18 ਨਵੰਬਰ ਨੂੰ ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵੱਲੋਂ ਲਗਾਇਆ ਜਾਵੇਗਾ ਪਲੇਸਮੈਂਟ ਕੈਂਪ
ਇਸ ਪਲੇਸਮੈਂਟ ਕੈਂਪ ਵਿੱਚ ਕੰਪਨੀ ਵੱਲੋਂ ਕਸਟਮਰ ਸਰਵਿਸ ਐਸੋਸੀਏਟ ਦੀ ਅਸਾਮੀ ਲਈ ਉਮੀਦਵਾਰਾਂ ਦੀ ਚੋਣ ਕੀਤੀ ਜਾਵੇਗੀ ਜਿਸ ਵਿੱਚ ਕੁੱਲ 60 ਅਸਾਮੀਆਂ ਹਨ ਇਨ੍ਹਾਂ ਅਸਾਮੀਆਂ ਲਈ ਉਮਰ ਯੋਗਤਾ ਘੱਟੋ ਘੱਟ 18 ਸਾਲ ਅਤੇ ਵੱਧ ਤੋਂ ਵੱਧ 30 ਸਾਲ ਹੋਣੀ ਚਾਹੀਦੀ ਹੈ।
Amritsar News: ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਅੰਮ੍ਰਿਤਸਰ ਵਿਖੇ 18 ਨਵੰਬਰ ਨੂੰ ਪਲੇਸਮੈਂਟ ਕੈਂਪ ਲਗਾਇਆ ਜਾਵੇਗਾ। ਇਸ ਬਾਰੇ ਜਾਣਕਾਰੀ ਦਿੰਦੇ ਹੋਏ ਡਿਪਟੀ ਡਾਇਰੈਕਟਰ ਵਿਕਰਮ ਜੀਤ ਨੇ ਦੱਸਿਆ ਕਿ ਇਸ ਪਲੇਸਮੈਂਟ ਕੈਂਪ ਵਿੱਚ ਅੰਮ੍ਰਿਤਸਰ ਜਿਲ੍ਹੇ ਦੀਆਂ ਮਸ਼ਹੂਰ ਕੰਪਨੀ ਰਿਲਾਇੰਸ ਮਾਰਟ ਵੱਲੋਂ ਭਾਗ ਲਿਆ ਜਾਵੇਗਾ। ਇਸ ਪਲੇਸਮੈਂਟ ਕੈਂਪ ਵਿੱਚ ਕੰਪਨੀ ਵੱਲੋਂ ਕਸਟਮਰ ਸਰਵਿਸ ਐਸੋਸੀਏਟ ਦੀ ਅਸਾਮੀ ਲਈ ਉਮੀਦਵਾਰਾਂ ਦੀ ਚੋਣ ਕੀਤੀ ਜਾਵੇਗੀ। ਜਿਸ ਵਿੱਚ ਕੁੱਲ 60 ਅਸਾਮੀਆਂ ਹਨ। ਇਨ੍ਹਾਂ ਅਸਾਮੀਆਂ ਲਈ ਉਮਰ ਯੋਗਤਾ ਘੱਟੋ—ਘੱਟ 18 ਸਾਲ ਅਤੇ ਵੱਧ ਤੋਂ ਵੱਧ 30 ਸਾਲ ਹੋਣੀ ਚਾਹੀਦੀ ਹੈ।
ਇਸ ਕੈਂਪ ਵਿੱਚ ਭਾਗ ਲੈਣ ਵਾਲੇ ਉਮੀਦਵਾਰਾਂ ਲਈ ਵਿੱਦਿਅਕ ਯੋਗਤਾ ਘੱਟੋ-ਘੱਟ ਬਾਰ੍ਹਵੀਂ ਤੋਂ ਲੈ ਕੇ ਗ੍ਰੈਜੂਏਸ਼ਨ ਤੱਕ ਹੋਵੇਗੀ। ਇਸ ਕੈਂਪ ਵਿੱਚ ਕੇਵਲ ਲੜਕੇ ਹੀ ਭਾਗ ਲੈ ਸਕਦੇ ਹਨ। ਇਸ ਪਲੇਸਮੈਂਟ ਕੈਂਪ ਵਿੱਚ ਭਾਗ ਲੈਣ ਵਾਲੇ ਚਾਹਵਾਨ ਪ੍ਰਾਰਥੀ 18 ਨਵੰਬਰ ਨੂੰ ਸਵੇਰੇ 10.00 ਤੋਂ ਦੁਪਹਿਰ 02.00 ਵਜੇ ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਨੇੜੇ ਜਿਲ੍ਹਾ ਕਚਹਿਰੀਆਂ,ਅੰਮ੍ਰਿਤਸਰ ਵਿਖੇ ਪਹੁੰਚ ਕੇ ਭਾਗ ਲੈ ਸਕਦੇ ਹਨ। ਇਸ ਸਬੰਧੀ ਵਧੇਰੇ ਜਾਣਕਾਰੀ ਲਈ ਪ੍ਰਾਰਥੀ ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ,ਅੰਮ੍ਰਿਤਸਰ ਦੇ ਹੈਲਪਲਾਈਨ ਨੰ: 9915789068 ਤੇ ਸੰਪਰਕ ਕੀਤਾ ਜਾ ਸਕਦਾ ਹੈ।
Viral Video: ਸੱਪਾਂ ਦੇ ਝੁੰਡ ਨੂੰ ਹੱਥਾਂ ਨਾਲ ਸੁੱਟਦਾ ਨਜ਼ਰ ਆਇਆ ਵਿਅਕਤੀ, ਵੀਡੀਓ ਦੇਖ ਕੇ ਉੱਡ ਜਾਣਗੇ ਹੋਸ਼!
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :