ਅੱਜ ਤੜਕੇ ਹੋਈ ਮੀਂਹ ਨੇ ਲੋਕਾਂ ਨੂੰ ਪਿਛਲੇ ਕੁਝ ਦਿਨਾਂ ਤੋਂ ਪੈ ਰਹੀ ਭਿਆਨਕ ਗਰਮੀ ਤੋਂ ਵੱਡੀ ਰਾਹਤ ਦਿੱਤੀ। ਸਵੇਰੇ ਲਗਭਗ 3 ਵਜੇ ਇਲਾਕੇ ਵਿੱਚ ਤੇਜ਼ ਹਵਾ ਨਾਲ ਮੀਂਹ ਪਿਆ, ਜਿਸ ਨਾਲ ਗਰਮ ਲੂ ਅਤੇ ਤਪਸ਼ ਤੋਂ ਕੁਝ ਅਰਾਮ ਮਿਲਿਆ ਤੇ ਮੌਸਮ ਵੀ ਖ਼ੁਸ਼ਗਵਾਰ ਹੋ ਗਿਆ। ਦੂਜੇ ਪਾਸੇ, ਤੇਜ਼ ਹਨੇਰੀ ਕਾਰਨ ਇਲਾਕੇ ਦੀ ਬਿਜਲੀ ਸਪਲਾਈ ਬੀਤੀ ਰਾਤ ਤੋਂ ਹੀ ਬੰਦ ਹੋ ਗਈ, ਜਿਸਨੂੰ ਮੁੜ ਬਹਾਲ ਕਰਨ ਲਈ ਪੀਐੱਸਪੀਸੀਐੱਲ ਦੇ ਕਰਮਚਾਰੀ ਕੋਸ਼ਿਸ਼ਾਂ ਵਿੱਚ ਜੁਟੇ ਹੋਏ ਹਨ। ਚੰਡੀਗੜ੍ਹ-ਮੋਹਾਲੀ ਸਣੇ ਪਟਿਆਲਾ ਦੇ ਨਾਲ ਲੱਗਦੇ ਕਈ ਸ਼ਹਿਰਾਂ ਦੇ ਵਿੱਚ ਹਲਕਾ ਮੀਂਹ ਪਿਆ। ਇਸ ਤੋਂ ਇਲਾਵਾ ਕਈ ਹੋਰ ਜ਼ਿਲ੍ਹਿਆਂ ਦੇ ਵਿੱਚ ਰੁਕ-ਰੁਕ ਕੇ ਬਾਰਿਸ਼ ਹੋ ਰਹੀ ਹੈ।
ਮੌਸਮ ਵਿਗਿਆਨ ਕੇਂਦਰ ਅਨੁਸਾਰ ਅੱਜ ਵੀ ਸੂਬੇ ਵਿੱਚ ਪੱਛਮੀ ਗੜਬੜੀ ਦਾ ਪ੍ਰਭਾਵ ਦੇਖਿਆ ਜਾ ਸਕਦਾ ਹੈ ਅਤੇ 60 ਕਿਲੋਮੀਟਰ ਦੀ ਰਫ਼ਤਾਰ ਨਾਲ ਤੇਜ਼ ਹਵਾਵਾਂ ਚੱਲ ਸਕਦੀਆਂ ਹਨ। ਮੌਸਮ ਵਿਗਿਆਨ ਕੇਂਦਰ ਚੰਡੀਗੜ੍ਹ ਅਨੁਸਾਰ, ਪਿਛਲੇ 24 ਘੰਟਿਆਂ ਵਿੱਚ ਸੂਬੇ ਦੇ ਔਸਤ ਵੱਧ ਤੋਂ ਵੱਧ ਤਾਪਮਾਨ ਵਿੱਚ 0.9 ਡਿਗਰੀ ਸੈਲਸੀਅਸ ਦਾ ਵਾਧਾ ਦਰਜ ਕੀਤਾ ਗਿਆ।
30 ਮਈ ਨੂੰ ਲੈ ਕੇ ਪੰਜਾਬ ਦੇ 20 ਜ਼ਿਲ੍ਹਿਆਂ ਵਿੱਚ ਅਲਰਟ ਜਾਰੀ ਕੀਤਾ ਗਿਆ ਹੈ। ਮੌਸਮ ਵਿਗਿਆਨ ਕੇਂਦਰ ਚੰਡੀਗੜ੍ਹ ਦੇ ਅਨੁਸਾਰ ਪੰਜਾਬ ਦੇ 12 ਜ਼ਿਲ੍ਹਿਆਂ ਵਿੱਚ ਔਰੇਂਜ ਅਲਰਟ ਹੈ, ਜਦਕਿ 8 ਜ਼ਿਲ੍ਹਿਆਂ ਵਿੱਚ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ।
ਭਾਰਤੀ ਮੌਸਮ ਵਿਭਾਗ, ਚੰਡੀਗੜ੍ਹ ਵੱਲੋਂ ਜਾਰੀ ਪੰਜ ਦਿਨਾਂ ਦੀ ਚੇਤਾਵਨੀ ਵਿੱਚ ਰਾਜ ਦੇ ਕਈ ਜ਼ਿਲ੍ਹਿਆਂ ਵਿੱਚ ਤੇਜ਼ ਹਵਾਵਾਂ (40-60 ਕਿਮੀ/ਘੰਟਾ), ਗਰਜ-ਚਮਕ ਅਤੇ ਬਿਜਲੀ ਡਿੱਗਣ ਦੀ ਸੰਭਾਵਨਾ ਦੱਸੀ ਗਈ ਹੈ।
31 ਮਈ ਤੋਂ 2 ਜੂਨ ਤੱਕ ਕਿਵੇਂ ਦਾ ਰਹੇਗਾ ਮੌਸਮ
ਹਿਮਾਚਲ ਨਾਲ ਲੱਗਦੇ ਜ਼ਿਲ੍ਹੇ ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਹੁਸ਼ਿਆਰਪੁਰ, ਨਵਾਂਸ਼ਹਿਰ, ਐਸਬੀਐਸ ਨਗਰ, ਫਤਿਹਗੜ੍ਹ ਸਾਹਿਬ, ਮੋਹਾਲੀ ਅਤੇ ਪਟਿਆਲਾ ਵਿੱਚ ਮੀਂਹ ਦਾ ਯੈਲੋ ਅਲਰਟ ਜਾਰੀ ਕੀਤੇ ਗਏ ਹਨ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।