ਆਜ਼ਾਦੀ ਲਈ ਫਾਂਸੀ ਦੇ ਰੱਸਿਆਂ ਨੂੰ ਹੱਸ ਕੇ ਚੁੰਮਣ ਵਾਲੇ ਅਣਖੀ ਯੋਧਿਆਂ ਨੂੰ ਦੇਸ਼ ਦੇ ਲੀਡਰਾਂ ਨੇ ਇੰਝ ਕੀਤਾ ਯਾਦ, ਜਾਣੋ ਕਿਸ ਨੇ ਕੀ ਕਿਹਾ ?
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, ਜੰਗ-ਏ-ਆਜ਼ਾਦੀ ਦੇ ਮਹਾਨਾਇਕ ਸ਼ਹੀਦ-ਏ-ਆਜ਼ਾਮ ਸਰਦਾਰ ਭਗਤ ਸਿੰਘ, ਰਾਜਗੁਰੂ ਤੇ ਸੁਖਦੇਵ ਜੀ ਦੀ ਮਹਾਨ ਸ਼ਹਾਦਤ ਨੂੰ ਕੋਟਿ-ਕੋਟਿ ਪ੍ਰਣਾਮ ਕਰਦੇ ਹਾਂ। ਸਾਡੇ ਅਣਖੀ ਯੋਧਿਆਂ ਨੇ ਦੇਸ਼ ਦੀ ਆਜ਼ਾਦੀ ਲਈ ਫ਼ਾਂਸੀ ਦੇ ਰੱਸਿਆਂ ਨੂੰ ਚੁੰਮਿਆ ਤੇ ਹੱਸ ਕੇ ਸ਼ਹਾਦਤ ਦਾ ਜਾਮ ਪੀਤਾ।
Shaheed Bhagat Singh: ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਗ੍ਰਹਿ ਮੰਤਰੀ ਅਮਿਤ ਸ਼ਾਹ, ਰੱਖਿਆ ਮੰਤਰੀ ਰਾਜਨਾਥ ਸਿੰਘ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਤੇ ਹੋਰ ਨੇਤਾਵਾਂ ਨੇ ਸ਼ਹੀਦੀ ਦਿਵਸ 'ਤੇ ਮਹਾਨ ਨਾਇਕਾਂ ਨੂੰ ਯਾਦ ਕੀਤਾ। ਸ਼ਹੀਦਾਂ ਦੇ ਸਰਵਉੱਚ ਬਲੀਦਾਨ ਨੂੰ ਯਾਦ ਕਰਦੇ ਹੋਏ, ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਆਪਣੇ ਸੋਸ਼ਲ ਮੀਡੀਆ 'ਤੇ ਇੱਕ ਵੀਡੀਓ ਸਾਂਝਾ ਕੀਤਾ।
ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ ਕਰਦੇ ਹੋਏ, ਪੀਐਮ ਮੋਦੀ ਨੇ ਕਿਹਾ ਕਿ ਅੱਜ ਸਾਡਾ ਦੇਸ਼ ਭਗਤ ਸਿੰਘ, ਰਾਜਗੁਰੂ ਅਤੇ ਸੁਖਦੇਵ ਦੇ ਸਰਵਉੱਚ ਬਲੀਦਾਨ ਨੂੰ ਯਾਦ ਕਰ ਰਿਹਾ ਹੈ।
Today, our nation remembers the supreme sacrifice of Bhagat Singh, Rajguru and Sukhdev. Their fearless pursuit of freedom and justice continues to inspire us all. pic.twitter.com/VHGn8G2i4r
— Narendra Modi (@narendramodi) March 23, 2025
ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਕਿਹਾ ਕਿ ਸ਼ਹੀਦੀ ਦਿਵਸ 'ਤੇ, ਮੈਂ ਭਾਰਤ ਮਾਤਾ ਦੇ ਅਮਰ ਸਪੂਤਾਂ, ਭਗਤ ਸਿੰਘ, ਸੁਖਦੇਵ ਤੇ ਰਾਜਗੁਰੂ ਨੂੰ ਸ਼ਰਧਾਂਜਲੀ ਭੇਟ ਕਰਦਾ ਹਾਂ। ਇਨ੍ਹਾਂ ਤਿੰਨਾਂ ਦੇ ਨਾਮ ਉਨ੍ਹਾਂ ਕ੍ਰਾਂਤੀਕਾਰੀਆਂ ਵਿੱਚ ਸੁਨਹਿਰੀ ਅੱਖਰਾਂ ਵਿੱਚ ਲਿਖਿਆ ਜਾਵੇਗਾ ਜਿਨ੍ਹਾਂ ਨੇ ਭਾਰਤ ਮਾਤਾ ਨੂੰ ਗੁਲਾਮੀ ਦੀਆਂ ਜ਼ੰਜੀਰਾਂ ਤੋਂ ਮੁਕਤ ਕਰਨ ਲਈ ਆਪਣਾ ਸਭ ਕੁਝ ਕੁਰਬਾਨ ਕਰ ਦਿੱਤਾ।
‘शहीदी दिवस’ पर मैं भारत माता के अमर सपूतों भगत सिंह, सुखदेव और राजगुरु के प्रति अपनी श्रद्धांजलि अर्पित करता हूँ। भारत माता को दासता की बेड़ियों से आज़ाद कराने में जिन क्रांतिकारियों ने अपना सब कुछ न्योछावर कर दिया उनमें इन तीनों का नाम स्वर्णाक्षरों में लिखा जाएगा। उनके… pic.twitter.com/KmwRWrYDo5
— Rajnath Singh (@rajnathsingh) March 23, 2025
ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਕਿਹਾ ਕਿ ਮੈਂ 'ਸ਼ਹੀਦ ਦਿਵਸ' 'ਤੇ ਸ਼ਹੀਦ ਭਗਤ ਸਿੰਘ, ਰਾਜਗੁਰੂ ਤੇ ਸੁਖਦੇਵ ਨੂੰ ਆਪਣੀ ਨਿਮਰ ਸ਼ਰਧਾਂਜਲੀ ਭੇਟ ਕਰਦਾ ਹਾਂ, ਭਗਤ ਸਿੰਘ, ਸੁਖਦੇਵ ਤੇ ਰਾਜਗੁਰੂ ਦੀ ਕੁਰਬਾਨੀ, ਜਿਨ੍ਹਾਂ ਨੇ ਆਪਣੀ ਬਹਾਦਰੀ ਤੇ ਗਤੀਸ਼ੀਲ ਸੋਚ ਰਾਹੀਂ ਨੌਜਵਾਨਾਂ ਨੂੰ ਦੇਸ਼ ਭਗਤੀ ਨਾਲ ਪ੍ਰੇਰਿਤ ਕੀਤਾ ਤੇ ਦੇਸ਼ ਵਿਆਪੀ ਆਜ਼ਾਦੀ ਅੰਦੋਲਨ ਨੂੰ ਪ੍ਰਜਵਲਿਤ ਕੀਤਾ, ਦੇਸ਼ ਵਾਸੀਆਂ ਨੂੰ ਯੁੱਗਾਂ ਤੱਕ ਇਹ ਵਿਸ਼ਵਾਸ ਕਰਨ ਲਈ ਪ੍ਰੇਰਿਤ ਕਰਦੀ ਰਹੇਗੀ ਕਿ 'ਰਾਸ਼ਟਰੀ ਹਿੱਤ ਸਭ ਤੋਂ ਉੱਪਰ ਹੈ'।
माँ भारती के लिए अपना सर्वोच्च बलिदान देने वाले शहीद भगत सिंह, राजगुरु, और सुखदेव को ‘शहीद दिवस’ पर स्मरण कर विनम्र श्रद्धांजलि अर्पित करता हूँ।
— Amit Shah (@AmitShah) March 23, 2025
इन महान क्रांतिकारियों ने अपने जीवन से यह सिद्ध किया कि राष्ट्रप्रेम से बड़ा कोई कर्त्तव्य नहीं होता है। अपने शौर्य और ओजस्वी विचारों… pic.twitter.com/dTwCUmr2k0
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, ਜੰਗ-ਏ-ਆਜ਼ਾਦੀ ਦੇ ਮਹਾਨਾਇਕ ਸ਼ਹੀਦ-ਏ-ਆਜ਼ਾਮ ਸਰਦਾਰ ਭਗਤ ਸਿੰਘ, ਰਾਜਗੁਰੂ ਤੇ ਸੁਖਦੇਵ ਜੀ ਦੀ ਮਹਾਨ ਸ਼ਹਾਦਤ ਨੂੰ ਕੋਟਿ-ਕੋਟਿ ਪ੍ਰਣਾਮ ਕਰਦੇ ਹਾਂ। ਸਾਡੇ ਅਣਖੀ ਯੋਧਿਆਂ ਨੇ ਦੇਸ਼ ਦੀ ਆਜ਼ਾਦੀ ਲਈ ਫ਼ਾਂਸੀ ਦੇ ਰੱਸਿਆਂ ਨੂੰ ਚੁੰਮਿਆ ਤੇ ਹੱਸ ਕੇ ਸ਼ਹਾਦਤ ਦਾ ਜਾਮ ਪੀਤਾ। ਇਹ ਮਹਾਨ ਸ਼ਹੀਦੀਆਂ ਸਾਡੀਆਂ ਆਉਣ ਵਾਲੀਆਂ ਪੀੜ੍ਹੀਆਂ ਨੂੰ ਸਦਾ ਪ੍ਰੇਰਿਤ ਕਰਦੀਆਂ ਰਹਿਣਗੀਆਂ। ਇਨਕਲਾਬ ਜ਼ਿੰਦਾਬਾਦ..
ਜੰਗ-ਏ-ਆਜ਼ਾਦੀ ਦੇ ਮਹਾਨਾਇਕ ਸ਼ਹੀਦ-ਏ-ਆਜ਼ਾਮ ਸਰਦਾਰ ਭਗਤ ਸਿੰਘ, ਰਾਜਗੁਰੂ ਤੇ ਸੁਖਦੇਵ ਜੀ ਦੀ ਮਹਾਨ ਸ਼ਹਾਦਤ ਨੂੰ ਕੋਟਿ-ਕੋਟਿ ਪ੍ਰਣਾਮ ਕਰਦੇ ਹਾਂ। ਸਾਡੇ ਅਣਖੀ ਯੋਧਿਆਂ ਨੇ ਦੇਸ਼ ਦੀ ਆਜ਼ਾਦੀ ਲਈ ਫ਼ਾਂਸੀ ਦੇ ਰੱਸਿਆਂ ਨੂੰ ਚੁੰਮਿਆ ਤੇ ਹੱਸ ਕੇ ਸ਼ਹਾਦਤ ਦਾ ਜਾਮ ਪੀਤਾ। ਇਹ ਮਹਾਨ ਸ਼ਹੀਦੀਆਂ ਸਾਡੀਆਂ ਆਉਣ ਵਾਲੀਆਂ ਪੀੜ੍ਹੀਆਂ ਨੂੰ ਸਦਾ ਪ੍ਰੇਰਿਤ… pic.twitter.com/QmH5CA8whk
— Bhagwant Mann (@BhagwantMann) March 23, 2025






















