ਪੜਚੋਲ ਕਰੋ

ਕਿਸਾਨਾਂ ਨੂੰ ਵੱਡਾ ਝਟਕਾ! ਡੀਜ਼ਲ ਤੇ ਮਜ਼ਦੂਰੀ ਦੇ ਵਧੇ ਭਾਅ ਦੀ ਦੋਹਰੀ ਮਾਰ, ਕੀ ਫ਼ਸਲ ਦਾ ਚੰਗਾ ਮੁੱਲ ਦੇਵੇਗੀ ਸਰਕਾਰ?

ਕੋਰੋਨਾ ਸੰਕਟ ਵਿੱਚ ਝੋਨੇ ਦੀ ਲਵਾਈ ਦੁੱਗਣੀ ਹੋ ਗਈ ਹੈ। ਪਹਿਲਾਂ 2500 ਰੁਪਏ ਪ੍ਰਤੀ ਏਕੜ ਦੇ ਹਿਸਾਬ ਨਾਲ ਝੋਨਾ ਲਾਇਆ ਜਾਂਦਾ ਸੀ ਪਰ ਹੁਣ ਇਹ ਭਾਅ ਤਕਰੀਬਨ 5,000 ਰੁਪਏ ਤੱਕ ਚੜ੍ਹ ਗਿਆ ਹੈ। ਇੰਨਾ ਹੀ ਨਹੀਂ, ਕਈ ਕਿਸਾਨਾਂ ਨੇ ਸਰਕਾਰ ਦੀ ਗੱਲ ਮੰਨਦਿਆਂ ਝੋਨੇ ਦੀ ਸਿੱਧੀ ਬਿਜਾਈ ਕੀਤੀ ਸੀ, ਪਰ ਉਹ ਸਫਲ ਨਹੀਂ ਰਹੀ, ਇਸ ਲਈ ਉਨ੍ਹਾਂ ਨਵੇਂ ਸਿਰੇ ਤੋਂ ਕੱਦੂ ਕਰ ਰਿਵਾਇਤੀ ਢੰਗ ਨਾਲ ਝੋਨਾ ਲਾਇਆ ਹੈ।

ਰਮਨਦੀਪ ਕੌਰ ਦੀ ਰਿਪੋਰਟ

ਚੰਡੀਗੜ੍ਹ: ਕੋਰੋਨਾ ਮਹਾਮਾਰੀ ਦਾ ਡੂੰਘਾ ਪ੍ਰਭਾਵ ਹਰ ਥਾਂ ਦੇਖਣ ਨੂੰ ਮਿਲ ਸਕਦਾ ਹੈ, ਪਰ ਕਿਸਾਨਾਂ ਨੂੰ ਇਸ ਮਹਾਮਾਰੀ ਤੇ ਸਰਕਾਰਾਂ ਨੇ ਨਪੀੜ ਕੇ ਰੱਖ ਦਿੱਤਾ ਹੈ। ਇੱਕ ਤਾਂ ਮਹਾਮਾਰੀ ਕਾਰਨ ਮਜ਼ਦੂਰਾਂ ਦੀ ਘਾਟ ਤੇ ਕਮੀ ਕਾਰਨ ਮਜ਼ਦੂਰੀ ਦੇ ਵਧੇ ਰੇਟ ਨੇ ਕਿਸਾਨਾਂ ਨੂੰ ਮੁਸ਼ਕਲ ਵਿੱਚ ਪਾ ਦਿੱਤਾ ਹੈ, ਦੂਜੇ ਪਾਸੇ ਡੀਜ਼ਲ ਦੀਆਂ ਵਧਦੀਆਂ ਕੀਮਤਾਂ ਨੇ ਜਿਵੇਂ ਕਿਸਾਨਾਂ ਦੀ ਰੱਤ ਹੀ ਚੂਸ ਲਈ ਹੋਵੇ।

ਕੋਰੋਨਾ ਸੰਕਟ ਵਿੱਚ ਝੋਨੇ ਦੀ ਲਵਾਈ ਦੁੱਗਣੀ ਹੋ ਗਈ ਹੈ। ਪਹਿਲਾਂ 2500 ਰੁਪਏ ਪ੍ਰਤੀ ਏਕੜ ਦੇ ਹਿਸਾਬ ਨਾਲ ਝੋਨਾ ਲਾਇਆ ਜਾਂਦਾ ਸੀ ਪਰ ਹੁਣ ਇਹ ਭਾਅ ਤਕਰੀਬਨ 5,000 ਰੁਪਏ ਤੱਕ ਚੜ੍ਹ ਗਿਆ ਹੈ। ਇੰਨਾ ਹੀ ਨਹੀਂ, ਕਈ ਕਿਸਾਨਾਂ ਨੇ ਸਰਕਾਰ ਦੀ ਗੱਲ ਮੰਨਦਿਆਂ ਝੋਨੇ ਦੀ ਸਿੱਧੀ ਬਿਜਾਈ ਕੀਤੀ ਸੀ, ਪਰ ਉਹ ਸਫਲ ਨਹੀਂ ਰਹੀ, ਇਸ ਲਈ ਉਨ੍ਹਾਂ ਨਵੇਂ ਸਿਰੇ ਤੋਂ ਕੱਦੂ ਕਰ ਰਿਵਾਇਤੀ ਢੰਗ ਨਾਲ ਝੋਨਾ ਲਾਇਆ ਹੈ। ਇਸ ਤਰ੍ਹਾਂ ਕਿਸਾਨਾਂ ਨੂੰ ਦੁੱਗਣਾ ਖਰਚ ਤੇ ਦੂਹਰੀ ਮਿਹਨਤ ਕਰਨੀ ਪੈ ਗਈ ਹੈ। ਹਾਲਾਂਕਿ, ਸਰਕਾਰ ਦਾ ਦਾਅਵਾ ਹੈ ਕਿ ਕਿਸਾਨ 21 ਦਿਨ ਤੱਕ ਇੰਤਜ਼ਾਰ ਕਰਨ ਤੇ ਇਸ ਤੋਂ ਬਾਅਦ ਹੀ ਸਿੱਧਾ ਬੀਜਿਆ ਝੋਨਾ ਅੱਗੇ ਵੱਧਣਾ ਸ਼ੁਰੂ ਹੋਵੇਗਾ।

ਪਿਛਲੇ 18 ਦਿਨਾਂ ਤੋਂ ਡੀਜ਼ਲ ਦਾ ਭਾਅ 10 ਰੁਪਏ ਤੋਂ ਵੀ ਜ਼ਿਆਦਾ ਵਧਿਆ ਹੈ। ਖੇਤੀ ਮਾਮਲਿਆਂ ਦੇ ਮਾਹਰ ਦੇਵਿੰਦਰ ਸ਼ਰਮਾ ਦਾ ਦਾਅਵਾ ਹੈ ਕਿ ਡੀਜ਼ਲ ਦੀਆਂ ਵਧੀਆਂ ਕੀਮਤਾਂ ਨੇ ਕਿਸਾਨਾਂ 'ਤੇ 1100 ਕਰੋੜ ਰੁਪਏ ਦਾ ਵਾਧੂ ਬੋਝ ਪਾ ਦਿੱਤਾ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਕੇਂਦਰ ਸਰਕਾਰ ਨੇ ਝੋਨੇ ਦੇ ਘੱਟੋ-ਘੱਟ ਸਮਰਥਨ ਮੁੱਲ ਵਿੱਚ ਸਿਰਫ 53 ਰੁਪਏ ਦਾ ਵਾਧਾ ਕੀਤਾ ਗਿਆ ਸੀ। ਪਰ ਇਹ ਵਾਧਾ ਤਾਂ ਇਸ ਵਾਰ ਦੀ ਵਧੀ ਲਾਗਤ ਵਿੱਚ ਹੀ ਚਲਿਆ ਜਾਵੇਗਾ। ਉੱਧਰ, ਪੰਜਾਬ ਕਿਸਾਨ ਕਮਿਸ਼ਨ ਦੇ ਚੇਅਰਮੈਨ ਅਜੈਵੀਰ ਜਾਖੜ ਨੇ ਕਿਹਾ ਹੈ ਕਿ ਕੇਂਦਰ ਸਰਕਾਰ ਖਾਦ 'ਤੇ ਦਿੱਤੀ ਜਾਣ ਵਾਲੀ ਸਬਸਿਡੀ ਨੂੰ ਘੱਟ ਕਰਨ ਬਾਰੇ ਵਿਚਾਰ ਕਰ ਰਹੀ ਹੈ। ਜੇਕਰ ਅਜਿਹਾ ਹੁੰਦਾ ਹੈ ਤਾਂ ਕਿਸਾਨਾਂ ਨੂੰ ਖਾਦ ਵੀ ਮਹਿੰਗੇ ਭਾਅ ਖਰੀਦਣੀ ਪਵੇਗੀ।

ਅੰਨਦਾਤਾ, ਮਜ਼ਦੂਰੀ ਦੀ ਲਾਗਤ ਤੇ ਖੇਤੀ ਮਸ਼ੀਨਰੀ ਦੀ ਖੁਰਾਕ ਕਿਵੇਂ ਨਾ ਕਿਵੇਂ ਕਰ ਪੂਰੀ ਕਰਨ ਦੀ ਕੋਸ਼ਿਸ਼ ਤਾਂ ਕਰ ਰਿਹਾ ਹੈ ਪਰ ਕੀ ਸਰਕਾਰ ਫ਼ਸਲ ਦੀ ਖਰੀਦ ਵੇਲੇ ਇਸ ਦਾ ਬਣਦਾ ਭਾਅ ਅਦਾ ਕਰੇਗੀ? ਇਹ ਵੱਡਾ ਸਵਾਲ ਹੈ।

ਇਹ ਵੀ ਪੜ੍ਹੋ:

ਕੈਪਟਨ ਦੀ ਸੁਖਬੀਰ ਬਾਦਲ ਨੂੰ ਚੁਣੌਤੀ ਟਿਕ-ਟੌਕ ਸਟਾਰ ਸਿਆ ਕੱਕੜ ਨੇ ਕੀਤੀ ਖੁਦਕੁਸ਼ੀ ਪੂਰੀ ਦੁਨੀਆ 'ਚ 97 ਲੱਖ ਨੂੰ ਹੋਇਆ ਕੋਰੋਨਾ, ਪਿਛਲੇ 24 ਘੰਟਿਆਂ 'ਚ ਬਣੇ ਖ਼ਤਰਨਾਕ ਹਾਲਾਤ ਕੋਰੋਨਾ ਦੇ ਕਹਿਰ ਨੂੰ ਦੇਖਦਿਆਂ ਦੇਸ਼ 'ਚ ਰੇਲ ਸੇਵਾ ਮੁੜ ਤੋਂ ਬੰਦ

ਚੀਨ ਦੇ ਵਧਦੇ ਖਤਰੇ ਨੂੰ ਰੋਕਣ ਲਈ ਭਾਰਤ 'ਚ ਅਮਰੀਕੀ ਫੌਜ ਹੋਵੇਗੀ ਤਾਇਨਾਤ

ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਏਬੀਪੀ ਸਾਂਝਾ ਦੀ ਐਪ ਹੁਣੇ ਕਰੋ ਡਾਊਨਲੋਡ

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਘਰੋਂ ਨਿਕਲਣ ਤੋਂ ਪਹਿਲਾਂ ਜ਼ਰੂਰ ਪੜ੍ਹ ਲਓ ਆਹ ਖ਼ਬਰ, 48 ਥਾਵਾਂ 'ਤੇ ਤਿੰਨ ਘੰਟੇ ਰੇਲਾਂ ਰੋਕਣਗੇ ਕਿਸਾਨ
ਘਰੋਂ ਨਿਕਲਣ ਤੋਂ ਪਹਿਲਾਂ ਜ਼ਰੂਰ ਪੜ੍ਹ ਲਓ ਆਹ ਖ਼ਬਰ, 48 ਥਾਵਾਂ 'ਤੇ ਤਿੰਨ ਘੰਟੇ ਰੇਲਾਂ ਰੋਕਣਗੇ ਕਿਸਾਨ
Punjab News: ਪੰਜਾਬ ਵਾਸੀ 31 ਦਸੰਬਰ ਤੋਂ ਪਹਿਲਾਂ ਕਰ ਲੈਣ ਇਹ ਕੰਮ, ਨਹੀਂ ਤਾਂ ਹੋਏਗੀ ਸਖਤ ਕਾਨੂੰਨੀ ਕਾਰਵਾਈ...
Punjab News: ਪੰਜਾਬ ਵਾਸੀ 31 ਦਸੰਬਰ ਤੋਂ ਪਹਿਲਾਂ ਕਰ ਲੈਣ ਇਹ ਕੰਮ, ਨਹੀਂ ਤਾਂ ਹੋਏਗੀ ਸਖਤ ਕਾਨੂੰਨੀ ਕਾਰਵਾਈ...
ਇਸ ਦੇਸ਼ ਨੇ ਕੀਤਾ ਵੱਡਾ ਐਲਾਨ, ਕਿਹਾ- ਅਸੀਂ ਬਣਾ ਲਈ ਕੈਂਸਰ ਦੀ ਵੈਕਸੀਨ, ਸਾਰਿਆਂ ਨੂੰ ਮਿਲੇਗੀ ਫ੍ਰੀ
ਇਸ ਦੇਸ਼ ਨੇ ਕੀਤਾ ਵੱਡਾ ਐਲਾਨ, ਕਿਹਾ- ਅਸੀਂ ਬਣਾ ਲਈ ਕੈਂਸਰ ਦੀ ਵੈਕਸੀਨ, ਸਾਰਿਆਂ ਨੂੰ ਮਿਲੇਗੀ ਫ੍ਰੀ
Punjab News: ਪੰਜਾਬ ਦੇ ਇਸ ਪਿੰਡ ਦੇ ਲੋਕਾਂ ਨੇ ਬਿਜਲੀ ਦੇ ਟਾਵਰ 'ਤੇ ਚੜ੍ਹ ਮਚਾਇਆ ਹੰਗਾਮਾ, ਜਾਣੋ ਪੂਰਾ ਮਾਮਲਾ
Punjab News: ਪੰਜਾਬ ਦੇ ਇਸ ਪਿੰਡ ਦੇ ਲੋਕਾਂ ਨੇ ਬਿਜਲੀ ਦੇ ਟਾਵਰ 'ਤੇ ਚੜ੍ਹ ਮਚਾਇਆ ਹੰਗਾਮਾ, ਜਾਣੋ ਪੂਰਾ ਮਾਮਲਾ
Advertisement
ABP Premium

ਵੀਡੀਓਜ਼

Farmers Protest |ਕਿਸਾਨਾਂ ਨੂੰ ਮਿਲੇਗਾ MSP ਕੇਂਦਰੀ ਖੇਤੀਬਾੜੀ ਮੰਤਰੀ ਦਾ ਵੱਡਾ ਭਰੋਸਾ! | jagjit Singh DallewalMc Election | ਨਗਰ ਨਿਗਮ ਚੋਣਾਂ 'ਤੇ ਸਖ਼ਤ ਹੋਈ ਹਾਈਕੋਰਟ! |Abp Sanjha |HighcourtFarmers Protest |Dallewal ਦੇ ਪੱਖ 'ਚ ਆਏ ਦਾਦੂਵਾਲ ਹਰਿਆਣਾ ਪ੍ਰਸਾਸ਼ਨ 'ਤੇ ਚੁੱਕੇ ਸਵਾਲ |Baljit Singh Daduwalਸ਼ੋਅ ਤੋਂ ਬਾਅਦ ਕਿੱਥੇ ਗਏ ਦਿਲਜੀਤ ਦੋਸਾਂਝ , ਸੁਕੂਨ ਆਏਗਾ ਵੀਡੀਓ ਵੇਖ ਕੇ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਘਰੋਂ ਨਿਕਲਣ ਤੋਂ ਪਹਿਲਾਂ ਜ਼ਰੂਰ ਪੜ੍ਹ ਲਓ ਆਹ ਖ਼ਬਰ, 48 ਥਾਵਾਂ 'ਤੇ ਤਿੰਨ ਘੰਟੇ ਰੇਲਾਂ ਰੋਕਣਗੇ ਕਿਸਾਨ
ਘਰੋਂ ਨਿਕਲਣ ਤੋਂ ਪਹਿਲਾਂ ਜ਼ਰੂਰ ਪੜ੍ਹ ਲਓ ਆਹ ਖ਼ਬਰ, 48 ਥਾਵਾਂ 'ਤੇ ਤਿੰਨ ਘੰਟੇ ਰੇਲਾਂ ਰੋਕਣਗੇ ਕਿਸਾਨ
Punjab News: ਪੰਜਾਬ ਵਾਸੀ 31 ਦਸੰਬਰ ਤੋਂ ਪਹਿਲਾਂ ਕਰ ਲੈਣ ਇਹ ਕੰਮ, ਨਹੀਂ ਤਾਂ ਹੋਏਗੀ ਸਖਤ ਕਾਨੂੰਨੀ ਕਾਰਵਾਈ...
Punjab News: ਪੰਜਾਬ ਵਾਸੀ 31 ਦਸੰਬਰ ਤੋਂ ਪਹਿਲਾਂ ਕਰ ਲੈਣ ਇਹ ਕੰਮ, ਨਹੀਂ ਤਾਂ ਹੋਏਗੀ ਸਖਤ ਕਾਨੂੰਨੀ ਕਾਰਵਾਈ...
ਇਸ ਦੇਸ਼ ਨੇ ਕੀਤਾ ਵੱਡਾ ਐਲਾਨ, ਕਿਹਾ- ਅਸੀਂ ਬਣਾ ਲਈ ਕੈਂਸਰ ਦੀ ਵੈਕਸੀਨ, ਸਾਰਿਆਂ ਨੂੰ ਮਿਲੇਗੀ ਫ੍ਰੀ
ਇਸ ਦੇਸ਼ ਨੇ ਕੀਤਾ ਵੱਡਾ ਐਲਾਨ, ਕਿਹਾ- ਅਸੀਂ ਬਣਾ ਲਈ ਕੈਂਸਰ ਦੀ ਵੈਕਸੀਨ, ਸਾਰਿਆਂ ਨੂੰ ਮਿਲੇਗੀ ਫ੍ਰੀ
Punjab News: ਪੰਜਾਬ ਦੇ ਇਸ ਪਿੰਡ ਦੇ ਲੋਕਾਂ ਨੇ ਬਿਜਲੀ ਦੇ ਟਾਵਰ 'ਤੇ ਚੜ੍ਹ ਮਚਾਇਆ ਹੰਗਾਮਾ, ਜਾਣੋ ਪੂਰਾ ਮਾਮਲਾ
Punjab News: ਪੰਜਾਬ ਦੇ ਇਸ ਪਿੰਡ ਦੇ ਲੋਕਾਂ ਨੇ ਬਿਜਲੀ ਦੇ ਟਾਵਰ 'ਤੇ ਚੜ੍ਹ ਮਚਾਇਆ ਹੰਗਾਮਾ, ਜਾਣੋ ਪੂਰਾ ਮਾਮਲਾ
ਪੰਜਾਬ 'ਚ ਪਵੇਗੀ ਕੜਾਕੇ ਦੀ ਠੰਡ, 18 ਜ਼ਿਲ੍ਹਿਆਂ 'ਚ ਕੋਲਡ ਵੇਵ ਦਾ ਅਲਰਟ ਜਾਰੀ, ਫਰੀਦਕੋਟ ਰਿਹਾ ਸਭ ਤੋਂ ਠੰਡਾ
ਪੰਜਾਬ 'ਚ ਪਵੇਗੀ ਕੜਾਕੇ ਦੀ ਠੰਡ, 18 ਜ਼ਿਲ੍ਹਿਆਂ 'ਚ ਕੋਲਡ ਵੇਵ ਦਾ ਅਲਰਟ ਜਾਰੀ, ਫਰੀਦਕੋਟ ਰਿਹਾ ਸਭ ਤੋਂ ਠੰਡਾ
Punjab News: ਪੰਜਾਬ 'ਚ ਦੇਰ ਰਾਤ ਘਰੋਂ ਬਾਹਰ ਨਿਕਲਣ ਵਾਲੇ ਸਾਵਧਾਨ! ਕ੍ਰਿਸਮਿਸ ਅਤੇ ਨਵੇਂ ਸਾਲ ਮੌਕੇ ਸਖਤ ਹਦਾਇਤਾਂ ਜਾਰੀ
ਪੰਜਾਬ 'ਚ ਦੇਰ ਰਾਤ ਘਰੋਂ ਬਾਹਰ ਨਿਕਲਣ ਵਾਲੇ ਸਾਵਧਾਨ! ਕ੍ਰਿਸਮਿਸ ਅਤੇ ਨਵੇਂ ਸਾਲ ਮੌਕੇ ਸਖਤ ਹਦਾਇਤਾਂ ਜਾਰੀ
ਟਰੰਪ ਨੇ ਭਾਰਤ ਨੂੰ ਦਿੱਤੀ ਧਮਕੀ, ਅਮਰੀਕੀ ਰਾਸ਼ਟਰਪਤੀ ਜੋ ਬਿਡੇਨ ਬੋਲੇ- ਇਹ ਬਹੁਤ ਵੱਡੀ ਗਲਤੀ
ਟਰੰਪ ਨੇ ਭਾਰਤ ਨੂੰ ਦਿੱਤੀ ਧਮਕੀ, ਅਮਰੀਕੀ ਰਾਸ਼ਟਰਪਤੀ ਜੋ ਬਿਡੇਨ ਬੋਲੇ- ਇਹ ਬਹੁਤ ਵੱਡੀ ਗਲਤੀ
Punjab News: ਪੰਜਾਬ ਦੇ ਇਨ੍ਹਾਂ ਅਧਿਆਪਕਾਂ ਨੂੰ ਮੁਅੱਤਲ ਕਰਨ ਦੇ ਹੁਕਮ, ਇਹ ਗਲਤੀ ਪਈ ਮਹਿੰਗੀ, ਪੜ੍ਹੋ ਖਬਰ...
Punjab News: ਪੰਜਾਬ ਦੇ ਇਨ੍ਹਾਂ ਅਧਿਆਪਕਾਂ ਨੂੰ ਮੁਅੱਤਲ ਕਰਨ ਦੇ ਹੁਕਮ, ਇਹ ਗਲਤੀ ਪਈ ਮਹਿੰਗੀ, ਪੜ੍ਹੋ ਖਬਰ...
Embed widget