ਵਿਆਹ ਦਾ ਲਾਰਾ ਲਾ ਬਣਾਏ ਸਰੀਰਕ ਸਬੰਧ, ਗਰਭਵਤੀ ਹੋਈ ਤਾਂ ਧਮਕੀ ਦੇ ਕਰਵਾਇਆ ਗਰਭਪਾਤ, ਕੁੜੀ ਦੇ ਨਾਂਅ 'ਤੇ ਲੋਨ ਲੈਕੇ ਦੱਬੇ ਪੈਸੇ, ਮਾਮਲਾ ਦਰਜ
ਪੁਲਿਸ ਅਧਿਕਾਰੀ ਨੇ ਦੱਸਿਆ ਕਿ ਮੁਲਜ਼ਮ ਅਭਿਸ਼ੇਕ ਸ਼ਰਮਾ ਜੋ ਕਿ ਤਰਨਤਾਰਨ ਦਾ ਰਹਿਣ ਵਾਲਾ ਹੈ, ਖ਼ਿਲਾਫ਼ ਕੇਸ ਦਰਜ ਕਰ ਲਿਆ ਗਿਆ ਹੈ। ਪੁਲਿਸ ਵੱਲੋਂ ਉਸ ਦੀ ਗ੍ਰਿਫ਼ਤਾਰੀ ਲਈ ਲਗਾਤਾਰ ਛਾਪੇਮਾਰੀ ਕੀਤੀ ਜਾ ਰਹੀ ਹੈ ਅਤੇ ਜਲਦੀ ਹੀ ਉਸ ਨੂੰ ਗ੍ਰਿਫ਼ਤਾਰ ਕਰ ਲਿਆ ਜਾਵੇਗਾ।
Punjab News: ਤਰਨਤਾਰਨ ਦੇ ਰਹਿਣ ਵਾਲੇ ਅਭਿਸ਼ੇਕ ਸ਼ਰਮਾ ਖ਼ਿਲਾਫ਼ ਮੋਹਾਲੀ 'ਚ ਵਿਆਹ ਦੇ ਬਹਾਨੇ ਡੇਢ ਸਾਲ ਤੱਕ ਇੱਕ ਲੜਕੀ ਦਾ ਸਰੀਰਕ ਸ਼ੋਸ਼ਣ ਕਰਨ ਤੇ ਗਰਭਪਾਤ ਕਰਵਾਉਣ ਲਈ ਮਜਬੂਰ ਕਰਨ ਦੇ ਦੋਸ਼ 'ਚ ਮਾਮਲਾ ਦਰਜ ਕੀਤਾ ਗਿਆ ਹੈ। ਪੁਲਿਸ ਨੇ ਪੀੜਤਾ ਦੀ ਸ਼ਿਕਾਇਤ 'ਤੇ ਮਾਮਲਾ ਦਰਜ ਕਰਕੇ ਦੋਸ਼ੀਆਂ ਦੀ ਗ੍ਰਿਫ਼ਤਾਰੀ ਲਈ ਛਾਪੇਮਾਰੀ ਸ਼ੁਰੂ ਕਰ ਦਿੱਤੀ ਹੈ।
ਪੁਲਿਸ ਨੂੰ ਦਿੱਤੀ ਸ਼ਿਕਾਇਤ ਵਿੱਚ ਪੀੜਤਾ ਨੇ ਦੱਸਿਆ ਕਿ ਉਹ ਇੱਕ ਪ੍ਰਾਈਵੇਟ ਕੰਪਨੀ ਵਿੱਚ ਟੀਮ ਲੀਡਰ ਵਜੋਂ ਕੰਮ ਕਰਦੀ ਹੈ। ਉਸਦੀ ਮੁਲਾਕਾਤ ਅਭਿਸ਼ੇਕ ਨਾਲ 2022 ਵਿੱਚ ਹੋਈ, ਜਦੋਂ ਉਸਨੇ ਕੰਪਨੀ ਵਿੱਚ ਕੰਮ ਕਰਨਾ ਸ਼ੁਰੂ ਕੀਤਾ। ਪੀੜਤਾ ਨਾਲ ਦੋਸਤੀ ਕਰਨ ਤੋਂ ਬਾਅਦ ਅਭਿਸ਼ੇਕ ਨੇ ਉਸ ਨੂੰ ਵਿਆਹ ਦਾ ਪ੍ਰਸਤਾਵ ਦਿੱਤਾ। ਇਸ ਤੋਂ ਬਾਅਦ ਦੋਵਾਂ ਨੇ ਖਰੜ ਦੀ ਇੱਕ ਸੁਸਾਇਟੀ ਵਿੱਚ ਕਿਰਾਏ ’ਤੇ ਫਲੈਟ ਲੈ ਲਿਆ ਤੇ ਇਕੱਠੇ ਰਹਿਣ ਲੱਗ ਪਏ।
ਸ਼ਿਕਾਇਤ ਮੁਤਾਬਕ ਅਭਿਸ਼ੇਕ ਨੇ ਪੀੜਤਾ ਦੇ ਨਾਂਅ 'ਤੇ ਡੇਢ ਲੱਖ ਰੁਪਏ ਦਾ ਕਰਜ਼ਾ ਵੀ ਲਿਆ ਤੇ ਪੈਸੇ ਆਪਣੇ ਖਾਤੇ 'ਚ ਟਰਾਂਸਫਰ ਕਰਵਾ ਲਏ। ਜਦੋਂ ਵੀ ਪੀੜਤਾ ਨੇ ਵਿਆਹ ਦੀ ਗੱਲ ਕੀਤੀ ਤਾਂ ਉਸ ਨੇ ਟਾਲ ਮਟੋਲ ਕਰਨਾ ਸ਼ੁਰੂ ਕਰ ਦਿੱਤਾ। ਅਭਿਸ਼ੇਕ ਦਾ ਪਰਿਵਾਰ ਵੀ ਪਹਿਲਾਂ ਤਾਂ ਇਸ ਵਿਆਹ ਲਈ ਰਾਜ਼ੀ ਹੋ ਗਿਆ ਸੀ ਪਰ ਬਾਅਦ ਵਿੱਚ ਉਨ੍ਹਾਂ ਦਾ ਵਿਵਹਾਰ ਵੀ ਬਦਲ ਗਿਆ।
9 ਜੁਲਾਈ 2023 ਨੂੰ ਪੀੜਤਾ ਗਰਭਵਤੀ ਹੋ ਗਈ ਤੇ ਅਭਿਸ਼ੇਕ 'ਤੇ ਉਸ ਨਾਲ ਜਲਦੀ ਵਿਆਹ ਕਰਨ ਲਈ ਦਬਾਅ ਪਾਇਆ। ਹਾਲਾਂਕਿ, ਅਭਿਸ਼ੇਕ ਤੇ ਉਨ੍ਹਾਂ ਦੇ ਪਰਿਵਾਰ ਨੇ ਵਿਆਹ ਤੋਂ ਇਨਕਾਰ ਕਰ ਦਿੱਤਾ। ਦੋਸ਼ੀ ਨੇ ਪੀੜਤਾ ਨੂੰ ਗਰਭਪਾਤ ਕਰਵਾਉਣ ਲਈ ਮਜ਼ਬੂਰ ਕੀਤਾ ਤੇ ਧਮਕੀ ਦਿੱਤੀ ਕਿ ਜੇ ਉਸਨੇ ਅਜਿਹਾ ਨਾ ਕੀਤਾ ਤਾਂ ਉਸਨੂੰ ਅਤੇ ਬੱਚੇ ਨੂੰ ਮਾਰ ਦੇਵੇਗਾ।
ਪੁਲਿਸ ਅਧਿਕਾਰੀ ਨੇ ਦੱਸਿਆ ਕਿ ਮੁਲਜ਼ਮ ਅਭਿਸ਼ੇਕ ਸ਼ਰਮਾ ਜੋ ਕਿ ਤਰਨਤਾਰਨ ਦਾ ਰਹਿਣ ਵਾਲਾ ਹੈ, ਖ਼ਿਲਾਫ਼ ਕੇਸ ਦਰਜ ਕਰ ਲਿਆ ਗਿਆ ਹੈ। ਪੁਲਿਸ ਵੱਲੋਂ ਉਸ ਦੀ ਗ੍ਰਿਫ਼ਤਾਰੀ ਲਈ ਲਗਾਤਾਰ ਛਾਪੇਮਾਰੀ ਕੀਤੀ ਜਾ ਰਹੀ ਹੈ ਅਤੇ ਜਲਦੀ ਹੀ ਉਸ ਨੂੰ ਗ੍ਰਿਫ਼ਤਾਰ ਕਰ ਲਿਆ ਜਾਵੇਗਾ।
ਨੋਟ : - ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ।