ਪੜਚੋਲ ਕਰੋ

Punjab Police: ਟਾਰਗੇਟ ਕਿਲਿੰਗ ਦਾ ਮਨਸੂਬਾ ਨਾਕਾਮ, ਅਰਸ਼ ਡੱਲਾ ਗੈਂਗ ਦੇ ਦੋ ਮੈਂਬਰ ਕਾਬੂ

Punjab police: ਅਰਸ਼ ਡੱਲਾ ਨੇ ਇਸ ਕੰਟਰੈਕਟ ਕਿਲਿੰਗ ਨੂੰ ਅੰਜਾਮ ਦੇਣ ਲਈ 7 ਲੱਖ ਰੁਪਏ ਸ਼ਿਮਲਾ ਸਿੰਘ ਨੂੰ ਦੋ ਕਿਸ਼ਤਾਂ - 4 ਲੱਖ ਅਤੇ 3 ਲੱਖ ਰੁਪਏ- ਵਿੱਚ ਭੇਜੇ ਸਨ।

Punjab Police: ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ-ਨਿਰਦੇਸ਼ਾਂ 'ਤੇ ਪੰਜਾਬ ਨੂੰ ਅਪਰਾਧ ਮੁਕਤ ਸੂਬਾ ਬਣਾਉਣ ਲਈ ਚਲਾਈ ਜਾ ਰਹੀ ਮੁਹਿੰਮ ਦੇ ਹਿੱਸੇ ਵਜੋਂ, ਪੰਜਾਬ ਪੁਲਿਸ ਨੇ ਨਾਮਜ਼ਦ-ਅੱਤਵਾਦੀ ਅਰਸ਼ ਡੱਲਾ ਅਤੇ ਗੈਂਗਸਟਰ ਸੁੱਖਾ ਦੁੱਨੇਕੇ ਨਾਲ ਜੁੜੇ ਦੋ ਗੈਂਗ ਮੈਂਬਰਾਂ ਨੂੰ ਗ੍ਰਿਫ਼ਤਾਰ ਕਰਕੇ  ਉੱਤਰਾਖੰਡ 'ਚ ਸੰਭਾਵਿਤ ਟਾਰਗੇਟ ਕਿਲਿੰਗ ਦਾ ਮਨਸੂਬਾ ਨਾਕਾਮ ਕਰ ਦਿੱਤਾ ਹੈ। ਇਹ ਜਾਣਕਾਰੀ ਇੱਥੇ ਡੀਜੀਪੀ ਪੰਜਾਬ ਗੌਰਵ ਯਾਦਵ ਨੇ ਦਿੱਤੀ।

ਫੜੇ ਗਏ ਵਿਅਕਤੀਆਂ ਦੀ ਪਛਾਣ ਸ਼ਿਮਲਾ ਸਿੰਘ ਵਾਸੀ ਪਿੰਡ ਗਰਾਂਘਣਾ, ਜ਼ਿਲ੍ਹਾ ਮਾਨਸਾ ਅਤੇ ਹਰਜੀਤ ਸਿੰਘ ਉਰਫ਼ ਗੋਰਾ ਵਾਸੀ ਪਿੰਡ ਭਡੋਲੀਆਂਵਾਲੀ, ਜ਼ਿਲ੍ਹਾ ਫ਼ਤਿਹਾਬਾਦ, ਹਰਿਆਣਾ ਵਜੋਂ ਹੋਈ ਹੈ। ਪੁਲਿਸ ਟੀਮਾਂ ਨੇ ਤਿੰਨ ਪਿਸਤੌਲਾਂ .32 ਬੋਰ, .315 ਬੋਰ ਦਾ ਦੇਸੀ ਕੱਟਾ, ਜਿੰਦਾ ਕਾਰਤੂਸ ਅਤੇ ਮੈਗਜ਼ੀਨ ਸਮੇਤ ਇੱਕ 12 ਬੋਰ ਦਾ ਦੇਸੀ ਕੱਟਾ ਬਰਾਮਦ ਕੀਤੀਆਂ ਹਨ ਅਤੇ ਇਸ ਦੇ ਨਾਲ ਹੀ 1.90 ਲੱਖ ਰੁਪਏ ਦੀ ਨਕਦੀ ਵੀ ਬਰਾਮਦ ਕੀਤੀ ਹੈ, ਜੋ ਕਿ ਕੰਟਰੈਕਟ ਕਿਲਿੰਗ ਲਈ ਮੁਹੱਈਆ ਕਰਵਾਈ ਗਈ ਸੀ।

ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਭਰੋਸੇਯੋਗ ਸੂਚਨਾਵਾਂ ਦੇ ਆਧਾਰ 'ਤੇ ਕਾਊਂਟਰ ਇੰਟੈਲੀਜੈਂਸ ਬਠਿੰਡਾ ਨੇ ਬਠਿੰਡਾ ਜ਼ਿਲ੍ਹਾ ਪੁਲਿਸ ਨਾਲ ਮਿਲ ਕੇ ਬਠਿੰਡਾ ਦੇ ਪਿੰਡ ਜੱਸੀ ਪੌਵਾਲੀ ਵਿਖੇ ਨਾਕਾ ਲਗਾਇਆ ਅਤੇ ਜਦੋਂ ਸ਼ਿਮਲਾ ਸਿੰਘ ਆਪਣੇ ਦੋਸਤ ਨੂੰ ਮਿਲਣ ਜਾ ਰਿਹਾ ਸੀ, ਉਸ ਨੂੰ ਗ੍ਰਿਫ਼ਤਾਰ ਕਰ ਲਿਆ।

ਵਧੇਰੇ ਜਾਣਕਾਰੀ ਦਿੰਦਿਆਂ ਏ.ਆਈ.ਜੀ. ਸਿਮਰਤਪਾਲ ਸਿੰਘ ਨੇ ਦੱਸਿਆ ਕਿ ਸ਼ਿਮਲਾ ਸਿੰਘ ਨੇ ਖੁਲਾਸਾ ਕੀਤਾ ਕਿ ਅਰਸ਼ ਡੱਲਾ ਨੇ ਉਸ ਨੂੰ ਕਾਸ਼ੀਪੁਰ ਦੇ ਵਪਾਰੀ ਨੂੰ ਮਾਰਨ ਲਈ ਕਿਹਾ ਸੀ ਅਤੇ ਉਸ ਨੂੰ ਲੌਜਿਸਟਿਕ ਸਹਾਇਤਾ ਲਈ ਆਪਣੇ ਸਾਥੀ ਸਾਧੂ ਸਿੰਘ, ਜੋ ਇਸ ਸਮੇਂ ਹਲਦਵਾਨੀ ਜੇਲ੍ਹ ਵਿੱਚ ਬੰਦ ਹੈ, ਨੂੰ ਮਿਲਣ ਲਈ ਕਿਹਾ ਸੀ।

ਉਹਨਾਂ ਕਿਹਾ ਕਿ ਅਰਸ਼ ਡੱਲਾ ਨੇ ਇਸ ਕੰਟਰੈਕਟ ਕਿਲਿੰਗ ਨੂੰ ਅੰਜਾਮ ਦੇਣ ਲਈ 7 ਲੱਖ ਰੁਪਏ ਸ਼ਿਮਲਾ ਸਿੰਘ ਨੂੰ ਦੋ ਕਿਸ਼ਤਾਂ - 4 ਲੱਖ ਅਤੇ 3 ਲੱਖ ਰੁਪਏ- ਵਿੱਚ ਭੇਜੇ ਸਨ।

ਏ.ਆਈ.ਜੀ ਨੇ ਦੱਸਿਆ ਕਿ ਦੋਸ਼ੀ ਸ਼ਿਮਲਾ ਸਿੰਘ ਨੇ ਸੁੱਖਾ ਦੁੱਨੇਕੇ ਦੇ ਕਹਿਣ 'ਤੇ ਅਣਪਛਾਤੇ ਵਿਅਕਤੀ ਨੂੰ 4 ਲੱਖ ਰੁਪਏ ਦਿੱਤੇ ਸਨ ਅਤੇ ਇਸ ਕਤਲ ਨੂੰ ਅੰਜਾਮ ਦੇਣ ਲਈ ਛੇ ਹਥਿਆਰਾਂ ਦਾ ਪ੍ਰਬੰਧ ਕਰਨ ਵਾਸਤੇ ਹਰਜੀਤ ਸਿੰਘ ਉਰਫ ਗੋਰਾ ਨੂੰ 3 ਲੱਖ ਰੁਪਏ ਦਿੱਤੇ ਸਨ।

ਇਸ ਉਪਰੰਤ ਪੁਲਿਸ ਟੀਮਾਂ ਨੇ ਹਰਿਆਣਾ ਪੁਲਿਸ ਦੀ ਮਦਦ ਨਾਲ ਹਰਜੀਤ ਗੋਰਾ ਨੂੰ ਉਸਦੇ ਪਿੰਡ ਤੋਂ ਗ੍ਰਿਫਤਾਰ ਕਰ ਲਿਆ ਹੈ। ਉਨ੍ਹਾਂ ਅੱਗੇ ਕਿਹਾ ਕਿ ਇਸ ਸਬੰਧੀ ਪੁੱਛਗਿੱਛ ਜਾਰੀ ਹੈ ਅਤੇ ਹੋਰ ਬਰਾਮਦਗੀਆਂ ਦੀ ਵੀ ਉਮੀਦ ਹੈ।

ਇਸ ਸਬੰਧੀ ਐਫ.ਆਈ.ਆਰ. ਨੰ. 48 ਮਿਤੀ 20-04-2023 ਨੂੰ ਅਸਲਾ ਐਕਟ ਦੀ ਧਾਰਾ 25(6), (7)/54/59 ਅਤੇ ਭਾਰਤੀ ਦੰਡਾਵਲੀ (ਆਈ.ਪੀ.ਸੀ.) ਦੀ ਧਾਰਾ 120ਬੀ ਤਹਿਤ ਥਾਣਾ ਸਦਰ ਬਠਿੰਡਾ ਵਿਖੇ ਮੁਕੱਦਮਾ ਦਰਜ ਕੀਤਾ ਗਿਆ ਹੈ।

ਟਾਪ ਹੈਡਲਾਈਨ

ਪੰਜਾਬ ਦੀ ਸਿਆਸਤ ਨੂੰ ਲੈਕੇ ਵੱਡੀ ਹਲਚਲ, Akali-BJP ਗੱਠਜੋੜ ਨੂੰ ਲੈਕੇ ਦਿੱਤਾ ਵੱਡਾ ਬਿਆਨ
ਪੰਜਾਬ ਦੀ ਸਿਆਸਤ ਨੂੰ ਲੈਕੇ ਵੱਡੀ ਹਲਚਲ, Akali-BJP ਗੱਠਜੋੜ ਨੂੰ ਲੈਕੇ ਦਿੱਤਾ ਵੱਡਾ ਬਿਆਨ
ਪੰਜਾਬ 'ਚ ਮੌਸਮ ਬਦਲੇਗਾ ਮਿਜਾਜ਼, 4 ਜ਼ਿਲ੍ਹਿਆਂ 'ਚ ਅਲਰਟ; ਚੰਡੀਗੜ੍ਹ 'ਚ ਛਾਏ ਰਹਿਣਗੇ ਬੱਦਲ
ਪੰਜਾਬ 'ਚ ਮੌਸਮ ਬਦਲੇਗਾ ਮਿਜਾਜ਼, 4 ਜ਼ਿਲ੍ਹਿਆਂ 'ਚ ਅਲਰਟ; ਚੰਡੀਗੜ੍ਹ 'ਚ ਛਾਏ ਰਹਿਣਗੇ ਬੱਦਲ
22 ਅਗਸਤ ਨੂੰ ਸਕੂਲਾਂ ਦੀ ਹੋਵੇਗੀ ਛੁੱਟੀ! ਸਕੂਲ ਅਤੇ ਕਾਲਜ ਰਹਿਣਗੇ ਬੰਦ
22 ਅਗਸਤ ਨੂੰ ਸਕੂਲਾਂ ਦੀ ਹੋਵੇਗੀ ਛੁੱਟੀ! ਸਕੂਲ ਅਤੇ ਕਾਲਜ ਰਹਿਣਗੇ ਬੰਦ
Sukhbir Badal ਨੂੰ 9 ਸਾਲ ਪੁਰਾਣੇ ਮਾਣਹਾਨੀ ਮਾਮਲੇ 'ਚ ਸੁਪਰੀਮ ਕੋਰਟ ਤੋਂ ਵੱਡਾ ਝਟਕਾ, ਪੜ੍ਹੋ ਪੂਰਾ ਮਾਮਲਾ 
Sukhbir Badal ਨੂੰ 9 ਸਾਲ ਪੁਰਾਣੇ ਮਾਣਹਾਨੀ ਮਾਮਲੇ 'ਚ ਸੁਪਰੀਮ ਕੋਰਟ ਤੋਂ ਵੱਡਾ ਝਟਕਾ, ਪੜ੍ਹੋ ਪੂਰਾ ਮਾਮਲਾ 

ਵੀਡੀਓਜ਼

Punjab Band | Bandi Singh ਬੰਦੀ ਸਿੰਘਾਂ ਨਾਲ ਧੱਕਾ ਕਿਉਂ?' ਪ੍ਰੋ. ਬਲਜਿੰਦਰ ਸਿੰਘ ਨੇ ਸਰਕਾਰ ਨੂੰ ਘੇਰਿਆ
Punjab Band | Rajpura ਬੰਦੀ ਸਿੰਘਾਂ ਦੀ ਰਿਹਾਈ ਲਈ ਪੰਜਾਬ ਬੰਦ ਦਾ ਸੱਦਾ, ਰਾਜਪੁਰਾ ’ਚ ਬਾਜ਼ਾਰ ਬੰਦ
Punjab Band | Rajpura | Ground report ਪੰਜਾਬ ਬੰਦ ਦਾ ਵੱਡਾ ਅਸਰ! ਲੋਕ ਬੇਹਾਲ, ਵੇਖੋ ਗਰਾਊਂਡ ਰਿਪੋਰਟ
Punjab Bandh News: ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਨੂੰ ਲੈ ਕੇ ਪੰਜਾਬ ਬੰਦ, ਜਾਣੋ ਤਾਜ਼ਾ ਹਾਲਾਤ | Abp Sanjha
Punjab Band Barnala | Protest ਬੰਦੀ ਸਿੰਘਾਂ ਦੀ ਰਿਹਾਈ ਲਈ ਪੰਜਾਬ ਬੰਦ, ਬਾਜ਼ਾਰਾਂ 'ਚ ਦਿਖਿਆ ਵੱਡਾ ਅਸਰ!

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੰਜਾਬ 'ਚ ਮੌਸਮ ਬਦਲੇਗਾ ਮਿਜਾਜ਼, 4 ਜ਼ਿਲ੍ਹਿਆਂ 'ਚ ਅਲਰਟ; ਚੰਡੀਗੜ੍ਹ 'ਚ ਛਾਏ ਰਹਿਣਗੇ ਬੱਦਲ
ਪੰਜਾਬ 'ਚ ਮੌਸਮ ਬਦਲੇਗਾ ਮਿਜਾਜ਼, 4 ਜ਼ਿਲ੍ਹਿਆਂ 'ਚ ਅਲਰਟ; ਚੰਡੀਗੜ੍ਹ 'ਚ ਛਾਏ ਰਹਿਣਗੇ ਬੱਦਲ
22 ਅਗਸਤ ਨੂੰ ਸਕੂਲਾਂ ਦੀ ਹੋਵੇਗੀ ਛੁੱਟੀ! ਸਕੂਲ ਅਤੇ ਕਾਲਜ ਰਹਿਣਗੇ ਬੰਦ
22 ਅਗਸਤ ਨੂੰ ਸਕੂਲਾਂ ਦੀ ਹੋਵੇਗੀ ਛੁੱਟੀ! ਸਕੂਲ ਅਤੇ ਕਾਲਜ ਰਹਿਣਗੇ ਬੰਦ
ਪੰਜਾਬ ਦੀ ਸਿਆਸਤ ਨੂੰ ਲੈਕੇ ਵੱਡੀ ਹਲਚਲ, Akali-BJP ਗੱਠਜੋੜ ਨੂੰ ਲੈਕੇ ਦਿੱਤਾ ਵੱਡਾ ਬਿਆਨ
ਪੰਜਾਬ ਦੀ ਸਿਆਸਤ ਨੂੰ ਲੈਕੇ ਵੱਡੀ ਹਲਚਲ, Akali-BJP ਗੱਠਜੋੜ ਨੂੰ ਲੈਕੇ ਦਿੱਤਾ ਵੱਡਾ ਬਿਆਨ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 22 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 22 ਅਗਸਤ 2026
ਕੀ ਰੱਖੜੀ 'ਤੇ ਕਿਸਾਨਾਂ ਨੂੰ ਮਿਲਣਗੇ 4,000 ਰੁਪਏ ? ਜਾਣੋ PM ਕਿਸਾਨ ਯੋਜਨਾ ਦਾ ਸੱਚ
ਕੀ ਰੱਖੜੀ 'ਤੇ ਕਿਸਾਨਾਂ ਨੂੰ ਮਿਲਣਗੇ 4,000 ਰੁਪਏ ? ਜਾਣੋ PM ਕਿਸਾਨ ਯੋਜਨਾ ਦਾ ਸੱਚ
Inheritance Boom : 10 ਸਾਲਾਂ 'ਚ ਭਾਰਤੀ ਔਰਤਾਂ ਬਣਨਗੀਆਂ 73 ਲੱਖ ਕਰੋੜ ਰੁਪਏ ਦੀਆਂ ਮਾਲਕਣਾਂ ! ਵਿਰਾਸਤ 'ਚ ਮਿਲੇਗੀ ਜਾਇਦਾਦ
Inheritance Boom : 10 ਸਾਲਾਂ 'ਚ ਭਾਰਤੀ ਔਰਤਾਂ ਬਣਨਗੀਆਂ 73 ਲੱਖ ਕਰੋੜ ਰੁਪਏ ਦੀਆਂ ਮਾਲਕਣਾਂ ! ਵਿਰਾਸਤ 'ਚ ਮਿਲੇਗੀ ਜਾਇਦਾਦ
JIO Recharge Benefits : ਰੀਚਾਰਜ ਦੀਆਂ ਵਧਦੀਆਂ ਕੀਮਤਾਂ ਤੋਂ ਮਿਲੇਗੀ ਰਾਹਤ Jio Prime ਨਾਲ 1 ਸਾਲ ਲਈ ਕੀਮਤ ਲੌਕ
JIO Recharge Benefits : ਰੀਚਾਰਜ ਦੀਆਂ ਵਧਦੀਆਂ ਕੀਮਤਾਂ ਤੋਂ ਮਿਲੇਗੀ ਰਾਹਤ Jio Prime ਨਾਲ 1 ਸਾਲ ਲਈ ਕੀਮਤ ਲੌਕ
BSF ਜਵਾਨ ਦੀ ਪੱਛਮੀ ਬੰਗਾਲ 'ਚ ਦਿਲ ਦਾ ਦੌਰਾ ਪੈਣ ਕਾਰਨ ਸ਼ਹਾਦਤ ,ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ 
BSF ਜਵਾਨ ਦੀ ਪੱਛਮੀ ਬੰਗਾਲ 'ਚ ਦਿਲ ਦਾ ਦੌਰਾ ਪੈਣ ਕਾਰਨ ਸ਼ਹਾਦਤ ,ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ 
Embed widget