ਪੜਚੋਲ ਕਰੋ

Punjab News: ਹੁਣ ਪੰਜਾਬ 'ਚ ਡਰੋਨਾਂ ਰਾਹੀਂ ਲਾਏ ਜਾਣਗੇ ਬੂਟੇ ! 20 ਹਜ਼ਾਰ ਹੈਕਟੇਅਰ ਜੰਗਲ 'ਚ ਬਿਖੇਰੇ ਗਏ ਬੀਜ, ਜਾਣੋ ਕਿਸਾਨਾਂ ਨੂੰ ਕਿਵੇਂ ਮਿਲੇਗਾ ਲਾਹਾ ?

ਇਸ ਸਮੇਂ ਦੌਰਾਨ ਸੁੱਟੇ ਗਏ ਬੀਜ 20 ਦਿਨਾਂ ਦੇ ਅੰਦਰ-ਅੰਦਰ ਜੰਗਲਾਂ ਵਿੱਚ ਉੱਗਣਾ ਸ਼ੁਰੂ ਹੋ ਜਾਣਗੇ, ਜਿਸ ਨਾਲ ਜੰਗਲਾਂ ਦਾ ਲਗਾਤਾਰ ਵਿਸਤਾਰ ਹੋਵੇਗਾ। ਕੋਸ਼ਿਸ਼ ਹੈ ਕਿ ਪੰਜਾਬ ਦੇ ਜੰਗਲਾਤ ਖੇਤਰ ਨੂੰ ਵਧਾਇਆ ਜਾਵੇ ਤਾਂ ਜੋ ਆਉਣ ਵਾਲੀਆਂ ਪੀੜੀਆਂ ਨੂੰ ਬਚਾਇਆ ਜਾ ਸਕੇ।

Punjab News: ਪੰਜਾਬ 'ਚ ਹਰਿਆਲੀ ਨੂੰ ਉਤਸ਼ਾਹਿਤ ਕਰਨ ਲਈ ਇੱਕ ਨਵੀਂ ਪਹਿਲ ਕੀਤੀ ਗਈ ਹੈ। ਹੁਣ ਡਰੋਨ ਰਾਹੀਂ ਬੂਟੇ ਲਾਏ ਜਾਣਗੇ। ਇਸੇ ਲੜੀ ਤਹਿਤ ਅੱਜ ਸ਼ਾਹਪੁਰ ਕੰਢੀ ਨੇੜੇ ਪਿੰਡ ਘਟੇਰਾ ਦੇ ਤੀਹ ਹੈਕਟੇਅਰ ਜੰਗਲ ਵਿੱਚ ਵੱਖ-ਵੱਖ ਕਿਸਮਾਂ ਦੇ ਬੀਜ ਡਰੋਨ ਰਾਹੀਂ ਖਿਲਾਰ ਦਿੱਤੇ ਗਏ। ਇਸ ਮੌਕੇ ਪੰਜਾਬ ਦੇ ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ, ਡੀਸੀ ਪਠਾਨਕੋਟ ਅਦਿੱਤਿਆ ਉੱਪਲ, ਵਣ ਪਾਲ ਸੰਜੀਵ ਤਿਵਾੜੀ ਆਈਐਫਐਸ, ਡੀਐਫਓ ਧਰਮਵੀਰ ਆਈਐਫਐਸ ਹਾਜ਼ਰ ਸਨ।

ਤੁਲਸੀ, ਆਂਵਲਾ, ਜਾਮੁਨ, ਹਰੜ, ਬੇਹੜਾ, ਸੁਜਾਨ ਤੇ ਹੋਰ ਕਈ ਕਿਸਮਾਂ ਦੇ ਬੀਜ ਮਿੱਟੀ ਵਿੱਚ ਲਪੇਟ ਕੇ ਡਰੋਨਾਂ ਰਾਹੀਂ ਜੰਗਲਾਂ ਵਿੱਚ ਸੁੱਟੇ ਗਏ। ਇਸ ਸਮੇਂ ਹਰਿਆਲੀ ਮਿਸ਼ਨ ਤਹਿਤ ਪੂਰੇ ਪੰਜਾਬ ਵਿੱਚ ਰੁੱਖ ਲਗਾਉਣ ਦਾ ਕੰਮ ਕੀਤਾ ਜਾ ਰਿਹਾ ਹੈ, ਜਿਸ ਤਹਿਤ ਪੰਜਾਬ ਵਿੱਚ ਵੱਖ-ਵੱਖ ਪ੍ਰਜਾਤੀਆਂ ਦੇ 3 ਕਰੋੜ ਤੋਂ ਵੱਧ ਪੌਦੇ ਲਗਾਏ ਜਾ ਰਹੇ ਹਨ।

ਹੁਣ ਪਾਇਲਟ ਪ੍ਰੋਜੈਕਟ ਤਹਿਤ ਧਾਰ ਬਲਾਕ ਦੇ ਜੰਗਲਾਂ ਵਿੱਚ ਪੌਦਿਆਂ ਦਾ ਪ੍ਰਸਾਰ ਕਰਨ ਲਈ ਪੂਰੇ ਜ਼ਿਲ੍ਹੇ ਵਿੱਚ ਡਰੋਨ ਰਾਹੀਂ 5 ਲੱਖ ਬੀਜ ਜੰਗਲਾਂ ਵਿੱਚ ਖਿਲਾਰੇ ਜਾਣਗੇ। ਧਾਰ ਬਲਾਕ ਵਿੱਚ ਕਰੀਬ 24 ਹਜ਼ਾਰ ਹੈਕਟੇਅਰ ਵਿੱਚ ਜੰਗਲੀ ਖੇਤਰ ਫੈਲਿਆ ਹੋਇਆ ਹੈ। ਜਿਸ ਵਿਚ ਇਕੱਲੇ ਧਾਰ ਬਲਾਕ ਦਾ 20 ਹਜ਼ਾਰ ਹੈਕਟੇਅਰ ਰਕਬਾ ਆਉਂਦਾ ਹੈ।

ਇਸ ਸਮੇਂ ਦੌਰਾਨ ਸੁੱਟੇ ਗਏ ਬੀਜ 20 ਦਿਨਾਂ ਦੇ ਅੰਦਰ-ਅੰਦਰ ਜੰਗਲਾਂ ਵਿੱਚ ਉੱਗਣਾ ਸ਼ੁਰੂ ਹੋ ਜਾਣਗੇ, ਜਿਸ ਨਾਲ ਜੰਗਲਾਂ ਦਾ ਲਗਾਤਾਰ ਵਿਸਤਾਰ ਹੋਵੇਗਾ। ਕੋਸ਼ਿਸ਼ ਹੈ ਕਿ ਪੰਜਾਬ ਦੇ ਜੰਗਲਾਤ ਖੇਤਰ ਨੂੰ ਵਧਾਇਆ ਜਾਵੇ ਤਾਂ ਜੋ ਆਉਣ ਵਾਲੀਆਂ ਪੀੜੀਆਂ ਨੂੰ ਬਚਾਇਆ ਜਾ ਸਕੇ।

ਦੱਸ ਦਈਏ ਕਿ ਇਸ ਤੋਂ ਪਹਿਲਾਂ ਮੁੱਖ ਮੰਤਰੀ ਨੇ ਕਿਸਾਨਾਂ ਨੂੰ ਘੱਟੋ-ਘੱਟ ਚਾਰ ਬੂਟੇ ਲਗਾਉਣ ਦੀ ਅਪੀਲ ਕੀਤੀ ਸੀ। ਇਸ ਦੇ ਨਾਲ ਹੀ ਸੀਐਮ ਨੇ ਸਪੱਸ਼ਟ ਕੀਤਾ ਸੀ ਕਿ ਜੇਕਰ ਭਵਿੱਖ ਵਿੱਚ ਲੋੜ ਪਈ ਤਾਂ ਉਹ ਕਾਨੂੰਨ ਲਿਆਉਣਗੇ।

ਟਾਪ ਹੈਡਲਾਈਨ

ਲੁਧਿਆਣਾ ‘ਚ ਭਾਜਪਾ ਆਗੂ ‘ਤੇ ਹਮਲਾ, 10-15 ਲੋਕਾਂ ਨੇ ਕੀਤੀ ਕੁੱਟਮਾਰ; ਜਾਣੋ ਪੂਰਾ ਮਾਮਲਾ

ਪੰਜਾਬ 'ਚ ਅਗਲੇ 6 ਦਿਨਾਂ ਲਈ ਬਾਰਿਸ਼ ਨੂੰ ਲੈਕੇ ਅਲਰਟ ਜਾਰੀ, ਪਵੇਗਾ ਭਾਰੀ ਮੀਂਹ; ਜਾਣੋ ਮੌਸਮ ਦਾ ਹਾਲ

ਜਲੰਧਰ 'ਚ ਐਕਸਾਈਜ਼ ਵਿਭਾਗ ਦੀ Raid, ਘਰ ਅਤੇ ਗੋਦਾਮ ਖੰਗਾਲਿਆ; ਮੱਚੀ ਹਫੜਾ-ਦਫੜੀ

ਪੰਜਾਬ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, 46 ਅਧਿਕਾਰੀਆਂ ਦੇ ਕੀਤੇ ਤਬਾਦਲੇ; ਜਾਣੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੰਜਾਬ 'ਚ ਅਗਲੇ 6 ਦਿਨਾਂ ਲਈ ਬਾਰਿਸ਼ ਨੂੰ ਲੈਕੇ ਅਲਰਟ ਜਾਰੀ, ਪਵੇਗਾ ਭਾਰੀ ਮੀਂਹ; ਜਾਣੋ ਮੌਸਮ ਦਾ ਹਾਲ
ਪੰਜਾਬ 'ਚ ਅਗਲੇ 6 ਦਿਨਾਂ ਲਈ ਬਾਰਿਸ਼ ਨੂੰ ਲੈਕੇ ਅਲਰਟ ਜਾਰੀ, ਪਵੇਗਾ ਭਾਰੀ ਮੀਂਹ; ਜਾਣੋ ਮੌਸਮ ਦਾ ਹਾਲ
ਸੋਨਾ ਖਰੀਦਣ ਦਾ ਵਧੀਆ ਮੌਕਾ! ਇੱਕ ਦਿਨ 'ਚ 2800 ਰੁਪਏ ਸਸਤਾ ਹੋਇਆ ਸੋਨਾ; ਜਾਣੋ ਅੱਜ ਦੇ ਰੇਟ
ਸੋਨਾ ਖਰੀਦਣ ਦਾ ਵਧੀਆ ਮੌਕਾ! ਇੱਕ ਦਿਨ 'ਚ 2800 ਰੁਪਏ ਸਸਤਾ ਹੋਇਆ ਸੋਨਾ; ਜਾਣੋ ਅੱਜ ਦੇ ਰੇਟ
ਲੁਧਿਆਣਾ ‘ਚ ਭਾਜਪਾ ਆਗੂ ‘ਤੇ ਹਮਲਾ, 10-15 ਲੋਕਾਂ ਨੇ ਕੀਤੀ ਕੁੱਟਮਾਰ; ਜਾਣੋ ਪੂਰਾ ਮਾਮਲਾ
ਲੁਧਿਆਣਾ ‘ਚ ਭਾਜਪਾ ਆਗੂ ‘ਤੇ ਹਮਲਾ, 10-15 ਲੋਕਾਂ ਨੇ ਕੀਤੀ ਕੁੱਟਮਾਰ; ਜਾਣੋ ਪੂਰਾ ਮਾਮਲਾ
15 ਅਗਸਤ ਤੋਂ ਪਹਿਲਾਂ ਅੱਜ ਕਿੰਨੇ ਦਾ ਵਿੱਕ ਰਿਹਾ ਪੈਟਰੋਲ-ਡੀਜ਼ਲ? ਇੱਥੇ ਜਾਣ ਲਓ ਰੇਟ
15 ਅਗਸਤ ਤੋਂ ਪਹਿਲਾਂ ਅੱਜ ਕਿੰਨੇ ਦਾ ਵਿੱਕ ਰਿਹਾ ਪੈਟਰੋਲ-ਡੀਜ਼ਲ? ਇੱਥੇ ਜਾਣ ਲਓ ਰੇਟ
ਪੰਜਾਬ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, 46 ਅਧਿਕਾਰੀਆਂ ਦੇ ਕੀਤੇ ਤਬਾਦਲੇ; ਜਾਣੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਪੰਜਾਬ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, 46 ਅਧਿਕਾਰੀਆਂ ਦੇ ਕੀਤੇ ਤਬਾਦਲੇ; ਜਾਣੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 14 ਅਗਸਤ 2026

ਸ਼ਿਲਾਜੀਤ ਤੋਂ 10 ਗੁਣਾ ਪਾਵਰਫੁਲ ਇਹ ਫਲ ਭਾਰਤ ਵਿੱਚ ਕਦੋਂ ਅਤੇ ਕਿੱਥੇ ਹੁੰਦਾ ਹੈ?

iPhone 17 Pro On Down Payment: ਆਈਫੋਨ ਦੇ ਸ਼ੌਕੀਨਾਂ ਲਈ ਖੁਸ਼ਖਬਰੀ, 20 ਹਜ਼ਾਰ ਦੀ ਡਾਊਨ ਪੇਮੈਂਟ ਨਾਲ ਖਰੀਦੋ iPhone 17 pro, ਖਰੀਦਣ ਵਾਲਿਆਂ ਦੀ ਲੱਗੀ ਕਤਾਰ...  
ਆਈਫੋਨ ਦੇ ਸ਼ੌਕੀਨਾਂ ਲਈ ਖੁਸ਼ਖਬਰੀ, 20 ਹਜ਼ਾਰ ਦੀ ਡਾਊਨ ਪੇਮੈਂਟ ਨਾਲ ਖਰੀਦੋ iPhone 17 pro, ਖਰੀਦਣ ਵਾਲਿਆਂ ਦੀ ਲੱਗੀ ਕਤਾਰ...  
Embed widget