ਪੜਚੋਲ ਕਰੋ

ਟਰਾਂਸਪੋਰਟ ਮਾਫੀਆ ਖਿਲਾਫ ਕੈਪਟਨ ਦਾ ਐਕਸ਼ਨ, ਚੁਫੇਰਿਓਂ ਵਿਰੋਧ ਮਗਰੋਂ ਵੱਡਾ ਫੈਸਲਾ

ਆਮ ਆਦਮੀ ਪਾਰਟੀ ਵੱਲੋਂ ਹਮੇਸ਼ਾ ਇਲਜ਼ਾਮ ਲਗਾਇਆ ਜਾਂਦਾ ਹੈ ਕਿ ਇੱਕ ਪਰਮਿਟ 'ਤੇ ਕਈ ਬੱਸਾਂ ਚੱਲਦੀਆਂ ਹਨ। ਅਜਿਹੀਆਂ ਬੱਸਾਂ ਨੂੰ ਵੀ ਕੰਟਰੋਲ ਕੀਤਾ ਜਾਵੇਗਾ। ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਟਰਾਂਸਪੋਰਟ ਮਾਫੀਆ ਸਰਗਰਮ ਹੈ, ਜੋ ਲਗਾਤਾਰ ਧੱਕੇਸ਼ਾਹੀ ਕਰਦਾ ਹੈ।

ਮਨਵੀਰ ਕੌਰ ਰੰਧਾਵਾ ਚੰਡੀਗੜ੍ਹ: ਵਿਰੋਧੀ ਧਿਰਾਂ ਵੱਲੋਂ ਸਰਗਰਮ ਟਰਾਂਸਪੋਰਟ ਮਾਫੀਆ (Transport Mafia) ਨੂੰ ਲੈ ਕੇ ਪੈਦਾ ਹੋਏ ਸਵਾਲਾਂ ਕਰਕੇ ਕੈਪਟਨ ਸਰਕਾਰ (Captain Government) ਨੇ ਸੂਬੇ ਦੀਆਂ ਸਾਰੀਆਂ ਟਰਾਂਸਪੋਰਟ ਕੰਪਨੀਆਂ ਦੇ ਪਰਮਿਟ ਦੀ ਸਮੀਖਿਆ (Permit reviews) ਕਰਨ ਦਾ ਫੈਸਲਾ ਕੀਤਾ ਹੈ। ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ (Captain Amarinder Singh) ਨੇ ਟਰਾਂਸਪੋਰਟ ਵਿਭਾਗ (Transport Department) ਦੇ ਅਧਿਕਾਰੀਆਂ ਨੂੰ ਨਿਰਦੇਸ਼ ਜਾਰੀ ਕੀਤੇ ਹਨ ਕਿ ਸਾਰੀਆਂ ਕੰਪਨੀਆਂ ਦੇ ਪਰਮਿਟ ਦਾ ਪੂਰਾ ਰਿਕਾਰਡ ਤੇ ਉਨ੍ਹਾਂ ਪਰਮਿਟਾਂ ‘ਤੇ ਚੱਲਣ ਵਾਲੀਆਂ ਬੱਸਾਂ ਦਾ ਪੂਰਾ ਰਿਕਾਰਡ ਉਨ੍ਹਾਂ ਕੋਲ ਪੇਸ਼ ਕੀਤਾ ਜਾਵੇ। ਹੁਕਮਾਂ ਵਿੱਚ ਕਿਹਾ ਹੈ ਕਿ ਇਸ ‘ਚ ਖਾਸ ਜ਼ਿਕਰ ਕੀਤਾ ਜਾਣਾ ਚਾਹੀਦਾ ਹੈ ਕਿ ਸੂਬੇ ਦੇ ਰਾਜਨੇਤਾਵਾਂ ਦੀਆਂ ਕਿਹੜੀਆਂ ਟਰਾਂਸਪੋਰਟ ਕੰਪਨੀਆਂ ਹਨ ਤੇ ਸੜਕਾਂ ‘ਤੇ ਕਿੰਨੀਆਂ ਬੱਸਾਂ ਚੱਲ ਰਹੀਆਂ ਹਨ। ਟਰਾਂਸਪੋਰਟ ਮਾਫੀਆ ‘ਤੇ ਵਿਰੋਧੀ ਧਿਰਾਂ ਵੱਲੋਂ ਸਰਕਾਰ ਨੂੰ ਲਗਾਤਾਰ ਘੇਰਿਆ ਜਾ ਰਿਹਾ ਹੈ। ਹਾਲ ਹੀ ਵਿੱਚ, ਬਾਦਲ ਦੀ ਕੰਪਨੀ ਦੀਆਂ ਬੱਸਾਂ ਚਲਾਉਣ ਨੂੰ ਪ੍ਰਵਾਨਗੀ ਦਿੱਤੀ ਗਈ ਸੀ। ਇਸ ਨੂੰ ਚੰਡੀਗੜ੍ਹ ਤੋਂ ਕਾਉਂਟਰ ਸਾਈਨ ਲੈਣ ਲਈ ਕਿਹਾ ਗਿਆ। ਜਦੋਂ ਸੀਐਮਓ ਨੂੰ ਇਸ ਬਾਰੇ ਪਤਾ ਲੱਗਿਆ ਤਾਂ ਮਨਜ਼ੂਰੀ ਰੱਦ ਕਰ ਦਿੱਤੀ ਗਈ ਤੇ ਬਠਿੰਡਾ ਦੇ ਕਲਰਕ ਨੂੰ ਵੀ ਮੁਅੱਤਲ ਕਰ ਦਿੱਤਾ ਗਿਆ। ਇਸ ਦੇ ਨਾਲ ਹੀ ਇੱਕ ਜਨਹਿੱਤ ਪਟੀਸ਼ਨ 'ਤੇ ਹਾਈਕੋਰਟ ਨੇ ਟਰਾਂਸਪੋਰਟ ਮਾਫੀਆ ‘ਤੇ ਸਰਕਾਰ ਨੂੰ ਸਖ਼ਤ ਹਦਾਇਤਾਂ ਦਿੱਤੀਆਂ ਸੀ। ਟਰਾਂਸਪੋਰਟ ਵਿਭਾਗ ਵੱਲੋਂ ਪੂਰੀ ਰਿਪੋਰਟ ਤਿਆਰ ਕੀਤੇ ਜਾਣ ਤੋਂ ਬਾਅਦ ਮੁੱਖ ਮੰਤਰੀ ਖੁਦ ਇਸ ਦੀ ਸਮੀਖਿਆ ਕਰਨਗੇ। ਦੱਸ ਦਈਏ ਕਿ ਆਮ ਆਦਮੀ ਪਾਰਟੀ ਵੱਲੋਂ ਹਮੇਸ਼ਾ ਇਲਜ਼ਾਮ ਲਗਾਇਆ ਜਾਂਦਾ ਹੈ ਕਿ ਇੱਕ ਪਰਮਿਟ 'ਤੇ ਕਈ ਬੱਸਾਂ ਚੱਲਦੀਆਂ ਹਨ। ਅਜਿਹੀਆਂ ਬੱਸਾਂ ਨੂੰ ਵੀ ਕੰਟਰੋਲ ਕੀਤਾ ਜਾਵੇਗਾ। ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਟਰਾਂਸਪੋਰਟ ਮਾਫੀਆ ਸਰਗਰਮ ਹੈ, ਜੋ ਲਗਾਤਾਰ ਧੱਕੇਸ਼ਾਹੀ ਕਰਦਾ ਹੈ। ਇਸ ਦੇ ਨਾਲ ਹੀ ਉਨ੍ਹਾਂ ‘ਚ ਝਗੜੇ ਵੀ ਹੋ ਰਹੇ ਹਨ, ਜਿਸ ਦਾ ਨੁਕਸਾਨ ਲੋਕਾਂ ਨੂੰ ਝੱਲਣਾ ਪੈਂਦਾ ਹੈ, ਸਰਕਾਰ ਨੂੰ ਇਸ ਨੂੰ ਤੁਰੰਤ ਬੰਦ ਕਰਨਾ ਚਾਹੀਦਾ ਹੈ। ਪੰਜਾਬ ਪ੍ਰਦੇਸ਼ ਪ੍ਰਧਾਨ ਸੁਨੀਲ ਜਾਖੜ ਨੇ ਕਿਹਾ ਕਿ ਮੈਂ ਇਸ ਤੋਂ ਪਹਿਲਾਂ ਵੀ ਕਈ ਵਾਰ ਮੁੱਖ ਮੰਤਰੀ ਨੂੰ ਜ਼ਿਕਰ ਕਰ ਚੁੱਕਾ ਹਾਂ ਕਿ ਟਰਾਂਸਪੋਰਟ ਮਾਫੀਆ ਕਾਰਨ ਜਨਤਾ ਪ੍ਰੇਸ਼ਾਨ ਹੈ। ਸਰਕਾਰੀ ਬੱਸਾਂ ਵੀ ਪ੍ਰੇਸ਼ਾਨ ਹਨ। ਹੁਣ ਜੇ ਮੁੱਖ ਮੰਤਰੀ ਨੇ ਸਮੀਖਿਆ ਕਰਨ ਦਾ ਫੈਸਲਾ ਕੀਤਾ ਹੈ ਤਾਂ ਇਹ ਚੰਗੀ ਗੱਲ ਹੈ। ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ: https://play.google.com/store/apps/details?id=com.winit.starnews.hin https://apps.apple.com/in/app/abp-live-news/id811114904
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Hukamnama Sahib: ਪੜ੍ਹੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਮੁੱਖਵਾਕ (8-11-2024)
Hukamnama Sahib: ਪੜ੍ਹੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਮੁੱਖਵਾਕ (8-11-2024)
ਛਠ ਦੇ ਮੌਕੇ 'ਤੇ ਨਹਾਉਣ ਤੋਂ ਪਹਿਲਾਂ ਸਕਿਨ 'ਤੇ ਲਾਓ ਆਹ ਚੀਜ਼, ਗੰਦੇ ਪਾਣੀ ਨਾਲ ਨਹੀਂ ਹੋਵੇਗਾ ਨੁਕਸਾਨ
ਛਠ ਦੇ ਮੌਕੇ 'ਤੇ ਨਹਾਉਣ ਤੋਂ ਪਹਿਲਾਂ ਸਕਿਨ 'ਤੇ ਲਾਓ ਆਹ ਚੀਜ਼, ਗੰਦੇ ਪਾਣੀ ਨਾਲ ਨਹੀਂ ਹੋਵੇਗਾ ਨੁਕਸਾਨ
ਨਹਾਉਣ ਤੋਂ ਬਾਅਦ ਤੁਰੰਤ ਸੌ ਜਾਂਦੇ ਹੋ ਤਾਂ ਜਾਣ ਲਓ ਇਸ ਦੇ ਗੰਭੀਰ ਨੁਕਸਾਨ
ਨਹਾਉਣ ਤੋਂ ਬਾਅਦ ਤੁਰੰਤ ਸੌ ਜਾਂਦੇ ਹੋ ਤਾਂ ਜਾਣ ਲਓ ਇਸ ਦੇ ਗੰਭੀਰ ਨੁਕਸਾਨ
ਜੰਮੂ ਕਸ਼ਮੀਰ 'ਚ ਅੱਤਵਾਦੀਆਂ ਨੇ ਵਿਲੇਜ ਡਿਫੇਂਸ ਗਰੁੱਪ ਦੇ ਦੋ ਮੈਂਬਰਾਂ ਦੀ ਕੀਤੀ ਹੱਤਿਆ, ਕਸ਼ਮੀਰ ਟਾਈਗਰ ਨੇ ਲਈ ਜ਼ਿੰਮੇਵਾਰੀ
ਜੰਮੂ ਕਸ਼ਮੀਰ 'ਚ ਅੱਤਵਾਦੀਆਂ ਨੇ ਵਿਲੇਜ ਡਿਫੇਂਸ ਗਰੁੱਪ ਦੇ ਦੋ ਮੈਂਬਰਾਂ ਦੀ ਕੀਤੀ ਹੱਤਿਆ, ਕਸ਼ਮੀਰ ਟਾਈਗਰ ਨੇ ਲਈ ਜ਼ਿੰਮੇਵਾਰੀ
Advertisement
ABP Premium

ਵੀਡੀਓਜ਼

ਵਕਫ਼ ਸ਼ੋਧ ਬਿਲ ਦੇ ਲਈ ਬਣਾਈ ਜੇਪੀਸੀ ਦਾ ਵਿਰੋਧੀ ਧਿਰ ਦੇ ਸਾਂਸਦਾਂ ਨੇ ਕੀਤਾ ਬਾਈਕਾਟਸਰਕਾਰ ਨੇ ਕੱਢਿਆ ਨੋਟਿਸ ਫਿਰੋਜਪੁਰ ਦੇ ਅਧਿਆਪਕਾਂ ਨੂੰ ਪਿਆ ਫ਼ਿਕਰਬਰਨਾਲਾ 'ਚ ਕੱਚੇ ਕਰਮਚਾਰੀਆਂ ਦਾ ਪ੍ਰਦਰਸ਼ਨ ਬਣਿਆ ਸਰਕਾਰ ਲਈ ਮੁਸੀਬਤGidderbaha ਜਿਮਨੀ ਚੋਣ ਚ ਮੁੱਖ ਮੰਤਰੀ ਦਾ ਲੱਗਿਆ ਜੋਰ, ਰਾਜਾ ਵੜਿੰਗ ਬਾਰੇ ਕੀਤੇ ਖੁਲਾਸੇ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Hukamnama Sahib: ਪੜ੍ਹੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਮੁੱਖਵਾਕ (8-11-2024)
Hukamnama Sahib: ਪੜ੍ਹੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਮੁੱਖਵਾਕ (8-11-2024)
ਛਠ ਦੇ ਮੌਕੇ 'ਤੇ ਨਹਾਉਣ ਤੋਂ ਪਹਿਲਾਂ ਸਕਿਨ 'ਤੇ ਲਾਓ ਆਹ ਚੀਜ਼, ਗੰਦੇ ਪਾਣੀ ਨਾਲ ਨਹੀਂ ਹੋਵੇਗਾ ਨੁਕਸਾਨ
ਛਠ ਦੇ ਮੌਕੇ 'ਤੇ ਨਹਾਉਣ ਤੋਂ ਪਹਿਲਾਂ ਸਕਿਨ 'ਤੇ ਲਾਓ ਆਹ ਚੀਜ਼, ਗੰਦੇ ਪਾਣੀ ਨਾਲ ਨਹੀਂ ਹੋਵੇਗਾ ਨੁਕਸਾਨ
ਨਹਾਉਣ ਤੋਂ ਬਾਅਦ ਤੁਰੰਤ ਸੌ ਜਾਂਦੇ ਹੋ ਤਾਂ ਜਾਣ ਲਓ ਇਸ ਦੇ ਗੰਭੀਰ ਨੁਕਸਾਨ
ਨਹਾਉਣ ਤੋਂ ਬਾਅਦ ਤੁਰੰਤ ਸੌ ਜਾਂਦੇ ਹੋ ਤਾਂ ਜਾਣ ਲਓ ਇਸ ਦੇ ਗੰਭੀਰ ਨੁਕਸਾਨ
ਜੰਮੂ ਕਸ਼ਮੀਰ 'ਚ ਅੱਤਵਾਦੀਆਂ ਨੇ ਵਿਲੇਜ ਡਿਫੇਂਸ ਗਰੁੱਪ ਦੇ ਦੋ ਮੈਂਬਰਾਂ ਦੀ ਕੀਤੀ ਹੱਤਿਆ, ਕਸ਼ਮੀਰ ਟਾਈਗਰ ਨੇ ਲਈ ਜ਼ਿੰਮੇਵਾਰੀ
ਜੰਮੂ ਕਸ਼ਮੀਰ 'ਚ ਅੱਤਵਾਦੀਆਂ ਨੇ ਵਿਲੇਜ ਡਿਫੇਂਸ ਗਰੁੱਪ ਦੇ ਦੋ ਮੈਂਬਰਾਂ ਦੀ ਕੀਤੀ ਹੱਤਿਆ, ਕਸ਼ਮੀਰ ਟਾਈਗਰ ਨੇ ਲਈ ਜ਼ਿੰਮੇਵਾਰੀ
HDFC ਬੈਂਕ ਤੋਂ ਲੋਨ ਲੈਣਾ ਹੋਇਆ ਮਹਿੰਗਾ! MCLR ਵਧਾ ਕੇ ਮਹਿੰਗੀ ਕਰ ਦਿੱਤੀ EMI, ਲੋਕਾਂ ਦਾ ਨਿਕਲੇਗਾ ਧੂੰਆਂ
HDFC ਬੈਂਕ ਤੋਂ ਲੋਨ ਲੈਣਾ ਹੋਇਆ ਮਹਿੰਗਾ! MCLR ਵਧਾ ਕੇ ਮਹਿੰਗੀ ਕਰ ਦਿੱਤੀ EMI, ਲੋਕਾਂ ਦਾ ਨਿਕਲੇਗਾ ਧੂੰਆਂ
Visitor Visa: ਕੈਨੇਡਾ ਸਰਕਾਰ ਨੇ ਭਾਰਤੀਆਂ ਨੂੰ ਦਿੱਤਾ ਵੱਡਾ ਝਟਕਾ, ਹੁਣ ਨਹੀਂ ਮਿਲੇਗਾ 10 ਸਾਲ ਦਾ ਟੂਰਿਸਟ ਵੀਜ਼ਾ
Visitor Visa: ਕੈਨੇਡਾ ਸਰਕਾਰ ਨੇ ਭਾਰਤੀਆਂ ਨੂੰ ਦਿੱਤਾ ਵੱਡਾ ਝਟਕਾ, ਹੁਣ ਨਹੀਂ ਮਿਲੇਗਾ 10 ਸਾਲ ਦਾ ਟੂਰਿਸਟ ਵੀਜ਼ਾ
Punjab News: ਭਲਕੇ ਪੰਜਾਬ ਦੇ ਪਿੰਡਾਂ ਦੀ ਕਮਾਨ ਸੰਭਾਲਣਗੇ 10,000 ਤੋਂ ਵੱਧ ਨਵੇਂ ਸਰਪੰਚ, ਸੀਐਮ ਭਗਵੰਤ ਮਾਨ ਚੁਕਾਉਣਗੇ ਸਹੁੰ
Punjab News: ਭਲਕੇ ਪੰਜਾਬ ਦੇ ਪਿੰਡਾਂ ਦੀ ਕਮਾਨ ਸੰਭਾਲਣਗੇ 10,000 ਤੋਂ ਵੱਧ ਨਵੇਂ ਸਰਪੰਚ, ਸੀਐਮ ਭਗਵੰਤ ਮਾਨ ਚੁਕਾਉਣਗੇ ਸਹੁੰ
Amritsar News: ਸ੍ਰੀ ਦਰਬਾਰ ਸਾਹਿਬ ਮੱਥਾ ਟੇਕਣ ਆਈ ਮਹਿਲਾ ਨੇ 7ਵੀਂ ਮੰਜ਼ਿਲ ਤੋਂ ਮਾ*ਰੀ ਛਾ*ਲ, ਮੌਕੇ 'ਤੇ ਹੋਈ ਮੌ*ਤ
Amritsar News: ਸ੍ਰੀ ਦਰਬਾਰ ਸਾਹਿਬ ਮੱਥਾ ਟੇਕਣ ਆਈ ਮਹਿਲਾ ਨੇ 7ਵੀਂ ਮੰਜ਼ਿਲ ਤੋਂ ਮਾ*ਰੀ ਛਾ*ਲ, ਮੌਕੇ 'ਤੇ ਹੋਈ ਮੌ*ਤ
Embed widget