Hemkund Sahib Yatra : ਅੱਜ ਸ਼੍ਰੀਨਗਰ ਤੋਂ ਗੋਬਿੰਦਘਾਟ ਵੱਲ ਨੂੰ ਚਾਲੇ ਪਾਉਣਗੇ ਸ਼ਰਧਾਲੂ , 20 ਮਈ ਨੂੰ ਖੁੱਲ੍ਹਣਗੇ ਸ੍ਰੀ ਹੇਮਕੁੰਟ ਸਾਹਿਬ ਦੇ ਕਪਾਟ
Hemkund Sahib Yatra : ਗੁਰਦੁਆਰਾ ਸ੍ਰੀ ਹੇਮਕੁੰਟ ਸਾਹਿਬ ਦੀ ਯਾਤਰਾ ਜਾਰੀ ਹੈ। ਇਸ ਯਾਤਰਾ ਦੀ ਸ਼ੁਰੂਆਤ ਬੀਤੇ ਦਿਨ ਰਿਸ਼ੀਕੇਸ਼ ਤੋਂ ਸ਼ੁਰੂ ਹੋਈ ਸੀ। ਅੱਜ ਸ਼੍ਰੀਨਗਰ ਤੋਂ ਗੋਬਿੰਦਘਾਟ ਵੱਲ ਨੂੰ ਸ਼ਰਧਾਲੂ ਚਾਲੇ ਪਾਉਣਗੇ। ਹਾਸਿਲ ਜਾਣਕਾਰੀ ਅਨੁਸਾਰ ਗੁਰਦੁਆਰਾ
Hemkund Sahib Yatra : ਗੁਰਦੁਆਰਾ ਸ੍ਰੀ ਹੇਮਕੁੰਟ ਸਾਹਿਬ ਦੀ ਯਾਤਰਾ ਜਾਰੀ ਹੈ। ਇਸ ਯਾਤਰਾ ਦੀ ਸ਼ੁਰੂਆਤ ਬੀਤੇ ਦਿਨ ਰਿਸ਼ੀਕੇਸ਼ ਤੋਂ ਸ਼ੁਰੂ ਹੋਈ ਸੀ। ਅੱਜ ਸ਼੍ਰੀਨਗਰ ਤੋਂ ਗੋਬਿੰਦਘਾਟ ਵੱਲ ਨੂੰ ਸ਼ਰਧਾਲੂ ਚਾਲੇ ਪਾਉਣਗੇ। ਹਾਸਿਲ ਜਾਣਕਾਰੀ ਅਨੁਸਾਰ ਗੁਰਦੁਆਰਾ ਸ੍ਰੀ ਹੇਮਕੁੰਟ ਸਾਹਿਬ ਦੇ ਕਪਾਟ ਸੰਗਤ ਲਈ 20 ਮਈ ਨੂੰ ਖੋਲ੍ਹੇ ਜਾਣਗੇ, ਜਿਸ ਤਹਿਤ ਸ਼ਰਧਾਲੂਆਂ ਦਾ ਪਹਿਲਾ ਬੀਤੇ ਦਿਨ ਰਿਸ਼ੀਕੇਸ਼ ਸਥਿਤ ਗੁਰਦੁਆਰਾ ਸਾਹਿਬ ਤੋਂ ਰਵਾਨਾ ਹੋਇਆ। ਦੂਜੇ ਪਾਸੇ ਪੈਦਲ ਰਸਤਾ ਅਤੇ ਧਾਮ 'ਚ ਬਰਫ ਦੀ ਸਥਿਤੀ ਨੂੰ ਦੇਖਦਿਆਂ ਬੱਚਿਆਂ ਅਤੇ ਬਜ਼ੁਰਗਾਂ ਨੂੰ ਫਿਲਹਾਲ ਯਾਤਰਾ 'ਚ ਸ਼ਾਮਲ ਨਾ ਹੋਣ ਲਈ ਕਿਹਾ ਗਿਆ ਹੈ।
ਇਹ ਵੀ ਪੜ੍ਹੋ : ਪੰਜਾਬ 'ਚ ਝੱਖੜ ਨੇ ਮਚਾਈ ਤਬਾਹੀ, ਬਿਜਲੀ ਦੇ ਖੰਬੇ ਪੁੱਟ ਸੁੱਟੇ, ਕਈ ਇਲਾਕਿਆਂ 'ਚ ਬਿਜਲੀ ਸਪਲਾਈ ਠੱਪ
ਇਹ ਯਾਤਰੀ ਹੇਮਕੁੰਟ ਸਾਹਿਬ ਨਹੀਂ ਜਾ ਸਕਣਗੇ -
ਦੱਸ ਦਈਏ ਕਿ 60 ਸਾਲ ਤੋਂ ਵੱਧ ਉਮਰ ਦੇ ਬਿਮਾਰ ਲੋਕ ਹੁਣ ਹੇਮਕੁੰਟ ਸਾਹਿਬ ਦੇ ਦਰਸ਼ਨ ਨਹੀਂ ਕਰ ਸਕਣਗੇ। ਚਮੋਲੀ ਜ਼ਿਲ੍ਹਾ ਪ੍ਰਸ਼ਾਸਨ ਦੀ ਅਪੀਲ 'ਤੇ ਅਜਿਹੇ ਯਾਤਰੀਆਂ ਨੂੰ ਗੁਰਦੁਆਰਾ ਪ੍ਰਬੰਧਕਾਂ ਵੱਲੋਂ ਰਿਸ਼ੀਕੇਸ਼ ਵਿਖੇ ਰੋਕਿਆ ਜਾਵੇਗਾ। ਹਾਲਾਂਕਿ ਹੇਮਕੁੰਟ ਸਾਹਿਬ ਵਿਖੇ ਬਰਫ ਪਿਘਲਣ ਤੋਂ ਬਾਅਦ ਅਜਿਹੇ ਯਾਤਰੀਆਂ ਨੂੰ ਯਾਤਰਾ ਕਰਨ ਦੀ ਇਜਾਜ਼ਤ ਦਿੱਤੀ ਜਾਵੇਗੀ।
ਇਹ ਵੀ ਪੜ੍ਹੋ : ਪੰਜਾਬ ਪੁਲਿਸ ਨਵੇਂ ਵਿਵਾਦ 'ਚ ਘਿਰੀ, ਕਿਸਾਨਾਂ 'ਤੇ ਸਖਤੀ ਕਰਦਿਆਂ ਔਰਤ ਨੂੰ ਮਾਰਿਆ ਥੱਪੜ, ਵੀਡੀਓ ਵਾਇਰਲ
ਗੁਰਦੁਆਰਾ ਸ੍ਰੀ ਹੇਮਕੁੰਟ ਸਾਹਿਬ ਮੈਨੇਜਮੈਂਟ ਟਰੱਸਟ ਦੇ ਮੈਨੇਜਰ ਸਰਦਾਰ ਦਰਸ਼ਨ ਸਿੰਘ ਨੇ ਦੱਸਿਆ ਕਿ ਇਸ ਸਮੇਂ ਸ੍ਰੀ ਹੇਮਕੁੰਟ ਸਾਹਿਬ ਨੂੰ ਜਾਣ ਵਾਲੇ ਰਸਤੇ ਵਿੱਚ ਅੱਠ ਫੁੱਟ ਬਰਫ਼ ਪਈ ਹੈ। ਅਜਿਹੇ 'ਚ ਇਸ ਸਮੇਂ ਉੱਥੇ ਆਕਸੀਜਨ ਦੀ ਮਾਤਰਾ ਬਹੁਤ ਘੱਟ ਹੁੰਦੀ ਹੈ। ਇਸ ਕਾਰਨ 60 ਸਾਲ ਤੋਂ ਵੱਧ ਉਮਰ ਦੇ ਲੋਕ ਜੋ ਬਲੱਡ ਪ੍ਰੈਸ਼ਰ, ਦਮਾ ਅਤੇ ਸ਼ੂਗਰ ਦੀ ਬਿਮਾਰੀ ਤੋਂ ਪੀੜਤ ਹਨ, ਨੂੰ ਯਾਤਰਾ ਕਰਨ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ। ਇਸ ਤੋਂ ਇਲਾਵਾ ਬੱਚਿਆਂ ਨੂੰ ਫਿਲਹਾਲ ਯਾਤਰਾ 'ਤੇ ਜਾਣ 'ਤੇ ਵੀ ਪਾਬੰਦੀ ਹੋਵੇਗੀ। ਹਾਲਾਂਕਿ, ਬਰਫ ਪਿਘਲਣ ਤੋਂ ਬਾਅਦ, ਇਹ ਲੋਕ ਯਾਤਰਾ 'ਤੇ ਜਾ ਸਕਦੇ ਹਨ।
ਨੋਟ : ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।