ਮਨਵੀਰ ਕੌਰ ਰੰਧਾਵਾ

ਚੰਡੀਗੜ੍ਹ: ਵਿਰੋਧੀ ਧਿਰਾਂ ਵੱਲੋਂ ਸਰਗਰਮ ਟਰਾਂਸਪੋਰਟ ਮਾਫੀਆ (Transport Mafia) ਨੂੰ ਲੈ ਕੇ ਪੈਦਾ ਹੋਏ ਸਵਾਲਾਂ ਕਰਕੇ ਕੈਪਟਨ ਸਰਕਾਰ (Captain Government) ਨੇ ਸੂਬੇ ਦੀਆਂ ਸਾਰੀਆਂ ਟਰਾਂਸਪੋਰਟ ਕੰਪਨੀਆਂ ਦੇ ਪਰਮਿਟ ਦੀ ਸਮੀਖਿਆ (Permit reviews) ਕਰਨ ਦਾ ਫੈਸਲਾ ਕੀਤਾ ਹੈ। ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ (Captain Amarinder Singh) ਨੇ ਟਰਾਂਸਪੋਰਟ ਵਿਭਾਗ (Transport Department) ਦੇ ਅਧਿਕਾਰੀਆਂ ਨੂੰ ਨਿਰਦੇਸ਼ ਜਾਰੀ ਕੀਤੇ ਹਨ ਕਿ ਸਾਰੀਆਂ ਕੰਪਨੀਆਂ ਦੇ ਪਰਮਿਟ ਦਾ ਪੂਰਾ ਰਿਕਾਰਡ ਤੇ ਉਨ੍ਹਾਂ ਪਰਮਿਟਾਂ ‘ਤੇ ਚੱਲਣ ਵਾਲੀਆਂ ਬੱਸਾਂ ਦਾ ਪੂਰਾ ਰਿਕਾਰਡ ਉਨ੍ਹਾਂ ਕੋਲ ਪੇਸ਼ ਕੀਤਾ ਜਾਵੇ।

ਹੁਕਮਾਂ ਵਿੱਚ ਕਿਹਾ ਹੈ ਕਿ ਇਸ ‘ਚ ਖਾਸ ਜ਼ਿਕਰ ਕੀਤਾ ਜਾਣਾ ਚਾਹੀਦਾ ਹੈ ਕਿ ਸੂਬੇ ਦੇ ਰਾਜਨੇਤਾਵਾਂ ਦੀਆਂ ਕਿਹੜੀਆਂ ਟਰਾਂਸਪੋਰਟ ਕੰਪਨੀਆਂ ਹਨ ਤੇ ਸੜਕਾਂ ‘ਤੇ ਕਿੰਨੀਆਂ ਬੱਸਾਂ ਚੱਲ ਰਹੀਆਂ ਹਨ। ਟਰਾਂਸਪੋਰਟ ਮਾਫੀਆ ‘ਤੇ ਵਿਰੋਧੀ ਧਿਰਾਂ ਵੱਲੋਂ ਸਰਕਾਰ ਨੂੰ ਲਗਾਤਾਰ ਘੇਰਿਆ ਜਾ ਰਿਹਾ ਹੈ। ਹਾਲ ਹੀ ਵਿੱਚ, ਬਾਦਲ ਦੀ ਕੰਪਨੀ ਦੀਆਂ ਬੱਸਾਂ ਚਲਾਉਣ ਨੂੰ ਪ੍ਰਵਾਨਗੀ ਦਿੱਤੀ ਗਈ ਸੀ।

ਇਸ ਨੂੰ ਚੰਡੀਗੜ੍ਹ ਤੋਂ ਕਾਉਂਟਰ ਸਾਈਨ ਲੈਣ ਲਈ ਕਿਹਾ ਗਿਆ। ਜਦੋਂ ਸੀਐਮਓ ਨੂੰ ਇਸ ਬਾਰੇ ਪਤਾ ਲੱਗਿਆ ਤਾਂ ਮਨਜ਼ੂਰੀ ਰੱਦ ਕਰ ਦਿੱਤੀ ਗਈ ਤੇ ਬਠਿੰਡਾ ਦੇ ਕਲਰਕ ਨੂੰ ਵੀ ਮੁਅੱਤਲ ਕਰ ਦਿੱਤਾ ਗਿਆ। ਇਸ ਦੇ ਨਾਲ ਹੀ ਇੱਕ ਜਨਹਿੱਤ ਪਟੀਸ਼ਨ 'ਤੇ ਹਾਈਕੋਰਟ ਨੇ ਟਰਾਂਸਪੋਰਟ ਮਾਫੀਆ ‘ਤੇ ਸਰਕਾਰ ਨੂੰ ਸਖ਼ਤ ਹਦਾਇਤਾਂ ਦਿੱਤੀਆਂ ਸੀ। ਟਰਾਂਸਪੋਰਟ ਵਿਭਾਗ ਵੱਲੋਂ ਪੂਰੀ ਰਿਪੋਰਟ ਤਿਆਰ ਕੀਤੇ ਜਾਣ ਤੋਂ ਬਾਅਦ ਮੁੱਖ ਮੰਤਰੀ ਖੁਦ ਇਸ ਦੀ ਸਮੀਖਿਆ ਕਰਨਗੇ।

ਦੱਸ ਦਈਏ ਕਿ ਆਮ ਆਦਮੀ ਪਾਰਟੀ ਵੱਲੋਂ ਹਮੇਸ਼ਾ ਇਲਜ਼ਾਮ ਲਗਾਇਆ ਜਾਂਦਾ ਹੈ ਕਿ ਇੱਕ ਪਰਮਿਟ 'ਤੇ ਕਈ ਬੱਸਾਂ ਚੱਲਦੀਆਂ ਹਨ। ਅਜਿਹੀਆਂ ਬੱਸਾਂ ਨੂੰ ਵੀ ਕੰਟਰੋਲ ਕੀਤਾ ਜਾਵੇਗਾ। ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਟਰਾਂਸਪੋਰਟ ਮਾਫੀਆ ਸਰਗਰਮ ਹੈ, ਜੋ ਲਗਾਤਾਰ ਧੱਕੇਸ਼ਾਹੀ ਕਰਦਾ ਹੈ। ਇਸ ਦੇ ਨਾਲ ਹੀ ਉਨ੍ਹਾਂ ‘ਚ ਝਗੜੇ ਵੀ ਹੋ ਰਹੇ ਹਨ, ਜਿਸ ਦਾ ਨੁਕਸਾਨ ਲੋਕਾਂ ਨੂੰ ਝੱਲਣਾ ਪੈਂਦਾ ਹੈ, ਸਰਕਾਰ ਨੂੰ ਇਸ ਨੂੰ ਤੁਰੰਤ ਬੰਦ ਕਰਨਾ ਚਾਹੀਦਾ ਹੈ।

ਪੰਜਾਬ ਪ੍ਰਦੇਸ਼ ਪ੍ਰਧਾਨ ਸੁਨੀਲ ਜਾਖੜ ਨੇ ਕਿਹਾ ਕਿ ਮੈਂ ਇਸ ਤੋਂ ਪਹਿਲਾਂ ਵੀ ਕਈ ਵਾਰ ਮੁੱਖ ਮੰਤਰੀ ਨੂੰ ਜ਼ਿਕਰ ਕਰ ਚੁੱਕਾ ਹਾਂ ਕਿ ਟਰਾਂਸਪੋਰਟ ਮਾਫੀਆ ਕਾਰਨ ਜਨਤਾ ਪ੍ਰੇਸ਼ਾਨ ਹੈ। ਸਰਕਾਰੀ ਬੱਸਾਂ ਵੀ ਪ੍ਰੇਸ਼ਾਨ ਹਨ। ਹੁਣ ਜੇ ਮੁੱਖ ਮੰਤਰੀ ਨੇ ਸਮੀਖਿਆ ਕਰਨ ਦਾ ਫੈਸਲਾ ਕੀਤਾ ਹੈ ਤਾਂ ਇਹ ਚੰਗੀ ਗੱਲ ਹੈ।

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:

https://play.google.com/store/apps/details?id=com.winit.starnews.hin

https://apps.apple.com/in/app/abp-live-news/id811114904