Guru Tegh Bahadurs Martyrdom Day: ਗੁਰੂ ਤੇਗ ਬਹਾਦੁਰ ਸਾਹਿਬ ਦੇ ਸ਼ਹੀਦੀ ਦਿਹਾੜੇ 'ਤੇ ਪੀਐਮ ਮੋਦੀ ਤੇ ਸੀਐਮ ਭਗਵੰਤ ਮਾਨ ਨੇ ਭੇਟ ਕੀਤੇ ਸ਼ਰਧਾ ਦੇ ਫੁੱਲ
ਨਰਿੰਦਰ ਮੋਦੀ ਨੇ ਅੱਜ ਸਿੱਖ ਗੁਰੂ ਤੇਗ ਬਹਾਦਰ ਨੂੰ ਉਨ੍ਹਾਂ ਦੇ ‘ਸ਼ਹੀਦੀ ਦਿਹਾੜੇ’ ਮੌਕੇ ਸ਼ਰਧਾਂਜਲੀ ਭੇਟ ਕਰਦਿਆਂ ਕਿਹਾ ਕਿ ਉਨ੍ਹਾਂ ਨੇ ਅਨਿਆਂ ਤੇ ਅੱਤਿਆਚਾਰ ਅੱਗੇ ਝੁਕਣ ਤੋਂ ਇਨਕਾਰ ਕਰ ਦਿੱਤਾ ਸੀ
Guru Tegh Bahadurs Martyrdom Day: ਅੱਜ ਦੇਸ਼ ਭਰ ਵਿੱਚ ਸ਼੍ਰੀ ਗੁਰੂ ਤੇਗ ਬਹਾਦੁਰ ਸਾਹਿਬ ਦਾ ਸ਼ਹੀਦੀ ਦਿਹਾੜਾ ਮਨਾਇਆ ਜਾ ਰਿਹਾ ਹੈ। ਗੁਰਦੁਆਰਿਆਂ ਵਿੱਚ ਅਖੰਡ ਪਾਠ ਦੇ ਭੋਗ ਪਾਏ ਜੇ ਰਹੇ ਹਨ ਤੇ ਸੰਗਤਾਂ ਨਤਮਸਤਕ ਹੋ ਰਹੀਆਂ ਹਨ। ਉਨ੍ਹਾਂ ਦੀ ਸ਼ਹਾਦਤ ਬਾਰੇ ਭਾਵੇਂ ਵੱਖ-ਵੱਖ ਤਰੀਕਾਂ ਦਰਜ ਹਨ।
ਇਸ ਦੌਰਾਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਸਿੱਖ ਗੁਰੂ ਤੇਗ ਬਹਾਦਰ ਨੂੰ ਉਨ੍ਹਾਂ ਦੇ ‘ਸ਼ਹੀਦੀ ਦਿਹਾੜੇ’ ਮੌਕੇ ਸ਼ਰਧਾਂਜਲੀ ਭੇਟ ਕਰਦਿਆਂ ਕਿਹਾ ਕਿ ਉਨ੍ਹਾਂ ਨੇ ਅਨਿਆਂ ਤੇ ਅੱਤਿਆਚਾਰ ਅੱਗੇ ਝੁਕਣ ਤੋਂ ਇਨਕਾਰ ਕਰ ਦਿੱਤਾ ਸੀ ਅਤੇ ਉਨ੍ਹਾਂ ਦੀ ਸਿੱਖਿਆ ਦੇਸ਼ ਵਾਸੀਆਂ ਨੂੰ ਪ੍ਰੇਰਿਤ ਕਰਦੀ ਰਹਿੰਦੀ ਹੈ।’’
ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ ਸ਼ਹੀਦੀ ਦਿਹਾੜੇ 'ਤੇ ਮੈਂ ਉਨ੍ਹਾਂ ਨੂੰ ਸ਼ਰਧਾਂਜਲੀ ਅਰਪਿਤ ਕਰਦਾ ਹਾਂ। ਉਨ੍ਹਾਂ ਦੇ ਸਾਹਸ, ਸਿਧਾਂਤਾਂ ਅਤੇ ਆਦਰਸ਼ਾਂ ਪ੍ਰਤੀ ਅਟੁੱਟ ਪ੍ਰਤੀਬੱਧਤਾ ਲਈ ਉਨ੍ਹਾਂ ਨੂੰ ਵਿਆਪਕ ਤੌਰ 'ਤੇ ਸਰਾਹਿਆ ਜਾਂਦਾ ਹੈ। ਉਹ ਜ਼ੁਲਮ ਅਤੇ ਅਨਿਆਂ ਦੇ ਅੱਗੇ ਨਹੀਂ ਝੁਕੇ। ਉਨ੍ਹਾਂ ਦੀਆਂ ਸਿੱਖਿਆਵਾਂ ਸਾਨੂੰ ਪ੍ਰੇਰਿਤ ਕਰਦੀਆਂ ਹਨ।
— Narendra Modi (@narendramodi) November 28, 2022
ਮੋਦੀ ਨੇ ਟਵੀਟ ਕੀਤਾ, ‘‘ਮੈਂ ਸ੍ਰੀ ਗੁਰੂ ਤੇਗ ਬਹਾਦਰ ਜੀ ਨੂੰ ਉਨ੍ਹਾਂ ਦੀ ਸ਼ਹਾਦਤ ਵਾਲੇ ਦਿਨ ਸ਼ਰਧਾਂਜਲੀ ਭੇਟ ਕਰਦਾ ਹਾਂ। ਬੇਮਿਸਾਲ ਬਹਾਦਰੀ ਤੇ ਸਿਧਾਂਤਾਂ ਦੇ ਨਾਲ ਆਦਰਸ਼ਾਂ ਪ੍ਰਤੀ ਅਟੁੱਟ ਵਚਨਬੱਧਤਾ ਲਈ ਉਨ੍ਹਾਂ ਦੀ ਦੁਨੀਆਂ ਭਰ ਵਿੱਚ ਸ਼ਲਾਘਾ ਹੁੰਦੀ ਹੈ। ਉਨ੍ਹਾਂ ਦੀਆਂ ਸਿੱਖਿਆਵਾਂ ਸਾਨੂੰ ਪ੍ਰੇਰਿਤ ਕਰਦੀਆਂ ਰਹਿੰਦੀਆਂ ਹਨ।’’
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕਰਦਿਆਂ ਲਿਖਿਆ, ‘ਹਿੰਦ ਦੀ ਚਾਦਰ’ ਸਾਹਿਬ ਸ੍ਰੀ ਗੁਰੂ ਤੇਗ ਬਹਾਦਰ ਜੀ…ਜਿਨ੍ਹਾਂ ਮਨੁੱਖਤਾ ਲਈ ਲਾਸਾਨੀ ਕੁਰਬਾਨੀ ਦਿੱਤੀ…ਮਨੁੱਖਤਾ ਨੂੰ ਨਿੱਜ ਤੋਂ ਉੱਪਰ ਉੱਠ ਕੇ ਇੱਕ-ਦੂਸਰੇ ਦੀ ਮਦਦ ਲਈ ਪ੍ਰੇਰਿਆ…ਅੱਜ ਨੌਵੇਂ ਪਾਤਸ਼ਾਹ ਜੀ ਦੇ ਸ਼ਹੀਦੀ ਦਿਵਸ ਮੌਕੇ ਸਿਰ ਝੁਕਾ ਕੇ ਕੋਟਾਨਿ-ਕੋਟਿ ਪ੍ਰਣਾਮ…
‘ਹਿੰਦ ਦੀ ਚਾਦਰ’ ਸਾਹਿਬ ਸ੍ਰੀ ਗੁਰੂ ਤੇਗ ਬਹਾਦਰ ਜੀ…ਜਿਨ੍ਹਾਂ ਮਨੁੱਖਤਾ ਲਈ ਲਾਸਾਨੀ ਕੁਰਬਾਨੀ ਦਿੱਤੀ…ਮਨੁੱਖਤਾ ਨੂੰ ਨਿੱਜ ਤੋਂ ਉੱਪਰ ਉੱਠ ਕੇ ਇੱਕ-ਦੂਸਰੇ ਦੀ ਮਦਦ ਲਈ ਪ੍ਰੇਰਿਆ…
— Bhagwant Mann (@BhagwantMann) November 28, 2022
ਅੱਜ ਨੌਵੇਂ ਪਾਤਸ਼ਾਹ ਜੀ ਦੇ ਸ਼ਹੀਦੀ ਦਿਵਸ ਮੌਕੇ ਸਿਰ ਝੁਕਾ ਕੇ ਕੋਟਾਨਿ-ਕੋਟਿ ਪ੍ਰਣਾਮ… pic.twitter.com/6aeoEOI77u
ਇਸੇ ਤਰ੍ਹਾਂ ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਯੋਗੀ ਆਦਿੱਤਿਆਨਾਥ ਨੇ ਅੱਜ ਸਿੱਖਾਂ ਦੇ ਗੁਰੂ ਤੇਗ ਬਹਾਦਰ ਦੇ ਬਲੀਦਾਨ ਦਿਵਸ ਅਤੇ ਸਮਾਜ ਸੁਧਾਰਕ ਮਹਾਤਮਾ ਜਯੋਤੀ ਰਾਓ ਗੋਵਿੰਦ ਰਾਓ ਫੂਲੇ ਦੀ ਬਰਸੀ ਮੌਕੇ ਉਨ੍ਹਾਂ ਨੂੰ ਸ਼ਰਧਾਂਜਲੀ ਭੇਟ ਕੀਤੀ। ਉਨ੍ਹਾਂ ਟਵੀਟ ਕਰ ਕੇ ਕਿਹਾ, ‘‘ਮਹਾਨ ਸੰਤ, ‘ਹਿੰਦ ਕੀ ਚਾਦਰ’ ਗੁਰੂ ਤੇਗ ਬਹਾਦਰ ਜੀ ਦੇ ਬਲੀਦਾਨ ਦਿਵਸ ਮੌਕੇ ਉਨ੍ਹਾਂ ਨੂੰ ਪ੍ਰਣਾਮ। ਤੁਸੀਂ ਅੱਤਿਆਚਾਰ ਖ਼ਿਲਾਫ਼ ਸੰਘਰਸ਼ ਦੇ ਪ੍ਰਤੀਕ ਹੋ।’’
महान संत, 'हिन्द दी चादर' श्रद्धेय गुरु श्री तेग बहादुर जी महाराज के बलिदान दिवस पर उन्हें कोटि-कोटि नमन!
— Yogi Adityanath (@myogiadityanath) November 28, 2022
आप अधर्म और अत्याचार के विरुद्ध संघर्ष के प्रबल प्रतीक हैं।
धर्म, संस्कृति व मानवता की रक्षा को समर्पित आपका संपूर्ण जीवन मानव समाज के लिए एक महान प्रेरणा है।