ਪੜਚੋਲ ਕਰੋ

Punjab Weather Today: ਪੰਜਾਬ ਦਾ ਮੌਸਮ ਹੋਇਆ ਸੁਹਾਵਨਾ, ਕਈ ਜ਼ਿਲ੍ਹਿਆਂ 'ਚ ਸਵੇਰ ਤੋਂ ਮੀਂਹ, 3 ਅਗਸਤ ਤੋਂ ਮੁੜ ਐਕਟਿਵ ਹੋਵੇਗਾ ਮਾਨਸੂਨ, ਪਿਛਲੇ ਸਾਲ ਦੀ ਤੁਲਨਾ 'ਚ ਡੈਮਾਂ 'ਚ ਵਧਿਆ ਪਾਣੀ ਪੱਧਰ

ਪੰਜਾਬ ਦੇ ਕੁੱਝ ਜ਼ਿਲ੍ਹਿਆਂ ਦੇ ਵਿੱਚ ਰਾਤ ਤੋਂ ਹੀ ਰੁਕ-ਰੁਕ ਬਾਰਿਸ਼ ਹੋ ਰਹੀ ਹੈ। ਜਿਸ ਕਰਕੇ ਵੀਰਵਾਰ ਦੀ ਸਵੇਰ ਕੁੱਝ ਇਲਾਕਿਆਂ ਦੇ ਵਿੱਚ ਬੂੰਦਾ-ਬਾਂਦੀ ਦੇ ਨਾਲ ਹਵਾਵਾਂ ਚੱਲਣ ਕਰਕੇ ਸੂਬੇ ਦਾ ਮੌਸਮ ਖੁਸ਼ਨੁਮਾ ਹੋ ਗਿਆ ਹੈ।

Punjab Weather Today: ਪੰਜਾਬ 'ਚ ਅੱਜ ਮੌਸਮ ਵਿਭਾਗ (IMD) ਵੱਲੋਂ ਕਿਸੇ ਵੀ ਕਿਸਮ ਦਾ ਅਲਰਟ ਜਾਰੀ ਨਹੀਂ ਕੀਤਾ ਗਿਆ। ਪੰਜਾਬ ਦੇ ਕੁੱਝ ਜ਼ਿਲ੍ਹਿਆਂ ਦੇ ਵਿੱਚ ਰਾਤ ਤੋਂ ਹੀ ਰੁਕ-ਰੁਕ ਕੇ ਮੀਂਹ ਪੈ ਰਿਹਾ ਹੈ। ਜਿਸ ਕਰਕੇ ਸਵੇਰ ਤੋਂ ਹਲਕੀ-ਹਲਕੀ ਹੋ ਰਹੀ ਬੂੰਦਾਬਾਂਦੀ ਕਰਕੇ ਪੰਜਾਬ ਦਾ ਮੌਸਮ ਸੁਹਾਵਨਾ ਹੋਇਆ ਪਿਆ ਹੈ। ਮੌਸਮ ਵਿਭਾਗ ਅਨੁਸਾਰ ਅੱਜ ਅਤੇ ਅਗਲੇ ਦੋ ਦਿਨਾਂ ਦੌਰਾਨ ਰਾਜ 'ਚ ਮੌਸਮ ਆਮ ਰਹੇਗਾ। ਬੁੱਧਵਾਰ ਸਵੇਰੇ ਕੁਝ ਜ਼ਿਲ੍ਹਿਆਂ 'ਚ ਮੀਂਹ ਹੋਇਆ, ਜਿਸ ਤੋਂ ਬਾਅਦ ਵੀ ਰਾਜ 'ਚ ਤਾਪਮਾਨ 'ਚ ਵਾਧਾ ਦਰਜ ਕੀਤਾ ਗਿਆ। 30 ਜੁਲਾਈ ਨੂੰ ਔਸਤਨ ਤੌਰ 'ਤੇ ਵੱਧ ਤੋਂ ਵੱਧ ਤਾਪਮਾਨ 'ਚ 1.2°C ਦੀ ਵਾਧਾ ਹੋਈ, ਪਰ ਇਸ ਦੇ ਬਾਵਜੂਦ ਵੀ ਰਾਜ ਦਾ ਔਸਤ ਤਾਪਮਾਨ ਸਧਾਰਨ ਤਾਪਮਾਨ ਨਾਲੋਂ 2.4°C ਘੱਟ ਰਿਹਾ। ਭਾਰਤ ਮੌਸਮ ਵਿਭਾਗ, ਚੰਡੀਗੜ੍ਹ ਸੈਂਟਰ ਦੀ ਰਿਪੋਰਟ ਮੁਤਾਬਕ, ਰਾਜ 'ਚ ਸਭ ਤੋਂ ਵੱਧ ਤਾਪਮਾਨ 35.1°C ਫਾਜ਼ਿਲਕਾ ਜ਼ਿਲ੍ਹੇ ਦੇ ਅਬੋਹਰ 'ਚ ਦਰਜ ਕੀਤਾ ਗਿਆ।

ਜਦਕਿ ਅੰਮ੍ਰਿਤਸਰ 'ਚ ਬੁੱਧਵਾਰ ਸਵੇਰੇ 8.30 ਵਜੇ ਤੱਕ 15 ਮਿਲੀਮੀਟਰ ਅਤੇ ਸ਼ਾਮ 5.30 ਵਜੇ ਤੱਕ 1 ਮਿਲੀਮੀਟਰ ਮੀਂਹ ਦਰਜ ਕੀਤਾ ਗਿਆ। ਇਸੇ ਤਰ੍ਹਾਂ ਪਟਿਆਲਾ 'ਚ ਪਿਛਲੇ 24 ਘੰਟਿਆਂ ਦੌਰਾਨ 32.3 ਮਿਲੀਮੀਟਰ, ਬਠਿੰਡਾ 'ਚ 115 ਮਿਲੀਮੀਟਰ, ਗੁਰਦਾਸਪੁਰ 'ਚ 57.2 ਮਿਲੀਮੀਟਰ ਅਤੇ ਪਠਾਨਕੋਟ 'ਚ 27 ਮਿਲੀਮੀਟਰ ਮੀਂਹ ਹੋਇਆ।

ਆਉਣ ਵਾਲੇ ਦਿਨਾਂ ਲਈ ਮੌਸਮ ਦੀ ਪੇਸ਼ਗੀ

ਮੌਸਮ ਵਿਭਾਗ ਵੱਲੋਂ ਜਾਰੀ ਕੀਤੀ 6 ਦਿਨਾਂ ਚੇਤਾਵਨੀ ਦੇ ਅਨੁਸਾਰ:

31 ਜੁਲਾਈ ਤੋਂ 2 ਅਗਸਤ ਤੱਕ: ਪੰਜਾਬ ਦੇ ਸਾਰੇ ਜ਼ਿਲ੍ਹਿਆਂ 'ਚ ਮੌਸਮ ਸਧਾਰਨ ਰਹੇਗਾ ਅਤੇ ਕਿਸੇ ਵੀ ਤਰ੍ਹਾਂ ਦੀ ਚੇਤਾਵਨੀ ਜਾਰੀ ਨਹੀਂ ਕੀਤੀ ਗਈ।

3 ਤੋਂ 5 ਅਗਸਤ ਤੱਕ: ਗੁਰਦਾਸਪੁਰ, ਹੁਸ਼ਿਆਰਪੁਰ, ਨਵਾਂਸ਼ਹਿਰ ਅਤੇ ਪਠਾਨਕੋਟ ਦੇ ਕੁਝ ਹਿੱਸਿਆਂ 'ਚ ਭਾਰੀ ਮੀਂਹ ਦੀ ਸੰਭਾਵਨਾ ਹੈ। ਇਸ ਦੌਰਾਨ ਰਾਜ 'ਚ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ।

ਹਿਮਾਚਲ ਪ੍ਰਦੇਸ਼ 'ਚ ਹੋ ਰਹੀ ਮੀਂਹ ਕਾਰਨ ਡੈਮਾਂ 'ਚ ਪਾਣੀ ਪੱਧਰ ਵਧ ਰਿਹਾ ਹੈ। 30 ਜੁਲਾਈ 2025 ਨੂੰ ਭਾਖੜਾ ਡੈਮ 'ਚ ਪਾਣੀ ਪੱਧਰ 1619.66 ਫੁੱਟ ਰਿਹਾ, ਜੋ ਪਿਛਲੇ ਸਾਲੋਂ ਵੱਧ ਹੈ। ਪੌਂਗ ਡੈਮ 'ਚ ਵੀ ਪਾਣੀ 1350.21 ਫੁੱਟ ਤੱਕ ਪਹੁੰਚ ਗਿਆ, ਜਦਕਿ ਥੀਨ ਡੈਮ 'ਚ 1667.27 ਫੁੱਟ ਪਾਣੀ ਦਰਜ ਕੀਤਾ ਗਿਆ। ਤਿੰਨੇ ਹੀ ਡੈਮ ਪਿਛਲੇ ਸਾਲ ਨਾਲੋਂ ਵਧੇਰੇ ਭਰ ਚੁੱਕੇ ਹਨ।

ਪੰਜਾਬ ਦੇ ਸ਼ਹਿਰਾਂ ਵਿੱਚ ਅੱਜ ਦਾ ਮੌਸਮ:

ਅੰਮ੍ਰਿਤਸਰ: ਹਲਕੇ ਬੱਦਲ ਛਾਏ ਰਹਿਣਗੇ, ਮੀਂਹ ਦੀ ਸੰਭਾਵਨਾ ਨਹੀਂ। ਤਾਪਮਾਨ 26 ਤੋਂ 31 ਡਿਗਰੀ ਦੇ ਵਿਚਕਾਰ ਰਹਿ ਸਕਦਾ ਹੈ।
ਜਲੰਧਰ: ਹਲਕੇ ਬੱਦਲ ਛਾਏ ਰਹਿਣਗੇ, ਹਲਕੀ ਬੂੰਦਾ-ਬਾਂਦੀ ਦੇ ਨਾਲ ਮੀਂਹ ਦੀ ਸੰਭਾਵਨਾ। ਤਾਪਮਾਨ 26 ਤੋਂ 31 ਡਿਗਰੀ ਦੇ ਵਿਚਕਾਰ ਰਹਿ ਸਕਦਾ ਹੈ।
ਲੁਧਿਆਣਾ: ਹਲਕੇ ਬੱਦਲ ਛਾਏ ਰਹਿਣਗੇ, ਮੀਂਹ ਦੀ ਸੰਭਾਵਨਾ ਨਹੀਂ। ਤਾਪਮਾਨ 26 ਤੋਂ 32 ਡਿਗਰੀ ਦੇ ਵਿਚਕਾਰ ਰਹਿ ਸਕਦਾ ਹੈ।
ਪਟਿਆਲਾ: ਹਲਕੇ ਬੱਦਲ ਛਾਏ ਰਹਿਣਗੇ, ਬੂੰਦਾ-ਬਾਂਦੀ ਨਾਲ ਮੀਂਹ ਦੀ ਸੰਭਾਵਨਾ। ਤਾਪਮਾਨ 27 ਤੋਂ 30 ਡਿਗਰੀ ਦੇ ਵਿਚਕਾਰ ਰਹਿ ਸਕਦਾ ਹੈ।
ਮੋਹਾਲੀ: ਹਲਕੇ ਬੱਦਲ ਛਾਏ ਰਹਿਣਗੇ, ਮੀਂਹ ਦੀ ਸੰਭਾਵਨਾ ਨਹੀਂ। ਤਾਪਮਾਨ 28 ਤੋਂ 32 ਡਿਗਰੀ ਦੇ ਵਿਚਕਾਰ ਰਹਿ ਸਕਦਾ ਹੈ।

ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

ਫਰੀਦਕੋਟ ਪੁਲਿਸ ਦੀ ਵੱਡੀ ਕਾਰਵਾਈ! ਸ਼ਰਾਬ ਤਸਕਰੀ ਦਾ ਪਰਦਾਫਾਸ਼, 60 ਪੇਟੀਆਂ ਤੇ 90 ਲੀਟਰ ਸ਼ਰਾਬ ਬਰਾਮਦ
ਫਰੀਦਕੋਟ ਪੁਲਿਸ ਦੀ ਵੱਡੀ ਕਾਰਵਾਈ! ਸ਼ਰਾਬ ਤਸਕਰੀ ਦਾ ਪਰਦਾਫਾਸ਼, 60 ਪੇਟੀਆਂ ਤੇ 90 ਲੀਟਰ ਸ਼ਰਾਬ ਬਰਾਮਦ
Maa Vaishno Devi ਜਾਣ ਵਾਲੇ ਸ਼ਰਧਾਲੂਆਂ ਲਈ ਵੱਡੀ ਖਬਰ! ਸ਼ਰਾਈਨ ਬੋਰਡ ਨੇ ਐਡਵਾਈਜ਼ਰੀ ਕੀਤੀ ਜਾਰੀ
Maa Vaishno Devi ਜਾਣ ਵਾਲੇ ਸ਼ਰਧਾਲੂਆਂ ਲਈ ਵੱਡੀ ਖਬਰ! ਸ਼ਰਾਈਨ ਬੋਰਡ ਨੇ ਐਡਵਾਈਜ਼ਰੀ ਕੀਤੀ ਜਾਰੀ
ਪੰਜਾਬ 'ਚ ਠੰਡ ਤੋਂ ਬਿਮਾਰ ਹੋਣ ਕਰਕੇ ਬੱਚੇ ਦੀ ਮੌਤ, ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ
ਪੰਜਾਬ 'ਚ ਠੰਡ ਤੋਂ ਬਿਮਾਰ ਹੋਣ ਕਰਕੇ ਬੱਚੇ ਦੀ ਮੌਤ, ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ
Bathinda'ਚ ਕੁੜੀ ਨੇ ਪਿਸਤੌਲ ਨਾਲ ਬਣਾਈ ਰੀਲ, ਪੁਲਿਸ ਨੇ ਸ਼ੁਰੂ ਕੀਤੀ ਭਾਲ! ਵਾਇਰਲ ਵੀਡੀਓ 'ਤੇ ਕੀ ਹੋਵੇਗਾ?
Bathinda'ਚ ਕੁੜੀ ਨੇ ਪਿਸਤੌਲ ਨਾਲ ਬਣਾਈ ਰੀਲ, ਪੁਲਿਸ ਨੇ ਸ਼ੁਰੂ ਕੀਤੀ ਭਾਲ! ਵਾਇਰਲ ਵੀਡੀਓ 'ਤੇ ਕੀ ਹੋਵੇਗਾ?

ਵੀਡੀਓਜ਼

ਹੁਣ ਨਸ਼ਾ ਤਸਕਰਾਂ ਦੀ ਖੈਰ ਨਹੀਂ! ਸਰਕਾਰ ਨੇ ਖੋਲ੍ਹੀ ਹੈਲਪਲਾਈਨ
ਅਕਾਲੀ ਦਲ ਨੇ ਪੰਜਾਬ ਨੂੰ ਨਸ਼ੇ 'ਚ ਪਾਇਆ: ਕੇਜਰੀਵਾਲ
ਅਸੀਂ ਦਵਾਂਗੇ ਸਭ ਤੋਂ ਵੱਧ ਸਰਕਾਰੀ ਨੌਕਰੀਆਂ! CM ਦਾ ਵੱਡਾ ਐਲਾਨ
CM ਮਾਨ ਦਾ ਸੁਖਬੀਰ ਬਾਦਲ ਨੂੰ ਠੋਕਵਾਂ ਜਵਾਬ!
ਸੁਖਬੀਰ ਬਾਦਲ 'ਤੇ ਭੜਕੇ CM ਮਾਨ, ਵੇਖੋ ਕੀ ਬੋਲ ਗਏ

ਫੋਟੋਗੈਲਰੀ

ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਫਰੀਦਕੋਟ ਪੁਲਿਸ ਦੀ ਵੱਡੀ ਕਾਰਵਾਈ! ਸ਼ਰਾਬ ਤਸਕਰੀ ਦਾ ਪਰਦਾਫਾਸ਼, 60 ਪੇਟੀਆਂ ਤੇ 90 ਲੀਟਰ ਸ਼ਰਾਬ ਬਰਾਮਦ
ਫਰੀਦਕੋਟ ਪੁਲਿਸ ਦੀ ਵੱਡੀ ਕਾਰਵਾਈ! ਸ਼ਰਾਬ ਤਸਕਰੀ ਦਾ ਪਰਦਾਫਾਸ਼, 60 ਪੇਟੀਆਂ ਤੇ 90 ਲੀਟਰ ਸ਼ਰਾਬ ਬਰਾਮਦ
Maa Vaishno Devi ਜਾਣ ਵਾਲੇ ਸ਼ਰਧਾਲੂਆਂ ਲਈ ਵੱਡੀ ਖਬਰ! ਸ਼ਰਾਈਨ ਬੋਰਡ ਨੇ ਐਡਵਾਈਜ਼ਰੀ ਕੀਤੀ ਜਾਰੀ
Maa Vaishno Devi ਜਾਣ ਵਾਲੇ ਸ਼ਰਧਾਲੂਆਂ ਲਈ ਵੱਡੀ ਖਬਰ! ਸ਼ਰਾਈਨ ਬੋਰਡ ਨੇ ਐਡਵਾਈਜ਼ਰੀ ਕੀਤੀ ਜਾਰੀ
ਪੰਜਾਬ 'ਚ ਠੰਡ ਤੋਂ ਬਿਮਾਰ ਹੋਣ ਕਰਕੇ ਬੱਚੇ ਦੀ ਮੌਤ, ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ
ਪੰਜਾਬ 'ਚ ਠੰਡ ਤੋਂ ਬਿਮਾਰ ਹੋਣ ਕਰਕੇ ਬੱਚੇ ਦੀ ਮੌਤ, ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ
Bathinda'ਚ ਕੁੜੀ ਨੇ ਪਿਸਤੌਲ ਨਾਲ ਬਣਾਈ ਰੀਲ, ਪੁਲਿਸ ਨੇ ਸ਼ੁਰੂ ਕੀਤੀ ਭਾਲ! ਵਾਇਰਲ ਵੀਡੀਓ 'ਤੇ ਕੀ ਹੋਵੇਗਾ?
Bathinda'ਚ ਕੁੜੀ ਨੇ ਪਿਸਤੌਲ ਨਾਲ ਬਣਾਈ ਰੀਲ, ਪੁਲਿਸ ਨੇ ਸ਼ੁਰੂ ਕੀਤੀ ਭਾਲ! ਵਾਇਰਲ ਵੀਡੀਓ 'ਤੇ ਕੀ ਹੋਵੇਗਾ?
SC ਕਮਿਸ਼ਨ ਨੇ ਪਟਿਆਲਾ ਦੇ SP ਅਤੇ DSP ਨੂੰ ਕੀਤਾ ਤਲਬ, ਆਦੇਸ਼ ਤੋਂ ਬਾਵਜੂਦ ਨਹੀਂ ਕੀਤੀ ਕਾਰਵਾਈ
SC ਕਮਿਸ਼ਨ ਨੇ ਪਟਿਆਲਾ ਦੇ SP ਅਤੇ DSP ਨੂੰ ਕੀਤਾ ਤਲਬ, ਆਦੇਸ਼ ਤੋਂ ਬਾਵਜੂਦ ਨਹੀਂ ਕੀਤੀ ਕਾਰਵਾਈ
328 ਪਾਵਨ ਸਰੂਪਾਂ ਦੇ ਮਾਮਲੇ ‘ਚ SGPC ਦੇ ਸਾਬਕਾ ਆਡੀਟਰ ਸਤਿੰਦਰ ਕੋਹਲੀ ਗ੍ਰਿਫਤਾਰ, ਅਦਾਲਤ ਨੇ ਦਿੱਤਾ 5 ਦਿਨਾਂ ਦਾ ਰਿਮਾਂਡ
328 ਪਾਵਨ ਸਰੂਪਾਂ ਦੇ ਮਾਮਲੇ ‘ਚ SGPC ਦੇ ਸਾਬਕਾ ਆਡੀਟਰ ਸਤਿੰਦਰ ਕੋਹਲੀ ਗ੍ਰਿਫਤਾਰ, ਅਦਾਲਤ ਨੇ ਦਿੱਤਾ 5 ਦਿਨਾਂ ਦਾ ਰਿਮਾਂਡ
ਅੰਮ੍ਰਿਤਸਰ ਅਤੇ ਪੁਲਿਸ ਵਿਚਾਲੇ ਮੁਕਾਬਲਾ, ਬਦਮਾਸ਼ ਜ਼ਖ਼ਮੀ, ਪ੍ਰਭ ਦਾਸੂਵਾਲ ਨਾਲ ਜੁੜਿਆ ਸੀ ਗੈਂਗ
ਅੰਮ੍ਰਿਤਸਰ ਅਤੇ ਪੁਲਿਸ ਵਿਚਾਲੇ ਮੁਕਾਬਲਾ, ਬਦਮਾਸ਼ ਜ਼ਖ਼ਮੀ, ਪ੍ਰਭ ਦਾਸੂਵਾਲ ਨਾਲ ਜੁੜਿਆ ਸੀ ਗੈਂਗ
ਪੰਜਾਬ 'ਚ ਸਕੂਲਾਂ ਦੇ ਵਿਦਿਆਰਥੀਆਂ ਲਈ Datesheet ਜਾਰੀ, ਦੇਖੋ ਪੂਰਾ ਸ਼ਡਿਊਲ
ਪੰਜਾਬ 'ਚ ਸਕੂਲਾਂ ਦੇ ਵਿਦਿਆਰਥੀਆਂ ਲਈ Datesheet ਜਾਰੀ, ਦੇਖੋ ਪੂਰਾ ਸ਼ਡਿਊਲ
Embed widget