Punjab News: ਸੁਖਪਾਲ ਖਹਿਰਾ ਦੇ ਖਿਲਾਫ ਪਟੀਸ਼ਨ ਰੱਦ, ED ਨੇ ਜ਼ਮਾਨਤ ਰੱਦ ਕਰਨ ਲਈ SC ਤੋਂ ਕੀਤੀ ਸੀ ਮੰਗ, ਖਹਿਰਾ ਨੇ ਵੀਡੀਓ ਸ਼ੇਅਰ ਕਰ AAP ਨੂੰ ਸੁਣਾਈਆਂ ਖਰੀਆਂ-ਖਰੀਆਂ
ਪੰਜਾਬ ਦੇ ਕਪੂਰਥਲਾ ਦੇ ਭੁਲੱਥ ਇਲਾਕੇ ਤੋਂ ਕਾਂਗਰਸੀ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੂੰ ਕੋਰਟ ਤੋਂ ਵੱਡੀ ਰਾਹਤ ਹਾਸਿਲ ਹੋਈ ਹੈ। ਉਨ੍ਹਾਂ ਨੇ ਇਹ ਖੁਸ਼ਖਬਰੀ ਆਪਣੇ ਸੋਸ਼ਲ ਮੀਡੀਆ ਉੱਤੇ ਸਾਂਝੀ ਕੀਤੀ ਹੈ। ED ਨੇ SC 'ਚ ਜ਼ਮਾਨਤ ਰੱਦ ਕਰਨ ਦੀ ਮੰਗ..
Punjab News: ਪੰਜਾਬ ਦੇ ਕਪੂਰਥਲਾ ਦੇ ਭੁਲੱਥ ਇਲਾਕੇ ਤੋਂ ਕਾਂਗਰਸੀ ਵਿਧਾਇਕ ਸੁਖਪਾਲ ਸਿੰਘ ਖਹਿਰਾ ਦੀ ਜ਼ਮਾਨਤ ਪਟੀਸ਼ਨ ਦੇ ਖਿਲਾਫ ਸੁਪਰੀਮ ਕੋਰਟ ਪਹੁੰਚੀ ਈਡੀ ਦੀ ਪਟੀਸ਼ਨ ਖਾਰਜ ਹੋ ਗਈ ਹੈ। ਕਾਂਗਰਸੀ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੇ ਖੁਦ ਇੱਕ ਵੀਡੀਓ ਜਾਰੀ ਕਰਕੇ ਇਸ ਬਾਰੇ ਜਾਣਕਾਰੀ ਸਾਂਝੀ ਕੀਤੀ ਹੈ।
ਰਾਜਨੀਤੀ ਤੋਂ ਪ੍ਰੇਰਿਤ ਇੱਕ ਕੇਸ 'ਚ ਅਦਾਲਤ 'ਚ ਦਾਇਰ ਕੀਤਾ ਗਿਆ ਸੀ
ਵਿਧਾਇਕ ਖਹਿਰਾ ਨੇ ਕਿਹਾ- ਦੋਸਤੋ, ਮੈਨੂੰ ਇਹ ਦੱਸਦੇ ਹੋਏ ਖੁਸ਼ੀ ਹੋ ਰਹੀ ਹੈ ਕਿ ਅੱਜ ਸੁਪਰੀਮ ਕੋਰਟ ਨੇ ਈਡੀ ਦੀ ਉਸ ਅਰਜ਼ੀ ਨੂੰ ਰੱਦ ਕਰ ਦਿੱਤਾ ਹੈ, ਜਿਸ ਵਿੱਚ ਮੇਰੀ ਜ਼ਮਾਨਤ ਰੱਦ ਕਰਨ ਦੀ ਮੰਗ ਕੀਤੀ ਗਈ ਸੀ। ਜੋ ਕਿ 2022 ਵਿੱਚ ਮੇਰੇ ਖਿਲਾਫ ਰਾਜਨੀਤੀ ਤੋਂ ਪ੍ਰੇਰਿਤ ਇੱਕ ਕੇਸ ਵਿੱਚ ਅਦਾਲਤ ਵਿੱਚ ਦਾਇਰ ਕੀਤਾ ਗਿਆ ਸੀ।
ਕਰੋੜਾਂ ਦਾ ਗਬਨ ਕਰਨ ਵਾਲਿਆਂ 'ਤੇ ED ਨੂੰ ਕਾਰਵਾਈ ਕਰਨੀ ਚਾਹੀਦੀ ਹੈ-ਖਹਿਰਾ
ਕਾਂਗਰਸੀ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੇ ਕਿਹਾ- ''ਅੱਜ ਵਾਹਿਗੁਰੂ ਦੀ ਕਿਰਪਾ ਨਾਲ ਸੁਪਰੀਮ ਕੋਰਟ ਨੇ ਇਹ ਫੈਸਲਾ ਲਿਆ ਹੈ। ਸਾਲ 2021 ਵਿੱਚ ਈਡੀ ਨੇ ਮੇਰੇ ਘਰ ਛਾਪਾ ਮਾਰਿਆ ਸੀ। ਚੋਣਾਂ ਤੋਂ ਪਹਿਲਾਂ ਮੈਨੂੰ ਗ੍ਰਿਫ਼ਤਾਰ ਕਰਕੇ ਪਟਿਆਲਾ ਜੇਲ੍ਹ ਭੇਜ ਦਿੱਤਾ ਗਿਆ। ਬਾਅਦ ਵਿੱਚ, ਮੈਨੂੰ ਹਾਈ ਕੋਰਟ ਤੋਂ ਉਕਤ ਕੇਸ ਵਿੱਚ ਨਿਯਮਤ ਜ਼ਮਾਨਤ ਮਿਲ ਗਈ। ਉਦੋਂ ਤੋਂ ਈਡੀ ਕਿਸੇ ਤਰ੍ਹਾਂ ਮੈਨੂੰ ਵਾਪਸ ਜੇਲ੍ਹ ਭੇਜ ਕੇ ਗ੍ਰਿਫਤਾਰ ਕਰਨ ਦੀ ਕੋਸ਼ਿਸ਼ ਕਰ ਰਿਹਾ ਸੀ।''
ਵਿਧਾਇਕ ਖਹਿਰਾ ਨੇ ਅੱਗੇ ਕਿਹਾ- ਸੱਚੀਆਂ ਗੱਲਾਂ ਵਿੱਚ ਬਹੁਤ ਤਾਕਤ ਹੁੰਦੀ ਹੈ। ਮੈਂ ਕਿਸੇ ਨਾਲ ਕੁਝ ਗਲਤ ਨਹੀਂ ਕੀਤਾ ਹੈ। ਖਹਿਰਾ ਨੇ ਅੱਗੇ ਕਿਹਾ- ਮੈਂ ਈਡੀ ਨੂੰ ਬੇਨਤੀ ਕਰਦਾ ਹਾਂ ਕਿ ਕਰੋੜਾਂ ਰੁਪਏ ਲੁੱਟਣ ਵਾਲਿਆਂ ਨੂੰ ਛੱਡ ਕੇ ਆਮ ਲੋਕਾਂ ਨੂੰ ਤੰਗ ਨਾ ਕੀਤਾ ਜਾਵੇ। ਇਸੇ ਤਰ੍ਹਾਂ ਪੰਜਾਬ ਸਰਕਾਰ ਨੇ ਵੀ ਮੇਰੇ ਖਿਲਾਫ ਕੇਸ ਦਰਜ ਕੀਤਾ ਸੀ। ਇਸ ਮਾਮਲੇ 'ਚ ਵੀ ਸੁਪਰੀਮ ਕੋਰਟ ਨੇ ਹੇਠਲੀ ਅਦਾਲਤ 'ਚ ਉਕਤ ਮਾਮਲੇ 'ਚ ਕਾਰਵਾਈ 'ਤੇ ਰੋਕ ਲਗਾ ਦਿੱਤੀ ਸੀ।
ਇਸ ਤੋਂ ਇਲਾਵਾ ਉਨ੍ਹਾਂ ਨੇ ਆਪਣੇ ਵੀਡੀਓ ਸੁਨੇਹੇ ਦੇ ਵਿੱਚ ਭਗਵੰਤ ਮਾਨ ਅਤੇ ਆਪ ਪਾਰਟੀ ਨੂੰ ਖਰੀਆਂ-ਖਰੀਆਂ ਸੁਣੀਆਂ। ਉਨ੍ਹਾਂ ਨੇ ਕਿਹਾ ਕਿ ਜਿਵੇਂ ਦਾ ਜਿਹੋ ਜਿਹਾ ਬੀਜੋਗੇ ਓਹੋ ਜਿਹਾ ਵੱਢੋਗੇ। ਸੱਤਾ ਦੀ ਗਲਤ ਵਰਤੋਂ ਨਾ ਕਰੋ।
ਦੋਸਤੋ, ਮੈਨੂੰ ਇਹ ਦੱਸਦਿਆਂ ਖੁਸ਼ੀ ਹੋ ਰਹੀ ਹੈ ਕਿ ਅੱਜ (Supreme Court) ਮਾਨਯੋਗ ਸੁਪਰੀਮ ਕੋਰਟ ਨੇ ਮੇਰੀ ਜ਼ਮਾਨਤ ਰੱਦ ਕਰਵਾਉਣ ਦੀ ਕੋਸ਼ਿਸ਼ ਕਰ ਰਹੀ ED ਦੀ ਉਸ ਅਰਜ਼ੀ ਨੂੰ ਖਾਰਜ ਕਰ ਦਿੱਤਾ ਹੈ, ਜੋ ਜ਼ਮਾਨਤ 2022 ਵਿੱਚ ਹਾਈਕੋਰਟ ਵੱਲੋਂ ਮੇਰੇ ਵਿਰੁੱਧ ਸਿਆਸੀ ਬਦਲਾਖ਼ੋਰੀ ਤੋਂ ਪ੍ਰੇਰਿਤ ਕੇਸ ਵਿੱਚ ਦਿੱਤੀ ਗਈ ਸੀ - ਖਹਿਰਾ @INCIndia… pic.twitter.com/PjXfBKTUYh
— Sukhpal Singh Khaira (@SukhpalKhaira) January 15, 2025