(Source: ECI/ABP News)
Punjab News: ਸਿਵਲ ਸਕੱਤਰੇਤ 'ਚ ਲਾਈ ਸ੍ਰੀ ਹਰਿਮੰਦਰ ਸਾਹਿਬ ਦੀ ਫੋਟੋ, ਸੀਐਮ ਮਾਨ ਬੋਲੇ...ਮੁਲਾਜ਼ਮ ਗੁਰੂ ਸਾਹਿਬ ਦੇ ਫ਼ਲਸਫ਼ਿਆਂ ਤੋਂ ਸੇਧ ਲੈ ਕੇ ਕੰਮ ਕਰਨ
Punjab News: ਪੰਜਾਬ ਸਰਕਾਰ ਵੱਲੋਂ ਸਿਵਲ ਸਕੱਤਰੇਤ ਦੇ ਮੁੱਖ ਪ੍ਰਵੇਸ਼ ਦੁਆਰ 'ਤੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੀ ਫੋਟੋ ਲਾਈ ਗਈ ਹੈ।

Punjab News: ਪੰਜਾਬ ਸਰਕਾਰ ਵੱਲੋਂ ਸਿਵਲ ਸਕੱਤਰੇਤ ਦੇ ਮੁੱਖ ਪ੍ਰਵੇਸ਼ ਦੁਆਰ 'ਤੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੀ ਫੋਟੋ ਲਾਈ ਗਈ ਹੈ। ਇਹ ਜਾਣਕਾਰੀ ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕਰਕੇ ਸਾਂਝੀ ਕੀਤੀ ਹੈ। ਉਨ੍ਹਾਂ ਨੇ ਕਿਹਾ ਹੈ ਕਿ ਇਹ ਫੋਟੋ ਲਾਈ ਗਈ ਹੈ ਤਾਂ ਜੋ ਸਕੱਤਰੇਤ ਵਿੱਚ ਕੰਮ ਕਰਨ ਵਾਲੇ ਮੁਲਾਜ਼ਮ ਸ਼ਰਧਾ ਭਾਵਨਾ ਨਾਲ ਗੁਰੂ ਸਾਹਿਬ ਜੀ ਦੇ ਫ਼ਲਸਫ਼ਿਆਂ ਤੋਂ ਸਿੱਖਿਆ ਤੇ ਸੇਧ ਲੈ ਕੇ ਆਪਣੇ ਕੰਮਕਾਜ 'ਤੇ ਲੱਗਣ।
ਸੀਐਮ ਭਗਵੰਤ ਮਾਨ ਨੇ ਟਵੀਟ ਕਰਕੇ ਕਿਹਾ...ਸਿਵਲ ਸਕੱਤਰੇਤ ਦੇ ਮੁੱਖ ਪ੍ਰਵੇਸ਼ ਦੁਆਰ 'ਤੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਜੀ ਦੀ ਫੋਟੋ ਲਗਾਈ ਗਈ ਹੈ...ਤਾਂ ਜੋ ਸਕੱਤਰੇਤ ਵਿੱਚ ਕੰਮ ਕਰਨ ਵਾਲੇ ਮੁਲਾਜ਼ਮ ਸ਼ਰਧਾ ਭਾਵਨਾ ਨਾਲ ਗੁਰੂ ਸਾਹਿਬ ਜੀ ਦੇ ਫ਼ਲਸਫ਼ਿਆਂ ਤੋਂ ਸਿੱਖਿਆ ਤੇ ਸੇਧ ਲੈ ਕੇ ਆਪਣੇ ਕੰਮਕਾਜ 'ਤੇ ਲੱਗਣ...ਪੰਜਾਬ ਦੇ ਸਾਢੇ ਤਿੰਨ ਕਰੋੜ ਲੋਕਾਂ ਲਈ ਕੰਮ ਕਰਨ ਵਾਲੇ ਸਾਰੇ ਮੁਲਾਜ਼ਮਾਂ ਨੂੰ ਗੁਰੂ ਸਹਿਬਾਨ ਸਹੀ ਸੋਚ ਤੇ ਸਹੀ ਫ਼ੈਸਲੇ ਲੈਣ ਦੀ ਤਾਕਤ ਬਖ਼ਸ਼ਦੇ ਰਹਿਣ...
ਸਿਵਲ ਸਕੱਤਰੇਤ ਦੇ ਮੁੱਖ ਪ੍ਰਵੇਸ਼ ਦੁਆਰ 'ਤੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਜੀ ਦੀ ਫੋਟੋ ਲਗਾਈ ਗਈ ਹੈ...ਤਾਂ ਜੋ ਸਕੱਤਰੇਤ ਵਿੱਚ ਕੰਮ ਕਰਨ ਵਾਲੇ ਮੁਲਾਜ਼ਮ ਸ਼ਰਧਾ ਭਾਵਨਾ ਨਾਲ ਗੁਰੂ ਸਾਹਿਬ ਜੀ ਦੇ ਫ਼ਲਸਫ਼ਿਆਂ ਤੋਂ ਸਿੱਖਿਆ ਤੇ ਸੇਧ ਲੈ ਕੇ ਆਪਣੇ ਕੰਮਕਾਜ 'ਤੇ ਲੱਗਣ...ਪੰਜਾਬ ਦੇ ਸਾਢੇ ਤਿੰਨ ਕਰੋੜ ਲੋਕਾਂ ਲਈ ਕੰਮ ਕਰਨ ਵਾਲੇ ਸਾਰੇ ਮੁਲਾਜ਼ਮਾਂ… pic.twitter.com/GZWNdfnbZ8
— Bhagwant Mann (@BhagwantMann) October 4, 2023
ਹਾਸਲ ਜਾਣਕਾਰੀ ਮੁਤਾਬਕ ਮੁੱਖ ਮੰਤਰੀ ਭਗਵੰਤ ਮਾਨ ਨੇ ਬੁੱਧਵਾਰ ਨੂੰ ਪੰਜਾਬ ਸਿਵਲ ਸਕੱਤਰੇਤ-1 ਵਿਖੇ ਸਿਫ਼ਤੀ ਦੇ ਘਰ ਸ੍ਰੀ ਹਰਿਮੰਦਰ ਸਾਹਿਬ ਦੀ ਨਵੀਂ ਲੱਗੀ ਤਸਵੀਰ ਨੂੰ ਲੋਕਾਂ ਨੂੰ ਸਮਰਪਿਤ ਕੀਤਾ। ਇੱਥੇ ਦਹਾਕਿਆਂ ਪਹਿਲਾਂ ਲੱਗੀ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ, ਸ੍ਰੀ ਆਨੰਦਪੁਰ ਸਾਹਿਬ ਦੀ ਤਸਵੀਰ ਦੀ ਥਾਂ ਹੁਣ ਇਹ 29 ਫੁੱਟ ਲੰਮੀ ਤੇ 11 ਫੁੱਟ ਉੱਚੀ ਤਸਵੀਰ ਲਗਾਈ ਗਈ ਹੈ।
ਇਹ ਵੀ ਪੜ੍ਹੋ: Sangrur News: ਦੇਸ਼ ਦੀ ਰਾਖੀ ਕਰਦਿਆਂ ਪਰਮਿੰਦਰ ਸਿੰਘ ਨੇ ਪੀਤਾ ਸ਼ਹਾਦਤ ਦਾ ਜਾਮ, ਅਜੇ ਸਾਲ ਪਹਿਲਾਂ ਹੋਇਆ ਸੀ ਵਿਆਹ
ਸੂਚਨਾ ਤੇ ਲੋਕ ਸੰਪਰਕ ਵਿਭਾਗ ਨੇ ਸ੍ਰੀ ਹਰਿਮੰਦਰ ਸਾਹਿਬ ਦੀਆਂ ਕਈ ਤਸਵੀਰਾਂ ਮੁੱਖ ਮੰਤਰੀ ਨੂੰ ਦਿਖਾਈਆਂ ਸਨ, ਜਿਨ੍ਹਾਂ ਵਿੱਚੋਂ ਇਸ ਤਸਵੀਰ ਦੀ ਚੋਣ ਕੀਤੀ ਗਈ। ਇਹ ਤਸਵੀਰ ਵਿਸ਼ੇਸ਼ ਟਰਾਂਸਲਿਟ ਸ਼ੀਟ ਉਤੇ ਛਪੀ ਹੈ ਤੇ ਤਸਵੀਰ ਨੂੰ ਰੁਸ਼ਨਾਉਣ ਲਈ ਇਸ ਦੇ ਪਿੱਛੇ 150 ਐਲਈਡੀ ਲਾਈਟਾਂ ਲਗਾਈਆਂ ਗਈਆਂ ਹਨ। ਇਸ ਦੌਰਾਨ ਮੁੱਖ ਮੰਤਰੀ ਨੇ ਕਿਹਾ ਕਿ ਸ੍ਰੀ ਹਰਿਮੰਦਰ ਸਾਹਿਬ ਪੰਜਾਬੀਆਂ ਖ਼ਾਸ ਤੌਰ ਉਤੇ ਸਿੱਖਾਂ ਲਈ ਦੁਨੀਆ ਦਾ ਸਭ ਤੋਂ ਪਵਿੱਤਰ ਸਥਾਨ ਹੈ ਤੇ ਇਹ ਸਥਾਨ ਸਮੁੱਚੀ ਮਾਨਵਤਾ ਲਈ ਪ੍ਰੇਰਨਾ ਦਾ ਸਰੋਤ ਹੈ।
ਉਨ੍ਹਾਂ ਕਿਹਾ ਕਿ ਇਹ ਪਾਵਨ ਸਥਾਨ ਸਾਨੂੰ ਹਮੇਸ਼ਾ ਤੋਂ ਆਪਣੇ ਫ਼ਰਜ਼ ਪੂਰੇ ਸਮਰਪਣ ਤੇ ਦਿਆਨਤਦਾਰੀ ਨਾਲ ਨਿਭਾਉਣ ਲਈ ਪ੍ਰੇਰਿਤ ਕਰਦਾ ਰਿਹਾ ਹੈ। ਭਗਵੰਤ ਮਾਨ ਨੇ ਕਿਹਾ ਕਿ ਉਹ ਅੱਜ ਇੱਥੇ ਸਿਰਫ਼ ਤਸਵੀਰ ਨੂੰ ਲੋਕਾਂ ਨੂੰ ਸਮਰਪਿਤ ਕਰਨ ਲਈ ਨਹੀਂ ਆਏ, ਸਗੋਂ ਪਰਮਾਤਮਾ ਦਾ ਸ਼ੁਕਰਾਨਾ ਅਦਾ ਕਰਨ ਆਏ ਹਨ, ਜੋ ਸਾਨੂੰ ਸੂਬੇ ਦੀ ਸੇਵਾ ਕਰਨ ਦਾ ਬਲ ਬਖ਼ਸ਼ ਰਿਹਾ ਹੈ।
ਟਾਪ ਹੈਡਲਾਈਨ
ਟ੍ਰੈਂਡਿੰਗ ਟੌਪਿਕ
