Punjab news: ਬਹਿਬਲ ਕਲਾਂ ਗੋਲੀ ਕਾਂਡ 'ਚ ਨਵਾਂ ਮੋੜ, ਮ੍ਰਿਤਕ ਕ੍ਰਿਸ਼ਨ ਭਗਵਾਨ ਦੇ ਪਿਤਾ ਵੱਲੋਂ ਪਟੀਸ਼ਨ ਦਾਇਰ
Bahibal Kalan Firing case: ਬਹਿਬਲ ਕਲਾਂ ਗੋਲੀ ਕਾਂਡ 'ਚ ਨਵਾਂ ਮੋੜ ਆਇਆ ਹੈ। ਪੀੜਤ ਪਰਿਵਾਰ ਨੇ ਕੇਸ ਦੇ ਸਰਕਾਰੀ ਗਵਾਹ ਇੰਸਪੈਕਟਰ ਪ੍ਰਦੀਪ ਸਿੰਘ ਨੂੰ ਦੋਸ਼ੀ ਵਜੋਂ ਨਾਮਜ਼ਦ ਕਰਨ ਦੀ ਮੰਗ ਕੀਤੀ ਹੈ।
Bahibal Kalan Firing case: ਬਹਿਬਲ ਕਲਾਂ ਗੋਲੀ ਕਾਂਡ 'ਚ ਨਵਾਂ ਮੋੜ ਆਇਆ ਹੈ। ਪੀੜਤ ਪਰਿਵਾਰ ਨੇ ਕੇਸ ਦੇ ਸਰਕਾਰੀ ਗਵਾਹ ਇੰਸਪੈਕਟਰ ਪ੍ਰਦੀਪ ਸਿੰਘ ਨੂੰ ਦੋਸ਼ੀ ਵਜੋਂ ਨਾਮਜ਼ਦ ਕਰਨ ਦੀ ਮੰਗ ਕੀਤੀ ਹੈ। ਪੁਲਿਸ ਫਾਇਰਿੰਗ 'ਚ ਜਾਨ ਗਵਾਉਣ ਵਾਲੇ ਕ੍ਰਿਸ਼ਨ ਭਗਵਾਨ ਸਿੰਘ ਦੇ ਪਿਤਾ ਮਹਿੰਦਰ ਸਿੰਘ ਨੇ ਅਦਾਲਤ 'ਚ ਪਟੀਸ਼ਨ ਦਾਇਰ ਕੀਤੀ ਹੈ। ਪੀੜਤ ਪਰਿਵਾਰ ਨੇ ਐਸਆਈਟੀ ਵੱਲੋਂ ਅਦਾਲਤ ਵਿੱਚ ਦਾਇਰ ਚਾਰਜਸ਼ੀਟ 'ਤੇ ਸਵਾਲ ਉਠਾਏ ਹਨ। ਇਸ ਦੇ ਨਾਲ ਹੀ ਇੰਸਪੈਕਟਰ ਪ੍ਰਦੀਪ ਸਿੰਘ ਨੂੰ ਵੀ ਘਟਨਾ ਲਈ ਜ਼ਿੰਮੇਵਾਰ ਠਹਿਰਾਇਆ ਹੈ।
ਦੂਜੇ ਪਾਸੇ ਕੋਟਕਪੂਰਾ ਗੋਲੀ ਕਾਂਡ ਵਿੱਚ ਸਿੱਖ ਜਥੇਬੰਦੀਆਂ ਦੇ ਆਗੂਆਂ ਖ਼ਿਲਾਫ਼ ਵੀ ਕਾਰਵਾਈ ਦੀ ਮੰਗ ਕੀਤੀ ਗਈ ਹੈ। ਇਸ ਮਾਮਲੇ ਵਿੱਚ ਨਾਮਜ਼ਦ ਤਤਕਾਲੀ ਐਸਐਚਓ ਗੁਰਦੀਪ ਸਿੰਘ ਤੋਂ ਬਾਅਦ ਘਟਨਾ ਵਿੱਚ ਜ਼ਖ਼ਮੀ ਪੁਲਿਸ ਮੁਲਾਜ਼ਮ ਰਛਪਾਲ ਸਿੰਘ ਨੇ ਇਨਸਾਫ਼ ਦੀ ਗੁਹਾਰ ਲਾਈ ਹੈ ਕਿ ਸਿੱਖ ਜਥੇਬੰਦੀਆਂ ਖਿਲਾਫ ਕਾਰਵਾਈ ਕੀਤੇ ਜਾਏ।
ਇਹ ਵੀ ਪੜ੍ਹੋ: Faridkot breaking: 20 ਲੱਖ ਰਿਸ਼ਵਤ ਵਸੂਲਣ ਦੇ ਮਾਮਲੇ 'ਚ ਨਵਾਂ ਮੋੜ! ਤਤਕਾਲੀ ਆਈਜੀ ਪ੍ਰਦੀਪ ਕੁਮਾਰ ਯਾਦਵ ਦੀਆਂ ਵਧ ਸਕਦੀਆਂ ਮੁਸ਼ਕਲਾਂ
ਅਦਾਲਤ ਵਿੱਚ 2502 ਪੰਨਿਆਂ ਦਾ ਤੀਜਾ ਚਲਾਨ ਪੇਸ਼
ਲੋਕ ਸਭਾ ਚੋਣਾਂ ਤੋਂ ਪਹਿਲਾਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਦੀਆਂ ਮੁਸ਼ਕਲਾਂ ਵਧ ਸਕਦੀਆਂ ਹਨ। ਵਿਸ਼ੇਸ਼ ਜਾਂਚ ਟੀਮ (ਸਿੱਟ) ਨੇ ਕੋਟਕਪੂਰਾ ਗੋਲੀ ਕਾਂਡ ਦੀ ਪੜਤਾਲ ਮੁਕੰਮਲ ਕਰਦਿਆਂ ਅਦਾਲਤ ਵਿੱਚ ਇਸ ਮਾਮਲੇ ਦੀ ਪੈਰਵਾਈ ਤੇਜ਼ ਕਰ ਦਿੱਤੀ ਹੈ। ਇਸ ਤਹਿਤ ਸਿੱਟ ਨੇ ਸੋਮਵਾਰ ਨੂੰ ਫਰੀਦਕੋਟ ਦੇ ਇਲਾਕਾ ਮੈਜਿਸਟਰੇਟ ਅਜੈਪਾਲ ਸਿੰਘ ਦੀ ਅਦਾਲਤ ਵਿੱਚ 2502 ਪੰਨਿਆਂ ਦਾ ਤੀਜਾ ਚਲਾਨ ਪੇਸ਼ ਕੀਤਾ ਹੈ। ਮੰਨਿਆ ਜਾ ਰਿਹਾ ਹੈ ਕਿ ਇਸ ਕੇਸ ਦਾ ਫੈਸਲਾ ਜਲਦ ਹੀ ਆ ਸਕਦਾ ਹੈ।
ਹਾਸਲ ਜਾਣਕਾਰੀ ਅਨੁਸਾਰ ਇਸ ਚਲਾਨ ਵਿੱਚ ਸੁਖਬੀਰ ਸਿੰਘ ਬਾਦਲ, ਸਾਬਕਾ ਡੀਜੀਪੀ ਸੁਮੇਧ ਸੈਣੀ ਤੇ ਆਈਜੀ ਪਰਮਰਾਜ ਸਿੰਘ ਉਮਰਾਨੰਗਲ ਖ਼ਿਲਾਫ਼ 2446 ਪੰਨਿਆਂ ’ਤੇ ਦਸਤਾਵੇਜ਼ੀ ਸਬੂਤ ਤੇ 56 ਪੰਨਿਆਂ ’ਤੇ ਫੋਰੈਂਸਿਕ ਮਾਹਿਰਾਂ ਦੀਆਂ ਰਿਪੋਰਟਾਂ, ਘਟਨਾ ਸਥਾਨ ਦੇ ਨਕਸ਼ੇ, ਘਟਨਾ ਵਾਲੇ ਦਿਨ ਹੋਈਆਂ ਫੋਨ ਕਾਲਾਂ ਦੀ ਡਿਟੇਲ ਤੇ ਘਟਨਾ ਦੀਆਂ ਵੀਡੀਓ ਤੇ ਫੋਟੋਆਂ ਆਦਿ ਸ਼ਾਮਲ ਹਨ। ਅਦਾਲਤ ਨੇ ਇਸ ਚਲਾਨ ਦੀ ਸੁਣਵਾਈ 2 ਸਤੰਬਰ ਦੀ ਤੈਅ ਕਰਦਿਆਂ ਮੁਲਜ਼ਮਾਂ ਨੂੰ ਅਦਾਲਤ ਵਿੱਚ ਪੇਸ਼ ਹੋਣ ਦੇ ਹੁਕਮ ਦਿੱਤੇ ਹਨ। ਇਸੇ ਦਿਨ ਹੀ ਕੋਟਕਪੂਰਾ ਗੋਲੀ ਕਾਂਡ ਦੇ ਦੂਜੇ ਦੋ ਚਲਾਨ ਵੀ ਸੁਣਵਾਈ ਲਈ ਰੱਖੇ ਗਏ ਹਨ।
ਇਹ ਵੀ ਪੜ੍ਹੋ: Punjab News: ਖਹਿਰਾ ਨੇ ਸੀਐਮ ਮਾਨ ਨੂੰ ਯਾਦ ਕਰਵਾਇਆ ਪੁਰਾਣਾ ਟਾਈਮ, ਜਦੋਂ ਵੀਆਈਪੀ ਕਲਚਰ ਖਿਲਾਫ ਬੋਲਦੇ ਸੀ ਤੇ ਅੱਜ?