PM ਕੇਂਦਰੀ ਵਿਦਿਆਲਿਆ 'ਚ ਰਚਾਇਆ ਗਿਆ ਛੋਟੇ ਸਾਹਿਬਜ਼ਾਦਿਆਂ ਦਾ ਸਵਾਂਗ, SGPC ਨੇ ਜਤਾਇਆ ਇਤਰਾਜ਼, ਭਾਰਤ ਸਰਕਾਰ ਨੂੰ ਕੀਤੀ ਬੇਨਤੀ
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਕਿਹਾ ਕਿ ਸਾਹਿਬਜ਼ਾਦਿਆਂ ਬਾਰੇ ਜਾਗਰੂਕਤਾ ਮੁਹਿੰਮ ਚਲਾਉਣ ਲਈ ਸ਼੍ਰੋਮਣੀ ਕਮੇਟੀ ਸਰਕਾਰੀ ਅਦਾਰਿਆਂ ਨੂੰ ਸਹਾਇਤਾ ਪ੍ਰਦਾਨ ਕਰ ਸਕਦੀ ਹੈ।
Sikh News: ਸ੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਕੇਵੀਐਸ ਹੈਂਡ ਕੁਆਟਰ ਨੂੰ ਕਿਹਾ ਕਿ ਪਯਾਨੂਰ ਸਕੂਲ ਸ਼ੋਸ਼ਲ ਮੀਡੀਆ ਤੋਂ ਇਤਰਾਜ਼ਯੋਗ ਫੋਟੋਆਂ ਨੂੰ ਹਟਾਉਣ ਲਈ ਨਿਰਦੇਸ਼ ਕਰੇ। ਸ੍ਰੋਮਣੀ ਕਮੇਟੀ ਤੇ ਸ਼ੋਸ਼ਲ ਮੀਡੀਆ 'ਤੇ ਸਾਹਿਬਜ਼ਾਦਿਆਂ ਦੀ ਨਕਲ ਕਰਨ ਵਾਲੇ ਬੱਚਿਆਂ ਦੇ ਕਿਰਦਾਰ ਤੇ ਸਖਤ ਇਤਰਾਜ ਕੀਤਾ ਹੈ। ਉਨ੍ਹਾਂ ਲਿਖਿਆ ਕਿ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਸਾਹਿਬਜ਼ਾਦਿਆਂ ਦੀ ਸਰੀਰਕ ਤੌਰ 'ਤੇ ਨਕਲ ਕਰਨਾ ਸਿੱਖ ਕੌਮ ਲਈ ਬਹੁਤ ਹੀ ਇਤਰਾਜ਼ਯੋਗ ਮੰਨਿਆ ਜਾਂਦਾ ਹੈ ਤੇ ਇਸ ਦੀ ਸਖ਼ਤ ਮਨਾਹੀ ਹੈ।
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਸੋਸ਼ਲ ਮੀਡੀਆ ਉੱਤੇ ਲਿਖਿਆ, ਗੁਰੂ ਗੋਬਿੰਦ ਸਿੰਘ ਜੀ ਦੇ ਸਾਹਿਬਜ਼ਾਦਿਆਂ ਦੀ ਸਰੀਰਕ ਤੌਰ 'ਤੇ ਨਕਲ ਕਰਨਾ ਸਿੱਖ ਕੌਮ ਲਈ ਬਹੁਤ ਹੀ ਇਤਰਾਜ਼ਯੋਗ ਮੰਨਿਆ ਜਾਂਦਾ ਹੈ ਤੇ ਇਸ ਦੀ ਸਖ਼ਤ ਮਨਾਹੀ ਹੈ। ਅਜਿਹਾ ਕਰਨ ਦੀ ਇਜਾਜ਼ਤ ਨਹੀਂ ਹੈ ਕਿਉਂਕਿ ਇਹ ਸਿੱਖ ਸੰਗਤ (ਭਾਈਚਾਰੇ) ਦੀਆਂ ਭਾਵਨਾਵਾਂ ਨਾਲ ਸਬੰਧਤ ਹੈ। ਅਜਿਹੇ ਵਿੱਚ ਅਸੀਂ ਪ੍ਰਧਾਨ ਮੰਤਰੀ ਸ਼੍ਰੀ ਕੇਂਦਰੀ ਵਿਦਿਆਲਿਆ ਪਯਾਨੂਰ ਪ੍ਰਸ਼ਾਸਨ ਨੂੰ ਭਵਿੱਖ ਵਿੱਚ ਇਸ ਵੱਲ ਧਿਆਨ ਦੇਣ ਦੀ ਬੇਨਤੀ ਕਰਦੇ ਹਾਂ।
ਕੇਂਦਰੀ ਵਿਦਿਆਲਿਆ ਸੰਗਠਨ ਨੂੰ ਅਪੀਲ ਕੀਤੀ ਜਾਂਦੀ ਹੈ ਕਿ ਉਹ ਆਪਣੇ ਪਯਾਨੂਰ ਸਕੂਲ ਨੂੰ ਜਨਤਕ ਡੋਮੇਨ ਤੋਂ ਇਤਰਾਜ਼ਯੋਗ ਫੋਟੋਆਂ ਨੂੰ ਹਟਾਉਣ ਲਈ ਨਿਰਦੇਸ਼ ਦੇਣ। ਭਾਰਤ ਸਰਕਾਰ, ਸਿੱਖਿਆ ਮੰਤਰਾਲੇ ਸੱਭਿਆਚਾਰਕ ਮੰਤਰਾਲਾ, ਭਾਰਤ ਸਰਕਾਰ ਮਹਿਲਾ ਤੇ ਬਾਲ ਵਿਕਾਸ ਮੰਤਰਾਲਾ, ਭਾਰਤ ਸਰਕਾਰ ਸੀ.ਬੀ.ਐੱਸ.ਈ. ਨੂੰ ਬੇਨਤੀ ਕੀਤੀ ਜਾਂਦੀ ਹੈ ਕਿ ਉਹ ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜੇ ਨੂੰ ਮਨਾਉਂਦੇ ਹੋਏ ਸਕੂਲਾਂ, ਕਾਲਜਾਂ ਅਤੇ ਵਿਦਿਅਕ ਅਦਾਰਿਆਂ ਨੂੰ ਸਿੱਖ ਸਿਧਾਂਤਾਂ ਬਾਰੇ ਜਾਗਰੂਕ ਕਰਨ।
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਕਿਹਾ ਕਿ ਸਾਹਿਬਜ਼ਾਦਿਆਂ ਬਾਰੇ ਜਾਗਰੂਕਤਾ ਮੁਹਿੰਮ ਚਲਾਉਣ ਲਈ ਸ਼੍ਰੋਮਣੀ ਕਮੇਟੀ ਸਰਕਾਰੀ ਅਦਾਰਿਆਂ ਨੂੰ ਸਹਾਇਤਾ ਪ੍ਰਦਾਨ ਕਰ ਸਕਦੀ ਹੈ।
ਇਸ ਤੋਂ ਇਲਾਵਾ ਭਾਰਤ ਸਰਕਾਰ ਵੱਲੋਂ ਛੋਟੇ ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜੇ ਨੂੰ ‘ਵੀਰ ਬਾਲ ਦਿਵਸ’ ਨਾਮ ਦਿੱਤਾ ਗਿਆ ਹੈ, ਜਿਸ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਤੇ ਸ਼੍ਰੋਮਣੀ ਕਮੇਟੀ ਸਮੇਤ ਸਿੱਖ ਸੰਸਥਾਵਾਂ ਨੇ ਪ੍ਰਵਾਨ ਨਹੀਂ ਕੀਤਾ ਹੈ ਤੇ ਅਸੀਂ ਇਸ ਨਾਮ ਨੂੰ ‘ਸਾਹਿਬਜ਼ਾਦੇ ਸ਼ਹਾਦਤ ਦਿਵਸ’ ਰੱਖਣ ਦੀ ਸਿਫਾਰਸ਼ ਕੀਤੀ ਹੈ। ਸਿੱਖ ਸਿਧਾਂਤਾਂ ਵਿੱਚ ਸਾਹਿਬਜ਼ਾਦਿਆਂ ਨੂੰ ਉਨ੍ਹਾਂ ਦੀ ਬਹਾਦਰੀ ਅਤੇ ਬੇਮਿਸਾਲ ਸ਼ਹਾਦਤਾਂ ਲਈ 'ਬਾਬਾ' ਨਾਲ ਸਤਿਕਾਰਿਆ ਜਾਂਦਾ ਹੈ, ਨਾ ਕਿ 'ਬਾਲ' ਵਜੋ।