ਚੰਡੀਗੜ੍ਹ: ਕੈਪਟਨ ਸਰਕਾਰ ਵਿਧਾਇਕਾਂ ਦੇ ਫੋਨ ਟੈਪ ਕਰਵਾ ਰਹੀ ਹੈ। ਇਹ ਖੁਲਾਸਾ ਕਾਂਗਰਸੀ ਵਿਧਾਇਕਾਂ ਨੇ ਕੀਤਾ ਹੈ। ਇਸ ਮਗਰੋਂ ਵਿਰੋਧੀ ਸਿਆਸੀ ਪਾਰਟੀਆਂ ਕਾਂਗਰਸ ਸਰਕਾਰ ਖਿਲਾਫ ਡਟ ਗਈਆਂ ਹਨ। ਉਨ੍ਹਾਂ ਦਾ ਕਹਿਣਾ ਹੈ ਕਿ ਸਰਕਾਰ ਅਜਿਹਾ ਕਰਵਾ ਕੇ ਵਿਧਾਇਕਾਂ ਦੇ ਵਿਸ਼ੇਸ਼ ਅਧਿਕਾਰ ਦੀ ਉਲੰਘਣਾ ਕਰ ਰਹੀ ਹੈ। ਸ਼੍ਰੋਮਣੀ ਅਕਾਲੀ ਦਲ ਨੇ ਵਿਧਾਨ ਸਭਾ ਦੇ ਸਪੀਕਰ ਰਾਣਾ ਕੇਪੀ ਸਿੰਘ ਨੂੰ ਇਸ ਕੁਤਾਹੀ ਲਈ ਜ਼ਿੰਮੇਵਾਰ ਅਧਿਕਾਰੀਆਂ ਖ਼ਿਲਾਫ਼ ਕਾਰਵਾਈ ਕਰਨ ਲਈ ਆਖਿਆ ਹੈ। ਇਸ ਦੇ ਨਾਲ ਹੀ ਮੁਲਜ਼ਮਾਂ ਨੂੰ ਫੜਨ ਲਈ ਵੱਖਰਾ ਅਪਰਾਧਕ ਮਾਮਲਾ ਦਰਜ ਕਰਨ ਦੀ ਵੀ ਮੰਗ ਕੀਤੀ ਹੈ।
ਸ਼੍ਰੋਮਣੀ ਅਕਾਲੀ ਦਲ ਦੇ ਬੁਲਾਰੇ ਡਾ. ਦਲਜੀਤ ਸਿੰਘ ਚੀਮਾ ਨੇ ਕਿਹਾ ਕਿ ਕਿੰਨੇ ਅਫ਼ਸੋਸ ਦੀ ਗੱਲ ਹੈ ਕਿ ਕਾਂਗਰਸੀ ਵਿਧਾਇਕਾਂ ਨੇ ਪਟਿਆਲਾ ਵਿੱਚ ਜ਼ਿਲ੍ਹਾ ਸ਼ਿਕਾਇਤ ਨਿਵਾਰਨ ਕਮੇਟੀ ਦੀ ਹੋਈ ਮੀਟਿੰਗ ਵਿੱਚ ਆਪਣੀ ਸਰਕਾਰ ਉੱਤੇ ਉਨ੍ਹਾਂ ਦੇ ਫੋਨ ਟੈਪ ਕਰਨ ਦਾ ਦੋਸ਼ ਲਾਇਆ ਹੈ। ਉਨ੍ਹਾਂ ਕਿਹਾ ਕਿ ਅਕਾਲੀ ਦਲ ਵਿਧਾਨ ਸਭਾ ਸਪੀਕਰ ਨੂੰ ਅਪੀਲ ਕਰਦਾ ਹੈ ਕਿ ਉਹ ਇਸ ਦਾ ਨੋਟਿਸ ਲੈਣ ਤੇ ਵਿਧਾਇਕਾਂ ਦੀ ਨਿੱਜਤਾ ਦੀ ਰਾਖੀ ਕਰਨ।
ਇਸ ਸਬੰਧੀ ਕਾਰਵਾਈ ਕਰਨ ਲਈ ਸਪੀਕਰ ਨੂੰ ਇਨ੍ਹਾਂ ਵਿਧਾਇਕਾਂ ਦੇ ਬਿਆਨ ਰਿਕਾਰਡ ਕਰਨੇ ਚਾਹੀਦੇ ਹਨ। ਅਕਾਲੀ ਆਗੂ ਨੇ ਕਿਹਾ ਕਿ ਕਾਂਗਰਸੀ ਵਿਧਾਇਕ ਰਜਿੰਦਰ ਸਿੰਘ ਨੇ ਸਰਕਾਰੀ ਮੀਟਿੰਗ ਦੌਰਾਨ ਪੁਲਿਸ ਅਧਿਕਾਰੀਆਂ ਉੱਤੇ ਉਸ ਦਾ ਫੋਨ ਟੈਪ ਕਰਨ ਦਾ ਦੋਸ਼ ਲਾਇਆ ਹੈ। ਇਸ ਮਾਮਲੇ ਦੀ ਵੱਖਰੀ ਜਾਂਚ ਕਰਵਾਈ ਜਾਣੀ ਚਾਹੀਦੀ ਹੈ। ਜ਼ਿੰਮੇਵਾਰ ਪੁਲਿਸ ਅਧਿਕਾਰੀਆਂ ਖ਼ਿਲਾਫ਼ ਅਪਰਾਧਕ ਮਾਮਲਾ ਦਰਜ ਕੀਤਾ ਜਾਣਾ ਚਾਹੀਦਾ ਹੈ।
ਉਨ੍ਹਾਂ ਆਖਿਆ ਕਿ ਸਰਕਾਰ ਸਪੱਸ਼ਟ ਕਰੇ ਕਿ ਜਿਨ੍ਹਾਂ ਵਿਧਾਇਕਾਂ ਦੇ ਫੋਨ ਟੈਪ ਕੀਤੇ ਜਾ ਰਹੇ ਹਨ, ਕੀ ਉਨ੍ਹਾਂ ਦੇ ਕਿਸੇ ਅਪਰਾਧਕ ਮਾਮਲੇ ਵਿੱਚ ਸ਼ਾਮਲ ਹੋਣ ਸਬੰਧੀ ਜਾਂਚ ਕੀਤੀ ਜਾ ਰਹੀ ਹੈ? ਉਨ੍ਹਾਂ ਵਿਧਾਇਕਾਂ ਦੇ ਫੋਨ ਟੈਪ ਕਰਨ ਸਬੰਧੀ ਲੋੜੀਂਦੀ ਮਨਜ਼ੂਰੀ ਹੋਣ ਤੇ ਫੋਨ ਟੈਪ ਕਰਨ ਦਾ ਕਾਰਨ ਵੀ ਪੁੱਛਿਆ।
ਇਸੇ ਤਰ੍ਹਾਂ ਲੋਕ ਇਨਸਾਫ ਪਾਰਟੀ ਦੇ ਲੀਡਰ ਬਲਵਿੰਦਰ ਸਿੰਘ ਬੈਂਸ ਨੇ ਕਿਹਾ ਹੈ ਕਿ ਵਿਧਾਇਕਾਂ ਦੇ ਫੋਨ ਟੈਪ ਕਰਵਾਉਣਾ ਗਲਤ ਹੈ। ਸਰਕਾਰ ਵੱਲੋਂ ਕੈਪਟਨ ਵਿਰੋਧੀ ਵਿਧਾਇਕਾਂ ਦੇ ਫੋਨ ਟੈਮ ਕਰਵਾਏ ਜਾ ਰਹੇ ਹਨ। ਇਸੇ ਕਰਕੇ ਇਹ ਵਿਧਾਇਕ ਜਨਤਕ ਤੌਰ 'ਤੇ ਬੋਲ ਰਹੇ ਹਨ।
ਕੈਪਟਨ ਦੇ ਵਿਧਾਇਕਾਂ ਦੇ ਫੋਨ ਕੌਣ ਕਰਵਾ ਰਿਹਾ ਟੈਪ? ਅਕਾਲੀ ਦਲ ਤੇ ਲੋਕ ਇਨਸਾਫ ਪਾਰਟੀ ਨੇ ਘੇਰਿਆ
ਏਬੀਪੀ ਸਾਂਝਾ
Updated at:
21 Nov 2019 12:57 PM (IST)
ਕੈਪਟਨ ਸਰਕਾਰ ਵਿਧਾਇਕਾਂ ਦੇ ਫੋਨ ਟੈਪ ਕਰਵਾ ਰਹੀ ਹੈ। ਇਹ ਖੁਲਾਸਾ ਕਾਂਗਰਸੀ ਵਿਧਾਇਕਾਂ ਨੇ ਕੀਤਾ ਹੈ। ਇਸ ਮਗਰੋਂ ਵਿਰੋਧੀ ਸਿਆਸੀ ਪਾਰਟੀਆਂ ਕਾਂਗਰਸ ਸਰਕਾਰ ਖਿਲਾਫ ਡਟ ਗਈਆਂ ਹਨ। ਉਨ੍ਹਾਂ ਦਾ ਕਹਿਣਾ ਹੈ ਕਿ ਸਰਕਾਰ ਅਜਿਹਾ ਕਰਵਾ ਕੇ ਵਿਧਾਇਕਾਂ ਦੇ ਵਿਸ਼ੇਸ਼ ਅਧਿਕਾਰ ਦੀ ਉਲੰਘਣਾ ਕਰ ਰਹੀ ਹੈ। ਸ਼੍ਰੋਮਣੀ ਅਕਾਲੀ ਦਲ ਨੇ ਵਿਧਾਨ ਸਭਾ ਦੇ ਸਪੀਕਰ ਰਾਣਾ ਕੇਪੀ ਸਿੰਘ ਨੂੰ ਇਸ ਕੁਤਾਹੀ ਲਈ ਜ਼ਿੰਮੇਵਾਰ ਅਧਿਕਾਰੀਆਂ ਖ਼ਿਲਾਫ਼ ਕਾਰਵਾਈ ਕਰਨ ਲਈ ਆਖਿਆ ਹੈ। ਇਸ ਦੇ ਨਾਲ ਹੀ ਮੁਲਜ਼ਮਾਂ ਨੂੰ ਫੜਨ ਲਈ ਵੱਖਰਾ ਅਪਰਾਧਕ ਮਾਮਲਾ ਦਰਜ ਕਰਨ ਦੀ ਵੀ ਮੰਗ ਕੀਤੀ ਹੈ।
- - - - - - - - - Advertisement - - - - - - - - -