ਚੰਡੀਗੜ੍ਹ: ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਆਪ ਸਰਕਾਰ 'ਤੇ ਹਮਲਾ ਬੋਲਿਆ ਹੈ। ਆਪ ਸਰਕਾਰ 'ਤੇ ਨਿਸ਼ਾਨੇ ਸਾਧਦੇ ਹੋਏ ਵੜਿੰਗ ਨੇ ਕਿਹਾ ਕਿ ਸਰਕਾਰ ਨੇ ਵੱਡੇ ਵੱਡੇ ਵਾਅਦਾ ਤਾਂ ਜ਼ਰੂਰ ਕੀਤੇ ਪਰ ਕੰਮ ਕਿਸੇ 'ਤੇ ਨਹੀਂ ਕੀਤਾ।ਵੜਿੰਗ ਨੇ ਮਾਨ ਸਰਕਾਰ ਨੂੰ ਇਸ਼ਤਿਹਾਰਬਾਜ਼ੀ ਦੀ ਸਰਕਾਰ ਕਰਾਰ ਦਿੱਤਾ ਹੈ।


ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਟਵੀਟ ਕਰਕੇ ਕਿਹਾ, "ਵੱਡੇ ਵਾਅਦਿਆਂ 'ਤੇ ਕਾਰਵਾਈ ਵੀ ਹੋਣੀ ਚਾਹੀਦੀ ਹੈ।ਪਰ ਅਜਿਹਾ ਆਮ ਆਦਮੀ ਪਾਰਟੀ ਨਾਲ ਨਹੀਂ ਹੁੰਦਾ। ਲੋਕ ਜੋ ਦਾਅਵਾ ਕਰਦੇ ਸੀ ਕਿ ਸਰਕਾਰ ਮੁਹੱਲੇ, ਪਿੰਡਾਂ, ਵਾਰਡਾਂ ਅਤੇ ਬੂਥਾਂ ਤੋਂ ਚੱਲੇਗੀ, ਅਸਲ ਵਿੱਚ ਉਹ ਆਪਣੇ ਦਫ਼ਤਰਾਂ ਤੋਂ ਵੀ ਕੰਮ ਨਹੀਂ ਕਰ ਰਹੀ। #AdvertisementKiSarkaar"


 



ਦੱਸ ਦੇਈਏ ਕਿ ਪੰਜਾਬ ਵਿਧਾਨ ਸਭਾ ਚੋਣਾਂ ਦੌਰਾਨ ਆਮ ਆਦਮੀ ਪਾਰਟੀ ਨੇ ਪੰਜਾਬ ਦੇ ਲੋਕਾਂ ਨਾਲ ਕਈ ਵੱਡੇ ਵੱਡੇ ਵਾਅਦੇ ਕੀਤੇ ਸੀ।ਜਿਨ੍ਹਾਂ ਨੂੰ ਪੂਰਾ ਹੁੰਦਾ ਵੇਖਣ ਲਈ ਲੋਕ ਤਰਸ ਰਹੇ ਹਨ।ਸਰਕਾਰ ਨੇ ਐਲਾਨ ਕੀਤਾ ਸੀ ਕਿ 1 ਸਤੰਬਰ ਤੋਂ ਸੇਵਾ ਕੇਂਦਰ 'ਚ 283 ਤਰ੍ਹਾਂ ਦੀਆਂ ਸੇਵਾਵਾਂ ਦੇ ਲਈ ਅਰਜ਼ੀ ਦੇਣ 'ਤੇ ਸਰਟੀਫਿਕੇਟ ਔਨਲਾਈਨ ਵ੍ਹਟਸਐਪ ਅਤੇ ਈਮੇਲ 'ਤੇ ਉਪਲੱਬਧ ਹੋਣਗੇ। ਇਸ ਦੀ ਨੋਟੀਫਿਕੇਸ਼ਨ ਤੱਕ ਜਾਰੀ ਕੀਤੀ ਗਈ, ਪਰ ਮੀਡੀਆ ਰਿਪੋਰਟਾਂ ਮੁਤਾਬਿਕ 33 ਦਿਨਾਂ ਬਾਅਦ ਵੀ ਲੋਕ ਸਰਕਾਰੀ ਦਫ਼ਤਰਾਂ ਦੇ ਧੱਕੇ ਖਾ ਰਹੇ ਹਨ।


ਇਸ ਤੋਂ ਇਲਾਵਾ ਮੁੱਖ ਮੰਤਰੀ ਨੇ ਸਾਰੇ ਜ਼ਿਲ੍ਹਿਆਂ 'ਚ ਹੈਲਪ ਡੈਸਕ ਸ਼ੁਰੂ ਕਰਨ ਦਾ ਐਲਾਨ ਕੀਤਾ ਸੀ ਜੋ ਅਜੇ ਤੱਕ ਪੂਰਾ ਨਹੀਂ ਹੋਇਆ। ਇਸ ਦੇ ਨਾਲ ਹੀ 18 ਜੂਨ ਨੂੰ ਮੁੱਖ ਮੰਤਰੀ ਨੇ ਸੰਗਰੂਰ 'ਚ ਕਾਰੋਬਾਰੀਆਂ ਦੇ ਲਈ ਸਿੰਗਲ ਵਿੰਡੋ ਸਿਸਟਮ ਸ਼ੁਰੂ ਕਰਨ ਲਈ ਐਲਾਨ ਕੀਤਾ ਸੀ ਜੋ ਅਜੇ ਤੱਕ ਸ਼ੁਰੂ ਨਹੀਂ ਹੋਈ।ਪਰ ਆਪ ਸਰਕਾਰ ਦਾ ਕਹਿਣਾ ਹੈ ਕਿ ਜੋ ਵੀ ਵਾਅਦੇ ਕੀਤੇ ਗਏ ਹਨ ਉਹ ਪੂਰੇ ਹੋਣਗੇ।


 


ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕਟਵਿੱਟਰਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

 

ਇਹ ਵੀ ਪੜ੍ਹੋ: