ਚੰਡੀਗੜ੍ਹ : ਲੋਕਾਂ ਦੀ ਸਹੂਲਤ ਦੇ ਮੱਦੇਨਜ਼ਰ ਆਪ ਸਰਕਾਰ ਹਰ ਰੋਜ਼ ਕਈ ਐਲਾਨ ਕਰ ਰਹੀ ਹੈ। ਇਸ ਦੇ ਨਾਲ ਹੀ ਪਿਛਲੇ ਕੁਝ ਦਿਨਾਂ ਤੋਂ ਲੋਕਾਂ ਨੂੰ ਰਜਿਸਟਰੀ ਸਬੰਧੀ ਕਾਫੀ ਦਿੱਕਤਾਂ ਦਾ ਸਾਹਮਣਾ ਕਰਨਾ ਪੈ ਰਿਹਾ ਸੀ। ਇਸ ਦੇ ਮੱਦੇਨਜ਼ਰ ਹੁਣ ਪੰਜਾਬ ਸਰਕਾਰ ਨੇ ਇੱਕ ਪੋਰਟਲ ਲਾਂਚ ਕੀਤਾ ਹੈ।
ਇਹ ਵੀ ਪੜ੍ਹੋ : ਪਤੀ-ਪਤਨੀ ਨੂੰ ਕੈਨੇਡਾ ਭੇਜਣ ਦਾ ਝਾਂਸਾ ਦੇ ਕੇ ਜੋੜੇ ਨੇ ਮਾਰੀ 50 ਲੱਖ ਦੀ ਠੱਗੀ , ਦੋਸ਼ੀਆਂ ਦੀ ਗ੍ਰਿਫ਼ਤਾਰੀ ਲਈ ਛਾਪੇਮਾਰੀ ਜਾਰੀ
ਕੈਬਨਿਟ ਮੰਤਰੀ ਅਮਨ ਅਰੋੜਾ ਨੇ www.punjabregularization.in ਦੇ ਨਾਂ 'ਤੇ ਸ਼ੁਰੂ ਕੀਤੇ ਗਏ ਇਸ ਪੋਰਟਲ ਬਾਰੇ ਜਾਣਕਾਰੀ ਦਿੱਤੀ। ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕ ਲੰਬੇ ਸਮੇਂ ਤੋਂ ਇਸ ਸਮੱਸਿਆ ਦਾ ਸਾਹਮਣਾ ਕਰ ਰਹੇ ਹਨ ਕਿ ਨਾ ਤਾਂ ਰਜਿਸਟਰੀ ਹੋ ਰਹੀ ਹੈ ਅਤੇ ਨਾ ਹੀ ਉਨ੍ਹਾਂ ਨੂੰ NOC ਮਿਲ ਰਹੀ ਸੀ। ਸਾਡੀ ਸਰਕਾਰ ਇਸ ਸਬੰਧੀ ਚਿੰਤਤ ਸੀ। ਇਸ ਨੂੰ ਧਿਆਨ ਵਿੱਚ ਰੱਖਦੇ ਹੋਏ ਅਸੀਂ ਇੱਕ ਸਾਂਝਾ ਪੋਰਟਲ ਲਾਂਚ ਕੀਤਾ ਹੈ।
ਇਹ ਵੀ ਪੜ੍ਹੋ : ਵਿਜੀਲੈਂਸ ਨੇ ਪੰਜਾਬ ਰੋਡਵੇਜ਼ ਦੇ 2 ਸੇਵਾਮੁਕਤ ਇੰਸਪੈਕਟਰਾਂ ਨੂੰ ਕੀਤਾ ਕਾਬੂ , ਪੈਸਿਆਂ ਲਈ ਪ੍ਰਾਈਵੇਟ ਬੱਸਾਂ ਨੂੰ ਵੇਚਦੇ ਸੀ ਸਰਕਾਰੀ ਬੱਸਾਂ ਦਾ ਟਾਈਮ
ਅਮਨ ਅਰੋੜਾ ਨੇ ਅੱਗੇ ਦੱਸਿਆ ਕਿ ਇਸ ਪੋਰਟਲ ਤਹਿਤ ਪੰਜਾਬ ਦੇ ਉਹ ਲੋਕ ,ਜਿਨ੍ਹਾਂ ਨੇ ਗੈਰ-ਕਾਨੂੰਨੀ ਕਾਲੋਨੀਆਂ ਵਿੱਚ ਆਪਣੇ ਮਕਾਨ ਬਣਾਉਣ ਲਈ ਪਲਾਟ ਲਏ ਹਨ ਅਤੇ ਜਿਨ੍ਹਾਂ ਨੇ 18-3-2018 ਤੋਂ ਪਹਿਲਾਂ ਵੀ ਕਲੋਨੀਆਂ ਕੱਢੀਆਂ ਹਨ। ਉਹ ਇਸ ਪੋਰਟਲ 'ਤੇ NOC ਆਨਲਾਈਨ ਪ੍ਰਾਪਤ ਕਰਨਗੇ। ਇਸ ਦੀ ਪ੍ਰਕਿਰਿਆ ਵੀ ਸ਼ੁਰੂ ਹੋ ਗਈ ਹੈ। ਲੋਕ ਔਨਲਾਈਨ ਅਰਜ਼ੀ ਦੇ ਸਕਦੇ ਹਨ, ਫੀਸਾਂ ਦਾ ਭੁਗਤਾਨ ਕਰ ਸਕਦੇ ਹਨ ਅਤੇ ਆਪਣੀ ਅਰਜ਼ੀ ਦਾ ਪਤਾ ਲਗਾ ਸਕਦੇ ਹਨ। ਇੰਨਾ ਹੀ ਨਹੀਂ ਉਨ੍ਹਾਂ ਨੂੰ ਘਰ ਬੈਠੇ ਹੀ 21 ਦਿਨਾਂ 'ਚ NOC ਮਿਲ ਜਾਵੇਗੀ।
ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।