ਪੜਚੋਲ ਕਰੋ

Punjab News: ਵਿਜੀਲੈਂਸ ਬਿਊਰੋ ਵੱਲੋਂ ਵਣ ਵਿਭਾਗ ਦਾ ਖੇਤਰੀ ਮੈਨੇਜਰ 30,000 ਰੁਪਏ ਰਿਸ਼ਵਤ ਲੈਂਦਾ ਕਾਬੂ

Vigilance Bureau: ਪੰਜਾਬ ਵਿਜੀਲੈਂਸ ਬਿਊਰੋ (Vigilance Bureau) ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਤਹਿਤ ਬੁੱਧਵਾਰ ਨੂੰ ਜ਼ਿਲ੍ਹਾ ਜਲੰਧਰ ਦੇ ਕਸਬਾ ਫਿਲੌਰ ਵਿਖੇ ਪੰਜਾਬ ਜੰਗਲਾਤ ਵਿਭਾਗ ਦੇ ਖੇਤਰੀ ਮੈਨੇਜਰ ਵਜੋਂ ਤਾਇਨਾਤ

Phillaur News: ਪੰਜਾਬ ਵਿਜੀਲੈਂਸ ਬਿਊਰੋ (Vigilance Bureau) ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਤਹਿਤ ਬੁੱਧਵਾਰ ਨੂੰ ਜ਼ਿਲ੍ਹਾ ਜਲੰਧਰ ਦੇ ਕਸਬਾ ਫਿਲੌਰ ਵਿਖੇ ਪੰਜਾਬ ਜੰਗਲਾਤ ਵਿਭਾਗ ਦੇ ਖੇਤਰੀ ਮੈਨੇਜਰ ਵਜੋਂ ਤਾਇਨਾਤ ਸੁਖਮਿੰਦਰ ਸਿੰਘ ਹੀਰਾ, ਪੀ.ਐਫ.ਐਸ., ਨੂੰ 30,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਸੂਬਾ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਅਧਿਕਾਰੀ ਨੂੰ ਜੰਗਲਾਤ ਠੇਕੇਦਾਰ ਬਲਕਾਰ ਸਿੰਘ ਵਾਸੀ ਪਿੰਡ ਕਾਲਸ ਕਲਾਂ, ਜ਼ਿਲ੍ਹਾ ਲੁਧਿਆਣਾ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ’ਤੇ ਗ੍ਰਿਫਤਾਰ ਕੀਤਾ ਗਿਆ ਹੈ।

ਦਰੱਖਤਾਂ ਦੀ ਕਟਾਈ ਬਦਲੇ

ਬੁਲਾਰੇ ਨੇ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਪੰਜਾਬ ਵਿਜੀਲੈਂਸ ਬਿਊਰੋ ਦੀ ਆਰਥਿਕ ਅਪਰਾਧ ਸ਼ਾਖਾ (ਈ.ਓ.ਡਬਲਯੂ.) ਲੁਧਿਆਣਾ ਕੋਲ ਪਹੁੰਚ ਕਰਕੇ ਦੋਸ਼ ਲਗਾਇਆ ਕਿ ਉਕਤ ਜੰਗਲਾਤ ਅਧਿਕਾਰੀ ਨੇ ਉਸਦੀ ਫਰਮ ਨੂੰ ਅਲਾਟ ਕੀਤੇ ਟੈਂਡਰ ਤਹਿਤ ਦਰੱਖਤਾਂ ਦੀ ਕਟਾਈ ਬਦਲੇ ਉਸ ਤੋਂ 35,000 ਰੁਪਏ ਬਤੌਰ ਕਮਿਸ਼ਨ ਦੇਣ ਦੀ ਮੰਗ ਕੀਤੀ ਹੈ।

ਟੈਂਡਰ ਅਲਾਟ ਨਹੀਂ ਕਰਨ ਦੇਵੇਗਾ

ਸ਼ਿਕਾਇਤਕਰਤਾ ਨੇ ਅੱਗੇ ਦੱਸਿਆ ਕਿ ਉਕਤ ਸੁਖਮਿੰਦਰ ਸਿੰਘ ਨੇ ਉਸਨੂੰ ਧਮਕਾਇਆ ਹੈ ਕਿ ਜੇਕਰ ਉਸਨੇ ਇਸ ਕਮਿਸ਼ਨ ਦੀ ਅਦਾਇਗੀ ਨਾ ਕੀਤੀ ਤਾਂ ਭਵਿੱਖ ਵਿੱਚ ਉਸ (ਸ਼ਿਕਾਇਤਕਰਤਾ) ਨੂੰ ਅਜਿਹਾ ਕੋਈ ਟੈਂਡਰ ਅਲਾਟ ਨਹੀਂ ਕਰਨ ਦੇਵੇਗਾ। ਸ਼ਿਕਾਇਤਕਰਤਾ ਨੇ ਅੱਗੇ ਦੋਸ਼ ਲਾਉਂਦਿਆਂ ਦੱਸਿਆ ਕਿ ਉਹ ਰਿਸ਼ਵਤ ਨਹੀਂ ਦੇਣਾ ਚਾਹੁੰਦਾ ਸੀ ਪਰ ਮਜਬੂਰੀ ਵੱਸ ਉਸਨੂੰ ਪਹਿਲੀ ਕਿਸ਼ਤ ਵਜੋਂ 5000 ਰੁਪਏ ਉਕਤ ਵਣ ਅਧਿਕਾਰੀ ਨੂੰ ਦੇਣੇ ਪਏ ਅਤੇ ਹੁਣ ਉਹ ਬਕਾਇਆ ਪੈਸਿਆਂ ਦੀ ਮੰਗ ਕਰ ਰਿਹਾ ਹੈ।

ਉਨ੍ਹਾਂ ਅੱਗੇ ਦੱਸਿਆ ਕਿ ਇਸ ਸ਼ਿਕਾਇਤ ਦੀ ਮੁੱਢਲੀ ਜਾਂਚ ਤੋਂ ਬਾਅਦ ਈ.ਓ.ਡਬਲਯੂ. ਲੁਧਿਆਣਾ ਦੀ ਇੱਕ ਟੀਮ ਨੇ ਉਕਤ ਵਣ ਅਧਿਕਾਰੀ ਨੂੰ ਦੋ ਅਧਿਕਾਰੀਆਂ ਦੇ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ ਦੂਜੀ ਕਿਸ਼ਤ ਵਜੋਂ 30,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ। ਇਸ ਸਬੰਧੀ ਉਕਤ ਮੁਲਜ਼ਮ ਖਿਲਾਫ਼ ਈ.ਓ.ਡਬਲਯੂ. ਵਿਜੀਲੈਂਸ ਬਿਉਰੋ ਦੇ ਥਾਣਾ ਲੁਧਿਆਣਾ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਕੇਸ ਦਰਜ ਕੀਤਾ ਗਿਆ ਹੈ। ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਜੇ ਕੇਂਦਰ ਨਾਲ ਸੈਟਿੰਗ ਨਹੀਂ ਤਾਂ ਸੈਨੇਟ ਚੋਣਾਂ ਤੇ ਹਰਿਆਣਾ ਨੂੰ ਚੰਡੀਗੜ੍ਹ ‘ਚ ਵੱਖਰੀ ਜਗ੍ਹਾ ਦੇਣ ਦੇ ਮਾਮਲੇ ‘ਚ ਸੈਸ਼ਨ ਸੱਦੇ ਪੰਜਾਬ ਸਰਕਾਰ, ਮਜੀਠੀਆ ਦਾ ਵੱਡਾ ਚੈਲੰਜ

Farmers Protest: ਡੱਲੇਵਾਲ ਖਿਲਾਫ ਐਕਸ਼ਨ ਤੋਂ ਭੜਕੇ ਰਵਨੀਤ ਬਿੱਟੂ, ਬੋਲੇ...ਕੇਂਦਰ ਨੂੰ ਬਦਨਾਮ ਕਰਨ ਲਈ ਭਗਵੰਤ ਮਾਨ ਸਰਕਾਰ ਦਾ ਕਾਰਾ

ਡੱਲੇਵਾਲ ਹਰਿਆਣਾ ਨਹੀਂ, ਪੰਜਾਬ ਪੁਲਿਸ ਦੀ ਹਿਰਾਸਤ 'ਚ, ਪਟਿਆਲਾ DIG ਨੇ ਕੀਤੇ ਅਹਿਮ ਖੁਲਾਸੇ

ਅਡਾਨੀ ਨੂੰ ਇੱਕ ਹੋਰ ਝਟਕਾ! ਹੁਣ ਇਹ ਸਰਕਾਰ ਰੱਦ ਕਰ ਸਕਦੀ ਪਾਵਰ ਸਪਲਾਈ ਸਮਝੌਤਾ, ਪੰਜਾਬ ਨਾਲ ਵੀ ਹੋਇਆ ਹੈ ਇਕਰਾਰਨਾਮਾ !

ABP Premium

ਵੀਡੀਓਜ਼

ਵਿਜੇ ਵਰਮਾ ਨਾਲ ਇਸ਼ਕ ਬਾਰੇ ਖੁਲਿਆ , ਤਮੰਨਾ ਭਾਟੀਆ ਦਾ ਰਾਜ਼ਪਾਕਸਿਤਾਨ ਗਏ ਕਰਮਜੀਤ ਅਨਮੋਲ , ਪਿਆਰ ਨੂੰ ਵੇਖ ਹੋ ਗਏ ਭਾਵੁਕਦਿਲਜੀਤ ਨੇ ਸ਼ੋਅ ਚ ਫੈਨ ਦੇ ਬੰਨੀ ਪੱਗਦਿਲਜੀਤ ਦੋਸਾਂਝ ਨੇ ਸਟੇਜ ਤੇ ਫੈਨ ਦੇ ਬੰਨੀ ਪੱਗ , ਰੋ ਪਿਆ ਮੁੰਡਾ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਜੇ ਕੇਂਦਰ ਨਾਲ ਸੈਟਿੰਗ ਨਹੀਂ ਤਾਂ ਸੈਨੇਟ ਚੋਣਾਂ ਤੇ ਹਰਿਆਣਾ ਨੂੰ ਚੰਡੀਗੜ੍ਹ ‘ਚ ਵੱਖਰੀ ਜਗ੍ਹਾ ਦੇਣ ਦੇ ਮਾਮਲੇ ‘ਚ ਸੈਸ਼ਨ ਸੱਦੇ ਪੰਜਾਬ ਸਰਕਾਰ, ਮਜੀਠੀਆ ਦਾ ਵੱਡਾ ਚੈਲੰਜ
ਜੇ ਕੇਂਦਰ ਨਾਲ ਸੈਟਿੰਗ ਨਹੀਂ ਤਾਂ ਸੈਨੇਟ ਚੋਣਾਂ ਤੇ ਹਰਿਆਣਾ ਨੂੰ ਚੰਡੀਗੜ੍ਹ ‘ਚ ਵੱਖਰੀ ਜਗ੍ਹਾ ਦੇਣ ਦੇ ਮਾਮਲੇ ‘ਚ ਸੈਸ਼ਨ ਸੱਦੇ ਪੰਜਾਬ ਸਰਕਾਰ, ਮਜੀਠੀਆ ਦਾ ਵੱਡਾ ਚੈਲੰਜ
Farmers Protest: ਡੱਲੇਵਾਲ ਖਿਲਾਫ ਐਕਸ਼ਨ ਤੋਂ ਭੜਕੇ ਰਵਨੀਤ ਬਿੱਟੂ, ਬੋਲੇ...ਕੇਂਦਰ ਨੂੰ ਬਦਨਾਮ ਕਰਨ ਲਈ ਭਗਵੰਤ ਮਾਨ ਸਰਕਾਰ ਦਾ ਕਾਰਾ
Farmers Protest: ਡੱਲੇਵਾਲ ਖਿਲਾਫ ਐਕਸ਼ਨ ਤੋਂ ਭੜਕੇ ਰਵਨੀਤ ਬਿੱਟੂ, ਬੋਲੇ...ਕੇਂਦਰ ਨੂੰ ਬਦਨਾਮ ਕਰਨ ਲਈ ਭਗਵੰਤ ਮਾਨ ਸਰਕਾਰ ਦਾ ਕਾਰਾ
ਡੱਲੇਵਾਲ ਹਰਿਆਣਾ ਨਹੀਂ, ਪੰਜਾਬ ਪੁਲਿਸ ਦੀ ਹਿਰਾਸਤ 'ਚ, ਪਟਿਆਲਾ DIG ਨੇ ਕੀਤੇ ਅਹਿਮ ਖੁਲਾਸੇ
ਡੱਲੇਵਾਲ ਹਰਿਆਣਾ ਨਹੀਂ, ਪੰਜਾਬ ਪੁਲਿਸ ਦੀ ਹਿਰਾਸਤ 'ਚ, ਪਟਿਆਲਾ DIG ਨੇ ਕੀਤੇ ਅਹਿਮ ਖੁਲਾਸੇ
ਅਡਾਨੀ ਨੂੰ ਇੱਕ ਹੋਰ ਝਟਕਾ! ਹੁਣ ਇਹ ਸਰਕਾਰ ਰੱਦ ਕਰ ਸਕਦੀ ਪਾਵਰ ਸਪਲਾਈ ਸਮਝੌਤਾ, ਪੰਜਾਬ ਨਾਲ ਵੀ ਹੋਇਆ ਹੈ ਇਕਰਾਰਨਾਮਾ !
ਅਡਾਨੀ ਨੂੰ ਇੱਕ ਹੋਰ ਝਟਕਾ! ਹੁਣ ਇਹ ਸਰਕਾਰ ਰੱਦ ਕਰ ਸਕਦੀ ਪਾਵਰ ਸਪਲਾਈ ਸਮਝੌਤਾ, ਪੰਜਾਬ ਨਾਲ ਵੀ ਹੋਇਆ ਹੈ ਇਕਰਾਰਨਾਮਾ !
Punjab News: ਨਵੀਆਂ ਪੰਚਾਇਤਾਂ ਲਈ ਸਰਕਾਰੀ ਫਰਮਾਨ! ਪਹਿਲੀ ਦਸੰਬਰ ਤੱਕ ਕਰ ਲਵੋ ਇਹ ਕੰਮ ਨਹੀਂ ਹੋਏਗਾ ਸਖਤ ਐਕਸ਼ਨ  

Punjab News: ਪੰਜਾਬ 'ਚ ਵੱਡਾ ਐਨਕਾਊਂਟਰ, ਇਲਾਕੇ 'ਚ ਮੱਚੀ ਹਲਚਲ, ਜਵਾਬੀ ਕਾਰਵਾਈ ’ਚ ਬਦਮਾਸ਼ ਜ਼ਖ਼ਮੀ

Agriculture News: ਹਾੜੀ ਦੀਆਂ ਫਸਲਾਂ ਬਾਰੇ ਕੇਂਦਰ ਸਰਕਾਰ ਵੱਲੋਂ ਵੱਡਾ ਖੁਲਾਸਾ, ਬੰਪਰ ਝਾੜ ਦੇ ਨਾਲ ਹੀ ਮਿਲੇਗਾ ਚੰਗਾ ਭਾਅ

Farmer Protest: ਡੱਲੇਵਾਲ 'ਤੇ ਪੁਲਿਸ ਐਕਸ਼ਨ ਮਗਰੋਂ ਕਿਸਾਨ ਲੀਡਰ ਕੋਹਾੜ ਦਾ ਵੱਡਾ ਖੁਲਾਸਾ, ਕਿਸਾਨਾਂ ਦਾ ਖੂਨ ਮਾਰਨ ਲੱਗਾ ਉਬਾਲੇ
ਡੱਲੇਵਾਲ 'ਤੇ ਪੁਲਿਸ ਐਕਸ਼ਨ ਮਗਰੋਂ ਕਿਸਾਨ ਲੀਡਰ ਕੋਹਾੜ ਦਾ ਵੱਡਾ ਖੁਲਾਸਾ, ਕਿਸਾਨਾਂ ਦਾ ਖੂਨ ਮਾਰਨ ਲੱਗਾ ਉਬਾਲੇ
Embed widget