ਲੋਹੜੀ ਦੀ ਰਾਤ ਤੋਂ ਲਾਪਤਾ ਫੋਟੋਗ੍ਰਾਫਰ ਦੀ ਮਿਲੀ ਲਾ*ਸ਼, ਸਰੀਰ 'ਤੇ ਸੱਟਾਂ ਦੇ ਨਿਸ਼ਾਨ, ਪਰਿਵਾਰ ਵਾਲਿਆਂ ਦਾ ਰੋ-ਰੋ ਬੁਰਾ ਹਾਲ
ਕਪੂਰਥਲਾ ਤੋਂ ਮੰਦਭਾਗੀ ਖਬਰ ਸਾਹਮਣੇ ਆਈ ਹੈ। ਜਿੱਥੇ ਲੋਹੜੀ ਦੀ ਰਾਤ ਤੋਂ ਲਾਪਤਾ 30 ਸਾਲਾ ਫੋਟੋਗ੍ਰਾਫਰ ਤੀਕਸ਼ਤ ਦੀ ਲਾਸ਼ ਸਿਵਲ ਹਸਪਤਾਲ ਦੇ ਮੁਰਦਾਘਰ 'ਚੋਂ ਮਿਲੀ ਹੈ। ਮ੍ਰਿਤਕ ਦੇ ਸਰੀਰ 'ਤੇ ਗੰਭੀਰ ਸੱਟਾਂ ਦੇ ਨਿਸ਼ਾਨ ਮਿਲੇ ਹਨ।
Kapurthala: ਕਪੂਰਥਲਾ ਤੋਂ ਮੰਦਭਾਗੀ ਖਬਰ ਸਾਹਮਣੇ ਆਈ ਹੈ। ਜਿੱਥੇ ਲੋਹੜੀ ਦੀ ਰਾਤ ਤੋਂ ਲਾਪਤਾ 30 ਸਾਲਾ ਫੋਟੋਗ੍ਰਾਫਰ ਤੀਕਸ਼ਤ ਦੀ ਲਾਸ਼ (Photographer's body) ਸਿਵਲ ਹਸਪਤਾਲ ਦੇ ਮੁਰਦਾਘਰ 'ਚੋਂ ਮਿਲੀ ਹੈ। ਮ੍ਰਿਤਕ ਦੇ ਸਰੀਰ 'ਤੇ ਗੰਭੀਰ ਸੱਟਾਂ ਦੇ ਨਿਸ਼ਾਨ ਮਿਲੇ ਹਨ। ਇਹ ਘਟਨਾ ਸੁਲਤਾਨਪੁਰ ਲੋਧੀ ਦੀ ਹੈ। ਇਹ ਘਟਨਾ 13 ਜਨਵਰੀ ਦੀ ਰਾਤ ਦੀ ਹੈ, ਜਦੋਂ ਤੀਕਸ਼ਤ ਇੱਕ ਪ੍ਰੋਗਰਾਮ ਨੂੰ ਕਵਰ ਕਰਨ ਤੋਂ ਬਾਅਦ ਰਾਤ 10 ਵਜੇ ਦੇ ਕਰੀਬ ਆਪਣੀ ਬਾਈਕ 'ਤੇ ਘਰ ਪਰਤ ਰਿਹਾ ਸੀ।
ਜਦੋਂ ਉਹ ਦੇਰ ਰਾਤ ਤੱਕ ਘਰ ਨਹੀਂ ਪਹੁੰਚਿਆ ਅਤੇ ਉਸਦਾ ਫ਼ੋਨ ਵੀ ਬੰਦ ਪਾਇਆ ਗਿਆ ਤਾਂ ਪਰਿਵਾਰ ਨੇ ਪੁਲਿਸ ਕੋਲ ਸ਼ਿਕਾਇਤ ਦਰਜ ਕਰਵਾਈ। ਇਸੇ ਰਾਤ ਸ਼ੇਖੂਪੁਰ ਨੇੜੇ ਧਰਮਕੰਡਾ ਨੇੜੇ ਇਕ ਜ਼ਖ਼ਮੀ ਨੌਜਵਾਨ ਮਿਲਿਆ, ਜਿਸ ਨੂੰ ਸੀਨੀਅਰ ਡਿਪਟੀ ਮੇਅਰ ਰਾਹੁਲ ਕੁਮਾਰ ਨੇ ਐਂਬੂਲੈਂਸ ਰਾਹੀਂ ਸਿਵਲ ਹਸਪਤਾਲ ਪਹੁੰਚਾਇਆ।
CCTV ਕੈਮਰਿਆਂ ਦੀ ਫੁਟੇਜ ਦੀ ਜਾਂਚ ਕੀਤੀ ਜਾ ਰਹੀ
ਡੀਐਸਪੀ ਸਬ-ਡਵੀਜ਼ਨ ਦੀਪਕਰਨ ਸਿੰਘ ਅਨੁਸਾਰ ਮੁੱਢਲੀ ਜਾਂਚ ਵਿੱਚ ਇਹ ਮਾਮਲਾ ਹਾਦਸਾ ਜਾਪਦਾ ਹੈ। ਪੁਲਿਸ ਘਟਨਾ ਵਾਲੀ ਥਾਂ ਦੇ ਆਲੇ-ਦੁਆਲੇ ਲੱਗੇ ਸੀਸੀਟੀਵੀ ਕੈਮਰਿਆਂ ਦੀ ਫੁਟੇਜ ਦੀ ਜਾਂਚ ਕਰ ਰਹੀ ਹੈ। ਸਿਵਲ ਹਸਪਤਾਲ ਦੇ ਰਿਕਾਰਡ ਅਨੁਸਾਰ ਨੌਜਵਾਨ ਨੂੰ ਦੁਪਹਿਰ 12:30 ਵਜੇ ਮੁਰਦਾਘਰ ਵਿੱਚ ਰੱਖਿਆ ਗਿਆ ਸੀ।
ਮ੍ਰਿਤਕ ਦੇ ਭਰਾ ਅੰਮ੍ਰਿਤ ਨੇ ਦੱਸਿਆ ਕਿ ਉਸ ਨੇ ਤੁਰੰਤ ਸੁਲਤਾਨਪੁਰ ਲੋਧੀ ਪੁਲਿਸ ਅਤੇ ਪੰਜਾਬ ਪੁਲਿਸ ਦੇ ਹੈਲਪਲਾਈਨ ਨੰਬਰ 112 ’ਤੇ ਲਾਪਤਾ ਹੋਣ ਦੀ ਸੂਚਨਾ ਦਿੱਤੀ। ਡੀਐਸਪੀ ਸਬ-ਡਵੀਜ਼ਨ ਦੀਪਕਰਨ ਸਿੰਘ ਨੇ ਦੱਸਿਆ ਕਿ ਇਸ ਮਾਮਲੇ ਦੀ ਮੁੱਢਲੀ ਜਾਂਚ ਤੋਂ ਪਤਾ ਚੱਲ ਰਿਹਾ ਹੈ ਕਿ ਇਹ ਹਾਦਸਾ ਸੀ। ਥਾਣਾ ਸਿਟੀ ਪੁਲੀਸ ਨੂੰ 14 ਜਨਵਰੀ ਦੀ ਰਾਤ ਨੂੰ ਲਾਸ਼ ਸਿਵਲ ਹਸਪਤਾਲ ਦੇ ਮੁਰਦਾਘਰ ਵਿੱਚ ਰੱਖਣ ਦੀ ਸੂਚਨਾ ਮਿਲੀ ਸੀ। ਇਸ ਤੋਂ ਬਾਅਦ ਪੁਲਿਸ ਟੀਮ ਨੇ ਜਾਂਚ ਸ਼ੁਰੂ ਕਰ ਦਿੱਤੀ ਹੈ ਅਤੇ ਘਟਨਾ ਵਾਲੀ ਥਾਂ ਦੇ ਆਲੇ-ਦੁਆਲੇ ਲੱਗੇ ਸੀਸੀਟੀਵੀ ਕੈਮਰਿਆਂ ਦੀ ਜਾਂਚ ਕੀਤੀ ਜਾ ਰਹੀ ਹੈ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।