ਚੰਡੀਗੜ੍ਹ: ਆਮ ਆਦਮੀ ਪਾਰਟੀ ਤੇ ਵਿਧਾਇਕ ਦੇ ਅਹੁਦੇ ਤੋਂ ਅਸਤੀਫ਼ਾ ਦੇਣ ਵਾਲੇ ਵਕੀਲ ਹਰਵਿੰਦਰ ਸਿੰਘ ਫੂਲਕਾ ਨੇ ਸੋਮਵਾਰ ਨੂੰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਸਿਆਸੀ ਪ੍ਰਭਾਵ ਹੇਠੋਂ ਮੁਕਤ ਕਰਵਾਉਣ ਲਈ ਖ਼ਾਸ ਸੰਗਠਨ ਬਣਾਉਣਗੇ। ਇੱਥੇ ਪ੍ਰੈੱਸ ਕਾਨਫ਼ਰੰਸ ਦੌਰਾਨ ਉਨ੍ਹਾਂ ਇਸੇ ਸੰਗਠਨ ਬਾਰੇ ਪੱਤਰਕਾਰਾਂ ਨੂੰ ਜਾਣਕਾਰੀ ਦਿੱਤੀ।

ਫੂਲਕਾ ਨੇ ਦੱਸਿਆ ਕਿ ਜਸਟਿਸ ਕੁਲਦੀਪ ਸਿੰਘ ਇਸ ਗਰੁੱਪ ਦੇ ਸਰਪ੍ਰਸਤ ਹੋਣਗੇ। ਜਸਟਿਸ ਕੁਲਦੀਪ ਸਿੰਘ ਨੇ ਚੰਡੀਗੜ੍ਹ ਦੇ ਨੇੜਲੇ ਇਲਾਕਿਆਂ ਦੀਆਂ ਜ਼ਮੀਨਾਂ 'ਤੇ ਸਿਆਸਤਦਾਨਾਂ ਵੱਲੋਂ ਕਬਜ਼ੇ ਜਾਂ ਸਥਾਨਕ ਲੋਕਾਂ ਤੋਂ ਸਸਤੇ ਭਾਅ ਜ਼ਮੀਨਾਂ ਖਰੀਦੇ ਜਾਣ ਦੇ ਮਾਮਲੇ ਸਬੰਧੀ ਜਾਂਚ ਕੀਤੀ ਸੀ। ਆਮ ਆਦਮੀ ਪਾਰਟੀ ਵੱਲੋਂ ਵੀ ਜਸਟਿਸ ਕੁਲਦੀਪ ਸਿੰਘ ਦੀ ਰਿਪੋਰਟ ਨੂੰ ਲਾਗੂ ਕਰਨ ਦੀ ਹਮਾਇਤ ਕੀਤੀ ਜਾਂਦੀ ਰਹੀ ਹੈ।

ਇਹ ਵੀ ਪੜ੍ਹੋ: 'ਆਪ' ਨੂੰ ਛੱਡ ਕੇ ਫੂਲਕਾ ਲੜਨਗੇ ਦੋ ਫਰੰਟਾਂ 'ਤੇ ਲੜਾਈ

ਉਨ੍ਹਾਂ ਬੀਤੀ ਚਾਰ ਜਨਵਰੀ ਨੂੰ ਦਿੱਲੀ ਵਿੱਚ ਪ੍ਰੈੱਸ ਕਾਨਫ਼ਰੰਸ ਕਰਕੇ ਆਪਣੇ ਸਿਆਸੀ ਕਰੀਅਰ ਨੂੰ ਖ਼ਤਮ ਕਰਨ ਦਾ ਐਲਾਨ ਕੀਤਾ ਸੀ। ਫੂਲਕਾ ਨੇ ਲੋਕ ਸਭਾ ਚੋਣਾਂ ਨਾ ਲੜਨ ਦਾ ਵੀ ਐਲਾਨ ਕੀਤਾ ਹੋਇਆ ਹੈ। ਉਨ੍ਹਾਂ ਕਿਹਾ ਸੀ ਕਿ ਉਹ ਪਿਛਲੇ ਸਾਲ ਤੋਂ ਹੀ ਸਰਗਰਮ ਸਿਆਸਤ ਤੋਂ ਪਰ੍ਹੇ ਸਨ ਤੇ ਹੁਣ ਰਾਜਨੀਤੀ ਤੋਂ ਬਿਲਕੁਲ ਹੀ ਦੂਰ ਹੋ ਗਏ ਹਨ।

ਫੂਲਕਾ ਕਿਹਾ ਸੀ ਕਿ ਹੁਣ ਉਹ ਦੋ ਸੰਗਠਨ ਬਣਾਉਣਗੇ ਜਿਨ੍ਹਾਂ ਦਾ ਕੰਮ ਪੰਜਾਬ ਵਿੱਚੋਂ ਨਸ਼ਿਆਂ ਦਾ ਖ਼ਾਤਮਾ ਕਰਨਾ ਹੋਵੇਗਾ ਤੇ ਦੂਜੇ ਦੀ ਮਦਦ ਨਾਲ ਉਹ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਿੱਚੋਂ ਸਿਆਸਤ ਨੂੰ ਖ਼ਤਮ ਕਰਨਗੇ।