ਪੜਚੋਲ ਕਰੋ

ਦਿੱਲੀ 'ਚ ਪਲਾਜ਼ਮਾ ਥੈਰੇਪੀ ਨੇ ਜਗਾਈ ਵੱਡੀ ਉਮੀਦ, "ਪੰਜਾਬ 'ਚ ਵੀ ਅਪਣਾਏ ਕੈਪਟਨ ਸਰਕਾਰ"

ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸੀਨੀਅਰ ਆਗੂ ਅਤੇ ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ ਨੇ ਪੰਜਾਬ ਸਰਕਾਰ ਨੂੰ ਅਪੀਲ ਕੀਤੀ ਹੈ

ਚੰਡੀਗੜ੍ਹ: ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸੀਨੀਅਰ ਆਗੂ ਅਤੇ ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ ਨੇ ਪੰਜਾਬ ਸਰਕਾਰ ਨੂੰ ਅਪੀਲ ਕੀਤੀ ਹੈ ਕਿ ਉਹ ਦਿੱਲੀ 'ਚ ਕੇਜਰੀਵਾਲ ਸਰਕਾਰ ਵਾਂਗ ਕੋਰੋਨਾਵਾਇਰਸ ਦੀ ਜਾਂਚ ਲਈ ਵੱਡੇ ਪੱਧਰ 'ਤੇ ਟੈੱਸਟ (ਜਾਂਚ) ਅਤੇ ਇਲਾਜ ਲਈ ਪਲਾਜ਼ਮਾ ਥੈਰੇਪੀ 'ਤੇ ਜ਼ੋਰ ਦੇਵੇ, ਤਾਂ ਕਿ ਕੋਰੋਨਾ ਮਹਾਮਾਰੀ ਨੂੰ ਹਰਾਇਆ ਜਾ ਸਕੇ। ਪਾਰਟੀ ਹੈੱਡਕੁਆਟਰ ਤੋਂ ਸ਼ੁੱਕਰਵਾਰ ਨੂੰ ਜਾਰੀ ਬਿਆਨ ਰਾਹੀਂ ਹਰਪਾਲ ਸਿੰਘ ਚੀਮਾ ਨੇ ਦੱਸਿਆ ਕਿ ਕੋਰੋਨਾ ਵਾਇਰਸ ਦੇ ਇਲਾਜ ਲਈ ਅਪਣਾਏ ਜਾ ਰਹੇ ਵੱਖ-ਵੱਖ ਤਰੀਕਿਆਂ ਅਤੇ ਇਲਾਜ ਪ੍ਰਣਾਲੀਆਂ ਤਹਿਤ ਦਿੱਲੀ ਸਰਕਾਰ ਨੇ ਜਿੱਥੇ ਪ੍ਰਭਾਵਿਤ ਖੇਤਰਾਂ ਨੂੰ ਕੈਂਟੋਨਮੈਂਟ ਜ਼ੋਨਾਂ 'ਚ ਵੰਡ ਕੇ ਵੱਡੇ ਪੱਧਰ 'ਤੇ ਟੈੱਸਟ (ਜਾਂਚ) ਮੁਹਿੰਮ ਵਿੱਢੀ ਹੋਈ ਹੈ, ਉੱਥੇ ਇਲਾਜ ਲਈ ਪਲਾਜ਼ਮਾ ਥੈਰੇਪੀ 'ਤੇ ਜ਼ੋਰ ਦਿੱਤਾ, ਜਿਸ ਦੇ ਸਫਲਤਾ ਨੇ ਵੱਡੀਆਂ ਉਮੀਦਾਂ ਅਤੇ ਹੌਸਲਾ ਦਿੱਤਾ ਹੈ। ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਮੁਢਲੇ ਪੜਾਅ 'ਤੇ ਦਿੱਲੀ ਦੇ ਸਰਕਾਰੀ ਹਸਪਤਾਲਾਂ 'ਚ 4 ਮਰੀਜਾਂ ਉੱਤੇ ਪਲਾਜ਼ਮਾ ਥੈਰੇਪੀ ਇਲਾਜ ਵਿਧੀ ਅਪਣਾਈ ਗਈ ਸੀ, ਇਨ੍ਹਾਂ ਵਿਚੋਂ ਆਈਸੀਯੂ 'ਚ ਦਾਖਲ 2 ਮਰੀਜ ਠੀਕ ਹੋ ਕੇ ਜਨਰਲ ਵਾਰਡ ਵਿੱਚ ਆ ਗਏ ਹਨ ਜਦਕਿ 2 ਦੀ ਹਾਲਤ ਵਿੱਚ ਤੇਜੀ ਨਾਲ ਤਸੱਲੀਬਖਸ਼ ਸੁਧਾਰ ਹੋ ਰਿਹਾ ਹੈ। ਇਸ ਤੋਂ ਉਤਸਾਹਿਤ ਹੋ ਕੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਵੱਡੇ ਪੱਧਰ 'ਤੇ ਪਲਾਜ਼ਾਮਾ ਥੈਰੇਪੀ ਵਿਧੀ ਅਪਣਾਉਣ ਦਾ ਫੈਸਲਾ ਲਿਆ ਅਤੇ ਇਸ ਬਾਰੇ ਕੇਂਦਰ ਸਰਕਾਰ ਤੋਂ ਵਿਸ਼ੇਸ਼ ਇਜਾਜ਼ਤ ਮੰਗੀ ਹੈ। ਇਸ ਲਈ ਜਿਵੇਂ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਕੋਰੋਨਾ ਤੋਂ ਠੀਕ ਹੋਣ ਵਾਲੇ ਮਰੀਜ਼ਾਂ ਨੂੰ ਪਲਾਜ਼ਮਾ ਦਾਨ ਕਰਨ ਲਈ ਉਤਸ਼ਾਹਿਤ ਕਰਨ ਦਾ ਖ਼ੁਦ ਬੀੜਾ ਚੁੱਕਿਆ ਹੋਇਆ ਹੈ, ਉਸੇ ਤਰਾਂ ਕੈਪਟਨ ਅਮਰਿੰਦਰ ਸਿੰਘ ਨੂੰ ਵੀ ਪਲਾਜ਼ਮਾ ਦੇ ਵੱਧ ਤੋਂ ਵੱਧ ਦਾਨ ਕਰਨ ਲਈ ਉਨ੍ਹਾਂ ਲੋਕਾਂ ਨੂੰ ਉਤਸ਼ਾਹਿਤ ਕਰਨਾ ਚਾਹੀਦਾ ਹੈ, ਜਿੰਨਾ ਨੇ ਕੋਰੋਨਾ ਨੂੰ ਮਾਤ ਦੇ ਕੇ ਜ਼ਿੰਦਗੀ ਦੀ ਜੰਗ ਜਿੱਤੀ ਹੈ। ਜ਼ਿਕਰਯੋਗ ਹੈ ਕਿ ਪਲਾਜ਼ਮਾ ਖ਼ੂਨ ਦੇ ਕਤਰੇ 'ਚ ਪਾਇਆ ਜਾਨ ਵਾਲਾ ਇੱਕ ਵਾਇਟ ਬਲੱਡ ਹੁੰਦਾ ਹੈ, ਜਿਸ ਨੂੰ ਦਾਨ (ਡੋਨੇਟ) ਕਰਨ ਨਾਲ ਦਾਨੀ ਦੇ ਸਰੀਰ 'ਤੇ ਕੋਈ ਮਾੜਾ ਪ੍ਰਭਾਵ ਨਹੀਂ ਪੈਂਦਾ ਅਤੇ ਇਸ ਨੂੰ ਹਫਤੇ 'ਚ 2 ਵਾਰ ਦਾਨ ਕੀਤਾ ਜਾ ਸਕਦਾ ਹੈ। ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਲੌਕਡਾਊਨ (ਕਰਫ਼ਿਊ) ਦੇ ਬਾਵਜੂਦ ਪੰਜਾਬ 'ਚ ਕੋਰੋਨਾ ਵਾਇਰਸ ਦੇ ਕੇਸਾਂ ਦਾ ਵਧਣਾ ਚਿੰਤਾ ਵਾਲੀ ਗੱਲ ਹੈ, ਪਰੰਤੂ ਇਸ ਨੂੰ ਵੱਡੇ ਪੱਧਰ 'ਤੇ ਟੈਸਟਿੰਗ ਮੁਹਿੰਮ ਚਲਾ ਕੇ ਕਾਬੂ ਕੀਤਾ ਜਾ ਸਕਦਾ ਹੈ। ਚੀਮਾ ਨੇ ਲੋਕਾਂ ਨੂੰ ਹਰ ਹਾਲ ਘਰਾਂ 'ਚ ਰਹਿਣ ਦੀ ਅਪੀਲ ਕਰਦਿਆਂ ਸੁਚੇਤ ਕੀਤਾ ਕਿ ਕੋਰੋਨਾ ਪ੍ਰਭਾਵਿਤ ਜਿੰਨਾ ਲੋਕਾਂ 'ਚ ਕੋਰੋਨਾ ਦਾ ਕੋਈ ਵੀ ਲੱਛਣ ਸਾਹਮਣੇ ਨਹੀਂ ਆਉਂਦਾ, ਉਹ ਜ਼ਿਆਦਾ ਵੱਡੀ ਚੁਣੌਤੀ ਬਣ ਰਹੇ ਹਨ। ਜਿਸਦਾ ਇਕੋ-ਇਕ ਤੋੜ ਵਿਆਪਕ ਟੈਸਟਿੰਗ (ਜਾਂਚ) ਹੈ।

ਟਾਪ ਹੈਡਲਾਈਨ

SIR ਵਿਵਾਦ ਵਿਚਾਲੇ ਚੋਣ ਕਮਿਸ਼ਨ ਦਾ ਵੱਡਾ ਫੈਸਲਾ! ਪੰਜਾਬ ਦੇ ਵੋਟਰਾਂ ਲਈ ਵੀ ਅਹਿਮ ਖ਼ਬਰ
SIR ਵਿਵਾਦ ਵਿਚਾਲੇ ਚੋਣ ਕਮਿਸ਼ਨ ਦਾ ਵੱਡਾ ਫੈਸਲਾ! ਪੰਜਾਬ ਦੇ ਵੋਟਰਾਂ ਲਈ ਵੀ ਅਹਿਮ ਖ਼ਬਰ
 Parvinder Jhota ਕਤਲ ਮਾਮਲਾ ਪਹੁੰਚਿਆ ਹਾਈਕੋਰਟ, CBI ਜਾਂਚ ਦੀ ਮੰਗ, ਪੁਲਿਸ ਦੀ ਭੂਮਿਕਾ 'ਤੇ ਵੀ ਉੱਠੇ ਸਵਾਲ
 Parvinder Jhota ਕਤਲ ਮਾਮਲਾ ਪਹੁੰਚਿਆ ਹਾਈਕੋਰਟ, CBI ਜਾਂਚ ਦੀ ਮੰਗ, ਪੁਲਿਸ ਦੀ ਭੂਮਿਕਾ 'ਤੇ ਵੀ ਉੱਠੇ ਸਵਾਲ
Punjab News: ਪੰਜਾਬ ਦੇ ਸਰਕਾਰੀ ਹਸਪਤਾਲਾਂ 'ਚ OPD ਦਾ ਸਮਾਂ ਬਲਦਿਆ, ਜਾਣੋ ਮਰੀਜ਼ਾਂ ਨੂੰ ਕਿੰਨੇ ਵਜੇ ਸੇਵਾਵਾਂ ਉਪਲਬਧ ਹੋਣਗੀਆਂ? ਐਮਰਜੈਂਸੀ 24 ਘੰਟੇ ਰਹੇਗੀ ਚਾਲੂ...
ਪੰਜਾਬ ਦੇ ਸਰਕਾਰੀ ਹਸਪਤਾਲਾਂ 'ਚ OPD ਦਾ ਸਮਾਂ ਬਲਦਿਆ, ਜਾਣੋ ਮਰੀਜ਼ਾਂ ਨੂੰ ਕਿੰਨੇ ਵਜੇ ਸੇਵਾਵਾਂ ਉਪਲਬਧ ਹੋਣਗੀਆਂ? ਐਮਰਜੈਂਸੀ 24 ਘੰਟੇ ਰਹੇਗੀ ਚਾਲੂ...
Parvinder Jhotta ਕਤਲ ਮਾਮਲੇ 'ਚ ਮੁੱਖ ਮੁਲਜ਼ਮ ਅਸ਼ਵਨੀ ਕੁਮਾਰ ਤੇ ਉਸਦਾ ਸਾਥੀ 10 ਦਿਨ ਦੇ ਪੁਲਿਸ ਰਿਮਾਂਡ 'ਤੇ
Parvinder Jhotta ਕਤਲ ਮਾਮਲੇ 'ਚ ਮੁੱਖ ਮੁਲਜ਼ਮ ਅਸ਼ਵਨੀ ਕੁਮਾਰ ਤੇ ਉਸਦਾ ਸਾਥੀ 10 ਦਿਨ ਦੇ ਪੁਲਿਸ ਰਿਮਾਂਡ 'ਤੇ

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
SIR ਵਿਵਾਦ ਵਿਚਾਲੇ ਚੋਣ ਕਮਿਸ਼ਨ ਦਾ ਵੱਡਾ ਫੈਸਲਾ! ਪੰਜਾਬ ਦੇ ਵੋਟਰਾਂ ਲਈ ਵੀ ਅਹਿਮ ਖ਼ਬਰ
SIR ਵਿਵਾਦ ਵਿਚਾਲੇ ਚੋਣ ਕਮਿਸ਼ਨ ਦਾ ਵੱਡਾ ਫੈਸਲਾ! ਪੰਜਾਬ ਦੇ ਵੋਟਰਾਂ ਲਈ ਵੀ ਅਹਿਮ ਖ਼ਬਰ
EPF Update 2026 :  PF ਵਾਲਿਆਂ ਲਈ ਵੱਡੀ ਖ਼ਬਰ ! ਆਖ਼ਰੀ ਤਾਰੀਖ ਨੂੰ ਲੈ ਕੇ ਆਇਆ ਨਵਾਂ ਅਪਡੇਟ
EPF Update 2026 :  PF ਵਾਲਿਆਂ ਲਈ ਵੱਡੀ ਖ਼ਬਰ ! ਆਖ਼ਰੀ ਤਾਰੀਖ ਨੂੰ ਲੈ ਕੇ ਆਇਆ ਨਵਾਂ ਅਪਡੇਟ
 Parvinder Jhota ਕਤਲ ਮਾਮਲਾ ਪਹੁੰਚਿਆ ਹਾਈਕੋਰਟ, CBI ਜਾਂਚ ਦੀ ਮੰਗ, ਪੁਲਿਸ ਦੀ ਭੂਮਿਕਾ 'ਤੇ ਵੀ ਉੱਠੇ ਸਵਾਲ
 Parvinder Jhota ਕਤਲ ਮਾਮਲਾ ਪਹੁੰਚਿਆ ਹਾਈਕੋਰਟ, CBI ਜਾਂਚ ਦੀ ਮੰਗ, ਪੁਲਿਸ ਦੀ ਭੂਮਿਕਾ 'ਤੇ ਵੀ ਉੱਠੇ ਸਵਾਲ
 Diesel Price Hike : ਦੁਨੀਆ ਭਰ 'ਚ ਡੀਜ਼ਲ ਦੀ ਕਮੀ ਦਾ ਖ਼ਤਰਾ, ਦੀਵਾਲੀ ਤੋਂ ਬਾਅਦ ਵਧ ਸਕਦੀਆਂ ਨੇ ਕੀਮਤਾਂ!
 Diesel Price Hike : ਦੁਨੀਆ ਭਰ 'ਚ ਡੀਜ਼ਲ ਦੀ ਕਮੀ ਦਾ ਖ਼ਤਰਾ, ਦੀਵਾਲੀ ਤੋਂ ਬਾਅਦ ਵਧ ਸਕਦੀਆਂ ਨੇ ਕੀਮਤਾਂ!
Gangrape Case : ਦਿੱਲੀ ਹਾਈਕੋਰਟ ਦਾ ਵੱਡਾ ਫੈਸਲਾ, ਔਰਤ 'ਤੇ ਵੀ ਲੱਗ ਸਕਦਾ ਹੈ ਗੈਂਗਰੇਪ ਦਾ ਆਰੋਪ , ਜਾਣੋ ਕੀ ਕਿਹਾ ਅਦਾਲਤ ਨੇ
Gangrape Case : ਦਿੱਲੀ ਹਾਈਕੋਰਟ ਦਾ ਵੱਡਾ ਫੈਸਲਾ, ਔਰਤ 'ਤੇ ਵੀ ਲੱਗ ਸਕਦਾ ਹੈ ਗੈਂਗਰੇਪ ਦਾ ਆਰੋਪ , ਜਾਣੋ ਕੀ ਕਿਹਾ ਅਦਾਲਤ ਨੇ
Political News: ਮੰਤਰੀ ਦੇ ਅਸਤੀਫ਼ੇ ਮਗਰੋਂ ਸਿਆਸਤ ’ਚ ਉਥਲ-ਪੁਥਲ ਤੇਜ਼, ਹੁਣ ਮੋਦੀ ਕੈਬਨਿਟ ’ਚ ਹੋਵੇਗਾ ਫੇਰਬਦਲ? ਸਿਆਸੀ ਹਲਕਿਆਂ ’ਚ ਚਰਚਾ ਛਿੜੀ...
ਮੰਤਰੀ ਦੇ ਅਸਤੀਫ਼ੇ ਮਗਰੋਂ ਸਿਆਸਤ ’ਚ ਉਥਲ-ਪੁਥਲ ਤੇਜ਼, ਹੁਣ ਮੋਦੀ ਕੈਬਨਿਟ ’ਚ ਹੋਵੇਗਾ ਫੇਰਬਦਲ? ਸਿਆਸੀ ਹਲਕਿਆਂ ’ਚ ਚਰਚਾ ਛਿੜੀ...
Parmish Verma ਨੇ ਗਰਲਫ੍ਰੈਂਡ ਨੂੰ ਸਟੇਜ ’ਤੇ ਬੁਲਾ ਕੇ ਲਾਇਆ ਗਲ਼ੇ , ਕਿਹਾ- ਇਹ ਮੇਰੀ ਸਪੈਸ਼ਲ ਗੈਸਟ
Parmish Verma ਨੇ ਗਰਲਫ੍ਰੈਂਡ ਨੂੰ ਸਟੇਜ ’ਤੇ ਬੁਲਾ ਕੇ ਲਾਇਆ ਗਲ਼ੇ , ਕਿਹਾ- ਇਹ ਮੇਰੀ ਸਪੈਸ਼ਲ ਗੈਸਟ
SBI ਗਾਹਕਾਂ ਨੂੰ ਝਟਕਾ ! ਵਧੀਆਂ ਵਿਆਜ ਦਰਾਂ , ਹੁਣ ਹਰ ਮਹੀਨੇ ਦੇਣੀ ਪੈ ਸਕਦੀ ਹੈ ਵੱਧ EMI
SBI ਗਾਹਕਾਂ ਨੂੰ ਝਟਕਾ ! ਵਧੀਆਂ ਵਿਆਜ ਦਰਾਂ , ਹੁਣ ਹਰ ਮਹੀਨੇ ਦੇਣੀ ਪੈ ਸਕਦੀ ਹੈ ਵੱਧ EMI
Embed widget