, ਪਰ ਉਨ੍ਹਾਂ ਨੇ ਕਿਸੇ ਦੀ ਪ੍ਰਵਾਹ ਨਾ ਕਰਦਿਆਂ ਆਪਣੀ ਕਿਸਾਨ ਲੀਡਰਸ਼ਿਪ 'ਤੇ ਵਿਸ਼ਵਾਸ ਰੱਖਿਆ ਤੇ ਇਰਾਦੇ ਦ੍ਰਿੜ੍ਹ ਰੱਖੇ। ਇਸ ਦੇ ਨਤੀਜੇ ਵਜੋਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਖੇਤੀ ਕਾਨੂੰਨ ਵਾਪਸ ਲੈਣ ਦਾ ਫੈਸਲਾ ਕਰਨਾ ਪਿਆ। ਦੱਸ ਦਈਏ ਕਿ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਕਿਸਾਨਾਂ ਵੱਲੋਂ ਦਿੱਲੀ ਦੀਆਂ ਹੱਦਾਂ 'ਤੇ ਚੱਲ ਰਹੇ ਕਿਸਾਨ ਅੰਦੋਲਨ ਨੂੰ ਅੱਜ ਇੱਕ ਸਾਲ ਹੋ ਗਿਆ ਹੈ। ਕਿਸਾਨ ਅੰਦੋਲਨ ਦੀ ਵਰ੍ਹੇਗੰਢ ਅੱਜ ਬਰਨਾਲਾ ਵਿਖੇ ਵੀ ਮਨਾਈ ਗਈ। ਸੰਯੁਕਤ ਕਿਸਾਨ ਮੋਰਚੇ ਦੀਆਂ ਜਥੇਬੰਦੀਆਂ ਦੀ ਅਗਵਾਈ ਵਿੱਚ ਬਰਨਾਲਾ ਦੇ ਬਾਜ਼ਾਰ ਵਿਚ ਕਿਸਾਨਾਂ ਵੱਲੋਂ ਮਾਰਚ ਕੱਢਿਆ ਗਿਆ। ਇਸ ਮੌਕੇ ਗੱਲਬਾਤ ਕਰਦਿਆਂ ਕਿਸਾਨ ਆਗੂਆਂ ਨੇ ਕਿਹਾ ਕਿ ਖੇਤੀ ਕਾਨੂੰਨਾਂ ਨੂੰ ਵਾਪਸ ਲੈਣਾ ਕਿਸਾਨਾਂ ਦੀ ਵੱਡੀ ਜਿੱਤ ਹੈ। ਇਸ ਇੱਕ ਸਾਲ ਦੌਰਾਨ ਕਿਸਾਨਾਂ ਨੇ ਆਪਣੀਆਂ ਪਿੰਡ ਤੇ ਕੜਕਦੀ ਠੰਢ ਤੇ ਗਰਮੀ ਹੰਢਾਈ ਹੈ। ਅਨੇਕਾਂ ਔਕੜਾਂ ਦਾ ਸਾਹਮਣਾ ਕਰਕੇ ਪੂਰਾ ਇੱਕ ਸਾਲ ਅੰਦੋਲਨ ਨੂੰ ਸ਼ਾਂਤਮਈ ਰੱਖਿਆ ਹੈ। ਕਿਸਾਨਾਂ ਦੇ ਹੌਂਸਲੇ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਬੁਲੰਦ ਰਹੇ ਹਨ। ਆਗੂਆਂ ਨੇ ਕਿਹਾ ਕਿ ਉਨ੍ਹਾਂ ਨੂੰ ਲੋਕ ਟਿੱਚਰਾਂ ਕਰਦੇ ਸਨ ਕਿ ਧਰਨਿਆਂ ਵਿੱਚ ਲੰਗਰ ਖਾ ਕੇ ਮੁੜ ਆਉਂਦੇ ਹਨ, ਪਰ ਉਨ੍ਹਾਂ ਨੇ ਕਿਸੇ ਦੀ ਪ੍ਰਵਾਹ ਨਾ ਕਰਦਿਆਂ ਆਪਣੀ ਕਿਸਾਨ ਲੀਡਰਸ਼ਿਪ ਤੇ ਵਿਸ਼ਵਾਸ ਰੱਖਿਆ ਤੇ ਇਰਾਦੇ ਦ੍ਰਿੜ ਰੱਖੇ ਜਿਸ ਦੇ ਨਤੀਜੇ ਵਜੋਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਖੇਤੀ ਕਾਨੂੰਨ ਵਾਪਸ ਲੈਣ ਦਾ ਫੈਸਲਾ ਕਰਨਾ ਪਿਆ। ਉਨ੍ਹਾਂ ਕਿਹਾ ਕਿ ਐਮਐਸਪੀ ਦੀ ਮੰਗ ਸਮੇਤ ਹੋਰ ਸਾਰੀਆਂ ਮੰਗਾਂ ਦੀ ਪੂਰਤੀ ਲਈ ਸੰਘਰਸ਼ ਜਾਰੀ ਰਹੇਗਾ।
ਲੋਕ ਟਿੱਚਰਾਂ ਕਰਦੇ ਸੀ ਧਰਨਿਆਂ 'ਚ ਲੰਗਰ ਖਾ ਕੇ ਮੁੜ ਆਉਂਦੇ, ਡਟੇ ਰਹੇ ਤੇ ਖੇਤੀ ਕਾਨੂੰਨ ਵਾਪਸ ਕਰਵਾ ਕੇ ਹੀ ਛੱਡੇ...
abp sanjha | ravneetk | 26 Nov 2021 05:09 PM (IST)
ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਕਿਸਾਨਾਂ ਵੱਲੋਂ ਦਿੱਲੀ ਦੀਆਂ ਹੱਦਾਂ 'ਤੇ ਚੱਲ ਰਹੇ ਕਿਸਾਨ ਅੰਦੋਲਨ ਨੂੰ ਅੱਜ ਇੱਕ ਸਾਲ ਹੋ ਗਿਆ ਹੈ।
Farmers_Protest_Timeline_1