ਪੜਚੋਲ ਕਰੋ

ਸ਼ਰਾਰਤੀ ਤੱਤਾਂ ਨੂੰ ਕਰੇਗੀ ਕਾਬੂ ਪਰ ਨਿਰਦੋਸ਼ਾਂ ਨੂੰ ਮੌਤ ਤੋਂ ਬਚਾਏਗੀ ਵਿਗਿਆਨੀਆਂ ਦੀ ਨਵੀਂ ਏਕੇ-47

ਜਲੰਧਰ: ਹਿੰਸਕ ਭੀੜਾਂ ਨੂੰ ਕਾਬੂ ਕਰਨ ਤੇ ਨਿਰਦੋਸ਼ਾਂ ਨੂੰ ਮੌਤ ਤੋਂ ਬਚਾਉਣ ਅਤੇ ਸ਼ਰਾਰਤੀ ਤੱਤਾਂ ਨੂੰ ਕਾਬੂ ਕਰਨ ਲਈ ਮਾਰੂ ਆਟੋਮੈਟਿਕ ਬੰਦੂਕ ਏਕੇ-47 ਵਿੱਚ ਵਿਗਿਆਨੀਆਂ ਨੇ ਵਿਸ਼ੇਸ਼ ਤਬਦੀਲੀ ਕੀਤੀ ਹੈ। ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ ਵਿੱਚ ਇੰਡੀਅਨ ਸਾਇੰਸ ਕਾਂਗਰਸ ਚੱਲ ਰਹੀ ਹੈ। ਵਿਗਿਆਨੀਆਂ ਦੇ ਨਾਲ-ਨਾਲ ਇਸ ਵਿੱਚ ਲੋਕਾਂ ਨੂੰ ਸਾਇੰਸ ਬਾਰੇ ਅਪਡੇਟ ਕਰਨ ਲਈ ਬਹੁਤ ਸਾਰੇ ਜਾਗਰੁਕਤਾ ਭਰਪੂਰ ਸਟਾਲ ਵੀ ਲਗਾਏ ਗਏ ਹਨ। ਇਸ ਦੌਰਾਨ ਏਕੇ-47 ਦੀ ਅਜਿਹੀ ਗੋਲੀ ਨੂੰ ਵੀ ਪ੍ਰਦਰਸ਼ਿਤ ਕੀਤਾ ਗਿਆ ਹੈ ਜਿਹੜੀ ਕਿ ਬਾਰੂਦ ਦੀ ਬਜਾਇ ਪਲਾਸਟਿਕ ਦੀ ਬਣੀ ਹੈ। ਇਸ ਨੂੰ ਮਾਹੌਲ ਖਰਾਬ ਕਰਨ ਵਾਲੇ ਲੋਕਾਂ 'ਤੇ ਇਸਤੇਮਾਲ ਕੀਤਾ ਜਾਵੇਗਾ ਅਤੇ ਇਹ ਪੈਲਟ ਗਨ ਤੋਂ ਕਾਫੀ ਘੱਟ ਨੁਕਸਾਨ ਕਰਦੀ ਹੈ। ਸ਼ਰਾਰਤੀ ਤੱਤਾਂ ਨੂੰ ਕਰੇਗੀ ਕਾਬੂ ਪਰ ਨਿਰਦੋਸ਼ਾਂ ਨੂੰ ਮੌਤ ਤੋਂ ਬਚਾਏਗੀ ਵਿਗਿਆਨੀਆਂ ਦੀ ਨਵੀਂ ਏਕੇ-47 ਸੁਣ ਕੇ ਤੁਸੀਂ ਹੈਰਾਨ ਹੋ ਸਕਦੇ ਹੋ ਪਰ ਇਹ ਹਕੀਕਤ ਹੈ। ਇਸ ਪਲਾਸਟਿਕ ਦੀ ਗੋਲੀ ਨੂੰ ਡਿਫੇਂਸ ਰਿਸਰਚ ਐਂਡ ਡੈਵਲਪਮੈਂਟ ਆਰਗੇਨਾਈਜ਼ੇਸ਼ਨ ਦੀ ਚੰਡੀਗੜ੍ਹ ਇਕਾਈ ਨੇ ਤਿਆਰ ਕੀਤਾ ਹੈ। ਇਸ ਨੂੰ ਹਿੰਸਾ ਫੈਲਾਉਣ ਵਾਲੇ ਸ਼ਰਾਰਤੀ ਅਨਸਰਾਂ 'ਤੇ ਇਸਤੇਮਾਲ ਕੀਤਾ ਜਾਵੇਗਾ। ਵੱਧ ਤੋਂ ਵੱਧ 50 ਮੀਟਰ ਦੂਰੀ ਤਕ ਮਾਰ ਕਰਨ ਵਾਲੀ ਇਹ ਗੋਲੀ ਏਕੇ-47 ਰਾਇਫਲ ਵਿੱਚ ਇਸਤੇਮਾਲ ਕੀਤੀ ਜਾ ਸਕਦੀ ਹੈ। ਡਾ. ਪ੍ਰਿੰਸ ਸ਼ਰਮਾ ਨੇ ਦੱਸਿਆ ਕਿ ਸੀਆਰਪੀਐਫ ਨੇ ਇਸ ਦਾ ਟ੍ਰਾਇਲ ਮੁਕੰਮਲ ਕਰ ਲਿਆ ਹੈ ਤੇ ਹੁਣ ਇਨ੍ਹਾਂ ਦਾ ਨਿਰਮਾਣ ਵੀ ਕੀਤਾ ਜਾ ਰਿਹਾ ਹੈ। ਆਉਣ ਵਾਲੇ ਦਿਨਾਂ ਵਿੱਚ ਇਸ ਨੂੰ ਜੰਮੂ-ਕਸ਼ਮੀਰ ਵਿੱਚ ਵੀ ਇਸਤੇਮਾਲ ਕੀਤਾ ਜਾ ਸਕਦਾ ਹੈ। ਉੱਥੇ ਪੈਲੇਟ ਗੰਨ ਵਰਤੀ ਜਾਂਦੀ ਸੀ, ਜਿਸ ਨਤੀਜੇ ਕਾਫੀ ਖ਼ਤਰਨਾਕ ਸਨ। ਸ਼ਰਾਰਤੀ ਤੱਤਾਂ ਨੂੰ ਕਰੇਗੀ ਕਾਬੂ ਪਰ ਨਿਰਦੋਸ਼ਾਂ ਨੂੰ ਮੌਤ ਤੋਂ ਬਚਾਏਗੀ ਵਿਗਿਆਨੀਆਂ ਦੀ ਨਵੀਂ ਏਕੇ-47 ਡਾ. ਪ੍ਰਿੰਸ ਨੇ ਦੱਸਿਆ ਕਿ ਪਲਾਸਟਿਕ ਦੀ ਇਸ ਗੋਲੀ ਦੀ ਖਾਸੀਅਤ ਇਹ ਹੈ ਕਿ ਇਹ ਪੈਲੇਟ ਗਨ ਤੋਂ ਘੱਟ ਨੁਕਸਾਨ ਕਰੇਗੀ। ਪੈਲੇਟ ਵਿੱਚੋਂ ਇੱਕ ਫਾਇਰ ਕਰਨ 'ਤੇ 50 ਛੱਰੇ ਨਿਕਲਦੇ ਹਨ ਅਤੇ ਉਨ੍ਹਾਂ ਦੀ ਦਿਸ਼ਾ ਵੀ ਵੱਖੋ-ਵੱਖਰੀ ਹੁੰਦੀ ਹੈ। ਇਸ ਗੋਲੀ ਨਾਲ ਫਾਇਦਾ ਇਹ ਹੋਵੇਗਾ ਕਿ ਇੱਕ ਤਾਂ ਵੱਖਰੀ ਰਾਇਫਲ ਚੁੱਕਣ ਦੀ ਲੋੜ ਨਹੀਂ ਪਵੇਗੀ ਅਤੇ ਦੂਜਾ ਇਸ ਗੋਲੀ ਨੂੰ ਸਿੱਧਾ ਏਕੇ-47 ਵਿੱਚ ਇਸਤੇਮਾਲ ਕੀਤਾ ਜਾ ਸਕਦਾ ਹੈ। ਇਸ ਗੋਲੀ ਦੀ ਸੱਟ ਵੱਜਣ ਤੋਂ ਬਾਅਦ ਜ਼ਖਮ ਹੋ ਜਾਵੇਗਾ ਜਿਸ ਨੂੰ ਭਰਨ ਵਿੱਚ ਸਮਾਂ ਲੱਗੇਗਾ, ਪਰ ਇਹ ਜਾਨਲੇਵਾ ਨਹੀਂ ਹੋਵੇਗਾ। ਸ਼ਰਾਰਤੀ ਤੱਤਾਂ ਨੂੰ ਕਰੇਗੀ ਕਾਬੂ ਪਰ ਨਿਰਦੋਸ਼ਾਂ ਨੂੰ ਮੌਤ ਤੋਂ ਬਚਾਏਗੀ ਵਿਗਿਆਨੀਆਂ ਦੀ ਨਵੀਂ ਏਕੇ-47 ਇੰਡੀਅਨ ਸਾਇੰਸ ਕਾਂਗਰਸ ਵਿੱਚ ਇੱਕ ਅਜਿਹਾ ਰੋਬੋਟ ਵੀ ਲੋਕਾਂ ਸਾਹਮਣੇ ਰੱਖਿਆ ਗਿਆ ਹੈ ਜਿਸ ਨੂੰ ਕਿ ਸਿਰਫ ਫੌਜ ਇਸਤੇਮਾਲ ਕਰਦੀ ਹੈ। ਪ੍ਰਾਜੈਕਟ ਨਾਲ ਜੁੜੇ ਖੋਜੀ ਪੂਰਨਾਨੰਦ ਸਿੰਘ ਨੇ ਦੱਸਿਆ ਕਿ ਇਸ ਦੀ ਖਾਸੀਅਤ ਇਹ ਹੈ ਕਿ ਜੇਕਰ ਫੌਜ ਨੂੰ ਕੋਈ ਸ਼ੱਕੀ ਚੀਜ਼ ਮਿਲਦੀ ਹੈ ਤਾਂ ਇਹ ਮਸ਼ੀਨ ਉਸ ਚੀਜ਼ ਨੂੰ ਚੁੱਕ ਕੇ 500 ਮੀਟਰ ਦੂਰ ਤਕ ਲੈ ਜਾਂਦਾ ਹੈ। ਇਸ ਤੋਂ ਬਾਅਦ ਮਸ਼ੀਨ ਸ਼ੱਕੀ ਚੀਜ਼ 'ਤੇ ਪਾਣੀ ਦਾ ਪ੍ਰੈਸ਼ਰ ਮਾਰਦੀ ਹੈ ਜਿਸ ਨਾਲ ਉਸ ਨੂੰ ਨਸ਼ਟ ਕੀਤਾ ਜਾ ਸਕਦਾ ਹੈ। ਸ਼ਰਾਰਤੀ ਤੱਤਾਂ ਨੂੰ ਕਰੇਗੀ ਕਾਬੂ ਪਰ ਨਿਰਦੋਸ਼ਾਂ ਨੂੰ ਮੌਤ ਤੋਂ ਬਚਾਏਗੀ ਵਿਗਿਆਨੀਆਂ ਦੀ ਨਵੀਂ ਏਕੇ-47 ਉਨ੍ਹਾਂ ਦੱਸਿਆ ਕਿ ਪਹਿਲਾਂ ਅਜਿਹੇ ਰੋਬੋਟ ਪਹਿਲਾਂ ਵਿਦੇਸ਼ਾਂ ਤੋਂ ਹੀ ਮੰਗਵਾਏ ਜਾਂਦੇ ਸਨ ਪਰ ਪਿਛਲੇ 10 ਸਾਲਾਂ ਤੋਂ ਅਜਿਹੀਆਂ ਮਸ਼ੀਨਾਂ ਹਿੰਦੁਸਤਾਨ ਵਿੱਚ ਵੀ ਬਣਦੀਆਂ ਹਨ। ਹੁਣ ਵਿਗਿਆਨੀ ਇਸ ਦਾ ਉੱਚ ਵਿਕਸਤ ਮਾਡਲ ਬਣਾ ਰਹੇ ਹਨ। ਆਉਣ ਵਾਲੇ ਦਿਨਾਂ ਵਿੱਚ ਅਜਿਹੀਆਂ ਮਸ਼ੀਨਾਂ ਪੁਲਿਸ ਨੂੰ ਵੀ ਦਿੱਤੀਆਂ ਜਾ ਸਕਦੀਆਂ ਹਨ।

ਟਾਪ ਹੈਡਲਾਈਨ

Sukhbir Badal ਨੂੰ 9 ਸਾਲ ਪੁਰਾਣੇ ਮਾਣਹਾਨੀ ਮਾਮਲੇ 'ਚ ਸੁਪਰੀਮ ਕੋਰਟ ਤੋਂ ਵੱਡਾ ਝਟਕਾ, ਪੜ੍ਹੋ ਪੂਰਾ ਮਾਮਲਾ 
Sukhbir Badal ਨੂੰ 9 ਸਾਲ ਪੁਰਾਣੇ ਮਾਣਹਾਨੀ ਮਾਮਲੇ 'ਚ ਸੁਪਰੀਮ ਕੋਰਟ ਤੋਂ ਵੱਡਾ ਝਟਕਾ, ਪੜ੍ਹੋ ਪੂਰਾ ਮਾਮਲਾ 
CM ਭਗਵੰਤ ਮਾਨ ਦੇ ਸਿਆਸੀ ਸਫ਼ਰ ’ਤੇ ਬਣੀ ਡਾਕੂਮੈਂਟਰੀ ‘ਸਤੌਜ ਤੋਂ ਸੰਸਦ’, 30 ਅਗਸਤ ਨੂੰ ਹੋਵੇਗੀ ਰਿਲੀਜ਼
CM ਭਗਵੰਤ ਮਾਨ ਦੇ ਸਿਆਸੀ ਸਫ਼ਰ ’ਤੇ ਬਣੀ ਡਾਕੂਮੈਂਟਰੀ ‘ਸਤੌਜ ਤੋਂ ਸੰਸਦ’, 30 ਅਗਸਤ ਨੂੰ ਹੋਵੇਗੀ ਰਿਲੀਜ਼
BSF ਜਵਾਨ ਦੀ ਪੱਛਮੀ ਬੰਗਾਲ 'ਚ ਦਿਲ ਦਾ ਦੌਰਾ ਪੈਣ ਕਾਰਨ ਸ਼ਹਾਦਤ ,ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ 
BSF ਜਵਾਨ ਦੀ ਪੱਛਮੀ ਬੰਗਾਲ 'ਚ ਦਿਲ ਦਾ ਦੌਰਾ ਪੈਣ ਕਾਰਨ ਸ਼ਹਾਦਤ ,ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ 
ਚੋਣਾਂ ਤੋਂ ਪਹਿਲਾਂ ਪੰਜਾਬ ਦੀ ਸਿਆਸਤ 'ਚ ਵੱਡੀ ਹਲਚਲ, PM ਦੇ ਕਰੀਬੀ ਨੂੰ ਸੌਂਪੀ ਵੱਡੀ ਜ਼ਿੰਮੇਵਾਰੀ
ਚੋਣਾਂ ਤੋਂ ਪਹਿਲਾਂ ਪੰਜਾਬ ਦੀ ਸਿਆਸਤ 'ਚ ਵੱਡੀ ਹਲਚਲ, PM ਦੇ ਕਰੀਬੀ ਨੂੰ ਸੌਂਪੀ ਵੱਡੀ ਜ਼ਿੰਮੇਵਾਰੀ

ਵੀਡੀਓਜ਼

Punjab Band | Bandi Singh ਬੰਦੀ ਸਿੰਘਾਂ ਨਾਲ ਧੱਕਾ ਕਿਉਂ?' ਪ੍ਰੋ. ਬਲਜਿੰਦਰ ਸਿੰਘ ਨੇ ਸਰਕਾਰ ਨੂੰ ਘੇਰਿਆ
Punjab Band | Rajpura ਬੰਦੀ ਸਿੰਘਾਂ ਦੀ ਰਿਹਾਈ ਲਈ ਪੰਜਾਬ ਬੰਦ ਦਾ ਸੱਦਾ, ਰਾਜਪੁਰਾ ’ਚ ਬਾਜ਼ਾਰ ਬੰਦ
Punjab Band | Rajpura | Ground report ਪੰਜਾਬ ਬੰਦ ਦਾ ਵੱਡਾ ਅਸਰ! ਲੋਕ ਬੇਹਾਲ, ਵੇਖੋ ਗਰਾਊਂਡ ਰਿਪੋਰਟ
Punjab Bandh News: ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਨੂੰ ਲੈ ਕੇ ਪੰਜਾਬ ਬੰਦ, ਜਾਣੋ ਤਾਜ਼ਾ ਹਾਲਾਤ | Abp Sanjha
Punjab Band Barnala | Protest ਬੰਦੀ ਸਿੰਘਾਂ ਦੀ ਰਿਹਾਈ ਲਈ ਪੰਜਾਬ ਬੰਦ, ਬਾਜ਼ਾਰਾਂ 'ਚ ਦਿਖਿਆ ਵੱਡਾ ਅਸਰ!

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਕੀ ਰੱਖੜੀ 'ਤੇ ਕਿਸਾਨਾਂ ਨੂੰ ਮਿਲਣਗੇ 4,000 ਰੁਪਏ ? ਜਾਣੋ PM ਕਿਸਾਨ ਯੋਜਨਾ ਦਾ ਸੱਚ
ਕੀ ਰੱਖੜੀ 'ਤੇ ਕਿਸਾਨਾਂ ਨੂੰ ਮਿਲਣਗੇ 4,000 ਰੁਪਏ ? ਜਾਣੋ PM ਕਿਸਾਨ ਯੋਜਨਾ ਦਾ ਸੱਚ
Inheritance Boom : 10 ਸਾਲਾਂ 'ਚ ਭਾਰਤੀ ਔਰਤਾਂ ਬਣਨਗੀਆਂ 73 ਲੱਖ ਕਰੋੜ ਰੁਪਏ ਦੀਆਂ ਮਾਲਕਣਾਂ ! ਵਿਰਾਸਤ 'ਚ ਮਿਲੇਗੀ ਜਾਇਦਾਦ
Inheritance Boom : 10 ਸਾਲਾਂ 'ਚ ਭਾਰਤੀ ਔਰਤਾਂ ਬਣਨਗੀਆਂ 73 ਲੱਖ ਕਰੋੜ ਰੁਪਏ ਦੀਆਂ ਮਾਲਕਣਾਂ ! ਵਿਰਾਸਤ 'ਚ ਮਿਲੇਗੀ ਜਾਇਦਾਦ
JIO Recharge Benefits : ਰੀਚਾਰਜ ਦੀਆਂ ਵਧਦੀਆਂ ਕੀਮਤਾਂ ਤੋਂ ਮਿਲੇਗੀ ਰਾਹਤ Jio Prime ਨਾਲ 1 ਸਾਲ ਲਈ ਕੀਮਤ ਲੌਕ
JIO Recharge Benefits : ਰੀਚਾਰਜ ਦੀਆਂ ਵਧਦੀਆਂ ਕੀਮਤਾਂ ਤੋਂ ਮਿਲੇਗੀ ਰਾਹਤ Jio Prime ਨਾਲ 1 ਸਾਲ ਲਈ ਕੀਮਤ ਲੌਕ
BSF ਜਵਾਨ ਦੀ ਪੱਛਮੀ ਬੰਗਾਲ 'ਚ ਦਿਲ ਦਾ ਦੌਰਾ ਪੈਣ ਕਾਰਨ ਸ਼ਹਾਦਤ ,ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ 
BSF ਜਵਾਨ ਦੀ ਪੱਛਮੀ ਬੰਗਾਲ 'ਚ ਦਿਲ ਦਾ ਦੌਰਾ ਪੈਣ ਕਾਰਨ ਸ਼ਹਾਦਤ ,ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ 
Petrol Diesel Update : ਪੈਟਰੋਲ-ਡੀਜ਼ਲ ਹੁਣ ਸਸਤਾ ਨਹੀਂ, ਮਹਿੰਗਾ ਹੋ ਸਕਦਾ ਹੈ ! ਕਾਰਨ ਸਮਝੋ
Petrol Diesel Update : ਪੈਟਰੋਲ-ਡੀਜ਼ਲ ਹੁਣ ਸਸਤਾ ਨਹੀਂ, ਮਹਿੰਗਾ ਹੋ ਸਕਦਾ ਹੈ ! ਕਾਰਨ ਸਮਝੋ
Punjab News : ਰੱਖੜੀ ਲੈ ਕੇ ਪੇਕੇ ਜਾ ਰਹੀ ਭੈਣ ਤੇ ਜੀਜੇ ਨਾਲ ਵਾਪਰਿਆ ਹਾਦਸਾ , ਦੋਵਾਂ ਦੀ ਮੌਤ
Punjab News : ਰੱਖੜੀ ਲੈ ਕੇ ਪੇਕੇ ਜਾ ਰਹੀ ਭੈਣ ਤੇ ਜੀਜੇ ਨਾਲ ਵਾਪਰਿਆ ਹਾਦਸਾ , ਦੋਵਾਂ ਦੀ ਮੌਤ
School Holiday : 2 ਦਿਨ ਬੰਦ ਰਹਿਣਗੇ ਸਕੂਲ, ਦਫ਼ਤਰਾਂ ਤੇ ਬੈਂਕਾਂ 'ਚ ਵੀ ਹੋਵੇਗੀ ਛੁੱਟੀ ,ਪੜ੍ਹੋ ਪੂਰੀ ਡਿਟੇਲ  
School Holiday : 2 ਦਿਨ ਬੰਦ ਰਹਿਣਗੇ ਸਕੂਲ, ਦਫ਼ਤਰਾਂ ਤੇ ਬੈਂਕਾਂ 'ਚ ਵੀ ਹੋਵੇਗੀ ਛੁੱਟੀ ,ਪੜ੍ਹੋ ਪੂਰੀ ਡਿਟੇਲ  
ਵੱਡੀ ਖ਼ਬਰ! ਚੰਡੀਗੜ੍ਹ 'ਚ BJP ਦਫਤਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਕਿਹਾ- 21 ਅਗਸਤ ਪੰਜਾਬ ਬੰਦ ਰੱਖੋ, ਖੁੱਲ੍ਹੇ ਸ਼ਹਿਰਾਂ 'ਚ ਹੋਣਗੇ ਬਲਾਸਟ
ਵੱਡੀ ਖ਼ਬਰ! ਚੰਡੀਗੜ੍ਹ 'ਚ BJP ਦਫਤਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਕਿਹਾ- 21 ਅਗਸਤ ਪੰਜਾਬ ਬੰਦ ਰੱਖੋ, ਖੁੱਲ੍ਹੇ ਸ਼ਹਿਰਾਂ 'ਚ ਹੋਣਗੇ ਬਲਾਸਟ
Embed widget