ਪੰਜਾਬ ਦੇ ਪੈਰਾ ਖਿਡਾਰੀਆਂ ਵੱਲੋਂ ਭੁੱਖ ਹੜਤਾਲ
ਏਬੀਪੀ ਸਾਂਝਾ | 04 Dec 2019 02:42 PM (IST)
ਸਰਕਾਰ ਨੌਕਰੀਆਂ ਦੀ ਮੰਗ ਨੂੰ ਲੈ ਕੇ ਪਹੁੰਚੇ ਪੰਜਾਬ ਦੇ ਪੈਰਾ ਖਿਡਾਰੀਆਂ ਨੇ ਕੈਪਟਨ ਅਮਰਿੰਦਰ ਸਿੰਘ ਦੇ ਘਰ ਬਾਹਰ ਧਰਨਾ ਲਾਉਣ ਤੋਂ ਬਾਅਦ ਸੈਕਟਰ 25 ਵਿੱਚ ਭੁੱਖ ਹੜਤਾਲ ਸ਼ੁਰੂ ਕਰ ਦਿੱਤੀ ਹੈ।
ਚੰਡੀਗੜ੍ਹ: ਸਰਕਾਰ ਨੌਕਰੀਆਂ ਦੀ ਮੰਗ ਨੂੰ ਲੈ ਕੇ ਪਹੁੰਚੇ ਪੰਜਾਬ ਦੇ ਪੈਰਾ ਖਿਡਾਰੀਆਂ ਨੇ ਕੈਪਟਨ ਅਮਰਿੰਦਰ ਸਿੰਘ ਦੇ ਘਰ ਬਾਹਰ ਧਰਨਾ ਲਾਉਣ ਤੋਂ ਬਾਅਦ ਸੈਕਟਰ 25 ਵਿੱਚ ਭੁੱਖ ਹੜਤਾਲ ਸ਼ੁਰੂ ਕਰ ਦਿੱਤੀ ਹੈ। ਖਿਡਾਰੀਆਂ ਨੇ ਸਰਕਾਰ ਨੂੰ 72 ਘੰਟੇ ਦਾ ਸਮਾਂ ਦਿੱਤਾ ਹੈ। ਇਸ ਤੋਂ ਬਾਅਦ ਖਿਡਾਰੀਆਂ ਦਾ ਦਾਅਵਾ ਹੈ ਕਿ ਉਹ ਮਰਨ ਵਰਤ 'ਤੇ ਬੈਠਣਗੇ। ਇਨ੍ਹਾਂ ਖਿਡਾਰੀਆਂ ਦੀ ਇੱਕ ਹੀ ਮੰਗ ਸਰਕਾਰੀ ਨੌਕਰੀਆਂ ਦੀ ਹੈ ਕਿਉਂਕਿ ਖੇਡਾਂ ਵਿੱਚ ਤਗਮੇ ਜਿੱਤਣ ਦੇ ਬਾਵਜੂਦ ਇਹ ਬੇਰੁਜ਼ਗਾਰੀ ਨਾਲ ਜੂਝ ਰਹੇ ਹਨ। ਖਿਡਾਰੀਆਂ ਦੇ ਲੀਡਰ ਸੰਜੀਵ ਨੇ ਕਿਹਾ ਕਿ ਜੇਕਰ ਪੰਜਾਬ ਸਰਕਾਰ ਨੇ ਉਨ੍ਹਾਂ ਦੀ ਮੰਗ ਨਾ ਮੰਨੀ ਤਾਂ ਖਿਡਾਰੀ ਆਪਣੇ ਪਰਿਵਾਰ ਨਾਲ ਮਰਨ ਵਰਤ 'ਤੇ ਬੈਠਣਗੇ।