ਪੜਚੋਲ ਕਰੋ
Advertisement
PGI 'ਚ ਪੰਜਾਬ ਦੇ ਮਰੀਜ਼ਾਂ ਦਾ ਇਲਾਜ ਬੰਦ? ਵਿਰੋਧੀਆਂ ਨੇ ਘੇਰੀ ਭਗਵੰਤ ਮਾਨ ਸਰਕਾਰ, ਵੜਿੰਗ ਬੋਲੇ, 'ਆਪ' ਸਰਕਾਰ ਬਕਾਇਆ ਦੇਣ 'ਚ ਅਸਫਲ ਰਹੀ ਜਾਂ ਜਾਣਬੁੱਝ ਕੇ ਅਜਿਹਾ ਕੀਤਾ ਜਾ ਰਿਹਾ ?
ਚੰਡੀਗੜ੍ਹ ਪੀਜੀਆਈ ਨੇ ਪੰਜਾਬ ਦੇ ਆਯੂਸ਼ਮਾਨ ਸਕੀਮ ਵਾਲੇ ਮਰੀਜ਼ਾਂ ਦਾ ਇਲਾਜ ਬੰਦ ਕਰ ਦਿੱਤਾ ਹੈ, ਕਿਉਂਕਿ ਪੰਜਾਬ ਨੇ 16 ਕਰੋੜ ਦੀ ਅਦਾਇਗੀ ਨਹੀਂ ਕੀਤੀ। ਇਹ ਰਕਮ 21 ਦਸੰਬਰ, 2021 ਤੋਂ ਬਕਾਇਆ ਹੈ।
ਸ਼ੰਕਰ ਦਾਸ ਦੀ ਰਿਪੋਰਟ
ਚੰਡੀਗੜ੍ਹ: ਚੰਡੀਗੜ੍ਹ ਪੀਜੀਆਈ ਨੇ ਪੰਜਾਬ ਦੇ ਆਯੂਸ਼ਮਾਨ ਸਕੀਮ ਵਾਲੇ ਮਰੀਜ਼ਾਂ ਦਾ ਇਲਾਜ ਬੰਦ ਕਰ ਦਿੱਤਾ ਹੈ, ਕਿਉਂਕਿ ਪੰਜਾਬ ਨੇ 16 ਕਰੋੜ ਦੀ ਅਦਾਇਗੀ ਨਹੀਂ ਕੀਤੀ। ਇਹ ਰਕਮ 21 ਦਸੰਬਰ, 2021 ਤੋਂ ਬਕਾਇਆ ਹੈ। ਇਸ ਲਈ ਪੀਜੀਆਈ ਨੇ ਪੰਜਾਬ ਸਰਕਾਰ ਨੂੰ ਵਾਰ-ਵਾਰ ਰੀਮਾਈਂਡਰ ਭੇਜੇ। ਆਯੁਸ਼ਮਾਨ ਸਕੀਮ ਤਹਿਤ ਪੀਜੀਆਈ ਨੇ 1 ਅਗਸਤ ਤੋਂ ਮਰੀਜ਼ਾਂ ਦੇ ਇਲਾਜ 'ਤੇ ਪਾਬੰਦੀ ਲਗਾ ਦਿੱਤੀ ਹੈ। ਇਸੇ ਤਰ੍ਹਾਂ ਸੈਕਟਰ 32 ਦੇ ਸਰਕਾਰੀ ਹਸਪਤਾਲ ਨੇ ਵੀ ਪੈਸੇ ਨਾ ਮਿਲਣ ਕਾਰਨ ਇਲਾਜ ਬੰਦ ਕਰ ਦਿੱਤਾ ਹੈ।
ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਟਵੀਟ ਕਰਦਿਆਂ ਕਿਹਾ ਕਿ ਭਗਵੰਤ ਮਾਨ ਸਹਿਬ ਕੀ ਇਹ ਹੈਲਥ ਮਾਡਲ ਤੁਸੀਂ ਸਾਡੇ 'ਤੇ ਥੋਪਣ ਦੀ ਕੋਸ਼ਿਸ਼ ਕਰ ਰਹੇ ਹੋ? ਹੁਣ ਤਾਂ ਪੀਜੀਆਈ ਚੰਡੀਗੜ੍ਹ ਨੇ ਵੀ ਸਾਡੇ ਮਰੀਜ਼ਾਂ ਦਾ ਇਲਾਜ ਕਰਨ ਤੋਂ ਇਨਕਾਰ ਕਰਨਾ ਸ਼ੁਰੂ ਕਰ ਦਿੱਤਾ ਹੈ। 'ਆਪ' ਸਰਕਾਰ ਬਕਾਇਆ ਦੇਣ ਵਿੱਚ ਅਸਫਲ ਰਹੀ ਹੈ ਜਾਂ ਜਾਣਬੁੱਝ ਕੇ ਅਜਿਹਾ ਕੀਤਾ ਜਾ ਰਿਹਾ ਹੈ ਤਾਂ ਜੋ ਮਰੀਜ਼ ਪ੍ਰਾਈਵੇਟ ਹਸਪਤਾਲਾਂ ਵਿੱਚ ਜਾਣ ਲਈ ਮਜਬੂਰ ਹੋ ਜਾਣ?.@BhagwantMann Sahab. Is this the Health Model you are trying to impose on us? Now even PGI Chandigarh has started refusing treatment to our patients as @AAPPunjab govt has failed to clear dues. Or is it deliberate so that patients are forced to go to private hospitals? pic.twitter.com/hX41626RUw
— Amarinder Singh Raja Warring (@RajaBrar_INC) August 3, 2022
ਇਸ ਦੇ ਨਾਲ ਹੀ ਸੁਖਬੀਰ ਸਿੰਘ ਬਾਦਲ ਨੇ ਵੀ ਟਵੀਟ ਕਰਦਿਆਂ ਕਿਹਾ ਕਿ ਇਹ ਮੁੱਖ ਮੰਤਰੀ ਭਗਵੰਤ ਮਾਨ ਦੀ ਸਿਹਤ ਸੇਵਾਵਾਂ ਨੂੰ ਲੈ ਕੇ ਅਸਲ ਵਚਨਬੱਧਤਾ ਹੈ। ਹੁਣ PGI Chd & Pb ਹਸਪਤਾਲਾਂ ਨੇ #AyushmanBharat ਤਹਿਤ ਮਰੀਜ਼ਾਂ ਦਾ ਇਲਾਜ ਬੰਦ ਕਰ ਦਿੱਤਾ ਹੈ। ਮੈਂ ਭਗਵੰਤ ਨੂੰ ਸਲਾਹ ਦਿੰਦਾ ਹਾਂ ਕਿ ਉਹ ਇਸ਼ਤਿਹਾਰਾਂ 'ਤੇ ਧਿਆਨ ਕੇਂਦਰਿਤ ਕਰਨ ਤੇ ਇਹ ਯਕੀਨੀ ਬਣਾਉਣ ਕਿ Pbis ਨੂੰ ਉਨ੍ਹਾਂ ਦੇ ਡਾਕਟਰੀ ਖਰਚਿਆਂ ਲਈ ਫੰਡ ਮੁਹੱਈਆ ਕਰਨ ਵਿੱਚ ਸਰਕਾਰ ਦੀ ਅਸਫਲਤਾ ਕਾਰਨ ਨੁਕਸਾਨ ਨਾ ਹੋਵੇ।This is the real commitment of CM @BhagwantMann towards health services! Now PGI Chd & Pb hospitals stopped treating patients under #AyushmanBharat. I advise Bhagwant to stop focus on advts & ensure Pbis don’t suffer due to govt failure to provide funds for their med expenses. pic.twitter.com/TbORUR6o7W
— Sukhbir Singh Badal (@officeofssbadal) August 3, 2022
ਦੱਸ ਦਈਏ ਕਿ ਪੰਜਾਬ ਵਿੱਚ ਆਯੁਸ਼ਮਾਨ ਭਾਰਤ ਯੋਜਨਾ ਦਾ ਦਿਵਾਲਾ ਨਿਕਲ ਚੁੱਕਾ ਹੈ। ਇਸ ਸਿਹਤ ਬੀਮਾ ਯੋਜਨਾ ਤਹਿਤ ਪੰਜਾਬ ਸਰਕਾਰ ਪੀਜੀਆਈ ਚੰਡੀਗੜ੍ਹ ਨੂੰ 16 ਕਰੋੜ ਦੇ ਸੱਤ ਮਹੀਨਿਆਂ ਦੇ ਬਕਾਏ ਅਦਾ ਨਹੀਂ ਕਰ ਸਕੀ। ਇਸ ਕਾਰਨ ਪੀਜੀਆਈ ਚੰਡੀਗੜ੍ਹ ਨੇ ਪੰਜਾਬ ਦੇ ਮਰੀਜ਼ਾਂ ਦਾ ਇਲਾਜ ਬੰਦ ਕਰ ਦਿੱਤਾ ਹੈ।
ਪੀਜੀਆਈ ਇਸ ਸਕੀਮ ਤਹਿਤ ਪੰਜਾਬ ਦੇ 1200 ਤੋਂ 1400 ਮਰੀਜ਼ਾਂ ਦਾ ਇਲਾਜ ਕਰਦਾ ਹੈ। 'ਦ ਟ੍ਰਿਬਿਊਨ' ਦੀ ਰਿਪੋਰਟ ਮੁਤਾਬਕ ਪੰਜਾਬ ਦੇ ਸਿਹਤ ਸਕੱਤਰ ਅਜੇ ਸ਼ਰਮਾ ਨੇ ਕਿਹਾ ਕਿ ਪੀਜੀਆਈ ਨੂੰ ਇੱਕ ਹਫ਼ਤੇ ਵਿੱਚ ਇਸ ਦੀ ਅਦਾਇਗੀ ਕਰ ਦਿੱਤੀ ਜਾਵੇਗੀ। ਅਜੈ ਸ਼ਰਮਾ ਨੇ ਕਿਹਾ ਕਿ ਆਯੁਸ਼ਮਾਨ ਭਾਰਤ ਯੋਜਨਾ ਤਹਿਤ ਸਰਕਾਰ ਦਾ 300 ਕਰੋੜ ਰੁਪਏ ਬਕਾਇਆ ਹੈ। ਮਾਮਲਾ ਵਿੱਤ ਵਿਭਾਗ ਕੋਲ ਹੈ ਤੇ ਉਮੀਦ ਹੈ ਕਿ ਇੱਕ ਹਫ਼ਤੇ ਵਿੱਚ ਬਕਾਏ ਦਾ ਭੁਗਤਾਨ ਕਰ ਦਿੱਤਾ ਜਾਵੇਗਾ।
ਪੰਜਾਬ ਦੇ ਲੋਕ 1 ਅਗਸਤ ਤੋਂ ਇਸ ਸਕੀਮ ਦੇ ਯੋਗ ਨਹੀਂ
ਪੀਜੀਆਈ ਦੇ ਡਿਪਟੀ ਡਾਇਰੈਕਟਰ ਗੌਰਵ ਧਵਨ ਨੇ ਦੱਸਿਆ ਕਿ ਪੰਜਾਬ ਦੀ ਆਯੁਸ਼ਮਾਨ ਭਾਰਤ ਯੋਜਨਾ ਦੇ ਲਾਭਪਾਤਰੀ 1 ਅਗਸਤ ਤੋਂ ਸਕੀਮ ਤਹਿਤ ਲਾਭ ਲੈਣ ਦੇ ਯੋਗ ਨਹੀਂ ਹਨ। ਨਵੇਂ ਦਾਖਲੇ ਦੀ ਮੰਗ ਕਰਨ ਵਾਲੇ ਕਿਸੇ ਵੀ ਲਾਭਪਾਤਰੀ ਨੂੰ ਨਿਯਮਤ ਮਰੀਜ਼ਾਂ ਵਾਂਗ ਉਪਭੋਗਤਾ ਫੀਸ ਅਦਾ ਕਰਨੀ ਪਵੇਗੀ। ਇਸ ਸਕੀਮ ਲਈ ਪੀਜੀਆਈ ਦੇ ਨੋਡਲ ਅਫ਼ਸਰ ਵੱਲੋਂ ਜਾਰੀ ਬਿਆਨ ਵਿੱਚ ਕਿਹਾ ਗਿਆ ਹੈ ਕਿ ਦੂਜੇ ਰਾਜਾਂ ਦੇ ਲਾਭਪਾਤਰੀ ਪਹਿਲਾਂ ਵਾਂਗ ਸੇਵਾਵਾਂ ਲੈਂਦੇ ਰਹਿਣਗੇ।
ਇਨ੍ਹਾਂ ਹਸਪਤਾਲਾਂ ਦਾ ਬਕਾਇਆ
ਸਰਕਾਰੀ ਮੈਡੀਕਲ ਕਾਲਜ ਅਤੇ ਹਸਪਤਾਲ ਸੈਕਟਰ-32 ਨੇ 2.3 ਕਰੋੜ ਰੁਪਏ ਦੇ ਬਕਾਇਆ ਹੋਣ ਕਾਰਨ ਇਸ ਸਾਲ ਮਾਰਚ ਤੋਂ ਪੰਜਾਬ ਦੇ ਮਰੀਜ਼ਾਂ ਦਾ ਇਲਾਜ ਬੰਦ ਕਰ ਦਿੱਤਾ ਸੀ। ਪੰਜਾਬ ਸਰਕਾਰ ਦਾ ਇਸ ਸਕੀਮ ਤਹਿਤ ਜੀਐਮਸੀਐਚ ਸੈਕਟਰ 32, ਜੀਐਮਐਸਐਚ ਸੈਕਟਰ-16 ਤੇ ਚੰਡੀਗੜ੍ਹ ਦੇ ਪ੍ਰਾਈਵੇਟ ਹਸਪਤਾਲਾਂ ਦਾ 3 ਕਰੋੜ ਰੁਪਏ ਤੋਂ ਵੱਧ ਦਾ ਬਕਾਇਆ ਹੈ। ਆਯੁਸ਼ਮਾਨ ਭਾਰਤ ਸਿਹਤ ਬੀਮਾ ਯੋਜਨਾ 20 ਅਗਸਤ 2019 ਨੂੰ ਸ਼ੁਰੂ ਕੀਤੀ ਗਈ ਸੀ। ਇਸ ਸਕੀਮ ਤਹਿਤ ਪੰਜਾਬ ਦੀ ਘੱਟੋ-ਘੱਟ 65 ਫੀਸਦੀ ਆਬਾਦੀ ਨੂੰ ਵਿੱਤੀ ਸਹਾਇਤਾ ਤਹਿਤ ਸਿਹਤ ਸੁਰੱਖਿਆ ਮੁਹੱਈਆ ਕਰਵਾਈ ਜਾਂਦੀ ਹੈ। ਇਹ ਪ੍ਰਤੀ ਪਰਿਵਾਰ ਪ੍ਰਤੀ ਸਾਲ 5 ਲੱਖ ਰੁਪਏ ਦਾ ਹੱਕ-ਅਧਾਰਤ ਸਿਹਤ ਬੀਮਾ ਕਵਰ ਹੈ।
Follow Breaking News on abp LIVE for more latest stories and trending topics. Watch breaking news and top headlines online on abp sanjha LIVE TV
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਬਾਲੀਵੁੱਡ
ਵਿਸ਼ਵ
ਕ੍ਰਿਕਟ
ਜਲੰਧਰ
Advertisement