ਚੰਡੀਗੜ : ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੁੱਖ ਬੁਲਾਰੇ ਮਾਲਵਿੰਦਰ ਸਿੰਘ ਕੰਗ ਨੇ ਦੋਸ਼ ਲਾਇਆ ਕਿ ਭਾਰਤੀ ਜਨਤਾ ਪਾਰਟੀ (ਭਾਜਪਾ) ਪੂਰੇ ਦੇਸ਼ ਵਿੱਚ ਦੰਗੇ ਕਰਵਾ ਰਹੀ ਹੈ ਅਤੇ ਪਟਿਆਲਾ ਵਿੱਚ ਹੋਈ ਹਿੰਸਾ ’ਚ ਭਾਜਪਾ ਦਾ ਹੱਥ ਹੈ। 

ਵੀਰਵਾਰ ਨੂੰ ਪਾਰਟੀ ਮੁੱਖ ਦਫ਼ਤਰ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਮਾਲਵਿੰਦਰ ਸਿੰਘ ਕੰਗ ਨੇ ਕਿਹਾ ਕਿ ਪਟਿਆਲਾ ’ਚ ਵਾਪਰੀ ਹਿੰਸਾ ਦੀ ਘਟਨਾ ਨੂੰ ਭਾਜਪਾ ਆਗੂਆਂ ਵੱਲੋਂ ਅੰਜ਼ਾਮ ਦਿੱਤਾ ਗਿਆ ਹੈ, ਕਿਉਂਕਿ ਖਾਲਿਸਤਾਨੀ ਨਾਅਰੇ ਲਾਉਣ ਵਾਲੇ ਲੋਕਾਂ ਦੇ ਭਾਜਪਾ ਦੇ ਵੱਡੇ ਆਗੂਆਂ ਨਾਲ ਸੰਬੰਧ ਹਨ। ਉਨਾਂ ਕਿਹਾ ਕਿ ਜਿਨਾਂ ਦੀ ਪੁਸ਼ਟੀ ਮੀਡੀਆ ਵੱਲੋਂ ਵੀ ਕੀਤੀ ਜਾ ਚੁੱਕੀ ਹੈ, ਕਿਉਂਕਿ ਭਾਜਪਾ ਅਤੇ ਹੋਰ ਵਿਰੋਧੀ ਪਰਟੀਆਂ ਪੰਜਾਬ ਦੀ ਸ਼ਾਂਤੀ ਭੰਗ ਕਰਨ ਦੀਆਂ ਸਾਜਿਸ਼ਾਂ ਰਚ ਰਹੀਆਂ ਹਨ।

ਕੰਗ ਨੇ ਦਾਅਵਾ ਕੀਤਾ ਕਿ ਮਾਨ ਸਰਕਾਰ ਸਿਰਫ਼ ਰੋਜ਼ਗਾਰ ਹੀ ਨਹੀਂ, ਸਗੋਂ ਪੰਜਾਬ ਦੀ ਸ਼ਾਂਤੀ, ਭਾਈਚਾਰਾ ਅਤੇ ਸੁਰੱਖਿਆ ਲਈ ਵੀ ਦਿ੍ਰੜ ਸੰਕਲਪ ਹੋ ਕੇ ਕੰਮ ਕਰ ਰਹੀ ਹੈ। ਪਟਿਆਲਾ ਹਿੰਸਾ ਦੇ ਕੇਵਲ 48 ਘੰਟਿਆਂ ਦੇ ਅੰਦਰ ਹੀ ਜਿਸ ਤਰਾਂ ਮਾਨ ਸਰਕਾਰ ਨੇ ਤੁਰੰਤ ਕਾਰਵਾਈ ਕੀਤੀ ਹੈ ਅਤੇ ਦੋਸ਼ੀਆਂ ਨੂੰ ਗਿ੍ਰਫ਼ਤਾਰ ਕੀਤਾ, ਉਸ ਨਾਲ ਪੰਜਾਬ ਦੇ ਲੋਕਾਂ ’ਚ ਸੁਰੱਖਿਆ ਦੀ ਭਾਵਨਾ ਮਜ਼ਬੂਤ ਹੋਈ ਹੈ। 
 
  ਦੱਸ ਦੇਈਏ ਕਿ ਬੀਏ ਕੱਲ ਖ਼ਬਰਾਂ ਆਈਆਂ ਸਨ ਕਿ ਪਟਿਆਲਾ 'ਚ ਸ਼ੁੱਕਰਵਾਰ ਨੂੰ ਹੋਈ ਹਿੰਸਾ ਮਾਮਲੇ 'ਚ ਨਵਾਂ ਖੁਲਾਸਾ ਹੋਇਆ ਹੈ। ਪਟਿਆਲਾ ਹਿੰਸਾ ਦਾ ਮੁੱਖ ਮੁਲਜ਼ਮ ਬਰਜਿੰਦਰ ਸਿੰਘ ਪਰਵਾਨਾ ਭਾਜਪਾ ਆਗੂ ਮਨਜਿੰਦਰ ਸਿਰਸਾ ਦਾ ਕਰੀਬੀ ਦੱਸਿਆ ਜਾ ਰਿਹਾ ਹੈ। ਬਰਜਿੰਦਰ ਪਰਵਾਨਾ ਪਟਿਆਲਾ ਕੇਸ ਦਾ ਮੁੱਖ ਮੁਲਜ਼ਮ ਹੈ। ਬਰਜਿੰਦਰ ਸਿੰਘ ਪਰਵਾਨਾ ਨੂੰ ਬੀਤੇ ਦਿਨੀਂ ਪੁਲਿਸ ਨੇ ਮੋਹਾਲੀ ਤੋਂ ਗ੍ਰਿਫਤਾਰ ਕੀਤਾ ਸੀ।
 
ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।