Jalandhar bypoll: ਜਲੰਧਰ ਜ਼ਿਮਨੀ ਚੋਣ ਦੇ ਪ੍ਰਚਾਰ ਦਾ ਅੱਜ ਆਖਰੀ ਦਿਨ ਹੈ। ਸਿਆਸੀ ਪਾਰਟੀਆਂ ਨੇ ਆਪਣੀ ਪੂਰੀ ਤਾਕਤ ਝੋਕ ਦਿੱਤੀ ਹੈ। ਇਹ ਚੋਣਾਂ ਸੱਤਾਧਿਰ ਆਮ ਆਦਮੀ ਪਾਰਟੀ ਲਈ ਵੱਕਾਰ ਦਾ ਸਵਾਲ ਹੈ ਕਿਉਂਕਿ ਸਰਕਾਰ ਬਣਨ ਮਗਰੋਂ ਪਾਰਟੀ ਸੰਗਰੂਰ ਜ਼ਿਮਨੀ ਚੋਣ ਹਾਰ ਚੁੱਕੀ ਹੈ। ਇਸ ਲਈ ਆਮ ਆਦਮੀ ਪਾਰਟੀ ਨੇ ਪੂਰਾ ਜ਼ੋਰ ਲਾਇਆ ਹੋਇਆ ਹੈ।


ਉਧਰ, ਕਾਂਗਰਸੀ ਆਗੂ ਨਵਜੋਤ ਸਿੰਘ ਸਿੱਧੂ ਨੇ ਸੂਬੇ ਦੀ ‘ਆਪ’ ਸਰਕਾਰ ’ਤੇ ਵਰ੍ਹਦਿਆਂ ਕਿਹਾ ਕਿ ਭਗਵੰਤ ਮਾਨ ਸਰਕਾਰ ਜ਼ਿਮਨੀ ਚੋਣਾਂ ਦੌਰਾਨ ਸਰਕਾਰੀ ਮਸ਼ੀਨਰੀ ਤੇ ਪ੍ਰਸ਼ਾਸਨ ਦੀ ਦੁਰਵਰਤੋਂ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਜਲੰਧਰ ਦੇ ਵੋਟਰਾਂ ਨੂੰ ਭੀੜ ਦਿਖਾਉਣ ਲਈ ਕੇਜਰੀਵਾਲ ਦੇ ਰੋਡ ਸ਼ੋਅ ਵਿੱਚ ਦੂਜੇ ਜ਼ਿਲ੍ਹਿਆਂ ਤੋਂ ਲੋਕ ਕਿਰਾਏ ’ਤੇ ਲਿਆਂਦੇ ਜਾ ਰਹੇ ਹਨ। ਇਸ ਤੋਂ ਸਾਫ ਪਤਾ ਲੱਗਦਾ ਹੈ ਕਿ ‘ਆਪ’ ਸਰਕਾਰ ਨੇ ਇਸ ਸੀਟ ਤੋਂ ਹਾਰ ਕਬੂਲ ਲਈ ਹੈ। 


 







ਸਿੱਧੂ ਨੇ ਕਿਹਾ ਕਿ ‘ਆਪ’ ਵਰਕਰ ਜਲੰਧਰ ਜ਼ਿਲ੍ਹੇ ਦੀਆਂ ਪੰਚਾਇਤਾਂ ਨੂੰ ਡਰਾ-ਧਮਕਾ ਕੇ ‘ਆਪ’ ਵਿੱਚ ਸ਼ਾਮਲ ਕਰ ਰਹੇ ਹਨ ਪਰ ਉਨ੍ਹਾਂ ਨੂੰ ਇਹ ਨਹੀਂ ਪਤਾ ਕਿ ਸ਼ਾਮਲ ਹੋਏ ਪੰਚ-ਸਰਪੰਚ ਉਨ੍ਹਾਂ ਦੇ ਉਮੀਦਵਾਰ ਨੂੰ ਵੋਟ ਨਹੀਂ ਪਾਉਣਗੇ।  ਉਨ੍ਹਾਂ ਕਿਹਾ ਕਿ ਭਗਵੰਤ ਮਾਨ ਤੇ ਅਰਵਿੰਦ ਕੇਜਰੀਵਾਲ ਝੂਠ ਬੋਲਣ ਦੇ ਮਾਹਿਰ ਹਨ। 


ਦੱਸ ਦਈਏ ਕਿ ਜਲੰਧਰ ਜ਼ਿਮਨੀ ਚੋਣ ਦੇ ਪ੍ਰਚਾਰ ਲਈ ਸਾਰੀਆਂ ਸਿਆਸੀ ਪਾਰਟੀਆਂ ਦੇ ਆਗੂਆਂ ਨੇ ਆਪਣੀ ਪੂਰੀ ਵਾਹ ਲਾਈ ਹੋਈ ਹੈ। ਸਾਰੀਆਂ ਹੀ ਪਾਰਟੀਆਂ ਦੇ ਵੱਡੇ ਆਗੂ ਪਾਰਟੀ ਉਮੀਦਵਾਰਾਂ ਦੇ ਹੱਕ ਵਿੱਚ ਵੋਟਾਂ ਮੰਗ ਰਹੇ ਹਨ। ਜਲੰਧਰ ਜ਼ਿਮਨੀ ਚੋਣ ਲਈ ਅੱਜ 8 ਮਈ ਨੂੰ ਚੋਣ ਪ੍ਰਚਾਰ ਬੰਦ ਹੋ ਜਾਵੇਗਾ, ਜਿਸ ਦੇ ਮੱਦੇਨਜ਼ਰ ਸਿਆਸੀ ਆਗੂਆਂ ਅੱਜ ਆਖਰੀ ਹੱਲਾ ਮਾਰਨਗੇ।


 


ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।


ਇਹ ਵੀ ਪੜ੍ਹੋ : ਵਿਆਹ ਤੋਂ ਬਾਅਦ ਕੈਨੇਡਾ ਜਾ ਲੜਕੀ ਨੇ ਸਬੰਧ ਬਣਾਉਣ ਤੋਂ ਕੀਤਾ ਇਨਕਾਰ, ਮਾਮਲਾ ਪਹੁੰਚਿਆ ਹਾਈਕੋਰਟ, ਅਦਾਲਤ ਨੇ ਦਿੱਤਾ ਸਖਤ ਆਦੇਸ਼


ਇਹ ਵੀ ਪੜ੍ਹੋ :ਪੰਜਾਬ ਦੀਆਂ ਜੇਲ੍ਹਾਂ 'ਚ ਗੈਂਗਵਾਰ ਦਾ ਖਤਰਾ, ਦੋ ਬਦਮਾਸ਼ਾਂ ਦੇ ਕਤਲ ਮਗਰੋਂ ਹਾਈ ਅਲਰਟ ਜਾਰੀ


ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ


ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :


Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ